*ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ; ਵਿਧਾਨ ਸਭਾ ਵੱਲੋਂ 'ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026' ਸਰਬਸੰਮਤੀ ਨਾਲ ਪਾਸ*

Aug10,2026 | Jagrati Lahar Bureau | Chandigarh



*ਪੰਜਾਬ ਵਿੱਚ ਠੇਕੇਦਾਰੀ ਆਊਟਸੋਰਸਿੰਗ ਦਾ ਦਹਾਕਿਆਂ ਪੁਰਾਣਾ ਸਿਸਟਮ ਹੋਵੇਗਾ ਖ਼ਤਮ, ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰ ਹੋਣਗੇ ਬਾਹਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*


*ਪਹਿਲੇ ਗੇੜ ਵਿੱਚ 26,000 ਤੋਂ 28,000 ਆਊਟਸੋਰਸ ਮੁਲਾਜ਼ਮਾਂ ਨੂੰ ਮਿਲੇਗਾ ਲਾਭ, ਪੰਜਾਬ ਸਰਕਾਰ ਦੇ ਪਰਿਵਾਰ ਦੇ 'ਇਨ-ਸੋਰਸਡ' ਮੈਂਬਰ ਬਣਨਗੇ ਮੁਲਾਜ਼ਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*


*ਆਊਟਸੋਰਸ ਮੁਲਾਜ਼ਮਾਂ ਨੂੰ ਪੀ.ਐਫ., ਗ੍ਰੈਚੂਟੀ, ਈ.ਐਸ.ਆਈ., ਮੈਟਰਨਿਟੀ ਲੀਵ ਅਤੇ ਅਚਨਚੇਤੀ ਛੁੱਟੀਆਂ ਦੇ ਲਾਭ ਮਿਲਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*


