*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ*

Aug12,2026 | Jagrati Lahar Bureau | Ludhiana



*ਜਗਤਾਰ ਸਿੰਘ ਹਵਾਰਾ ਨੂੰ ਉਹਨਾਂ ਦੀ ਬਿਮਾਰ ਮਾਤਾ ਨੂੰ ਮਿਲਣ ਲਈ ਮਾਨਵਤਾ ਦੇ ਆਧਾਰ 'ਤੇ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮਾਮਲੇ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ, ਇਸ ਲਈ ਰਾਜਪਾਲ ਦੀ ਸਿਫ਼ਾਰਸ਼ 'ਤੇ ਕੇਂਦਰ ਸਰਕਾਰ ਪੈਰੋਲ ਬਾਰੇ ਫੈਸਲਾ ਲਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*31 ਸਾਲਾਂ ਬਾਅਦ ਮਾਂ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਜਾਗੀ ਹੈ, ਪੈਰੋਲ ਦੀ ਮਿਆਦ ਕੇਂਦਰ ਸਰਕਾਰ ਤੈਅ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਚੰਡੀਗੜ੍ਹ; 12 ਅਗਸਤ*
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ 'ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਫਿਰ ਤੋਂ ਜਾਗੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ ਕਿਉਂਕਿ ਕੇਸ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ 'ਤੇ ਕੋਈ ਅਸਰ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਲਵੇਗੀ। 
ਰਾਜਪਾਲ ਨੂੰ ਮਨੁੱਖਤਾ ਦੇ ਆਧਾਰ 'ਤੇ ਇਸ ਮਾਮਲੇ 'ਤੇ ਵਿਚਾਰ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਮਾਤਾ ਬਿਰਧ ਅਵਸਥਾ ਵਿੱਚ ਹਨ, ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਤੋਂ ਪੀੜਤ ਹਨ ਅਤੇ ਇਸ ਵੇਲੇ ਨੀਮ-ਬੇਹੋਸ਼ੀ ਦੀ ਹਾਲਤ ਵਿੱਚ ਹਨ। ਉਨ੍ਹਾਂ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਹੋਏ ਮੈਂ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਜਗਤਾਰ ਸਿੰਘ ਹਵਾਰਾ ਨੂੰ ਛੇਤੀ ਤੋਂ ਛੇਤੀ 10 ਦਿਨਾਂ ਦੀ ਪੈਰੋਲ ਦੇਣ 'ਤੇ ਹਮਦਰਦੀ ਨਾਲ ਵਿਚਾਰ ਕਰਨ ਤਾਂ ਜੋ ਉਹ ਆਪਣੀ ਮਾਤਾ ਨੂੰ ਮਿਲ ਸਕਣ।”
ਉਨ੍ਹਾਂ ਨੇ ਅੱਗੇ ਕਿਹਾ, “ਚੰਡੀਗੜ੍ਹ ਦੇ ਪ੍ਰਸ਼ਾਸਕ ਹੋਣ ਦੇ ਨਾਤੇ ਇਸ ਸਬੰਧੀ ਫੈਸਲਾ ਲੈਣ ਲਈ ਰਾਜਪਾਲ ਦੀ ਸਿਫ਼ਾਰਸ਼ ਜ਼ਰੂਰੀ ਹੈ। ਇਸ ਲਈ ਮਾਮਲੇ ਦੇ ਮਨੁੱਖੀ ਪਹਿਲੂ ਅਤੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ  ਮੈਂ ਰਾਜਪਾਲ ਨੂੰ ਛੇਤੀ ਤੋਂ ਛੇਤੀ ਫੈਸਲਾ ਲੈਣ ਦੀ ਅਪੀਲ ਕੀਤੀ ਹੈ।”
ਰਾਜਪਾਲ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਪੂਰੀ ਜ਼ਿੰਮੇਵਾਰੀ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਦੇ ਆਪਣੇ ਘਰ ਆਉਣ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਦੀ ਸੂਬਾ ਸਰਕਾਰ ਪੂਰੀ ਗਾਰੰਟੀ ਲੈਂਦੀ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਵੀ ਇਸ ਸਬੰਧ ਵਿੱਚ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।”
ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਪੰਜਾਬ ਵਿੱਚ ਕਰੜੀ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਰਾਜਪਾਲ ਨੂੰ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ।”
-----------

Bhagwant-Mann-Cm-Punjab



TOP HEADLINES


ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10
ਸੀਆਈਡੀ ਦੇ ਸਬ-ਇੰਸਪੈਕਟਰ ਕਰਮਜੀਤ ਸਿੰਘ ਨੂੰ ਮਿਲੇਗਾ ਮੁੱਖ ਮੰਤਰ
ਪੰਜਾਬ ਸਰਕਾਰ ਵੱਲੋਂ 4 Ias ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ ਪੁਲੀਸ ਵਲੋਂ ਹਥਿਆਰ ਤਸਕਰੀਂ ਗਿਰੋਹ ਨਾਲ ਜੁੜੇ ਦੀਪਕ ਨ
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ
*ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.
*ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍
ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ
*ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿ
ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾ
ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ, ਡੀ.ਸੀ. ਅਤੇ ਐਸ.ਐਸ.ਪੀ. ਨੇ
*ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿ
ਬਠਿੰਡਾ ਦਿਹਾਤੀ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸਮੇਤ
ਪ੍ਰਸ਼ਾਸਨਿਕ ਅਧਿਕਾਰੀ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਤੁਰ
*ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ
ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਹਰ ਸਵਾਲ ਦਾ ਜਵਾਬ ਸਦਨ ਵਿ
ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨ
9 ਦਿਨ, 18 ਜ਼ਿਲ੍ਹੇ: ਪੰਜਾਬ ਕਾਂਗਰਸ ਦੀ ਜ਼ਮੀਨੀ ਸੰਗਠਨ ਨੂੰ ਮਜ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51323102

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us