ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਈ.ਡੀ. ਪਾਰਟੀ, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Aug19,2026 | Jagrati Lahar Bureau | Chandigarh


• ਭਾਜਪਾ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ, ਸਾਨੂੰ ਬਦਨਾਮ ਕਰਨ ਅਤੇ ਧਮਕਾਉਣ ਲਈ ਈ.ਡੀ. ਤੇ ਸੀ.ਬੀ.ਆਈ. ਦੀ ਵਰਤੋਂ ਕੀਤੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਅਸੀਂ ਸਿਆਸੀ ਬਦਲਾਖੋਰੀ ਤੋਂ ਡਰਨ ਵਾਲੇ ਨਹੀਂ, ਆਮ ਆਦਮੀ ਲਈ ਕੰਮ ਕਰਨਾ ਜਾਰੀ ਰੱਖਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪੰਜਾਬ ਨੂੰ ਭਾਜਪਾ ਦੇ ਦੇਸ਼ ਭਗਤੀ ਜਾਂ ਰਾਸ਼ਟਰਵਾਦ ਦੇ ਸਰਟੀਫਿਕੇਟ ਦੀ ਕੋਈ ਲੋੜ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਸਹਿ-ਪ੍ਰਭਾਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ `ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਈ.ਡੀ. ਪਾਰਟੀ’ (ਭਾਜਪਾ) ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਇਕ ਵਾਰ ਫਿਰ ਆਪਣੇ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਭਾਜਪਾ ਦਾ ਪੰਜਾਬ ਵਿੱਚ ਕੋਈ ਸਿਆਸੀ ਆਧਾਰ ਨਹੀਂ ਹੈ, ਉਹ ਆਪਣੇ ਸਿਆਸੀ ਵਿਰੋਧੀਆਂ ਨੂੰ ਬਦਨਾਮ ਕਰਨ, ਧਮਕਾਉਣ ਤੇ ਦਬਾਉਣ ਲਈ ਈ.ਡੀ. ਅਤੇ ਸੀ.ਬੀ.ਆਈ. ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਪਰ ਅਜਿਹੀ ਸਿਆਸੀ ਬਦਲਾਖੋਰੀ ‘ਆਪ` ਸਰਕਾਰ ਨੂੰ ਆਮ ਲੋਕਾਂ ਲਈ ਕੰਮ ਕਰਨ ਤੋਂ ਨਹੀਂ ਰੋਕ ਸਕੇਗੀ। ਭਾਜਪਾ ਵੱਲੋਂ ਆਪਣੀ ਸਰਕਾਰ `ਤੇ ਕੀਤੇ ਜਾ ਰਹੇ ਹਮਲਿਆਂ `ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਉਨ੍ਹਾਂ ਲੋਕਾਂ ਤੋਂ ਇਮਾਨਦਾਰੀ, ਦੇਸ਼ ਭਗਤੀ ਜਾਂ ਰਾਸ਼ਟਰਵਾਦ ਦਾ ਕੋਈ ਸਰਟੀਫਿਕੇਟ ਨਹੀਂ ਚਾਹੀਦਾ, ਜਿਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ ਹੈ।

ਐਕਸ `ਤੇ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਤੇਂਦਰ ਜੈਨ ਜੀ ਦੀ ਗ੍ਰਿਫ਼ਤਾਰੀ ਸਿਆਸੀ ਬਦਲਾਖੋਰੀ ਦੀ ਪ੍ਰਤੱਖ ਮਿਸਾਲ ਹੈ। ਕੇਂਦਰ ਸਰਕਾਰ ਵਿਰੋਧੀ ਧਿਰ ਦੇ ਆਗੂਆਂ ਨੂੰ ਡਰਾਉਣ ਅਤੇ ਦਬਾਉਣ ਲਈ ਈ.ਡੀ. ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਜਿਨ੍ਹਾਂ ਨੇ ਖ਼ੁਦ ਪੰਜਾਬ ਨੂੰ ਵੇਚਿਆ ਹੈ, ਉਹ ਅੱਜ ਸਾਡੇ ਤੋਂ ਸਵਾਲ ਪੁੱਛ ਰਹੇ ਹਨ। ਇਹ ਤਰੀਕਾ ਲੋਕਤੰਤਰ ਲਈ ਬਿਲਕੁਲ ਸਹੀ ਨਹੀਂ ਹੈ।"

ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪਣੇ ਸਿਆਸੀ ਵਿਰੋਧੀਆਂ ਨੂੰ ਪ੍ਰੇਸ਼ਾਨ ਕਰਨ ਲਈ ਈ.ਡੀ., ਸੀ.ਬੀ.ਆਈ. ਅਤੇ ਹੋਰ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਨਾ ਭਾਜਪਾ ਦੀ ਪੁਰਾਣੀ ਰਣਨੀਤੀ ਹੈ। ਅਜਿਹਾ ਹੀ ਕੰਮ ਦਿੱਲੀ ਵਿੱਚ ਵੀ ਕੀਤਾ ਗਿਆ ਸੀ, ਜਿੱਥੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ` ਦੀ ਪੂਰੀ ਚੋਟੀ ਦੀ ਲੀਡਰਸ਼ਿਪ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਸੀ। ‘ਆਪ` ਦੇ ਸੀਨੀਅਰ ਆਗੂ ਸਤੇਂਦਰ ਜੈਨ ਵਿਰੁੱਧ ਕਾਰਵਾਈ ਵੀ ਇਸੇ ਰਣਨੀਤੀ ਦਾ ਹਿੱਸਾ ਹੈ ਕਿਉਂਕਿ ਭਾਜਪਾ ਅਜਿਹੇ ਡਰਾਮੇ ਕਰਨ ਦੀ ਆਦੀ ਹੈ।"

ਵਿਰੋਧੀ ਧਿਰ ਦੇ ਲਗਾਤਾਰ ਹਮਲਿਆਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਉਨ੍ਹਾਂ ਆਗੂਆਂ ਤੋਂ ਇਮਾਨਦਾਰੀ ਦਾ ਕੋਈ ਸਰਟੀਫਿਕੇਟ ਨਹੀਂ ਚਾਹੀਦਾ, ਜਿਨ੍ਹਾਂ ਦੇ ਹੱਥ ਪੰਜਾਬ ਅਤੇ ਇਸ ਦੇ ਲੋਕਾਂ ਦੀ ਲੁੱਟ ਨਾਲ ਰੰਗੇ ਹੋਏ ਹਨ। ਇਨ੍ਹਾਂ ਆਗੂਆਂ ਕੋਲ ਮੇਰੇ ਖ਼ਿਲਾਫ਼ ਬੋਲਣ ਲਈ ਕੁੱਝ ਨਹੀਂ ਹੈ, ਜਿਸ ਕਰਕੇ ਇਹ ਮੈਨੂੰ ਬੇਬੁਨਿਆਦ ਮਸਲਿਆਂ ਰਾਹੀਂ ਬਦਨਾਮ ਕਰ ਰਹੇ ਹਨ। ਜਿਸ ਭਾਜਪਾ ਦਾ ਸੂਬੇ ਵਿੱਚ ਕੋਈ ਆਧਾਰ ਨਹੀਂ ਹੈ, ਉਹ ਸਾਨੂੰ ਬਦਨਾਮ ਕਰਨ ਅਤੇ ਧਮਕਾਉਣ ਲਈ ਈ.ਡੀ. ਤੇ ਸੀ.ਬੀ.ਆਈ. ਦੀ ਵਰਤੋਂ ਕਰ ਰਹੀ ਹੈ। ਇਸ ਨਾਲ ਮੇਰਾ ਹੌਸਲੇ ਨਹੀਂ ਟੁੱਟੇਗਾ ਅਤੇ ਮੈਂ ਪੰਜਾਬ ਦੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖਾਂਗਾ।"
ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੇ ਮੁੱਦੇ `ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੂੰ ਕਾਂਗਰਸ ਜਾਂ ਕੇਂਦਰ ਵਿਚਲੀ ਸਰਕਾਰ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਪੰਜਾਬੀਆਂ ਨੇ ਕੌਮੀ ਤਿਰੰਗੇ ਦੇ ਹਰ ਰੰਗ ਨੂੰ ਨਿਖਾਰਨ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ ਅਤੇ ਭਾਜਪਾ ਜਾਂ ਕੇਂਦਰ ਸਰਕਾਰ ਨੂੰ ਸਾਨੂੰ ਇਸ ਬਾਰੇ ਪਾਠ ਪੜ੍ਹਾਉਣ ਦੀ ਲੋੜ ਨਹੀਂ ਹੈ। ਇਹ ਬਹੁਤ ਮਾੜੀ ਗੱਲ ਹੈ ਕਿ ਇਹ ਪਾਰਟੀ, ਪੰਜਾਬ ਤੇ ਪੰਜਾਬੀਆਂ ਦੀ ਦੇਸ਼ ਭਗਤੀ `ਤੇ ਸਵਾਲ ਚੁੱਕ ਕੇ ਵਾਰ-ਵਾਰ ਘਟੀਆ ਹਥਕੰਡੇ ਅਪਣਾ ਰਹੀ ਹੈ।"

