ਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਵੀਡੀਓ ਨੂੰ ਮੰਤਰੀ ਹਰਭਜਨ ਨੇ ਦੱਸਿਆ ਭਰਮਾਊ ਪ੍ਰਚਾਰ

Aug22,2026 | Jagrati Lahar Bureau | Chandigarh

 
ਕਿਹਾ- ਅਧੂਰੇ ਨਿਰਮਾਣ ਕਾਰਜ ਨੂੰ ਸਿਆਸੀ ਰੰਗ ਦੇ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਅਕਾਲੀ ਦਲ
 
ਅਕਾਲੀ ਆਗੂਆਂ ਨੂੰ ਹਰਭਜਨ ਈਟੀਓ ਦੀ ਚੁਣੌਤੀ- ਦਮ ਹੈ ਤਾਂ ਕੱਲ੍ਹ 11 ਵਜੇ ਮੌਕੇ 'ਤੇ ਆ ਕੇ ਹੱਥ ਨਾਲ ਸੜਕ ਉਖਾੜ ਕੇ ਦਿਖਾਉਣਨਹੀਂ ਤਾਂ ਪੰਜਾਬ ਦੀ ਜਨਤਾ ਤੋਂ ਮੰਗਣ ਮਾਫ਼ੀ
 
45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਪੂਰੀ ਪਾਰਦਰਸ਼ਤਾ ਨਾਲ ਹੋ ਰਿਹਾਵਿਕਾਸ ਦੇਖ ਕੇ ਅਕਾਲੀ ਆਗੂਆਂ ਦੀ ਬੌਖਲਾਹਟ ਸਾਹਮਣੇ ਆ ਰਹੀ: ਹਰਭਜਨ ਈਟੀਓ
 
ਕੰਮ ਪੂਰਾ ਹੋਣ ਤੋਂ ਪਹਿਲਾਂ ਸੜਕ 'ਤੇ ਪਹੁੰਚ ਕੇ ਛੇੜਛਾੜ ਕਰਨ ਵਾਲਿਆਂ ਨੂੰ ਈਟੀਓ ਦੀ ਚੇਤਾਵਨੀਕਿਹਾ- ਸਰਕਾਰੀ ਕੰਮ ਵਿੱਚ ਵਿਘਨ ਪਾਉਣਾ ਬਰਦਾਸ਼ਤ ਨਹੀਂ ਹੋਵੇਗਾ
 
ਭਗਵੰਤ ਮਾਨ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਘਬਰਾਇਆ ਵਿਰੋਧਝੂਠੀਆਂ ਤਸਵੀਰਾਂ ਅਤੇ ਵੀਡੀਓਜ਼ ਨਾਲ ਜਨਤਾ ਨੂੰ ਗੁਮਰਾਹ ਕਰ ਰਿਹਾ: ਹਰਭਜਨ ਈਟੀਓ
 
 
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਫੱਤਾ ਤੋਂ ਰਾਮਗੜ੍ਹ ਭੂੰਦੜ ਤੱਕ ਲਿੰਕ ਸੜਕ ਨੂੰ ਲੈ ਕੇ ਅਕਾਲੀ ਆਗੂਆਂ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਪੋਸਟ ਅਤੇ ਵੀਡੀਓ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਕਰੀਬ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਅਤੇ ਸੁਧਾਰ ਕਾਰਜ ਪੂਰੀ ਮਜ਼ਬੂਤੀਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਰਵਾ ਰਹੀ ਹੈ। ਇੰਨਾ ਵੱਡਾ ਸੜਕ ਨੈੱਟਵਰਕ ਇਕੱਠੇ ਤਿਆਰ ਕਰਨ ਦਾ ਕੰਮ ਪੰਜਾਬ ਵਿੱਚ ਪਹਿਲਾਂ ਕਦੇ ਨਹੀਂ ਹੋਇਆ।
 
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਜਾਨਬੁੱਝ ਕੇ ਗਲਤ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਪਾ ਕੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨਪਰ ਪੰਜਾਬ ਦੀ ਜਨਤਾ ਇਨ੍ਹਾਂ ਦੀ ਸਾਜ਼ਿਸ਼ ਨੂੰ ਸਮਝਦੀ ਹੈ ਅਤੇ ਅਜਿਹੀ ਰਾਜਨੀਤੀ ਨੂੰ ਸਫ਼ਲ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਿੱਚ ਕੋਟਫੱਤਾ ਤੋਂ ਰਾਮਗੜ੍ਹ ਭੂੰਦੜ ਤੱਕ ਜਿਸ ਸੜਕ ਦਾ ਨਿਰਮਾਣ ਕਾਰਜ ਚੱਲ ਰਿਹਾ ਹੈਉਹ ਵੀ ਸਰਕਾਰ ਵੱਲੋਂ ਕਰਵਾਏ ਜਾ ਰਹੇ 45 ਹਜ਼ਾਰ ਕਿਲੋਮੀਟਰ ਦੇ ਸੜਕੀ ਕਾਰਜ ਦਾ ਹੀ ਹਿੱਸਾ ਹੈ।
 
