*ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਲਜ਼ਾਮ ਸਾਬਤ ਕਰਨ ਜਾਂ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ*

Aug19,2026 | Jagrati Lahar Bureau | Chandigarh


*ਮੇਰੇ ਵੱਲੋਂ ਕਿਸੇ ਤੋਂ ਪੈਸੇ ਮੰਗਣ ਦੀ ਇੱਕ ਵੀ ਚੈਟ ਜਾਂ ਸਬੂਤ ਪੇਸ਼ ਕਰੋ, ਜਾਂ ਜਨਤਕ ਤੌਰ 'ਤੇ ਮਾਫ਼ੀ ਮੰਗੋ: ਰਾਜਵੀਰ ਸਿੰਘ ਘੁੰਮਣ*
 
*ਚੋਰ ਨੂੰ ਸਾਰੇ ਚੋਰ ਹੀ ਨਜ਼ਰ ਆਉਂਦੇ ਹਨ ਇਲਜ਼ਾਮ ਲਗਾਉਣਾ ਸੌਖਾ ਹੈ, ਪਰ ਸਬੂਤ ਦੇਣਾ ਔਖਾ: ਰਾਜਵੀਰ ਸਿੰਘ ਘੁੰਮਣ*
 
*ਜਦੋਂ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਦੇ ਕੰਮਾਂ ਦਾ ਮੁਕਾਬਲਾ ਨਹੀਂ ਕਰ ਸਕੀ, ਤਾਂ ਉਹ ਝੂਠ ਅਤੇ ਚਰਿੱਤਰ ਹਨਨ 'ਤੇ ਉੱਤਰ ਆਈ ਹੈ: ਰਾਜਵੀਰ ਸਿੰਘ ਘੁੰਮਣ*
 
*ਆਮ ਪਰਿਵਾਰਾਂ ਦੇ ਨੌਜਵਾਨ ਜ਼ਿੰਮੇਵਾਰੀ ਵਾਲੇ ਅਹੁਦਿਆਂ 'ਤੇ ਪਹੁੰਚੇ ਹਨ, ਜਿਸ ਨਾਲ ਪੰਜਾਬ 'ਤੇ ਸਾਲਾਂ ਬੱਧੀ ਰਾਜ ਕਰਨ ਵਾਲਿਆਂ ਦੇ ਸਿਆਸੀ ਮੌਕਿਆਂ ਨੂੰ ਠੱਲ੍ਹ ਪਈ ਹੈ: ਰਾਜਵੀਰ ਸਿੰਘ ਘੁੰਮਣ*
 
ਚੰਡੀਗੜ੍ਹ 19 ਅਗਸਤ
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਆਪਣੇ ਇਲਜ਼ਾਮਾਂ ਦੇ ਸਬੂਤ ਪੇਸ਼ ਕਰਨ ਜਾਂ ਜਨਤਕ ਤੌਰ 'ਤੇ ਮਾਫ਼ੀ ਮੰਗਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ, "ਚੋਰ ਨੂੰ ਸਾਰੇ ਚੋਰ ਹੀ ਨਜ਼ਰ ਆਉਂਦੇ ਹਨ। ਇਲਜ਼ਾਮ ਲਗਾਉਣਾ ਬਹੁਤ ਸੌਖਾ ਹੈ, ਪਰ ਸਬੂਤ ਪੇਸ਼ ਕਰਨਾ ਔਖਾ ਹੈ।"
 
ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਅਕਾਲੀ ਆਗੂ ਨੂੰ ਸੰਬੋਧਨ ਕਰਦਿਆਂ ਰਾਜਵੀਰ ਸਿੰਘ ਘੁੰਮਣ ਨੇ ਕਿਹਾ, "ਮੈਂ ਬਿਕਰਮ ਸਿੰਘ ਮਜੀਠੀਆ, ਜਿਸ ਨੇ ਆਪਣੇ ਆਪ ਨੂੰ ਈਡੀ(ਇਨਫੋਰਸਮੈਂਟ ਡਾਇਰੈਕਟੋਰੇਟ) ਦਾ ਬੁਲਾਰਾ ਨਿਯੁਕਤ ਕੀਤਾ ਹੋਇਆ ਹੈ, ਨੂੰ ਖੁੱਲ੍ਹੀ ਚੁਣੌਤੀ ਦਿੰਦਾ ਹਾਂ ਕਿ ਜੇਕਰ ਉਸ ਕੋਲ ਮੇਰੀ ਇੱਕ ਵੀ ਚੈਟ ਜਾਂ ਮੇਰੇ ਵੱਲੋਂ ਕਿਸੇ ਤੋਂ ਪੈਸੇ ਮੰਗਣ ਦਾ ਕੋਈ ਸਬੂਤ ਹੈ, ਤਾਂ ਉਹ ਉਸਨੂੰ ਜਨਤਕ ਕਰੇ। ਜਾਂ ਤਾਂ ਲੋਕਾਂ ਸਾਹਮਣੇ ਸਬੂਤ ਲਿਆਵੇ ਜਾਂ ਜਨਤਕ ਤੌਰ 'ਤੇ ਮਾਫ਼ੀ ਮੰਗੇ। ਨਹੀਂ ਤਾਂ ਮਾਨਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹੇ।"
 
