ਪ੍ਰਸ਼ਾਸਨਿਕ ਅਧਿਕਾਰੀ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ: ਅਨਿਲ ਠਾਕੁਰ

Aug11,2026 | Anil Passi | Ludhiana



ਪੰਜਾਬ ਵਿੱਚ ਵਪਾਰੀਆਂ ਦੀਆਂ 7,000 ਸ਼ਿਕਾਇਤਾਂ ’ਚੋਂ 6,000 ਸ਼ਿਕਾਇਤਾਂ ਦਾ ਹੋ ਚੁੱਕਾ ਹੈ ਨਿਪਟਾਰਾ: ਵਾਈਸ ਚੇਅਰਮੈਨ ਪੰਜਾਬ ਰਾਜ ਟਰੇਡਰਜ਼ ਕਮਿਸ਼ਨ

ਪੰਜਾਬ ਸਰਕਾਰ ਵਪਾਰੀਆਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਸੇਵਾਵਾਂ ਦੇਣ ਲਈ ਵਚਨਬੱਧ: ਅਨਿਲ ਠਾਕੁਰ


ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਅੱਜ ਬੱਚਤ ਭਵਨ, ਲੁਧਿਆਣਾ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਪੀ.ਐਸ.ਟੀ.ਸੀ. ਪੋਰਟਲ ’ਤੇ ਵਪਾਰੀਆਂ ਅਤੇ ਉਦਯੋਗਪਤੀਆਂ ਵੱਲੋਂ ਦਰਜ ਲੰਬਿਤ ਸ਼ਿਕਾਇਤਾਂ ਦੀ ਵਿਭਾਗਵਾਰ ਸਮੀਖਿਆ ਕਰਦਿਆਂ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਟੀ.ਸੀ. ਪੋਰਟਲ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪ੍ਰਭਾਵਸ਼ਾਲੀ ਮੰਚ ਹੈ ਅਤੇ ਪੋਰਟਲ ’ਤੇ ਦਰਜ ਹਰ ਸ਼ਿਕਾਇਤ ਦਾ ਨਿਰਧਾਰਿਤ ਸਮਾਂ-ਸੀਮਾ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੰਬਿਤ ਸ਼ਿਕਾਇਤਾਂ ਦੀ ਨਿਯਮਤ ਸਮੀਖਿਆ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਕਿਸੇ ਵੀ ਸ਼ਿਕਾਇਤ ਨੂੰ ਬਿਨਾਂ ਵਾਜਬ ਕਾਰਨ ਲੰਬਿਤ ਨਾ ਰੱਖਿਆ ਜਾਵੇ ਅਤੇ ਤਕਨੀਕੀ ਜਾਂ ਪ੍ਰਸ਼ਾਸਕੀ ਰੁਕਾਵਟ ਆਉਣ ਦੀ ਸੂਰਤ ਵਿੱਚ ਉਸ ਦਾ ਤੁਰੰਤ ਹੱਲ ਕੀਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲੁਧਿਆਣਾ ਸ੍ਰੀਮਤੀ ਸ਼ਿਖਾ ਭਗਤ ਨੇ ਕਿਹਾ ਕਿ ਵਪਾਰੀ ਕਿਸੇ ਵੀ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਟੀ.ਸੀ. ਪੋਰਟਲ ’ਤੇ ਦਰਜ ਸ਼ਿਕਾਇਤਾਂ ਦੀ ਪ੍ਰਗਤੀ ਦੀ ਨਿਯਮਤ ਸਮੀਖਿਆ ਕੀਤੀ ਜਾ ਰਹੀ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਵਪਾਰੀ ਵਰਗ ਦੀਆਂ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ, ਜਦਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦਾ ਗਠਨ ਕਰਕੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੱਤਵਪੂਰਨ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਬਾਜ਼ਾਰਾਂ ਵਿੱਚ ਜਾ ਕੇ ਵਪਾਰੀਆਂ ਨਾਲ ਸਿੱਧੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਇੱਕ ਸਾਲ ਦੌਰਾਨ ਇਨ੍ਹਾਂ ਮੀਟਿੰਗਾਂ ਰਾਹੀਂ ਕਰੀਬ 7,000 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਲਗਭਗ 6,000 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ-ਵਾਰ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਹੋਣ ਨਾਲ ਸਰਕਾਰ ਪ੍ਰਤੀ ਭਰੋਸਾ ਮਜ਼ਬੂਤ ਹੋਵੇਗਾ ਅਤੇ ਪੰਜਾਬ ਵਿੱਚ ਵਪਾਰ ਤੇ ਨਿਵੇਸ਼ ਲਈ ਹੋਰ ਅਨੁਕੂਲ ਮਾਹੌਲ ਸਿਰਜੇਗਾ।

