*ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ*

Aug11,2026 | Jagrati Lahar Bureau | Ferozepur/chandhigarh



*— ਇਹ ਖੇਪ ਅੱਗੇ ਸਪਲਾਈ ਲਈ ਕੌਮਾਂਤਰੀ ਸਰਹੱਦ ਪਾਰੋਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ*

*— ਅਗਲੇਰੀ ਜਾਂਚ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਏਡੀਜੀਪੀ ਏਐਨਟੀਐਫ ਨੀਲਭ ਕਿਸ਼ੋਰ*

*— ਫਿਰੋਜ਼ਪੁਰ ਵਿੱਚ ਚਾਰ ਦਿਨਾਂ ਅੰਦਰ ਸਰਹੱਦ ਪਾਰੋਂ ਚੱਲ ਰਹੇ ਦੋ ਨਸ਼ਾ ਤਸਕਰੀ ਮਾਡਿਊਲਾਂ ਦਾ ਕੀਤਾ ਗਿਆ ਪਰਦਾਫਾਸ਼*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਫਿਰੋਜ਼ਪੁਰ ਰੇਂਜ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ 30.672 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਨਮੋਲਪ੍ਰੀਤ ਸਿੰਘ ਉਰਫ਼ ਅਨਮੋਲ (24) ਵਾਸੀ ਕਸੂਰੀ ਗੇਟ, ਫਿਰੋਜ਼ਪੁਰ; ਅਕਾਸ਼ ਸਿੰਘ ਉਰਫ਼ ਅਕਾਸ਼ (22) ਵਾਸੀ ਪਿੰਡ ਗੁਲਾਮ ਪੱਤਰਾ, ਫਿਰੋਜ਼ਪੁਰ ਅਤੇ ਮੌਜੂਦਾ ਪਤਾ ਸੰਤ ਕਬੀਰ ਨਗਰ, ਫਿਰੋਜ਼ਪੁਰ ਅਤੇ ਅੰਸ਼ਪ੍ਰੀਤ ਸਿੰਘ ਉਰਫ਼ ਅੰਸ਼ (25), ਵਾਸੀ ਰਾਜਘਾਟ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਇੱਕ ਹੁੰਡਈ ਵਰਨਾ ਕਾਰ (ਪੀਬੀ-77-5973) ਵੀ ਬਰਾਮਦ ਕੀਤੀ ਗਈ ਹੈ।

ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 30.200 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਕੁਝ ਦਿਨਾਂ ਬਾਅਦ ਹਾਸਲ ਹੋਈ ਹੈ।  

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਵਿਦੇਸ਼ੀ ਨਸ਼ਾ ਤਸਕਰ ਵੱਲੋਂ ਕੌਮਾਂਤਰੀ ਸਰਹੱਦ ਪਾਰੋਂ ਭੇਜੀ ਗਈ ਸੀ ਅਤੇ ਇਹ ਖੇਪ ਇੱਕ ਭਾਰਤੀ ਤਸਕਰ ਵੱਲੋਂ ਅੱਗੇ ਸਪਲਾਈ ਕਰਨ ਲਈ ਫਿਰੋਜ਼ਪੁਰ ਦੇ ਪਿੰਡ ਅਲੀ ਕੇ ਦੇ ਖੇਤਰ ਵਿੱਚੋਂ ਪ੍ਰਾਪਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰ ਹੈਂਡਲਰਾਂ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਐਨਟੀਐਫ ਨੀਲਭ ਕਿਸ਼ੋਰ ਨੇ ਦੱਸਿਆ ਕਿ ਦੋਸ਼ੀਆਂ ਵੱਲੋਂ ਇਸ ਵੱਡੀ ਖੇਪ ਦੀ ਪ੍ਰਾਪਤੀ ਉਪਰੰਤ ਇਸ ਖੇਪ ਨੂੰ ਲੈਜਾਣ ਸਬੰਧੀ ਪ੍ਰਾਪਤ ਠੋਸ ਮਨੁੱਖੀ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਐਸਪੀ ਏਐਨਟੀਐਫ ਫਿਰੋਜ਼ਪੁਰ ਰੇਂਜ ਗੁਰਿੰਦਰਬੀਰ ਸਿੰਘ ਦੀ ਅਗਵਾਈ ਵਿੱਚ ਏਐਨਟੀਐਫ ਟੀਮਾਂ ਨੇ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਤਿੰਨ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਗਿਆ ਜੋ ਆਪਣੀ ਹੁੰਡਈ ਵਰਨਾ ਕਾਰ ਵਿੱਚ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਗੱਡੀ ਦੀ ਤਲਾਸ਼ੀ ਦੌਰਾਨ 30.672 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ।