*ਆਊਟਸੋਰਸਿੰਗ ਏਜੰਸੀਆਂ ਵੱਲੋਂ ਵਸੂਲਿਆ ਜਾਂਦਾ 15 ਤੋਂ 22 ਫੀਸਦੀ ਕਮਿਸ਼ਨ ਹੁਣ ਮੁਲਾਜ਼ਮਾਂ ਦੀ ਕਮਾਈ ਵਿੱਚੋਂ ਨਹੀਂ ਕੱਟਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਮੁਲਾਜ਼ਮਾਂ ਦੀ ਭਲਾਈ ਅਤੇ ਹੱਕਾਂ ਲਈ ਲਏ ਗਏ ਇਤਿਹਾਸਕ ਫੈਸਲੇ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ 'ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ਿਸ਼ਨ ਟੂ ਕੰਟ੍ਰੈਕਚੂਅਲ ਐਂਗੇਜਮੈਂਟ) ਬਿੱਲ-2026' ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਰੋਜ਼ਗਾਰ ਵਿੱਚ ਠੇਕੇਦਾਰੀ ਆਊਟਸੋਰਸਿੰਗ ਦੀ ਦਹਾਕਿਆਂ ਪੁਰਾਣੀ ਵਿਵਸਥਾ ਦਾ ਅੰਤ ਕਰਦਿਆਂ ਮੁਲਾਜ਼ਮਾਂ ਦਾ ਸ਼ੋਸ਼ਣ ਖ਼ਤਮ ਕਰਨ ਦਾ ਐਲਾਨ ਕੀਤਾ।
ਇਹ ਇਤਿਹਾਸਕ ਕਾਨੂੰਨ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖ਼ਤਮ ਕਰੇਗਾ, ਪਹਿਲੇ ਗੇੜ ਵਿੱਚ 26,000 ਤੋਂ 28,000 ਆਊਟਸੋਰਸ ਮੁਲਾਜ਼ਮਾਂ ਨੂੰ ਸਰਕਾਰ ਵਿੱਚ ਸਿੱਧੇ ਠੇਕੇ (ਕੰਟਰੈਕਟ) ਅਧੀਨ ਲਿਆਵੇਗਾ ਅਤੇ ਯੋਗ ਵਰਕਰਾਂ ਨੂੰ ਪੀ.ਐਫ. (ਪ੍ਰੋਵਿਡੈਂਟ ਫੰਡ), ਗ੍ਰੈਚੂਟੀ, ਈ.ਐਸ.ਆਈ., ਮੈਟਰਨਿਟੀ ਲੀਵ ਅਤੇ ਅਚਨਚੇਤੀ ਛੁੱਟੀਆਂ ਦੇ ਲਾਭ ਦੇਵੇਗਾ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਆਊਟਸੋਰਸਿੰਗ ਏਜੰਸੀਆਂ ਵੱਲੋਂ ਵਸੂਲਿਆ ਜਾਣ ਵਾਲਾ 15 ਤੋਂ 22 ਫੀਸਦੀ ਕਮਿਸ਼ਨ ਹੁਣ ਉਨ੍ਹਾਂ ਦੀ ਕਮਾਈ ਵਿੱਚੋਂ ਨਾ ਕੱਟਿਆ ਜਾਵੇ।
ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ਿਸ਼ਨ ਟੂ ਕੰਟ੍ਰੈਕਚੂਅਲ ਐਂਗੇਜਮੈਂਟ) ਬਿੱਲ-2026’ ਮੁਲਾਜ਼ਮਾਂ ਦੇ ਹੱਕ ਵਿੱਚ ਲਿਆ ਗਿਆ ਇਤਿਹਾਸਕ ਫੈਸਲਾ ਹੈ। ਇਹ ਮੁਲਾਜ਼ਮਾਂ ਦੀ ਭਲਾਈ ਅਤੇ ਹੱਕਾਂ ਲਈ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਫੈਸਲਿਆਂ ਵਿੱਚੋਂ ਇੱਕ ਹੈ। ਅੱਜ ਤੋਂ ਪੰਜਾਬ ਵਿੱਚ ਆਊਟਸੋਰਸਿੰਗ ਪ੍ਰਥਾ ਦਾ ਦਹਾਕਿਆਂ ਪੁਰਾਣਾ ਸਿਸਟਮ ਖ਼ਤਮ ਹੋ ਜਾਵੇਗਾ। ਸਰਕਾਰੀ ਰੋਜ਼ਗਾਰ ਵਿੱਚ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਖ਼ਤਮ ਹੋ ਜਾਵੇਗੀ, ਜਿਸ ਨਾਲ ਸਰਕਾਰ ਅਤੇ ਕਾਮਿਆਂ ਵਿਚਕਾਰ ਸਿੱਧਾ ਸਬੰਧ ਸਥਾਪਤ ਹੋਵੇਗਾ।”
ਆਊਟਸੋਰਸ ਵਰਕਰਾਂ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਹਜ਼ਾਰਾਂ ਆਊਟਸੋਰਸ ਠੇਕਾ ਮੁਲਾਜ਼ਮਾਂ ਨੇ ਸੂਬੇ ਦੀ ਸੇਵਾ ਲਈ ਆਪਣੇ ਜੀਵਨ ਦੇ ਕਈ ਸਾਲ ਲਾ ਦਿੱਤੇ ਹਨ। ਇਨ੍ਹਾਂ ਵਰਕਰਾਂ ਨੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਹਾਲਾਂਕਿ, ਆਊਸੋਰਸਿੰਗ ਕਾਰਨ ਬਣੀ ਬੇਯਕੀਨੀ ਕਾਰਨ ਹਮੇਸ਼ਾ ਵਰਕਰਾਂ ਦੇ ਸਿਰ 'ਤੇ ਤਲਵਾਰ ਵਾਂਗ ਲਟਕਦੀ ਰਹਿੰਦੀ ਸੀ, ਜਿਸ ਨਾਲ ਉਨ੍ਹਾਂ ਦੀ ਨੌਕਰੀ ਅਤੇ ਜੀਵਨ 'ਤੇ ਬੁਰਾ ਅਸਰ ਪੈਂਦਾ ਸੀ।”
