ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

Aug11,2026 | Jagrati Lahar Bureau | Chandigarh


 
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀਯੂਸੀਐਸਸੀ) ਦੀਆਂ ਆਗਾਮੀ ਚੋਣਾਂ ਲਈ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਨਿਯੁਕਤੀਆਂ ਆਪ ਦੇ ਵਿਦਿਆਰਥੀ ਵਿੰਗ - ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ (ਏਐਸਏਪੀ) ਲਈ ਕੀਤੀਆਂ ਗਈਆਂ ਹਨਕਿਉਂਕਿ ਪਾਰਟੀ ਨੇ ਪੰਜਾਬ ਯੂਨੀਵਰਸਿਟੀ ਵਿੱਚ ਆਗਾਮੀ ਵਿਦਿਆਰਥੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
 
ਆਪ ਪੰਜਾਬ ਨੇ ਦੋਵਾਂ ਆਗੂਆਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦਾ ਤਜ਼ਰਬਾ ਅਤੇ ਨੌਜਵਾਨਾਂ ਨਾਲ ਜੁੜਾਅ ਯੂਨੀਵਰਸਿਟੀ ਵਿੱਚ ਪਾਰਟੀ ਦੇ ਵਿਦਿਆਰਥੀ ਪ੍ਰਚਾਰ ਅਤੇ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ।
 
ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਇਹ ਨਿਯੁਕਤੀਆਂ ਆਗਾਮੀ ਪੀਯੂਸੀਐਸਸੀ ਚੋਣਾਂ ਦੀਆਂ ਤਿਆਰੀਆਂ ਦੀ ਸ਼ੁਰੂਆਤ ਹਨਜੋ ਕਿ ਅਗਲੇ ਮਹੀਨੇ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ 'ਏਐਸਏਪੀ ਦੀ ਸੂਬਾ ਟੀਮ ਨੇ ਆਪਣੇ ਸੀਨੀਅਰ ਅਤੇ ਪੁਰਾਣੇ ਅਹੁਦੇਦਾਰਾਂ ਨਾਲ ਚੋਣਾਂ ਦੇ ਸਬੰਧ ਵਿੱਚ ਇੱਕ ਵਿਸਥਾਰਤ ਮੀਟਿੰਗ ਕੀਤੀ ਹੈ ਅਤੇ ਵਿਦਿਆਰਥੀਆਂ ਵਿੱਚ ਪਾਰਟੀ ਦੀ ਪਛਾਣ ਨੂੰ ਹੋਰ ਮਜ਼ਬੂਤ ਕਰਨ ਲਈ ਸਭ ਮਿਲ ਕੇ ਕੰਮ ਕਰਨਗੇ।
 
ਸੁਖਾਨੰਦ ਨੇ ਕਿਹਾ ਕਿ ਆਪ ਨੇ ਹਮੇਸ਼ਾ ਸਿੱਖਿਆ ਅਤੇ ਵਿਦਿਆਰਥੀਆਂ ਦੇ ਹੱਕਾਂ ਦੇ ਮੁੱਦੇ ਚੁੱਕੇ ਹਨ ਅਤੇ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਲਿਆਉਣ ਲਈ ਨਿਰੰਤਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਪ੍ਰਮੁੱਖ ਆਗੂ ਪੈਦਾ ਕਰਨ ਦਾ ਇੱਕ ਮਾਣਮੱਤਾ ਅਤੇ ਸ਼ਾਨਦਾਰ ਇਤਿਹਾਸ ਰਿਹਾ ਹੈਜਿਨ੍ਹਾਂ ਨੇ ਪੰਜਾਬ ਅਤੇ ਦੇਸ਼ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ।
 
ਉਨ੍ਹਾਂ ਕਿਹਾ "ਜਦੋਂ ਵੀ ਸਿੱਖਿਆਵਿਦਿਆਰਥੀਆਂ ਦੇ ਅਧਿਕਾਰਾਂ ਜਾਂ ਨੌਜਵਾਨਾਂ ਦੀ ਨਵੀਂ ਪੀੜ੍ਹੀ ਨੂੰ ਰਾਜਨੀਤੀ ਵਿੱਚ ਲਿਆਉਣ ਦੀ ਗੱਲ ਹੁੰਦੀ ਹੈਆਪ ਹਮੇਸ਼ਾ ਮੋਹਰੀ ਰਹੀ ਹੈ। ਅਸੀਂ ਇਨ੍ਹਾਂ ਚੋਣਾਂ ਦੀ ਤਿਆਰੀ ਪੂਰੀ ਵਚਨਬੱਧਤਾ ਨਾਲ ਕਰ ਰਹੇ ਹਾਂ ਕਿਉਂਕਿ ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਵਿਦਿਆਰਥੀਆਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਚੁੱਕਿਆ ਜਾਵੇ।"
 
