ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

Aug11,2026 | Jagrati Lahar Bureau | Chandigarh / Sas Nagar


 
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ 650 ਸਾਲ ਪਹਿਲਾਂ ਹੀ ਦਰਸਾਏ ਗਏ ਸਨ ਆਜ਼ਾਦੀਸਮਾਨਤਾ ਤੇ ਗੈਰ-ਵਿਤਕਰੇ ਦੇ ਸਿਧਾਂਤ: ਹਰਪਾਲ ਸਿੰਘ ਚੀਮਾ
 
ਸੱਤਾ ਵਿੱਚ ਬੈਠੀਆਂ ਸਿਆਸੀ ਤਾਕਤਾਂ ਵੱਲੋਂ ਦੇਸ਼ ਵਿੱਚ ਬੋਲਣ ਦੀ ਆਜ਼ਾਦੀ ਨੂੰ ਸੀਮਤ ਕਰਨਾ ਗੁਰੂ ਜੀ ਮਹਾਰਾਜ ਦੇ ਸਮਾਨਤਾ ਤੇ ਮਨੁੱਖੀ ਸਨਮਾਨ ਦੇ ਸੰਦੇਸ਼ ਦੇ ਉਲਟ: ਹਰਪਾਲ ਸਿੰਘ ਚੀਮਾ
 
ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ
 
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਮਿਟੀ ਯੂਨੀਵਰਸਿਟੀਮੋਹਾਲੀ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਅਤੇ ਸਮਾਜਿਕ ਬਰਾਬਰੀ’ ਵਿਸ਼ੇ ’ਤੇ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ
 
 
ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਸਮਾਨਤਾਮਨੁੱਖੀ ਸਨਮਾਨਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਤੇ ਭਾਈਚਾਰਕ ਸਾਂਝ ਦਾ ਸਦੀਵੀ ਸੰਦੇਸ਼ ਦਿੰਦੀ ਹੈਜੋ ਅੱਜ ਦੇ ਸਮੇਂ ਵਿੱਚ ਵੀ ਬੇਹੱਦ ਪ੍ਰਸੰਗਿਕ ਹੈ।
 
ਐਮਿਟੀ ਯੂਨੀਵਰਸਿਟੀਮੋਹਾਲੀ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਅਤੇ ਸਮਾਜਿਕ ਬਰਾਬਰੀ’ ਵਿਸ਼ੇ ’ਤੇ ਕਰਵਾਏ ਗਏ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ “ਗੁਰੂ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੇ ਜਾਤਧਰਮ ਅਤੇ ਸਮਾਜਿਕ ਹੈਸੀਅਤ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਹਰੇਕ ਮਨੁੱਖ ਦੀ ਅੰਦਰੂਨੀ ਇੱਜ਼ਤ ਅਤੇ ਬਰਾਬਰੀ ’ਤੇ ਜ਼ੋਰ ਦਿੱਤਾ।”
 
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਰਸਾਏ ਸਮਾਜ ਦੇ ਸੰਕਲਪ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਅਜਿਹੇ ਸਮਾਜ ਦੀ ਕਲਪਨਾ ਕੀਤੀਜੋ ਸਮਾਨਤਾਨਿਆਂਦਇਆ ਅਤੇ ਆਪਸੀ ਸਨਮਾਨ ’ਤੇ ਆਧਾਰਿਤ ਹੋਵੇ। ਉਨ੍ਹਾਂ ਦੀ ਬਾਣੀ ਸਾਨੂੰ ਹਰ ਕਿਸਮ ਦੇ ਵਿਤਕਰੇ ਨੂੰ ਨਕਾਰਨ ਅਤੇ ਅਜਿਹੇ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਲਈ ਕੰਮ ਕਰਨ ਦੀ ਪ੍ਰੇਰਣਾ ਦਿੰਦੀ ਹੈਜਿੱਥੇ ਹਰੇਕ ਵਿਅਕਤੀ ਨੂੰ ਬਰਾਬਰ ਮੌਕੇ ਅਤੇ ਸਨਮਾਨ ਮਿਲੇ।”
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਹਾਲੀਆ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ “ਪੰਜਾਬ ਸਰਕਾਰ ਵੱਲੋਂ ਡੇਰਾ ਬੱਲਾਂ ਦੇ ਫਰੀਦਪੁਰਾ ਨੌਗਜ਼ਾ ਵਿਖੇ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਸਥਾਪਿਤ ਕਰਨ ਦੀ ਪਹਿਲ ਕੀਤੀ ਗਈ ਹੈ। ਇਹ ਕੇਂਦਰ 25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾਜਦਕਿ ਜ਼ਮੀਨ ਦੀ ਖਰੀਦ ’ਤੇ ਲਗਭਗ 11 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਖਰਚ ਕੀਤੀ ਜਾ ਚੁੱਕੀ ਹੈ। ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਡੂੰਘੀਆਂ ਸਿੱਖਿਆਵਾਂ ਦੀ ਖੋਜਅਧਿਐਨ ਅਤੇ ਪ੍ਰਸਾਰ ਲਈ ਇੱਕ ਮਹੱਤਵਪੂਰਨ ਕੇਂਦਰ ਵਜੋਂ ਕੰਮ ਕਰੇਗਾ।”
 