ਇਸ ਮੀਟਿੰਗ ਵਿੱਚ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਸ੍ਰੀ ਪਰਮਪਾਲ ਸਿੰਘ ਬਾਵਾ, ਵਾਈਸ ਚੇਅਰਮੈਨ ਸ੍ਰੀ ਰੋਹਿਤ ਵਰਮਾ, ਸਹਾਇਕ ਕਮਿਸ਼ਨਰ ਸ੍ਰੀਮਤੀ ਪਾਇਲ ਗੋਇਲ, ਡੀ.ਸੀ.ਐਸ.ਟੀ ਲੁਧਿਆਣਾ ਸ੍ਰੀਮਤੀ ਰਣਧੀਰ ਕੌਰ, ਉਪ ਮੰਡਲ ਮਜਿਸਟਰੇਟ ਲੁਧਿਆਣਾ ਪੂਰਬੀ ਸ੍ਰੀਮਤੀ ਜਸਲੀਨ ਕੌਰ ਭੁੱਲਰ, ਉਪ ਮੰਡਲ ਮਜਿਸਟਰੇਟ ਲੁਧਿਆਣਾ ਪੱਛਮੀ ਸ੍ਰੀ ਕੁਲਦੀਪ ਬਾਵਾ, ਮੁੱਖ ਮੰਤਰੀ ਫੀਲਡ ਅਫਸਰ ਲੁਧਿਆਣਾ ਤੁਸ਼ਿਤਾ ਗੁਲਾਟੀ, ਨਗਰ ਨਿਗਮ ਲੁਧਿਆਣਾ ਦੇ ਜ਼ੋਨਲ ਕਮਿਸ਼ਨਰ ਨੀਰਜ ਜੈਨ ਤੇ ਜਸਦੇਵ ਸਿੰਘ ਸੇਖੋਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
------

-anilthakur-punjabtraderscommission-punjabgovernment-ludhiana-tradersgrievances-bhagwantmann-pstcportal



TOP HEADLINES


ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ
*ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿ
ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾ
ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ, ਡੀ.ਸੀ. ਅਤੇ ਐਸ.ਐਸ.ਪੀ. ਨੇ
*ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿ
ਬਠਿੰਡਾ ਦਿਹਾਤੀ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸਮੇਤ
ਪ੍ਰਸ਼ਾਸਨਿਕ ਅਧਿਕਾਰੀ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਤੁਰ
*ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ
ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਹਰ ਸਵਾਲ ਦਾ ਜਵਾਬ ਸਦਨ ਵਿ
ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨ
9 ਦਿਨ, 18 ਜ਼ਿਲ੍ਹੇ: ਪੰਜਾਬ ਕਾਂਗਰਸ ਦੀ ਜ਼ਮੀਨੀ ਸੰਗਠਨ ਨੂੰ ਮਜ
ਭਾਜਪਾ ਦੇ ਇਸ਼ਾਰੇ 'ਤੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭ
ਬੀਜੇਪੀ ਮਸ਼ੀਨਰੀ ਪੰਜਾਬ ਅਤੇ ਇਸ ਦੇ ਯੂਥ ਨੂੰ ਬਦਨਾਮ ਕਰਨ ਲਈ ਫਰ
*ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ
*ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤੀ; ₹1 ਕਰੋੜ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾ
*ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨ
*ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ
*ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51312341

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us