ਬਠਿੰਡਾ ਦਿਹਾਤੀ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਲ
Aug11,2026
| Jagrati Lahar Bureau | Chandigarh
ਬਠਿੰਡਾ ’ਚ ਵਿਰੋਧੀ ਧਿਰਾਂ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸਮੇਤ ਕਈ ਆਗੂ ਭਾਜਪਾ ’ਚ ਸ਼ਾਮਲ
ਬਠਿੰਡਾ ’ਚ ਭਾਜਪਾ ਨੂੰ ਵੱਡਾ ਸਿਆਸੀ ਹੁਲਾਰਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸਮੇਤ ਕਈ ਆਗੂ ਭਾਜਪਾ ’ਚ ਸ਼ਾਮਲ
ਕਾਂਗਰਸ-ਅਕਾਲੀ ਪਿਛੋਕੜ ਵਾਲੇ ਆਗੂਆਂ ਦਾ ਭਾਜਪਾ ਵੱਲ ਰੁਖ, ਦਰਸ਼ਨ ਸਿੰਘ ਕੋਟਫੱਤਾ ਸਮੇਤ ਕਈ ਆਗੂ ਭਾਜਪਾ ’ਚ ਸ਼ਾਮਲ
ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਬਠਿੰਡਾ ਵਿੱਚ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਬਠਿੰਡਾ ਦਿਹਾਤੀ ਹਲਕੇ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਆਪਣੇ ਸਾਥੀਆਂ ਸਮੇਤ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਇਹ ਸ਼ਮੂਲੀਅਤ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਰਹੀ ਸ੍ਰੀਮਤੀ ਪਰਮਪਾਲ ਕੌਰ ਮਲੂਕਾ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਮੌਜੂਦਗੀ ਵਿੱਚ ਹੋਈ।
ਦਰਸ਼ਨ ਸਿੰਘ ਕੋਟਫੱਤਾ ਦੇ ਨਾਲ ਮਿੰਟੂ ਸਿੰਘ ਸਰਪੰਚ ਬੱਤੀ ਪੱਤੀ ਚੱਕ ਅਤਰ ਸਿੰਘ ਵਾਲਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਲਕੀਤ ਸਿੰਘ ਬੱਲੂਆਨਾ, ਗੁਰਤੇਜ ਸਿੰਘ ਰਾਣਾ ਸੀਨੀਅਰ ਮੀਤ ਪ੍ਰਧਾਨ ਰਾਮਪੁਰਾ ਫੂਲ, ਸਾਬਕਾ ਸਰਪੰਚ ਜਗਜੀਤ ਸਿੰਘ ਲੂਲਵਾਈ, ਗੁਰਦੁਆਰਾ ਕਮੇਟੀ ਲੂਲਵਾਈ ਦੇ ਪ੍ਰਧਾਨ ਅੰਗਰੇਜ਼ ਸਿੰਘ, ਸਾਬਕਾ ਸਰਪੰਚ ਜਸਵੀਰ ਸਿੰਘ ਜੈਸਿੰਘ ਵਾਲਾ, ਸਾਬਕਾ ਸਰਪੰਚ ਪਾਸ਼ ਸਿੰਘ ਬੱਤੀ ਪੱਤੀ, ਸਾਬਕਾ ਸਰਪੰਚ ਬਲਵਿੰਦਰ ਸਿੰਘ ਫੁੱਲੋਮਿੱਠੀ ਸਮੇਤ ਕਈ ਸਥਾਨਕ ਆਗੂ ਭਾਜਪਾ ਵਿੱਚ ਸ਼ਾਮਲ ਹੋਏ।
ਇਸ ਤੋਂ ਇਲਾਵਾ ਬਠਿੰਡਾ ਸ਼ਹਿਰ ਤੋਂ ਰਾਸ਼ਟਰੀ ਰਾਜੀਵ ਗਾਂਧੀ ਬ੍ਰਿਗੇਡ ਦੇ ਸਾਬਕਾ ਚੇਅਰਮੈਨ ਅੰਕਿਤ ਚਾਵਲਾ, ਸਾਬਕਾ ਗ੍ਰਾਮ ਪੰਚਾਇਤ ਮੈਂਬਰ ਗੁਰਪਿਆਰ ਸਿੰਘ ਅਤੇ ਬਲਰਾਜ ਸਿੰਘ ਚੁੱਘੇਕਲਾਂ, ਅਕਾਲੀ ਦਲ ਦੇ ਯੂਥ ਆਗੂ ਰਾਮਪਾਲ ਸਿੰਘ ਚੁੱਘੇਕਲਾਂ, ਜਗਜੀਤ ਸਿੰਘ ਲੂਲਵਾਈ, ਹਰ ਗੁਰਨਾਜ ਸਿੰਘ (ਲਾਡੀ) ਸਰਦਾਰਗੜ੍ਹ, ਪਿੰਡ ਦਿਉਣ ਦੇ ਸਾਬਕਾ ਯੂਥ ਪ੍ਰਧਾਨ ਗੁਰਚਰਨ ਸਿੰਘ ਅਤੇ ਹਰਚਰਨ ਸਿੰਘ ਕੋਟਫੱਤਾ ਵੀ ਭਾਜਪਾ ਵਿੱਚ ਸ਼ਾਮਲ ਹੋਏ।
ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਵਧ ਰਹੀ ਲੋਕਪ੍ਰਿਯਤਾ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਬਠਿੰਡਾ ਵਿੱਚ ਹੋਈ ਇਹ ਸ਼ਮੂਲੀਅਤ ਪਾਰਟੀ ਦੇ ਜਥੇਬੰਦਕ ਵਿਸਥਾਰ ਅਤੇ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਦਾ ਪ੍ਰਮਾਣ ਹੈ।
-bjp-kewalsinghdhillon-darshansinghkotfatta-bathindapolitics-punjabbjp-politicaljoining-bjpexpansion-punjabpolitics