ਗੁਰੂ ਜੀ ਮਹਾਰਾਜ ਦੀ ਵਿਚਾਰਧਾਰਾ ਦੇ ਸਰਬਵਿਆਪੀ ਅਤੇ ਅਗਾਂਹਵਧੂ ਸਰੂਪ ਨੂੰ ਉਜਾਗਰ ਕਰਦਿਆਂ ਸ੍ਰੀ ਚੀਮਾ ਨੇ ਕਿਹਾ ਕਿ “ਬੋਲਣ ਦੀ ਆਜ਼ਾਦੀਸਮਾਨਤਾ ਅਤੇ ਗੈਰ-ਵਿਤਕਰੇ ਵਰਗੇ ਸਿਧਾਂਤਜਿਨ੍ਹਾਂ ਨੂੰ ਪੱਛਮੀ ਦੇਸ਼ਾਂ ਵਿੱਚ 19ਵੀਂ ਸਦੀ ਤੋਂ ਸੰਸਥਾਗਤ ਮਾਨਤਾ ਮਿਲਣੀ ਸ਼ੁਰੂ ਹੋਈਉਹ ਸਿਧਾਂਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਅਤੇ ਹੋਰ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਵਿੱਚ ਲਗਭਗ 650 ਸਾਲ ਪਹਿਲਾਂ ਹੀ ਮੌਜੂਦ ਸਨ। ਉਨ੍ਹਾਂ ਦੀ ਬਰਾਬਰੀ ’ਤੇ ਆਧਾਰਿਤ ਸੋਚ ਆਪਣੇ ਸਮੇਂ ਤੋਂ ਕਿਤੇ ਅੱਗੇ ਸੀ ਅਤੇ ਅੱਜ ਵੀ ਮਨੁੱਖਤਾ ਨੂੰ ਸਨਮਾਨ ਤੇ ਸਮਾਨਤਾ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਵੱਲ ਅਗਵਾਈ ਕਰ ਰਹੀ ਹੈ।”
 
ਅੱਜ ਦੇ ਸਮੇਂ ਵਿੱਚ ਗੁਰੂ ਜੀ ਮਹਾਰਾਜ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ ’ਤੇ ਜ਼ੋਰ ਦਿੰਦਿਆਂ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ “ਮਹਾਨ ਗੁਰੂ ਜੀ ਮਹਾਰਾਜ ਵੱਲੋਂ ਦਿੱਤਾ ਗਿਆ ਸਮਾਨਤਾ ਦਾ ਸੰਦੇਸ਼ ਮੌਜੂਦਾ ਦੌਰ ਵਿੱਚ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ। ਦੇਸ਼ ਵਿੱਚ ਕੌਮੀ ਪੱਧਰ ’ਤੇ ਸੱਤਾ ਵਿੱਚ ਮੌਜੂਦ ਕੁਝ ਸਿਆਸੀ ਤਾਕਤਾਂ ਵੱਲੋਂ ਬੋਲਣ ਦੀ ਆਜ਼ਾਦੀ ਨੂੰ ਸੀਮਤ ਕੀਤਾ ਜਾ ਰਿਹਾ ਹੈਜੋ ਮਹਾਨ ਗੁਰੂ ਜੀ ਮਹਾਰਾਜ ਵੱਲੋਂ ਪ੍ਰਚਾਰਿਤ ਸਮਾਨਤਾਆਜ਼ਾਦੀ ਅਤੇ ਮਨੁੱਖੀ ਸਨਮਾਨ ਦੇ ਬੁਨਿਆਦੀ ਸੰਦੇਸ਼ ਦੇ ਉਲਟ ਹੈ।”
 