ਦੇਸ਼ ਭਰ ਵਿੱਚ ਵਿਦਿਆਰਥੀਆਂ ਦੇ ਹਾਲ ਹੀ ਦੇ ਪ੍ਰਦਰਸ਼ਨਾਂ ਦਾ ਜ਼ਿਕਰ ਕਰਦਿਆਂ ਸੁਖਾਨੰਦ ਨੇ ਕਿਹਾ ਕਿ ਆਪ ਅਤੇ ਇਸ ਦੇ ਵਿਦਿਆਰਥੀ ਵਿੰਗ ਨੇ ਵਿਦਿਆਰਥੀਆਂ ਦੇ ਭਵਿੱਖ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂਜਿਵੇਂ ਕਿ ਪ੍ਰੀਖਿਆ ਨਾਲ ਸਬੰਧਤ ਸਮੱਸਿਆਵਾਂ ਅਤੇ ਪੇਪਰ ਲੀਕ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਸਰਗਰਮੀ ਨਾਲ ਸਮਰਥਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਵਿਦਿਆਰਥੀ ਆਗੂਆਂ ਨੇ ਦਿੱਲੀ ਦੇ ਜੰਤਰ-ਮੰਤਰ ਦੇ ਨਾਲ-ਨਾਲ ਦੇਸ਼ ਭਰ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੀ ਧਰਨਿਆਂ ਵਿੱਚ ਹਿੱਸਾ ਲਿਆ।
 
ਉਨ੍ਹਾਂ ਕਿਹਾ ਕਿ 70 ਤੋਂ ਵੱਧ ਪੇਪਰ ਲੀਕ ਹੋਣ ਕਾਰਨ ਲਗਭਗ ਦੋ ਕਰੋੜ ਵਿਦਿਆਰਥੀਆਂ ਦੇ ਭਵਿੱਖ 'ਤੇ ਗੰਭੀਰ ਸਵਾਲ ਖੜ੍ਹੇ ਹੋਏ ਹਨ ਅਤੇ ਇਸ ਅਨਿਸ਼ਚਿਤਤਾ ਤੇ ਮਾਨਸਿਕ ਤਣਾਅ ਦੇ ਚਲਦਿਆਂ ਕਈ ਵਿਦਿਆਰਥੀਆਂ ਨੂੰ ਆਪਣੀ ਜਾਨ ਵੀ ਗੁਆਉਣੀ ਪਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਿਆਸੀ ਮੁੱਦੇ ਨਹੀਂ ਹਨਇਹ ਸਾਡੀ ਨਵੀਂ ਪੀੜ੍ਹੀ ਦੇ ਭਵਿੱਖ 'ਤੇ ਸਿੱਧਾ ਅਸਰ ਪਾਉਂਦੇ ਹਨ।
 
ਸੁਖਾਨੰਦ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਸਬੰਧਤ ਸਥਾਨਕ ਮੁੱਦਿਆਂ 'ਤੇ ਵੀ ਚਾਨਣਾ ਪਾਇਆਜਿਨ੍ਹਾਂ ਵਿੱਚ ਸਫ਼ਾਈਹੋਸਟਲ ਦੀਆਂ ਸਹੂਲਤਾਂਕੈਂਪਸ ਦੀ ਸੁਰੱਖਿਆ ਅਤੇ ਹੋਰ ਸਮੱਸਿਆਵਾਂ ਸ਼ਾਮਲ ਹਨ। ਨੰਗੀ ਬਿਜਲੀ ਦੀ ਤਾਰ ਦੀ ਚਪੇਟ ਵਿੱਚ ਆਉਣ ਕਾਰਨ ਇੱਕ ਵਿਦਿਆਰਥੀ ਦੀ ਹੋਈ ਮੌਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿਸਟਮ ਨੂੰ ਜੋ ਇੱਕ ਛੋਟੀ ਜਿਹੀ ਲਾਪਰਵਾਹੀ ਜਾਪਦੀ ਹੈਉਹ ਕਿਸੇ ਪਰਿਵਾਰ ਲਈ ਅਣਮਨੁੱਖੀ ਦੁਖਾਂਤ ਬਣ ਸਕਦੀ ਹੈ।
 
