*ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ ਨਿਊਰੋਨ 2.0 ਇਨਕਿਊਬੇਸ਼ਨ ਸੈਂਟਰ*

Aug19,2026 | Jagrati Lahar Bureau | Chandigarh


•*ਇਨਕਿਊਬੇਸ਼ਨ ਸੈਂਟਰ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਸਾਈਬਰ ਸੁਰੱਖਿਆ ਅਤੇ ਉੱਨਤ ਤਕਨਾਲੋਜੀ-ਅਧਾਰਤ ਸਟਾਰਟਅੱਪਸ 'ਤੇ ਧਿਆਨ ਕੇਂਦਰਤ ਕਰੇਗਾ: ਅਮਨ ਅਰੋੜਾ*

•*ਇਹ ਹੱਬ 50 ਸਟਾਰਟਅੱਪਸ ਨੂੰ ਤਿਆਰ ਕਰਨ ਦੇ ਨਾਲ 2,000 ਪੇਸ਼ੇਵਰਾਂ ਨੂੰ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਦੇਵੇਗਾ ਸਿਖਲਾਈ: ਅਮਨ ਅਰੋੜਾ*


ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ. ਮੋਹਾਲੀ ਵਿਖੇ "ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0" ਸਥਾਪਤ ਕਰਨ ਲਈ ਸਾਫਟਵੇਅਰ ਤਕਨਾਲੋਜੀ ਪਾਰਕਸ ਆਫ਼ ਇੰਡੀਆ (ਐਸਟੀਪੀਆਈ) ਨਾਲ ਇੱਕ ਅਹਿਮ ਸਮਝੌਤਾ ਸਹੀਬੱਧ ਕੀਤਾ ਹੈ। ਇਹ ਇਨਕਿਊਬੇਸ਼ਨ ਸੈਂਟਰ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਸਾਈਬਰ ਸੁਰੱਖਿਆ ਅਤੇ ਉੱਨਤ ਤਕਨਾਲੋਜੀ ਅਧਾਰਤ ਸਟਾਰਟਅੱਪਸ 'ਤੇ ਧਿਆਨ ਕੇਂਦਰਿਤ ਕਰੇਗਾ।