ਪੰਜਾਬ ਸਰਕਾਰ ਦਰਿਆਵਾਂ ਵਿਚਲੇ ਪਾਣੀ ਦੇ ਪੱਧਰ `ਤੇ ਲਗਾਤਾਰ ਨਜ਼ਰ ਰੱਖ ਰਹੀ ਹੈ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਦਰਿਆਵਾਂ ਅਤੇ ਡੈਮਾਂ ਵਿੱਚ ਪਾਣੀ ਦੇ ਪੱਧਰ `ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਸੂਬੇ ਦੇ ਲੋਕਾਂ ਨੂੰ ਇਸ ਬਾਰੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ।"

ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਂ ਨੂੰ ਮਿਲਣ ਲਈ ਮਾਨਵਤਾ ਦੇ ਆਧਾਰ `ਤੇ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ `ਤੇ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਮੈਂ ਇਹ ਮੁੱਦਾ ਪੰਜਾਬ ਦੇ ਰਾਜਪਾਲ ਕੋਲ ਪਹਿਲਾਂ ਹੀ ਉਠਾ ਚੁੱਕਾ ਹਾਂ। ਹੁਣ ਇਸ ਬਾਰੇ ਅੰਤਮ ਫ਼ੈਸਲਾ ਭਾਰਤ ਸਰਕਾਰ ਨੇ ਲੈਣਾ ਹੈ।" 
-----------

-bhagwantsinghmann-punjabpolitics-aamaadmiparty-bjp-ed-cbi-punjabelections



TOP HEADLINES


*ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ
*ਅਮਿਤ ਸ਼ਾਹ ਨੇ ਏਸੀਬੀ 'ਤੇ ਦਬਾਅ ਪਾ ਕੇ ਸਤਯੇਂਦਰ ਜੈਨ ਨੂੰ ਗ੍ਰ
ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌ
ਆਪ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ
ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤ
*ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ
*ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਡਾ. ਮਹਿੰਦਰ ਸਿੰਘ ਰੰਧਾਵਾ ਨੂੰ
- ਪਟਿਆਲਾ ਨਗਰ ਨਿਗਮ ਚੋਣਾਂ: ਸੁਪਰੀਮ ਕੋਰਟ ਵੱਲੋਂ ਨਿਯੁਕਤ ਤੱਥ-
*ਸਰਹੱਦੀ ਸਕੂਲਾਂ ਵਿੱਚ ਆਜ਼ਾਦੀ ਦਿਹਾੜਾ ਨਾ ਮਨਾਏ ਜਾਣ 'ਤੇ ਕਾਂਗ
*ਸਰਹੱਦੀ ਸਕੂਲਾਂ ਵਿੱਚ ਆਜ਼ਾਦੀ ਦਿਹਾੜਾ ਨਾ ਮਨਾਏ ਜਾਣ 'ਤੇ ਕਾਂਗ
ਜਾਇਦਾਦ ਦੀ ਰੰਜਿਸ਼ ਨੇ ਲਿਆ ਖ਼ੂਨੀ ਰੂਪ, ਸਾਲੇ ਨੇ ਦੋਸਤ ਨਾਲ ਮਿ
ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਈ.ਡੀ. ਪਾਰਟੀ, ਪੰਜਾ
ਅੰਮ੍ਰਿਤਸਰ 'ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌ
*ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰ
ਨੌਜਵਾਨ ਮਹਿਲਾ ਆਰਕੀਟੈਕਟਸ ਨੇ ਸੁਰੱਖਿਅਤ ਨਿਰਮਿਤ ਵਾਤਾਵਰਣ ’ਤੇ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀ
*ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵ
ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਕਿਰਤ ਅਤੇ ਰੋਜ਼ਗਾਰ ਮੰਤਰੀ ਮੰਡਾ
*ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 109
ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51430125

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us