ਉਨ੍ਹਾਂ ਕਿਹਾ ਕਿ ਆਪ ਦਾ ਵਿਦਿਆਰਥੀ ਵਿੰਗ ਪੀਯੂਸੀਐਸਸੀ ਚੋਣਾਂ ਦੌਰਾਨ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਰਾਸ਼ਟਰੀ ਮੁੱਦਿਆਂ ਅਤੇ ਕੈਂਪਸ ਦੇ ਸਥਾਨਕ ਮੁੱਦਿਆਂ ਦੋਵਾਂ ਨੂੰ ਪ੍ਰਮੁੱਖਤਾ ਨਾਲ ਚੁੱਕੇਗਾ। ਉਨ੍ਹਾਂ ਅੱਗੇ ਕਿਹਾ ਕਿ ਏਐਸਏਪੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਵਿਦਿਆਰਥੀ ਸੰਘਰਸ਼ਾਂ ਨਾਲ ਨਤੀਜੇ ਨਿਕਲਦੇ ਹਨਜਿਵੇਂ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਬਾਰੇ ਚਲਾਈ ਗਈ ਮੁਹਿੰਮ ਤੋਂ ਬਾਅਦ ਕੇਂਦਰ ਸਰਕਾਰ ਨੂੰ ਇਹ ਐਲਾਨ ਕਰਨਾ ਪਿਆ ਕਿ ਸੈਨੇਟ ਚੋਣਾਂ ਦੁਬਾਰਾ ਕਰਵਾਈਆਂ ਜਾਣਗੀਆਂ।
 
ਅੰਮ੍ਰਿਤਪਾਲ ਸੁਖਾਨੰਦ ਨੇ ਅੱਗੇ ਕਿਹਾ ਕਿ ਵਿਦਿਆਰਥੀ ਰਾਜਨੀਤੀ ਭਵਿੱਖ ਦੀ ਸਿਆਸੀ ਅਗਵਾਈ ਨੂੰ ਘੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਰਾਜਨੀਤੀ ਤੋਂ ਉੱਭਰਨ ਵਾਲੇ ਨੌਜਵਾਨ ਆਗੂਆਂ ਕੋਲ ਇੱਕ ਵਿਸ਼ਾਲ ਦ੍ਰਿਸ਼ਟੀਕੋਣਲੋਕ ਮੁੱਦਿਆਂ ਦੀ ਬਿਹਤਰ ਸਮਝ ਅਤੇ ਲੋਕਾਂ ਵਿੱਚ ਕੰਮ ਕਰਨ ਦਾ ਵਧੇਰੇ ਜਜ਼ਬਾ ਹੁੰਦਾ ਹੈ।
 
ਉਨ੍ਹਾਂ ਕਿਹਾ ਕਿ ਆਪ ਪੰਜਾਬ ਯੂਨੀਵਰਸਿਟੀ ਵਿੱਚ ਅਜਿਹਾ ਮਾਹੌਲ ਸਿਰਜਣਾ ਚਾਹੁੰਦੀ ਹੈ ਜਿੱਥੇ ਪੰਜਾਬਹਰਿਆਣਾਹਿਮਾਚਲ ਪ੍ਰਦੇਸ਼ ਅਤੇ ਹੋਰ ਖੇਤਰਾਂ ਦੇ ਵਿਦਿਆਰਥੀ ਸਮਰੱਥ ਅਤੇ ਇਮਾਨਦਾਰ ਸਿਆਸੀ ਆਗੂ ਵਜੋਂ ਉੱਭਰ ਸਕਣ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਨੇਤਾ ਪੈਦਾ ਕਰਨਾ ਚਾਹੁੰਦੇ ਹਾਂ ਜੋ ਇਸ ਯੂਨੀਵਰਸਿਟੀ ਤੋਂ ਬਾਹਰ ਨਿਕਲ ਕੇ ਜਨਤਕ ਜੀਵਨ ਵਿੱਚ ਪ੍ਰਵੇਸ਼ ਕਰਨ ਤੋਂ ਬਾਅਦ ਲੋਕਾਂ ਦੀ ਆਵਾਜ਼ ਬਣਨ ਅਤੇ ਇਮਾਨਦਾਰੀਸਮਰਪਣ ਤੇ ਉਤਸ਼ਾਹ ਨਾਲ ਉਨ੍ਹਾਂ ਲਈ ਕੰਮ ਕਰਨ।
 