ਭਾਰਤ ਦੀ ਵਿਭਿੰਨਤਾ ਅਤੇ ਸਮਾਜਿਕ ਸਦਭਾਵਨਾ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ “ਭਾਵੇਂ ਭਾਰਤ ਦੇ ਲੋਕ ਵੱਖ-ਵੱਖ ਧਰਮਾਂਜਾਤਾਂ ਅਤੇ ਭਾਈਚਾਰਿਆਂ ਨਾਲ ਸਬੰਧਤ ਹਨ ਅਤੇ ਰੰਗ-ਰੂਪ ਤੇ ਸੱਭਿਆਚਾਰ ਵਿੱਚ ਵਿਭਿੰਨਤਾ ਰੱਖਦੇ ਹਨਪਰ ਲੋਕਾਂ ਵਿੱਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਕਿਸੇ ਵੀ ਵੰਡਪਾਊ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦੇਵੇਗੀ। ਮੈਂ ਖਾਸ ਤੌਰ ’ਤੇ ਨੌਜਵਾਨ ਪੀੜ੍ਹੀ ਸਮੇਤ ਸਮੂਹ ਲੋਕਾਂ ਨੂੰ ਸੱਦਾ ਦਿੰਦਾ ਹਾਂ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਰਬਵਿਆਪੀ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਸਮਾਜਿਕ ਸਦਭਾਵਨਾ ਅਤੇ ਸਮਾਨਤਾ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ।”
 
ਬੇਗਮਪੁਰਾ’ ਦੇ ਸੰਕਲਪ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰੀ ਚੀਮਾ ਨੇ ਕਿਹਾ ਕਿ “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਰਸਾਇਆ ‘ਬੇਗਮਪੁਰਾ’ ਅਜਿਹੇ ਆਦਰਸ਼ ਸਮਾਜਿਕ ਪ੍ਰਬੰਧ ਦਾ ਪ੍ਰਤੀਕ ਹੈਜੋ ਵਿਤਕਰੇਸ਼ੋਸ਼ਣ ਅਤੇ ਅਸਮਾਨਤਾ ਤੋਂ ਮੁਕਤ ਹੋਵੇ। ਗੁਰੂ ਜੀ ਮਹਾਰਾਜ ਦੀ ਬਾਣੀ ਵਿੱਚ ਦਰਸਾਏ ਸਿਧਾਂਤ ਇੱਕ ਨਿਆਂਪੂਰਨਸ਼ਾਂਤਮਈ ਅਤੇ ਸਦਭਾਵਨਾਪੂਰਨ ਸਮਾਜ ਦੀ ਉਸਾਰੀ ਲਈ ਮਾਰਗਦਰਸ਼ਕ ਸਾਬਤ ਹੋ ਸਕਦੇ ਹਨ।”
 
ਵਿਦਿਆਰਥੀਆਂ ਅਤੇ ਵਿਦਵਾਨਾਂ ਨੂੰ ਗੁਰੂ ਜੀ ਮਹਾਰਾਜ ਦੀਆਂ ਸਿੱਖਿਆਵਾਂ ਦਾ ਡੂੰਘਾਈ ਨਾਲ ਅਧਿਐਨ ਕਰਨ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ “ਵਿਦਿਆਰਥੀਆਂ ਅਤੇ ਵਿਦਵਾਨਾਂ ਨੂੰ ਗੁਰੂ ਜੀ ਮਹਾਰਾਜ ਦੀ ਬਾਣੀ ਦਾ ਡੂੰਘਾਈ ਨਾਲ ਅਧਿਐਨ ਕਰਕੇ ਇਸ ਦੀ ਸਮਕਾਲੀ ਪ੍ਰਸੰਗਿਕਤਾ ਨੂੰ ਸਮਝਣਾ ਚਾਹੀਦਾ ਹੈ। ਅਕਾਦਮਿਕ ਸੰਸਥਾਵਾਂ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ ਕਿ ਉਹ ਮਹਾਨ ਅਧਿਆਤਮਿਕ ਸ਼ਖ਼ਸੀਅਤਾਂ ਅਤੇ ਸਮਾਜ ਸੁਧਾਰਕਾਂ ਦੀਆਂ ਸਿੱਖਿਆਵਾਂ ਤੇ ਵਿਚਾਰਧਾਰਾ ਸਬੰਧੀ ਖੋਜਵਿਚਾਰ-ਵਟਾਂਦਰੇ ਅਤੇ ਬੌਧਿਕ ਸੰਵਾਦ ਨੂੰ ਉਤਸ਼ਾਹਿਤ ਕਰਨ।”
 