ਇੱਥੇ ਉਦਯੋਗ ਭਵਨ ਵਿਖੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਇਹ ਸਮਝੌਤਾ ਸਹੀਬੱਧ ਕੀਤਾ ਗਿਆ। ਇਸ ਸਮਝੌਤੇ 'ਤੇ ਡਾਇਰੈਕਟਰ ਉਦਯੋਗ ਅਤੇ ਵਣਜ-ਕਮ-ਪੰਜਾਬ ਸਟਾਰਟਅੱਪ ਨੋਡਲ ਅਫ਼ਸਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਸਟੀਪੀਆਈ ਦੇ ਡਾਇਰੈਕਟਰ ਸ੍ਰੀ ਸ਼ੈਲੇਂਦਰ ਕੇ ਤਿਆਗੀ ਨੇ ਦਸਤਖ਼ਤ ਕੀਤੇ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਨਵੀਂ ਸਹੂਲਤ 'ਨਿਊਰੋਨ 1.0' ਦੀ ਸਫ਼ਲਤਾ 'ਤੇ ਅਧਾਰਿਤ ਹੈ, ਜਿਸ ਤਹਿਤ 114 ਸਟਾਰਟਅੱਪਸ ਨੂੰ ਇਨਕਿਊਬੇਟ (ਨਵੀਨ ਲੋੜਾਂ ਅਨੁਸਾਰ ਤਿਆਰ) ਕੀਤਾ ਗਿਆ, 158 ਉਤਪਾਦਾਂ ਅਤੇ 171 ਪ੍ਰੋਟੋਟਾਈਪਸ ਦੇ ਵਿਕਾਸ ਵਿੱਚ ਸਹਾਇਤਾ ਕੀਤੀ ਗਈ, ਜਿਸ ਸਦਕਾ ਲਗਭਗ 2,700 ਨੌਕਰੀਆਂ ਪੈਦਾ ਹੋਈਆਂ। ਪਿਛਲੇ ਹੱਬ ਵਿੱਚੋਂ ਇਨਕਿਊਬੇਟ ਕੀਤੇ ਗਏ  ਸਟਾਰਟਅੱਪਸ ਨੇ 251 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ ਹੈ, ਜਿਨ੍ਹਾਂ ਦੀ ਕੁੱਲ ਵੈਲਿਊ 2,890 ਕਰੋੜ ਰੁਪਏ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਲਈ 12 ਕਰੋੜ ਰੁਪਏ ਦੀ ਸਿਧਾਂਤਕ ਪ੍ਰਵਾਨਗੀ ਦਿੱਤੀ ਹੈ, ਜਦੋਂਕਿ ਐਸਟੀਪੀਆਈ ਵੱਲੋਂ 17 ਕਰੋੜ ਰੁਪਏ ਦਾ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਅਗਲੇ ਪੰਜ ਸਾਲਾਂ ਦੌਰਾਨ ਘੱਟੋ-ਘੱਟ 50 ਸਟਾਰਟਅੱਪਸ ਨੂੰ ਤਿਆਰ ਕਰਨਾ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਢਾਂਚਾਗਤ ਹੁਨਰ ਸਿਖਲਾਈ ਪ੍ਰੋਗਰਾਮਾਂ ਰਾਹੀਂ 2,000 ਪੇਸ਼ੇਵਰਾਂ ਨੂੰ ਸਿੱਖਿਅਤ ਕਰਨਾ ਹੈ। ਇਸ ਸਹੂਲਤ ਅਧੀਨ ਯੋਗ ਸਟਾਰਟਅੱਪਸ ਨੂੰ ਸੂਬੇ ਦੀ ਸਟਾਰਟਅੱਪ ਨੀਤੀ ਤਹਿਤ ਲਾਭ ਲੈਣ ਲਈ 'ਸਟਾਰਟਅੱਪ ਪੰਜਾਬ' ਅਧੀਨ ਰਜਿਸਟ੍ਰੇਸ਼ਨ ਵਾਸਤੇ ਉਤਸ਼ਾਹਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨਿਊਰੋਨ 2.0 ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਡਾਟਾ ਐਨਾਲਿਟਿਕਸ, ਇੰਟਰਨੈੱਟ ਆਫ਼ ਥਿੰਗਜ਼ (ਆਈਓਟੀ) ਅਤੇ ਆਡੀਓ-ਵਿਜ਼ੂਅਲ ਗ੍ਰਾਫਿਕਸ ਦੇ ਨਾਲ-ਨਾਲ ਸਾਈਬਰ ਸੁਰੱਖਿਆ ਨੂੰ ਇੱਕ ਕੋਰ ਡੋਮੇਨ ਵਜੋਂ ਸ਼ਾਮਲ ਕੀਤਾ ਜਾਵੇਗਾ। ਇਸ ਹੱਬ ਵਿੱਚ ਉਤਪਾਦਾਂ ਦੇ ਵਿਕਾਸ ਅਤੇ ਪ੍ਰਯੋਗ ਕਰਨ ਲਈ ਉੱਨਤ ਸਹੂਲਤਾਂ ਵਾਲੀ ਇੱਕ ਸਮਰਪਿਤ ਸਾਈਬਰ ਸੁਰੱਖਿਆ ਲੈਬ ਸਥਾਪਿਤ ਕੀਤੀ ਜਾਵੇਗੀ। ਇਸ ਸਹੂਲਤ ਨੂੰ ਇੱਕ ਵਿਆਪਕ ਇਨੋਵੇਸ਼ਨ ਮੰਚ ਵਜੋਂ ਵਿਕਸਤ ਕਰਨ ਦੀ ਯੋਜਨਾ ਹੈ ਜੋ ਸਟਾਰਟਅੱਪ ਇਨਕਿਊਬੇਸ਼ਨ, ਮੈਂਟਰਿੰਗ, ਉੱਨਤ ਬੁਨਿਆਦੀ ਢਾਂਚਾ, ਹੁਨਰ ਵਿਕਾਸ, ਉਤਪਾਦਾਂ ਦੇ ਵਪਾਰੀਕਰਨ ਅਤੇ ਉਦਯੋਗਿਕ ਸਬੰਧਾਂ ਨੂੰ ਉਤਸ਼ਾਹਿਤ ਕਰੇਗਾ।

ਸ੍ਰੀ ਅਮਨ ਅਰੋੜਾ ਨੇ ਕਿਹਾ, "ਨਿਊਰੋਨ 2.0 ਲਈ ਐਸਟੀਪੀਆਈ ਨਾਲ ਇਹ ਸਾਂਝੇਦਾਰੀ ਆਰਥਿਕ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਉੱਭਰ ਰਹੀਆਂ ਤਕਨਾਲੋਜੀਆਂ ਦਾ ਲਾਭ ਉਠਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਮੌਜੂਦਾ ਖੇਤਰਾਂ ਵਿੱਚ ਸਾਈਬਰ ਸੁਰੱਖਿਆ ਨੂੰ ਜੋੜ ਕੇ, ਅਸੀਂ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ਕਰ ਰਹੇ ਹਾਂ ਅਤੇ ਆਪਣੇ ਨੌਜਵਾਨਾਂ ਨੂੰ ਭਵਿੱਖ ਦੇ ਮੌਕਿਆਂ ਲਈ ਤਿਆਰ ਕਰ ਰਹੇ ਹਾਂ।"