ਉਨ੍ਹਾਂ ਜ਼ੋਰ ਦੇ ਕੇ ਕਿਹਾ, “ਅੱਜ 'ਆਪ' ਸਰਕਾਰ ਨੇ ਇਨ੍ਹਾਂ ਵਰਕਰਾਂ ਨੂੰ ਉਹ ਹੱਕ ਦਿੱਤਾ ਹੈ, ਜਿਸ ਦੇ ਉਹ ਸੱਚਮੁੱਚ ਹੱਕਦਾਰ ਸਨ। ਇਹ ਮੁਲਾਜ਼ਮ ਹੁਣ 'ਆਊਟਸੋਰਸਡ' ਨਹੀਂ ਰਹਿਣਗੇ; ਸਗੋਂ ਸਰਕਾਰ ਦੇ 'ਇਨ-ਸੋਰਸਡ' ਮੁਲਾਜ਼ਮ ਬਣ ਜਾਣਗੇ, ਜਿਸ ਦਾ ਮਤਲਬ ਹੈ ਕਿ ਉਹ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਜਾਣਗੇ।”
ਬਿੱਲ ਨੂੰ ਠੇਕੇਦਾਰੀ ਲੁੱਟ-ਖਸੁੱਟ ਨੂੰ ਖ਼ਤਮ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਠੇਕੇਦਾਰੀ ਸਿਸਟਮ ਸੇਵਾ ਦੇ ਰੂਪ ਵਿੱਚ ਮਨੁੱਖੀ ਸ਼ੋਸ਼ਣ ਦਾ ਅੰਤ ਕਰੇਗਾ। ਸਰਕਾਰੀ ਵਿਭਾਗਾਂ ਅਤੇ ਸਰਕਾਰੀ ਕੰਟਰੋਲ ਵਾਲੇ ਅਦਾਰਿਆਂ ਵਿੱਚ ਕੰਮ ਕਰਦੇ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਸਿੱਧੇ ਤੌਰ 'ਤੇ ਕੰਟਰੈਕਟ ਅਧੀਨ ਲਿਆਂਦਾ ਜਾਵੇਗਾ।”
ਉਨ੍ਹਾਂ ਦੱਸਿਆ, “ਇਹ ਬਿੱਲ ਗਰੁੱਪ-ਸੀ ਅਤੇ ਗਰੁੱਪ-ਡੀ ਸ਼੍ਰੇਣੀਆਂ ਦੇ ਯੋਗ ਆਊਟਸੋਰਸ ਮੁਲਾਜ਼ਮਾਂ 'ਤੇ ਲਾਗੂ ਹੋਵੇਗਾ ਜੋ ਜ਼ਰੂਰੀ ਜਨਤਕ ਸੇਵਾਵਾਂ ਵਿੱਚ ਲੱਗੇ ਹੋਏ ਹਨ ਅਤੇ ਨਿਰਧਾਰਤ ਯੋਗਤਾ ਸ਼ਰਤਾਂ ਨੂੰ ਪੂਰਾ ਕਰਦੇ ਹਨ। ਪਹਿਲੇ ਗੇੜ ਵਿੱਚ ਲਗਭਗ 26,000 ਤੋਂ 28,000 ਆਊਟਸੋਰਸ ਮੁਲਾਜ਼ਮਾਂ ਨੂੰ ਤੁਰੰਤ ਇਸ ਪਹਿਲਕਦਮੀ ਦਾ ਲਾਭ ਮਿਲੇਗਾ।”
ਮੁਲਾਜ਼ਮਾਂ ਨੂੰ ਹੋਣ ਵਾਲੇ ਲਾਭ ਦੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਮੁਲਾਜ਼ਮਾਂ ਨੂੰ ਦਿੱਤੀ ਜਾਣ ਵਾਲੀ ਤਨਖਾਹ ਉਨ੍ਹਾਂ ਦੀ ਮੌਜੂਦਾ ਤਨਖਾਹ ਜਾਂ ਕਾਨੂੰਨੀ ਤੌਰ 'ਤੇ ਨਿਰਧਾਰਤ ਘੱਟੋ-ਘੱਟ ਵੇਤਨ ਤੋਂ ਘੱਟ ਨਹੀਂ ਹੋਵੇਗੀ। ਉਨ੍ਹਾਂ ਨੂੰ ਪ੍ਰੋਵਿਡੈਂਟ ਫੰਡ ਅਤੇ ਗ੍ਰੈਚੂਟੀ ਦੇ ਲਾਭ ਮਿਲਣਗੇ, ਈ.ਐਸ.ਆਈ. ਦੇ ਲਾਭਾਂ ਦੇ ਹੱਕਦਾਰ ਹੋਣਗੇ, ਮੈਟਰਨਿਟੀ ਲੀਵ ਦਾ ਲਾਭ ਮਿਲੇਗਾ ਅਤੇ ਰੈਗੂਲਰ ਮੁਲਾਜ਼ਮਾਂ ਵਾਂਗ ਉਹ ਸਾਲ ਵਿੱਚ 10 ਦਿਨਾਂ ਦੀ ਅਚਨਚੇਤੀ ਛੁੱਟੀ (ਕੈਜ਼ੂਅਲ ਲੀਵ) ਦੇ ਵੀ ਹੱਕਦਾਰ ਹੋਣਗੇ। ਰੈਗੂਲਰ ਮੁਲਾਜ਼ਮਾਂ ਵਾਂਗ ਉਨ੍ਹਾਂ ਦਾ ਆਈ.ਐਚ.ਆਰ.ਐਮ.ਐਸ. ਖਾਤਾ ਹੋਵੇਗਾ, ਜਿਸ ਨਾਲ ਉਨ੍ਹਾਂ ਦੇ ਸਰਵਿਸ ਰਿਕਾਰਡ ਅਤੇ ਰੋਜ਼ਗਾਰ ਵਿੱਚ ਵਧੇਰੇ ਪਾਰਦਰਸ਼ਤਾ ਯਕੀਨੀ ਬਣੇਗੀ।”
ਕਰਮਚਾਰੀਆਂ ਨੂੰ ਮਿਲਣ ਵਾਲੇ ਸਿੱਧੇ ਵਿੱਤੀ ਲਾਭ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਊਟਸੋਰਸਿੰਗ ਏਜੰਸੀਆਂ ਵੱਲੋਂ ਵਸੂਲਿਆ ਜਾਂਦਾ 15 ਤੋਂ 22 ਫੀਸਦੀ ਕਮਿਸ਼ਨ ਹੁਣ ਏਜੰਸੀ ਦੇ ਕਮਿਸ਼ਨ ਵਜੋਂ ਨਹੀਂ ਕੱਟਿਆ ਜਾਵੇਗਾ ਅਤੇ ਇਸ ਦਾ ਸਿੱਧਾ ਫਾਇਦਾ ਮੁਲਾਜ਼ਮਾਂ ਨੂੰ ਮਿਲੇਗਾ।”

