*ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ*

Aug19,2026 | Jagrati Lahar Bureau | Chandigarh



*— ਕਤਲ, ਫਿਰੌਤੀ ਅਤੇ ਯੋਜਨਾਬੱਧ ਗ੍ਰਨੇਡ ਧਮਾਕੇ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦੇ ਹਨ ਡਿਪੋਰਟ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ*

*— ਖੁਫੀਆ ਜਾਣਕਾਰੀ ’ਤੇ ਕੀਤੀ ਨਿਰੰਤਰ ਕਾਰਵਾਈ ਸਦਕਾ ਦੋਸ਼ੀਆਂ ਨੂੰ ਭਾਰਤ ਲਿਆਉਣਾ ਹੋਇਆ ਸੰਭਵ : ਏ.ਡੀ.ਜੀ.ਪੀ. ਸੀ.ਆਈ. ਅਮਿਤ ਪ੍ਰਸਾਦ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ,ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਲੋੜੀਂਦੇ ਕਾਰਕੁਨਾਂ ਦੀ ਸੁਰੱਖਿਅਤ ਹਵਾਲਗੀ ਹਾਸਿਲ ਕੀਤੀ ਹੈ ।  ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਡਿਪੋਰਟ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਬਹਿਬਲ, ਵਾਸੀ ਫਰੀਦਕੋਟ ਅਤੇ ਅਜੈ ਸਿੰਘ ਅਤੇ ਪਵਨਦੀਪ ਸਿੰਘ ਵਾਸੀ ਸ੍ਰੀ ਗੰਗਾਨਗਰ, ਰਾਜਸਥਾਨ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮਲੇਸ਼ੀਆ ਤੋਂ ਭਾਰਤ ਲਿਆਂਦੇ ਤਿੰਨਾਂ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਬਾਅਦ ਵਿੱਚ ਅਗਲੇਰੀ ਜਾਂਚ ਲਈ ਉਨ੍ਹਾਂ ਨੂੰ  ਪੰਜਾਬ ਲਿਆਂਦਾ ਗਿਆ ।

ਡੀਜੀਪੀ ਨੇ ਕਿਹਾ ਕਿ ਇਹ ਤਿੰਨੋਂ ਦੋਸ਼ੀ ਮਲੇਸ਼ੀਆ ਸਥਿਤ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਕਾਰਕੁਨ ਹਨ ਅਤੇ ਇਹਨਾਂ ਦੇ ਪਾਕਿਸਤਾਨ ਦੀ ਆਈਐਸਆਈ ਨਾਲ ਵੀ ਸਬੰਧ ਹਨ । ਉਕਤ ਤਿੰਨੋਂ ਦੋਸ਼ੀ ਕਤਲ, ਜਬਰਨ ਵਸੂਲੀ, ਵਿਸਫੋਟਕ ਅਤੇ ਲੁਧਿਆਣਾ ਵਿਖੇ ਹੈਂਡ ਗ੍ਰਨੇਡ ਧਮਾਕੇ ਦੀ ਯੋਜਨਾ ਬਣਾਉਣ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦੇ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ  ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਭਗੌੜਿਆਂ ਦੀ ਹਵਾਲਗੀ ਅਤੇ ਗ੍ਰਿਫ਼ਤਾਰੀ ਇੱਕ ਨਿਰੰਤਰ ਖੁਫੀਆ-ਅਗਵਾਈ ਵਾਲੀ ਕਾਰਵਾਈ ਦਾ ਸਿੱਟਾ ਹੈ, ਜੋ ਕਈ ਮਹੀਨਿਆਂ ਤੱਕ ਜਾਰੀ ਰਹੀ, ਜਿਸ ਦੌਰਾਨ ਭਗੌੜਿਆਂ ਦੀਆਂ ਗਤੀਵਿਧੀਆਂ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਸੀ ।  ਉਨ੍ਹਾਂ ਕਿਹਾ ਕਿ ਪੂਰਨ ਤਾਲਮੇਲ ਵਾਲੇ ਯਤਨਾਂ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਮਲੇਸ਼ੀਆ ਵਿਖੇ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਭਾਰਤ ਭੇਜ ਦਿੱਤਾ ਗਿਆ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਓ.ਐਫ.ਟੀ.ਈ.ਸੀ. ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਦੋਸ਼ੀ ਜਸਪ੍ਰੀਤ ਉਰਫ਼ ਜਸ ਬਹਿਬਲ ਜੂਨ 2019 ਵਿੱਚ ਮਲੇਸ਼ੀਆ ਗਿਆ ਸੀ, ਜਿੱਥੇ ਉਹ ਇੱਕ ਭਗੌੜੇ ਗੈਂਗਸਟਰ ਦੇ ਸੰਪਰਕ ਵਿੱਚ ਆਇਆ, ਉਸੇ ਰਾਹੀਂ ਉਹ ਦਵਿੰਦਰ ਬੰਬੀਹਾ ਗੈਂਗ ਵਿੱਚ ਸ਼ਾਮਲ ਹੋਇਆ ਅਤੇ ਹੌਲੀ-ਹੌਲੀ ਗੈਂਗ ਦੇ ਅਹਿਮ ਕਾਰਕੁਨ ਵਜੋਂ ਉਭਰਿਆ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ 2025 ਵਿੱਚ ਯਾਦਵਿੰਦਰ ਸਿੰਘ ਅਤੇ  ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਆਗੂ ਜੀਵਨਜੋਤ ਸਿੰਘ ਚਾਹਲ ਉਰਫ਼ ਜੁਗਨੂੰ ਦੇ ਡਰਾਈਵਰ  , ਦੇ ਕਤਲ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