ਮੰਤਰੀ ਨੇ ਕਿਹਾ ਕਿ ਇਹ ਕੋਈ ਨਵੀਂ ਸੜਕ ਨਹੀਂ ਸੀਸਗੋਂ ਪਹਿਲਾਂ ਤੋਂ ਮੌਜੂਦ ਸੜਕ 'ਤੇ ਨਵੀਂ ਪੀਸੀ ਯਾਨੀ ਪੇਵਰ ਕੋਰਸ ਪਾਉਣ ਦਾ ਕੰਮ ਕੀਤਾ ਜਾ ਰਿਹਾ ਸੀ। 18 ਅਗਸਤ ਨੂੰ ਸੜਕ 'ਤੇ ਪੀਸੀ ਪਾਈ ਗਈ ਸੀ ਅਤੇ ਉਸੇ ਦਿਨ ਕੰਮ ਪੂਰੀ ਤਰ੍ਹਾਂ ਖ਼ਤਮ ਵੀ ਨਹੀਂ ਹੋਇਆ ਸੀ। ਇਸੇ ਦੌਰਾਨ ਸਾਬਕਾ ਅਕਾਲੀ ਸਰਪੰਚ ਗੁਰਵਿੰਦਰ ਸਿੰਘ ਵਾਸੀ ਰਾਮਗੜ੍ਹ ਭੂੰਦੜ ਉੱਥੇ ਪਹੁੰਚੇ ਅਤੇ ਕਥਿਤ ਤੌਰ 'ਤੇ ਅਧੂਰੇ ਕੰਮ ਵਿੱਚ ਦਖ਼ਲ ਦਿੰਦਿਆਂ ਸੜਕ ਦੇ ਹਿੱਸੇ ਨਾਲ ਛੇੜਛਾੜ ਕੀਤੀ ਗਈ ਅਤੇ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾ ਦਿੱਤੀ ਗਈ। ਇਸ ਤੋਂ ਬਾਅਦ ਇਸੇ ਵੀਡੀਓ ਨੂੰ ਆਧਾਰ ਬਣਾ ਕੇ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ 'ਤੇ ਸਵਾਲ ਚੁੱਕਣ ਦੀ ਕੋਸ਼ਿਸ਼ ਕੀਤੀ।
 
ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਹ ਬਹੁਤ ਹੀ ਅਫ਼ਸੋਸਜਨਕ ਹੈ ਕਿ ਜਿਸ ਪਿੰਡ ਵਿੱਚ ਸਰਕਾਰ ਵੱਲੋਂ ਸੜਕ ਦਾ ਕੰਮ ਕਰਵਾਇਆ ਜਾ ਰਿਹਾ ਹੈਉਸੇ ਕੰਮ ਨੂੰ ਪੂਰਾ ਹੋਣ ਤੋਂ ਪਹਿਲਾਂ ਸਿਆਸੀ ਰੰਗ ਦੇ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੜਕ ਦਾ ਕੰਮ ਅਜੇ ਪੂਰਾ ਹੀ ਨਹੀਂ ਹੋਇਆ ਸੀ ਤਾਂ ਕਿਸੇ ਨੂੰ ਅਧੂਰੇ ਨਿਰਮਾਣ ਕਾਰਜ ਨੂੰ ਲੈ ਕੇ ਗਲਤ ਧਾਰਨਾ ਪੈਦਾ ਕਰਨ ਵਾਲੀ ਵੀਡੀਓ ਬਣਾਉਣ ਅਤੇ ਉਸ ਦਾ ਪ੍ਰਚਾਰ ਕਰਨ ਦਾ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਕੰਮ ਵਿੱਚ ਇਸ ਤਰ੍ਹਾਂ ਦੀ ਦਖ਼ਲਅੰਦਾਜ਼ੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
 
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਨੀਤੀ ਬਣਾਈ ਹੈ ਕਿ ਜਿਨ੍ਹਾਂ ਠੇਕੇਦਾਰਾਂ ਨੂੰ ਸੜਕ ਨਿਰਮਾਣ ਦਾ ਕੰਮ ਦਿੱਤਾ ਜਾ ਰਿਹਾ ਹੈਉਨ੍ਹਾਂ ਲਈ ਪੰਜ ਸਾਲ ਤੱਕ ਸੜਕ ਦੀ ਮੁਰੰਮਤ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੜਕਾਂ ਦੀ ਗੁਣਵੱਤਾ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਸਾਹਮਣੇ ਆਉਣ 'ਤੇ ਸਬੰਧਤ ਠੇਕੇਦਾਰ ਜਾਂ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
 