-punjabgovernment-outsourcedemployees-bhagwantmann-punjabvidhansabha-employeewelfare



TOP HEADLINES


*ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ
*ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱ
*ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁ
*ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾ
ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ
ਭਗਵੰਤ ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆ
*ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤ
ਰੋਪੜ 'ਚ ਹਰ ਘਰ ਤਿਰੰਗਾ ਤਹਿਤ ਪੰਜਾਬ ਭਾਜਪਾ ਦੀ ਵਿਸ਼ਾਲ ਤਿਰੰਗ
*ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ
*ਪੰਜਾਬ ਸਰਕਾਰ ਨੇ ਬਿਆਸ ਅਤੇ ਸਤਲੁਜ ਦਰਿਆਵਾਂ 'ਤੇ ਹੜ੍ਹ ਸੁਰੱਖਿ
ਸੂਖਮ, ਲਘੂ ਅਤੇ ਦਰਮਿਆਨੇ ਉਦਯਮ ਵਿਕਾਸ (ਸੋਧ) ਬਿੱਲ, 2026 ਸੰਸਦ
*ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ 15 ਅਗਸਤ ਨੂੰ ਲੁਧਿਆਣਾ ਵਿੱਚ
*15 ਅਗਸਤ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜ
ਖੇਡਾਂ ਵਤਨ ਪੰਜਾਬ ਦੀਆਂ 2026-27’ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼
ਰਾਜ ਸਭਾ ’ਚ ਹਰ ਸੂਬੇ ਨੂੰ ਮਿਲੇ ਬਰਾਬਰ ਨੁਮਾਇੰਦਗੀ: ਮਨਪ੍ਰੀਤ ਸ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ
ਮਲੇਸ਼ੀਆ ਦੇ ਪੇਨਾਂਗ ਤੋਂ ਡਿਪਟੀ ਸੀ.ਐੱਮ. ਜਗਦੀਪ ਸਿੰਘ ਦਿਓ ਨੇ
Live: 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ
ਸੰਡੇ ਵਿਦ ਵੜਿੰਗ ਐਂਡ ਵਾਰੀਅਰਜ਼: ਹਰ ਐਤਵਾਰ ਕਾਂਗਰਸੀ ਵਰਕਰਾਂ ਨ
ਆਪ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 11

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51300181

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us