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲਈ ਅਸਲ ਤਕਲੀਫ਼ ਇਹ ਹੈ ਕਿ ਆਮ ਪਰਿਵਾਰਾਂ ਦੇ ਪੁੱਤਰ ਜ਼ਿੰਮੇਵਾਰੀ ਵਾਲੇ ਅਹੁਦਿਆਂ 'ਤੇ ਪਹੁੰਚ ਗਏ ਹਨ ਅਤੇ ਸਾਲਾਂ ਤੋਂ ਪੰਜਾਬ 'ਤੇ ਰਾਜ ਕਰਨ ਵਾਲਿਆਂ ਦੇ ਸਿਆਸੀ ਮੌਕਿਆਂ ਨੂੰ ਹੁਣ ਚੁਣੌਤੀ ਮਿਲ ਰਹੀ ਹੈ।
 
ਉਨ੍ਹਾਂ ਅੱਗੇ ਕਿਹਾ, "(ਮਜੀਠੀਆ) ਅਸਲ ਵਿੱਚ ਇਸ ਗੱਲ ਤੋਂ ਪ੍ਰੇਸ਼ਾਨ ਹਨ ਕਿ ਆਮ ਪਰਿਵਾਰਾਂ ਦੇ ਨੌਜਵਾਨ ਕਿਸ ਤਰ੍ਹਾਂ ਅੱਗੇ ਆਏ ਹਨ ਅਤੇ ਉਨ੍ਹਾਂ ਦੀਆਂ ਸਰਕਾਰ ਬਣਾਉਣ ਦੀਆਂ ਵਾਰੀਆਂ ਕਿਵੇਂ ਟੁੱਟੀਆਂ ਹਨ। ਜਦੋਂ ਉਹ ਸਾਡੇ ਕੰਮਾਂ ਦਾ ਮੁਕਾਬਲਾ ਨਹੀਂ ਕਰ ਸਕਦੇ, ਤਾਂ ਹੁਣ ਉਹ ਭੈੜੇ ਝੂਠਾਂ ਅਤੇ ਚਰਿੱਤਰ ਹਨਨ 'ਤੇ ਉੱਤਰ ਆਏ ਹਨ।"
 
ਰਾਜਵੀਰ ਸਿੰਘ ਘੁੰਮਣ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਕਿਹਾ, "ਅਸੀਂ ਪੰਜਾਬ ਲਈ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ ਅਤੇ ਕਰਦੇ ਰਹਾਂਗੇ। ਜੇਕਰ ਉਨ੍ਹਾਂ ਵਿੱਚ ਹਿੰਮਤ ਹੈ, ਤਾਂ ਉਹ ਸਾਡੇ ਕੰਮਾਂ 'ਤੇ ਗੱਲ ਕਰਨ, ਝੂਠੇ ਇਲਜ਼ਾਮਾਂ 'ਤੇ ਨਹੀਂ।"
-----

-rajbirsinghghuman-bikramsinghmajithia-shiromaniakalidal-punjabpolitics-punjabnews-politicalnews-punjabgovernment-allegations-apology-challenge-sad-jagratilahar-



TOP HEADLINES


*ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ
*ਅਮਿਤ ਸ਼ਾਹ ਨੇ ਏਸੀਬੀ 'ਤੇ ਦਬਾਅ ਪਾ ਕੇ ਸਤਯੇਂਦਰ ਜੈਨ ਨੂੰ ਗ੍ਰ
ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌ
ਆਪ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ
ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤ
*ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ
*ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਡਾ. ਮਹਿੰਦਰ ਸਿੰਘ ਰੰਧਾਵਾ ਨੂੰ
- ਪਟਿਆਲਾ ਨਗਰ ਨਿਗਮ ਚੋਣਾਂ: ਸੁਪਰੀਮ ਕੋਰਟ ਵੱਲੋਂ ਨਿਯੁਕਤ ਤੱਥ-
*ਸਰਹੱਦੀ ਸਕੂਲਾਂ ਵਿੱਚ ਆਜ਼ਾਦੀ ਦਿਹਾੜਾ ਨਾ ਮਨਾਏ ਜਾਣ 'ਤੇ ਕਾਂਗ
*ਸਰਹੱਦੀ ਸਕੂਲਾਂ ਵਿੱਚ ਆਜ਼ਾਦੀ ਦਿਹਾੜਾ ਨਾ ਮਨਾਏ ਜਾਣ 'ਤੇ ਕਾਂਗ
ਜਾਇਦਾਦ ਦੀ ਰੰਜਿਸ਼ ਨੇ ਲਿਆ ਖ਼ੂਨੀ ਰੂਪ, ਸਾਲੇ ਨੇ ਦੋਸਤ ਨਾਲ ਮਿ
ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਈ.ਡੀ. ਪਾਰਟੀ, ਪੰਜਾ
ਅੰਮ੍ਰਿਤਸਰ 'ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌ
*ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰ
ਨੌਜਵਾਨ ਮਹਿਲਾ ਆਰਕੀਟੈਕਟਸ ਨੇ ਸੁਰੱਖਿਅਤ ਨਿਰਮਿਤ ਵਾਤਾਵਰਣ ’ਤੇ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀ
*ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵ
ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਕਿਰਤ ਅਤੇ ਰੋਜ਼ਗਾਰ ਮੰਤਰੀ ਮੰਡਾ
*ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 109
ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51430166

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us