ਵਿਧਾਇਕ ਸੁਖਾਨੰਦ ਨੇ ਕਿਹਾ ਕਿ ਆਪ ਨੇ ਉਸ ਰਵਾਇਤੀ ਰਾਜਨੀਤਿਕ ਪ੍ਰਣਾਲੀ ਨੂੰ ਚੁਣੌਤੀ ਦਿੱਤੀ ਹੈ ਜੋ ਅਕਸਰ ਨੌਜਵਾਨਾਂ ਨੂੰ ਰਾਜਨੀਤੀ ਤੋਂ ਦੂਰ ਰੱਖਦੀ ਸੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਦਾ ਵਿਦਿਆਰਥੀ ਵਿੰਗ ਲੋਕ ਸੇਵਾ ਲਈ ਵਚਨਬੱਧ ਆਗੂਆਂ ਦੀ ਇੱਕ ਨਵੀਂ ਪੀੜ੍ਹੀ ਨੂੰ ਤਿਆਰ ਕਰਨਾ ਜਾਰੀ ਰੱਖੇਗਾ।
 

-meethayer-amritpalsinghsukhanand-pucsc-punjabuniversity-aappunjab-studentelections



TOP HEADLINES


ਰਵਨੀਤ ਸਿੰਘ ਬਿੱਟੂ ਨੇ ਮਾਨਵੀ ਆਧਾਰ ’ਤੇ ਜਗਤਾਰ ਸਿੰਘ ਹਵਾਰਾ ਦੀ
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ
*ਅੰਤਰਰਾਸ਼ਟਰੀ ਯੁਵਕ ਦਿਵਸ: ਪੰਜਾਬ ਪੁਲਿਸ ਨੇ ਸਟੂਡੈਂਟ ਪੁਲਿਸ ਕ
Big News : ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ
ਬੈਂਕਾਂ ਦੀ ਸੁਰੱਖਿਆ ਨੂੰ ਲੈ ਕੇ ਐੱਸਐੱਸਪੀ ਡਾ. ਦਰਪਣ ਆਹਲੂਵਾਲੀ
ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗ
ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਮੁੱਖ ਮੰਤਰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ
ਪੀਆਰ-6 ਸੜਕ ਨੂੰ ਲੈ ਕੇ ਵਸਨੀਕਾਂ ਵੱਲੋਂ ਗਮਾਡਾ ਵਿਖੇ ਰੋਸ ਪ੍ਰਦ
ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਵੱਲੋਂ ਅਮਰੀਕੀ ਖੇਤੀ
ਸ਼ਹੀਦ ਸੁਖਦੇਵ ਥਾਪਰ ਦੀ ਅਣਦੇਖੀ ਦੇ ਵਿਰੋਧ ’ਚ ਜਨਮਸਥਲੀ ’ਤੇ ਕ੍ਰ
*ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪ
ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲ
*ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਮਨਾਇਆ ਐਂਟੀ-ਰੈਗਿੰਗ
ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਰਾਜ ਖੁਰਾਕ ਕਮਿਸ਼ਨ ਵਲ
*ਭਾਰਤ ਦੀ ਸਮਾਜਿਕ, ਆਰਥਿਕ ਅਤੇ ਤਕਨੀਕੀ ਤਰੱਕੀ ਦੇ ਪਿੱਛੇ ਯੁਵਾ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ
ਬੇਅਦਬੀ ਪਾਰਟੀ ਮੁਕੰਮਲ ਤੌਰ 'ਤੇ ਈਡੀ ਪਾਰਟੀ ਅਤੇ ਈਡੀ ਦਾ ਬੁਲਾਰ
ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਬਿਹਤਰ ਅੱਖਾਂ ਦੀ ਦੇਖ
ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51326011

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us