ਸੈਮੀਨਾਰ ਦੌਰਾਨ ਪ੍ਰਮੁੱਖ ਬੁਲਾਰਿਆਂ ਵੱਲੋਂ ਵਿਚਾਰਪੂਰਨ ਸੰਬੋਧਨ ਕੀਤੇ ਗਏਜਿਨ੍ਹਾਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.)ਅੰਮ੍ਰਿਤਸਰ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ ਅਤੇ ਤਪ ਅਸਥਾਨ ਸ੍ਰੀ ਗੁਰੂ ਰਵਿਦਾਸ ਜੀਖੁਰਾਲਗੜ੍ਹ ਦੇ ਸੰਤ ਕੇਵਲ ਸਿੰਘ ਜੀ ਸ਼ਾਮਲ ਸਨ। ਬੁਲਾਰਿਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਵਿਚਾਰਧਾਰਾ ਦੀ ਆਧੁਨਿਕ ਸਮਾਜ ਵਿੱਚ ਡੂੰਘੀ ਪ੍ਰਸੰਗਿਕਤਾ ਅਤੇ ਵਿਤਕਰੇ ਦੇ ਖਾਤਮੇ ਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਲਈ ਇਸ ਦੀ ਲਗਾਤਾਰ ਪ੍ਰੇਰਣਾਦਾਇਕ ਭੂਮਿਕਾ ਬਾਰੇ ਚਾਨਣਾ ਪਾਇਆ।
 
ਸਮਾਗਮ ਦੌਰਾਨ ਮੰਚ ’ਤੇ ਐਮਿਟੀ ਯੂਨੀਵਰਸਿਟੀਮੋਹਾਲੀ ਦੇ ਪ੍ਰੋ-ਵਾਈਸ ਚਾਂਸਲਰ ਡਾ. ਪੁਨੀਤ ਸ਼ਰਮਾ ਅਤੇ ਰਜਿਸਟਰਾਰ ਡਾ. ਦਲੀਪ ਕੁਮਾਰ ਸਮੇਤ ਪ੍ਰਮੁੱਖ ਅਕਾਦਮਿਕ ਆਗੂ ਮੌਜੂਦ ਸਨ। ਡਾ. ਦਲੀਪ ਕੁਮਾਰ ਨੇ ਰਸਮੀ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਸਰਕਾਰੀ ਵਿਭਾਗਾਂਆਏ ਹੋਏ ਵਿਦਵਾਨਾਂਫੈਕਲਟੀ ਮੈਂਬਰਾਂ ਅਤੇ ਸੈਮੀਨਾਰ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਵੱਲੋਂ ਪਾਏ ਯੋਗਦਾਨ ਲਈ ਧੰਨਵਾਦ ਕੀਤਾ।
 
ਇਸ ਮੌਕੇ ਐਸ.ਡੀ.ਐਮ. ਮੋਹਾਲੀ ਸ੍ਰੀਮਤੀ ਦਮਨਦੀਪ ਕੌਰ ਅਤੇ ਪੰਜਾਬ ਦੇ ਉੱਚ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਮਨੀਸ਼ ਸ਼ਰਮਾ ਤੋਂ ਇਲਾਵਾ ਐਮਿਟੀ ਯੂਨੀਵਰਸਿਟੀ ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

-srigururavidassji-harpalsinghcheema-socialequality-punjabgovernment-srigururavidassjibani-socialjustice-amityuniversitymohali-punjabnews



TOP HEADLINES


ਪੰਜਾਬ ਸਰਕਾਰ ਵੱਲੋਂ 4 Ias ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ ਪੁਲੀਸ ਵਲੋਂ ਹਥਿਆਰ ਤਸਕਰੀਂ ਗਿਰੋਹ ਨਾਲ ਜੁੜੇ ਦੀਪਕ ਨ
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ
*ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.
*ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍
ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ
*ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿ
ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾ
ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ, ਡੀ.ਸੀ. ਅਤੇ ਐਸ.ਐਸ.ਪੀ. ਨੇ
*ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿ
ਬਠਿੰਡਾ ਦਿਹਾਤੀ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸਮੇਤ
ਪ੍ਰਸ਼ਾਸਨਿਕ ਅਧਿਕਾਰੀ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਤੁਰ
*ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ
ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਹਰ ਸਵਾਲ ਦਾ ਜਵਾਬ ਸਦਨ ਵਿ
ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨ
9 ਦਿਨ, 18 ਜ਼ਿਲ੍ਹੇ: ਪੰਜਾਬ ਕਾਂਗਰਸ ਦੀ ਜ਼ਮੀਨੀ ਸੰਗਠਨ ਨੂੰ ਮਜ
ਭਾਜਪਾ ਦੇ ਇਸ਼ਾਰੇ 'ਤੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭ
ਬੀਜੇਪੀ ਮਸ਼ੀਨਰੀ ਪੰਜਾਬ ਅਤੇ ਇਸ ਦੇ ਯੂਥ ਨੂੰ ਬਦਨਾਮ ਕਰਨ ਲਈ ਫਰ
*ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51314540

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us