ਉਨ੍ਹਾਂ ਦੱਸਿਆ ਕਿ ਐਸਟੀਪੀਆਈ ਇਸ ਸਹੂਲਤ ਦਾ ਸੰਚਾਲਨ ਅਤੇ ਪ੍ਰਬੰਧਨ ਕਰੇਗੀ, ਸਾਈਬਰ ਸੁਰੱਖਿਆ ਲੈਬ ਦਾ ਰੱਖ-ਰਖਾਅ ਕਰੇਗੀ ਅਤੇ ਆਊਟਰੀਚ ਪ੍ਰੋਗਰਾਮ, ਹੈਕਾਥੌਨ, ਬੂਟਕੈਂਪ ਅਤੇ ਇਨਵੈਸਟਰ-ਕੰਟੈਕਟ ਸਮਾਗਮਾਂ ਦਾ ਆਯੋਜਨ ਕਰੇਗੀ। ਸਕਿਲਿੰਗ ਪ੍ਰਕਿਰਿਆ ਵਿੱਚ ਫਾਊਂਡੇਸ਼ਨ, ਇੰਟਰਮੀਡੀਏਟ ਅਤੇ ਐਕਸਪਟ-ਲੈਵਲ ਦੇ ਪ੍ਰੋਗਰਾਮ ਸ਼ਾਮਲ ਹੋਣਗੇ। ਸਟਾਰਟਅੱਪ ਪੰਜਾਬ ਸਟਾਰਟਅੱਪ ਆਊਟਰੀਚ, ਮੈਂਟਰਿੰਗ ਅਤੇ ਈਕੋਸਿਸਟਮ ਡਿਵੈਲਪਮੈਂਟ ਵਿੱਚ ਸਹਾਇਤਾ ਕਰੇਗਾ ਅਤੇ ਇਸ ਹੱਬ ਨੂੰ ਸਰਕਾਰੀ ਵਿਭਾਗਾਂ, ਵਿੱਦਿਅਕ ਅਦਾਰਿਆਂ ਅਤੇ ਉਦਯੋਗਿਕ ਸੰਸਥਾਵਾਂ ਨਾਲ ਜੋੜੇਗਾ। ਇਸਦੇ ਨਾਲ ਹੀ ਇੱਥੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਿਖਲਾਈ ਦੇ ਮੌਕੇ ਵੀ ਪ੍ਰਦਾਨ ਕੀਤੇ ਜਾਣਗੇ।

-startuppunjab-neuron2point0-stpi-mohali-amanarora



TOP HEADLINES


ਪੰਜਾਬ ਸਰਕਾਰ ਵੱਲੋਂ ਯੁਵਕਾਂ ਲਈ ਮੁਫ਼ਤ ਸਕਿਊਰਟੀ ਗਾਰਡ ਕੋਰਸ ਸ਼
ਮਨੋਜ ਧੀਮਾਨ ਦੀਆਂ ਹਿੰਦੀ ਦੀਆਂ ਦੋ ਹੋਰ ਫਿਕਸ਼ਨ ਪੁਸਤਕਾਂ ਪ੍ਰਕਾ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧ
ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਮਾਲੇਰਕੋਟਲਾ ਵਿਖੇ ਬਲਾਕ ਪੱ
ਮੇਲਾ ਛਪਾਰ ਦੀ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਅਕਾਲ
ਲੁਧਿਆਣਾ ਦਾ ਟੈਕਸਟਾਈਲ ਉਦਯੋਗ ਬਿਜਲੀ ਕੱਟਾਂ ਕਾਰਨ ਵੱਡੇ ਸੰਕਟ ਵ
12 ਸਤੰਬਰ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ, ਮਲੇਰਕੋਟਲਾ ਵਿਖੇ ਕੀਤਾ
*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਮਰੀਜ਼ਾਂ ਦੇ ਡਾਇਬਿਟਿਕ ਫੁ
ਕੇਂਦਰੀ ਪੰਜਾਬੀ ਲੇਖਕ ਸਭਾ ਦੀ ਤਿੰਨ ਸਾਲਾ ਚੋਣ 25 ਅਕਤੂਬਰ ਨੂੰ
ਦੀਵਾਨ ਨੇ ਲੁਧਿਆਣਾ ਦੀ ਇੰਡਸਟਰੀ ਦੇ 8 ਸਤੰਬਰ ਦੇ ਰੋਸ ਪ੍ਰਦਰਸ਼ਨ
*ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲ
*ਸਿਹਤਮੰਦ, ਨਸ਼ਾ-ਮੁਕਤ 'ਰੰਗਲਾ ਪੰਜਾਬ' ਬਣਾਉਣ ਲਈ ਖੇਡਾਂ ਨੂੰ ਅ
*ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ
*ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ
*ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪ
*ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ 'ਚ ਸ਼ਾਮਲ*
*ਮੰਤਰੀ ਹਰਪਾਲ ਚੀਮਾ ਨੇ ਰਾਜ ਸਰਕਾਰ ਨਾਲ ਮਸ਼ਵਰੇ ਤੋਂ ਬਿਨਾਂ ਜਸ
*ਬਠਿੰਡਾ ਤੋਂ ਸ਼ੁਰੂ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਦੀ ਸਮਾਪਤੀ
*ਮਨੀਸ਼ ਸਿਸੋਦੀਆ ਨੇ ਅਧਿਆਪਕ ਦਿਵਸ 'ਤੇ ਹੁਸ਼ਿਆਰਪੁਰ 'ਚ 200 ਤੋ
ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51728037

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us