ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

Aug16,2026 | Jagrati Lahar Bureau | Isru (ludhiana)



ਨਸ਼ਿਆਂ ਤੇ ਗੈਂਗਸਟਰਵਾਦ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ ਜਾਰੀ: ਹਰਪਾਲ ਸਿੰਘ ਚੀਮਾ

ਸ਼ਹੀਦ ਕਰਨੈਲ ਸਿੰਘ ਈਸੜੂ ਦੀ ਵਿਰਾਸਤ ਨੌਜਵਾਨਾਂ ਲਈ ਪ੍ਰੇਰਣਾ: ਤਰੁਨਪ੍ਰੀਤ ਸਿੰਘ ਸੌਂਦ

ਕੈਬਨਿਟ ਮੰਤਰੀ ਚੀਮਾ ਅਤੇ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਦਾ ਕੀਤਾ ਸਨਮਾਨ


ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦ ਨੇ ਪੁਰਤਗਾਲੀ ਸ਼ਾਸਨ ਤੋਂ ਗੋਆ ਨੂੰ ਆਜ਼ਾਦ ਕਰਵਾਉਣ ਸਮੇਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।

ਉਨ੍ਹਾਂ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਂਟ ਕੀਤੀਆ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਨੂੰ ਸਨਮਾਨਿਤ ਵੀ ਕੀਤਾ।

ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਾਸਟਰ ਕਰਨੈਲ ਸਿੰਘ ਨੇ ਗੋਆ ਦੀ ਆਜ਼ਾਦੀ ਲਈ ਮਹੱਤਵਪੂਰਨ ਯੋਗਦਾਨ ਪਾ ਕੇ ਪੰਜਾਬ ਦੀ ਬਹਾਦਰੀ ਅਤੇ ਦੇਸ਼ਭਗਤੀ ਦੀ ਮਿਸਾਲ ਕਾਇਮ ਕੀਤੀ।

ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਫਤਵਾ ਦਿੱਤਾ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਪੰਜ ਗਾਰੰਟੀਆਂ ਨੂੰ ਲਾਗੂ ਕੀਤਾ ਹੈ। 300 ਯੂਨਿਟ ਤੱਕ ਮੁਫ਼ਤ ਬਿਜਲੀ ਕਾਰਨ ਕਰੀਬ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਸਕੂਲ ਆਫ਼ ਐਮੀਨੈਂਸ, ਅਧਿਆਪਕਾਂ ਦੀ ਅੰਤਰਰਾਸ਼ਟਰੀ ਪੱਧਰੀ ਟ੍ਰੇਨਿੰਗ ਅਤੇ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜੇ ਸਿੱਖਿਆ ਖੇਤਰ ਵਿੱਚ ਵੱਡੀ ਤਬਦੀਲੀ ਦਾ ਸਬੂਤ ਹਨ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਲਈ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ, ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ, ਸੜਕਾਂ ਦਾ ਵਿਕਾਸ, ਖੇਡ ਸਟੇਡੀਅਮ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਏ ਅਤੇ 70 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ।

ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਰੁਜ਼ਗਾਰ ਨਾਲ ਜੋੜ ਰਹੀ ਹੈ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਿੱਖ ਗੁਰੂਆਂ, ਖਾਸ ਕਰਕੇ ਸ੍ਰੀ ਗੁਰੂ ਅਰਜੁਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਮਿਲੀ ਕੁਰਬਾਨੀ ਦੀ ਵਿਰਾਸਤ ਪੰਜਾਬੀਆਂ ਨੂੰ ਹਮੇਸ਼ਾ ਮਨੁੱਖਤਾ ਅਤੇ ਸੱਚਾਈ ਲਈ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਜਜ਼ਬੇ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੇ ਮਹੱਤਵਪੂਰਨ ਯੋਗਦਾਨ ਨੂੰ ਮਜ਼ਬੂਤੀ ਦਿੱਤੀ। ਉਨ੍ਹਾਂ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਿਹਤ, ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, 10 ਲੱਖ ਰੁਪਏ ਤੱਕ ਦੀ ਨਕਦੀ ਰਹਿਤ ਸਿਹਤ ਸਹੂਲਤ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਕੰਮ ਇਸੇ ਦਿਸ਼ਾ ਵਿੱਚ ਵੱਡੇ ਕਦਮ ਹਨ। ਉਨ੍ਹਾਂ ਨਸ਼ਿਆਂ ਵਿਰੁੱਧ ਸਰਕਾਰ ਦੀ ਸਖ਼ਤ ਮੁਹਿੰਮ ਦਾ ਵੀ ਜ਼ਿਕਰ ਕੀਤਾ।