ਏਡੀਜੀਪੀ ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 177 ਮਿਤੀ 10-08-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਐਸਏਐਸ ਨਗਰ ਦੇ ਪੁਲਿਸ ਸਟੇਸ਼ਨ ਏਐਨਟੀਐਫ ਵਿੱਚ ਦਰਜ ਕੀਤੀ ਗਈ ਹੈ।


-punjabpolice-ferozepur-heroinseizure-drugfreepunjab-antf-gauravyadav-crossbordersmuggling



TOP HEADLINES


*ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ
ਬਿਕਰਮ ਮਜੀਠੀਆ ਆਪਣੇ ਰਿਕਾਰਡ ਅਤੇ ਕਥਿਤ ਨਸ਼ਾ ਤਸਕਰੀ ਸਬੰਧਾਂ 'ਤ
Sir-2026: ਵੋਟਰ ਸੂਚੀ ਦੀ ਜਾਂਚ ਲਈ 6 ਸਤੰਬਰ ਨੂੰ ਵਿਸ਼ੇਸ਼ ਕੈਂ
ਯੂਨੀਵਰਸਿਟੀ ਚੋਣਾਂ ਵਿੱਚ ਏਬੀਵੀਪੀ ਦਾ ਸਮਰਥਨ ਕਰਕੇ ਅਕਾਲੀ ਦਲ ਨ
*ਖੰਨਾ 'ਚ ਯੁੱਧ ਨਸ਼ਿਆਂ ਵਿਰੁੱਧ ਅਧੀਨ ਵੱਡੀ ਕਾਰਵਾਈ, ਨਸ਼ਾ ਵੇਚਣ
ਵੜਿੰਗ ਦਾ ਪ੍ਰਧਾਨ ਮੰਤਰੀ ਨੂੰ ਸਵਾਲ: ਜੇਕਰ ਜੀਡੀਪੀ ਮਜ਼ਬੂਤ ​​ਹ
ਚੰਡੀਗੜ੍ਹ ਕਾਂਗਰਸ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਐਫ ਆਈ ਆਰ ਦੇ ਵ
ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ, ਸੈਂਕੜੇ ਟਰੈਕਟ
*ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ
ਖੇਡਾਂ ਵਤਨ ਪੰਜਾਬ ਦੀਆਂ ਮਸ਼ਾਲ ਮਾਰਚ ਦਾ ਫਾਜ਼ਿਲਕਾ ਵਿਖੇ ਪਹੁੰਚਣ
*ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਵਤਨ ਪੰਜਾਬ ਦੀਆਂ-202
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ
District Volunteering Program Launched By Dc Ludhiana
1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰ
ਏਬੀਵੀਪੀ ਦੀ ਜਿੱਤ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਕੀਤੀ ਖ਼ੁਸ਼
*ਸੱਥ ਦੀ ਹਾਰ ਨਹੀਂ, ਪੰਜਾਬ ਦੀ ਨਵੀਂ ਨੌਜਵਾਨ ਲੀਡਰਸ਼ਿਪ ਦੀ ਲਾਮ
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ
ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਬਦ
*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51643682

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us