 ਆਈਜੀਪੀ ਨੇ ਦੱਸਿਆ ਕਿ ਦੋਸ਼ੀ ਅਜੈ ਸਿੰਘ ਅਤੇ ਪਵਨਦੀਪ ਸਿੰਘ ਵੀ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਕਾਰਕੁਨ ਹਨ, ਜਿਨ੍ਹਾਂ ਨੇ 2025 ਵਿੱਚ ਆਪਣੇ ਹੋਰ ਕਾਰਕੁਨਾਂ ਨੂੰ ਲੁਧਿਆਣਾ ਸ਼ਹਿਰ ਵਿੱਚ ਹੈਂਡ-ਗ੍ਰੇਨੇਡ ਧਮਾਕਾ ਕਰਨ ਦਾ ਕੰਮ ਸੌਂਪਿਆ ਸੀ। ਹਾਲਾਂਕਿ, ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ 27 ਅਕਤੂਬਰ, 2025 ਨੂੰ ਉਨ੍ਹਾਂ ਦੇ ਦੋ ਸਾਥੀਆਂ ਦੀ ਗ੍ਰਿਫਤਾਰੀ ਨਾਲ ਹਮਲਾ ਟਾਲ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚੀਨ ਦਾ ਬਣਿਆ ਇੱਕ ਪੀ86 ਹੈਂਡ ਗ੍ਰਨੇਡ ਵੀ ਬਰਾਮਦ ਕੀਤਾ ਸੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ, ਪੰਜਾਬ ਪੁਲਿਸ ਨੇ ਵਿਦੇਸ਼ਾਂ ਵਿੱਚ ਬੈਠੇ ਅਪਰਾਧੀਆਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀ ਹਵਾਲਗੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਲਈ ਓ.ਐਫ.ਟੀ.ਈ.ਸੀ. ਦੀ ਸਥਾਪਨਾ ਕੀਤੀ ਹੈ ਤਾਂ ਜੋ  ਅਜਿਹੇ ਮੁਲਜ਼ਮਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਪੰਜਾਬ ਵਾਪਸ ਲਿਆਂਦਾ ਜਾ ਸਕੇ।


-punjabpolice-gauravyadav-counterintelligencepunjab-davinderbambihagang-gangstercrackdown-organisedcrime-punjabcrime-oftec



TOP HEADLINES


*ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ
*ਅਮਿਤ ਸ਼ਾਹ ਨੇ ਏਸੀਬੀ 'ਤੇ ਦਬਾਅ ਪਾ ਕੇ ਸਤਯੇਂਦਰ ਜੈਨ ਨੂੰ ਗ੍ਰ
ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌ
ਆਪ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ
ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤ
*ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ
*ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਡਾ. ਮਹਿੰਦਰ ਸਿੰਘ ਰੰਧਾਵਾ ਨੂੰ
- ਪਟਿਆਲਾ ਨਗਰ ਨਿਗਮ ਚੋਣਾਂ: ਸੁਪਰੀਮ ਕੋਰਟ ਵੱਲੋਂ ਨਿਯੁਕਤ ਤੱਥ-
*ਸਰਹੱਦੀ ਸਕੂਲਾਂ ਵਿੱਚ ਆਜ਼ਾਦੀ ਦਿਹਾੜਾ ਨਾ ਮਨਾਏ ਜਾਣ 'ਤੇ ਕਾਂਗ
*ਸਰਹੱਦੀ ਸਕੂਲਾਂ ਵਿੱਚ ਆਜ਼ਾਦੀ ਦਿਹਾੜਾ ਨਾ ਮਨਾਏ ਜਾਣ 'ਤੇ ਕਾਂਗ
ਜਾਇਦਾਦ ਦੀ ਰੰਜਿਸ਼ ਨੇ ਲਿਆ ਖ਼ੂਨੀ ਰੂਪ, ਸਾਲੇ ਨੇ ਦੋਸਤ ਨਾਲ ਮਿ
ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਈ.ਡੀ. ਪਾਰਟੀ, ਪੰਜਾ
ਅੰਮ੍ਰਿਤਸਰ 'ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌ
*ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰ
ਨੌਜਵਾਨ ਮਹਿਲਾ ਆਰਕੀਟੈਕਟਸ ਨੇ ਸੁਰੱਖਿਅਤ ਨਿਰਮਿਤ ਵਾਤਾਵਰਣ ’ਤੇ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀ
*ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵ
ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਕਿਰਤ ਅਤੇ ਰੋਜ਼ਗਾਰ ਮੰਤਰੀ ਮੰਡਾ
*ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 109
ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51430156

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us