ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ

Aug11,2026 | Jagrati Lahar Bureau | Sunam/longowal

 
*ਪਹਿਲੇ ਪੜਾਅ ਤਹਿਤ 6ਵੀਂ ਤੋਂ 12ਵੀਂ ਜਮਾਤ ਦੀਆਂ 5,710 ਵਿਦਿਆਰਥਣਾਂ ਨੂੰ ਵੰਡੇ ਬੈਗ
 
*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ
 
*ਬਾਬੂ ਭਗਵਾਨ ਦਾਸ ਅਰੋੜਾ ਫਾਊਂਡੇਸ਼ਨ ਜ਼ਰੀਏ ਕੀਤਾ ਉਪਰਾਲਾ
 
 
ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ
ਸੁਨਾਮ ਹਲਕੇ ਵਿੱਚ ਸਕੂਲੀ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਇਕ ਵਿਸ਼ੇਸ਼ ਉਪਰਾਲੇ ਤਹਿਤ ਹਲਕੇ ਦੇ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਸ਼ੁਰੂਆਤ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ 5,710 ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡ ਕੇ ਕੀਤੀ। ਇਸ ਮੌਕੇ ਸ਼੍ਰੀ ਅਰੋੜਾ ਦੀ ਧਰਮਪਤਨੀ ਸ਼੍ਰੀਮਤੀ ਸਬੀਨਾ ਅਰੋੜਾ ਵੀ ਉਹਨਾਂ ਦੇ ਨਾਲ ਸਨ।
 
ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਪਹਿਲ ਉਨ੍ਹਾਂ ਦੇ ਪਰਿਵਾਰ ਵੱਲੋਂ ‘ਬਾਬੂ ਭਗਵਾਨ ਦਾਸ ਅਰੋੜਾ ਫਾਊਂਡੇਸ਼ਨ’ ਰਾਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਵੀ ਸਕੂਲ ਬੈਗ ਮੁਹੱਈਆ ਕਰਵਾਏ ਜਾਣਗੇ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਨਾਲ ਸਬੰਧਤ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੰਤਵ ਵਿਦਿਆਰਥੀਆਂ ਨੂੰ ਸਹੂਲਤ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਪੜ੍ਹਾਈ ਪ੍ਰਤੀ ਉਤਸ਼ਾਹ ਅਤੇ ਆਤਮ-ਵਿਸ਼ਵਾਸ ਪੈਦਾ ਕਰਨਾ ਹੈ।
 
ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਸੁਨਾਮ ਹਲਕੇ ਦੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈਜਿਨ੍ਹਾਂ ਨੇ
ਐਨ.ਈ.ਈ.ਟੀ (NEET) ਅਤੇ ਜੇ.ਈ.ਈ. (JEE) ਵਰਗੀਆਂ ਕੌਮੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
 
ਉਨ੍ਹਾਂ ਦੱਸਿਆ ਕਿ ਹਲਕੇ ਦੇ 13 ਵਿਦਿਆਰਥੀਆਂ ਨੇ ਐਨ.ਈ.ਈ.ਟੀ/ ਜੇ.ਈ.ਈ.ਵਿੱਚ ਸਫ਼ਲਤਾ ਹਾਸਲ ਕੀਤੀ ਹੈਜਿਨ੍ਹਾਂ ਵਿੱਚ 8 ਵਿਦਿਆਰਥਣਾਂ ਸ਼ਾਮਲ ਹਨ। ਇਸ ਤੋਂ ਇਲਾਵਾ ਆਪਣੀਆਂ ਜਮਾਤਾਂ ਵਿੱਚ ਪਹਿਲੀਆਂਦੂਜੀਆਂ ਅਤੇ ਤੀਜੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ  ਗਿਆ ਹੈ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਮੱਲਾਂ ਮਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਡੀਕਲਨਾਨ-ਮੈਡੀਕਲਡਿਫੈਂਸ ਅਤੇ ਸਿਵਲ ਸਰਵਿਸਿਜ਼ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੜਕੀਆਂ ਨੇ ਆਪਣੀ ਕਾਬਲੀਅਤ ਸਾਬਤ ਕੀਤੀ ਹੈ। ਉਨ੍ਹਾਂ ਕਿਹਾ ਕਿ ਧੀਆਂ ਦੀਆਂ ਪ੍ਰਾਪਤੀਆਂ ਸਮੁੱਚੇ ਸਮਾਜ ਲਈ ਮਾਣ ਵਾਲੀ ਗੱਲ ਹਨ ਅਤੇ ਉਨ੍ਹਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ।
 
ਇਸ ਮੌਕੇ ਮੀਡੀਆ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਮਨਮਾਨੀ ਫੀਸ ਵਸੂਲੀ ਤੋਂ ਰਾਹਤ ਦੇਣ ਲਈ ਕਾਨੂੰਨੀ ਕਦਮ ਚੁੱਕੇ ਗਏ ਹਨ।
 
ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਕੋਈ ਵੀ ਪ੍ਰਾਈਵੇਟ ਸਕੂਲ 5 ਫੀਸਦੀ ਤੋਂ ਵੱਧ ਫੀਸ ਵਾਧਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਵੱਲੋਂ ਨਿਰਧਾਰਤ ਸੀਮਾ ਤੋਂ ਵੱਧ ਫੀਸ ਵਸੂਲੀ ਜਾਂਦੀ ਹੈ ਤਾਂ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਵਾਧੂ ਵਸੂਲੀ ਵਾਪਸ ਕਰਵਾਉਣ ਲਈ ਕਦਮ ਚੁੱਕੇ ਜਾਣਗੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸਿੱਖਿਆ ਦੇ ਵਪਾਰੀਕਰਨ ਨੂੰ ਰੋਕਣਾ ਅਤੇ ਮਾਪਿਆਂ 'ਤੇ ਬੇਲੋੜਾ ਵਿੱਤੀ ਬੋਝ ਪੈਣ ਤੋਂ ਬਚਾਉਣਾ ਹੈ।
 
ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਕੱਚੇ ਅਤੇ ਕੰਟਰੈਕਟ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ/ਸੁਰੱਖਿਅਤ ਕਰਨ ਸਬੰਧੀ ਚੁੱਕੇ ਗਏ ਕਦਮ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ 28,000 ਤੋਂ ਵੱਧ ਕੱਚੇ/ਕੰਟਰੈਕਟ ਮੁਲਾਜ਼ਮਾਂ ਦੀਆਂ ਸੇਵਾਵਾਂ ਨਾਲ ਸਬੰਧਤ ਲਿਆ ਗਿਆ ਫੈਸਲਾ ਸਰਕਾਰ ਦੀ ਮੁਲਾਜ਼ਮ ਪੱਖੀ ਨੀਤੀ ਨੂੰ ਦਰਸਾਉਂਦਾ ਹੈ।
 
ਸ਼੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
 
ਉਨ੍ਹਾਂ ਕਿਹਾ ਕਿ “ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬੱਚਾ ਆਰਥਿਕ ਕਾਰਨਾਂ ਕਰਕੇ ਸਿੱਖਿਆ ਤੋਂ ਵਾਂਝਾ ਨਾ ਰਹੇ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਦੇ ਨਾਲ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਉਤਸ਼ਾਹਿਤ ਕਰਨਾ ਸਾਡੀ ਤਰਜੀਹ ਹੈ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੌਮੀ ਪੱਧਰ 'ਤੇ ਵਧੀਆ ਪ੍ਰਦਰਸ਼ਨ ਕਰ ਰਹੇ ਹਨਜੋ ਸਾਡੇ ਲਈ ਮਾਣ ਵਾਲੀ ਗੱਲ ਹੈ।”
 
ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਹਰ ਬੱਚੇ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਮੌਕੇ ਪ੍ਰਦਾਨ ਕਰਕੇ ਉਸ ਦੇ ਉੱਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਨਾ ਹੈ।
 
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲਕੈਬਿਨਟ ਮੰਤਰੀ ਅਮਨ ਅਰੋੜਾ ਜੀ ਦੀ ਧਰਮ ਪਤਨੀ ਸਬੀਨਾ ਅਰੋੜਾ ,ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਤਰਵਿੰਦਰ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਪਤਵੰਤੇ ਅਤੇ ਵੱਡੀ ਗਿਣਤੀ ਵਿਦਿਆਰਥੀ ਤੇ ਮਾਪੇ ਅਤੇ ਨਗਰ ਨਿਵਾਸੀ ਹਾਜ਼ਰ ਸਨ।

-amanarora-sunam-punjabeducation-governmentschools-babubhagwandasarorafoundation



TOP HEADLINES


ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ
*ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿ
ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾ
ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ, ਡੀ.ਸੀ. ਅਤੇ ਐਸ.ਐਸ.ਪੀ. ਨੇ
*ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿ
ਬਠਿੰਡਾ ਦਿਹਾਤੀ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸਮੇਤ
ਪ੍ਰਸ਼ਾਸਨਿਕ ਅਧਿਕਾਰੀ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਤੁਰ
*ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ
ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਹਰ ਸਵਾਲ ਦਾ ਜਵਾਬ ਸਦਨ ਵਿ
ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨ
9 ਦਿਨ, 18 ਜ਼ਿਲ੍ਹੇ: ਪੰਜਾਬ ਕਾਂਗਰਸ ਦੀ ਜ਼ਮੀਨੀ ਸੰਗਠਨ ਨੂੰ ਮਜ
ਭਾਜਪਾ ਦੇ ਇਸ਼ਾਰੇ 'ਤੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭ
ਬੀਜੇਪੀ ਮਸ਼ੀਨਰੀ ਪੰਜਾਬ ਅਤੇ ਇਸ ਦੇ ਯੂਥ ਨੂੰ ਬਦਨਾਮ ਕਰਨ ਲਈ ਫਰ
*ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ
*ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤੀ; ₹1 ਕਰੋੜ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾ
*ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨ
*ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ
*ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51312333

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us