ਸੌਂਦ ਨੇ ਦੱਸਿਆ ਕਿ ਪਿੰਡ ਈਸੜੂ ਦੇ ਸਰਬਪੱਖੀ ਵਿਕਾਸ ਲਈ ਹੁਣ ਤੱਕ 2 ਕਰੋੜ 17 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਨਾਲ ਖੇਡ ਮੈਦਾਨ, ਆਂਗਣਵਾੜੀ ਸੈਂਟਰ, ਪੇਂਡੂ ਲਾਇਬਰੇਰੀ, ਛੱਪੜਾਂ ਦੀ ਸਫ਼ਾਈ, ਪੰਚਾਇਤ ਘਰ ਅਤੇ ਐਸ.ਸੀ. ਧਰਮਸ਼ਾਲਾ ਸਮੇਤ ਹੋਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਜਗਰੂਪ ਸਿੰਘ ਸੇਹ, ਚੇਅਰਮੈਨ ਮਾਰਕੀਟ ਕਮੇਟੀ ਦੋਰਾਹਾ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਦਰਸ਼ਨ ਸਿੰਘ ਕੂਹਲੀ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ) ਖੰਨਾ ਜਸ਼ਨਪ੍ਰੀਤ ਕੌਰ ਗਿੱਲ, ਉਪ ਮੰਡਲ ਮਜਿਸਟਰੇਟ (ਐਸ.ਡੀ.ਐਮ) ਖੰਨਾ ਸਵਾਤੀ ਟਿਵਾਣਾ, ਕਾਰਜ ਸਾਧਕ ਅਫਸਰ ਚਰਨਜੀਤ ਸਿੰਘ,‌ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਬੀ.ਡੀ.ਪੀ.ਓ ਖੰਨਾ ਸਤਵਿੰਦਰ ਸਿੰਘ ਕੰਗ, ਸਰਪੰਚ ਜਤਿੰਦਰਜੋਤ ਸਿੰਘ ਈਸੜੂ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।
-----------

-shaheedkarnailsinghissru-harpalsinghcheema-tarunpreetsinghsond-punjabgovernment-issru-khanna-ludhiananews-punjabnews



TOP HEADLINES


*ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀ
*ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀ
ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌ
1 ਸਤੰਬਰ ਦੇ ਚੰਡੀਗੜ੍ਹ ਮੋਰਚੇ ਲਈ ਕਿਸਾਨ ਯੂਨੀਅਨ ਰਾਜੇਵਾਲ ਨੇ ਕ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁ
*ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ
*80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ
ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ
ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ
*ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀ
*ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਪੂਰਥਲਾ ਵਿਖੇ 80ਵੇਂ ਆਜ਼ਾਦੀ
ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨ
ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨ
*ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਕਾਲੇ ਧੂੰਏਂ ਖ਼ਿਲਾਫ਼ ਕ
ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾ
ਵੰਡ ਸੰਤਾਪ ਯਾਦਗਾਰੀ ਦਿਵਸ ਮੌਕੇ ਪੰਜਾਬ ਭਾਜਪਾ ਨੇ ਸੂਬਾ ਪ੍ਰਧਾਨ
ਤੀਜ ਦੇ ਰੰਗ 'ਚ ਰੰਗਿਆ ਪੰਜਾਬ, ਔਰਤਾਂ ਦੇ ਉਤਸ਼ਾਹ ਨੇ ਦਿਖਾਇਆ ਮ
*ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51387702

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us