ਹਰਭਜਨ ਸਿੰਘ ਈਟੀਓ ਨੇ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਸੜਕ ਇੰਨੀ ਕਮਜ਼ੋਰ ਹੈ ਕਿ ਹੱਥਾਂ ਨਾਲ ਉਖਾੜੀ ਜਾ ਸਕਦੀ ਹੈਤਾਂ ਉਹ ਆਪਣੀ ਟੀਮ ਨਾਲ ਆਉਣ। ਉਨ੍ਹਾਂ ਕਿਹਾ, “ਮੈਂ ਕੱਲ੍ਹ 11 ਵਜੇ ਮੌਕੇ 'ਤੇ ਪਹੁੰਚਾਂਗਾ। ਤੁਸੀਂ ਦੋਵੇਂ ਵੀ ਉੱਥੇ ਪਹੁੰਚੋ ਅਤੇ ਜੇਕਰ ਹੱਥ ਨਾਲ ਸੜਕ ਉਖਾੜ ਕੇ ਦਿਖਾ ਦਿੰਦੇ ਹੋ ਤਾਂ ਸਬੰਧਤ ਠੇਕੇਦਾਰ ਜਾਂ ਅਧਿਕਾਰੀ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। ਪਰ ਜੇਕਰ ਅਜਿਹਾ ਨਾ ਕਰ ਸਕੇ ਤਾਂ ਪੰਜਾਬ ਦੀ ਜਨਤਾ ਦੇ ਸਾਹਮਣੇ ਗਲਤ ਪੋਸਟ ਅਤੇ ਵੀਡੀਓ ਫੈਲਾਉਣ ਲਈ ਜਨਤਕ ਤੌਰ 'ਤੇ ਮਾਫ਼ੀ ਮੰਗਣੀ ਪਵੇਗੀ।”
 
ਉਨ੍ਹਾਂ ਕਿਹਾ ਕਿ ਅਕਾਲੀ ਆਗੂ ਵਿਕਾਸ ਕਾਰਜਾਂ ਨੂੰ ਦੇਖਣ ਦੀ ਬਜਾਏ ਉਨ੍ਹਾਂ ਵਿੱਚ ਖਾਮੀਆਂ ਲੱਭ ਕੇ ਸਿਆਸੀ ਮੁੱਦਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸੜਕ ਦਾ ਕੰਮ ਪੂਰਾ ਹੋ ਜਾਵੇਉਦੋਂ ਮੌਕੇ 'ਤੇ ਜਾ ਕੇ ਉਸ ਦੀ ਗੁਣਵੱਤਾ ਦੀ ਜਾਂਚ ਕਰਨਪਰ ਕੰਮ ਪੂਰਾ ਹੋਣ ਤੋਂ ਪਹਿਲਾਂ ਮੌਕੇ 'ਤੇ ਪਹੁੰਚ ਕੇ ਨਿਰਮਾਣ ਵਿੱਚ ਦਖ਼ਲ ਦੇਣਾ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਬਰਾਬਰ ਹੈ।
 
ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਖ਼ੁਸ਼ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਵਿੱਚ ਵੱਡੇ ਪੱਧਰ 'ਤੇ ਸੜਕਾਂਸਕੂਲਹਸਪਤਾਲ ਅਤੇ ਹੋਰ ਵਿਕਾਸ ਕਾਰਜ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਇਹ ਵਿਕਾਸ ਰਾਸ ਨਹੀਂ ਆ ਰਿਹਾ ਕਿਉਂਕਿ ਉਨ੍ਹਾਂ ਨੇ ਲੰਮੇ ਸਮੇਂ ਬਾਅਦ ਪੰਜਾਬ ਵਿੱਚ ਵਿਕਾਸ ਨੂੰ ਪਹਿਲ ਦੇਣ ਵਾਲੀ ਸਰਕਾਰ ਦੇਖੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿੱਚ ਜੁਟੀ ਹੋਈ ਹੈ ਅਤੇ ਇਹ ਵਿਕਾਸ ਯਾਤਰਾ ਲਗਾਤਾਰ ਜਾਰੀ ਰਹੇਗੀ।
 
ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਇੱਕ ਪਾਸੇ ਕੇਂਦਰ ਸਰਕਾਰ ਅਤੇ ਭਾਜਪਾ ਕੋਲ ਜਾ ਕੇ ਪੰਜਾਬ ਦੇ ਹਿੱਤਾਂ ਦੀ ਗੱਲ ਕਰਨ ਦਾ ਦਾਅਵਾ ਕਰਦੇ ਹਨਪਰ ਜਦੋਂ ਪੰਜਾਬ ਵਿੱਚ ਕੋਈ ਵਿਕਾਸ ਕਾਰਜ ਹੁੰਦਾ ਹੈ ਤਾਂ ਉਸ ਨੂੰ ਬਦਨਾਮ ਕਰਨ ਵਿੱਚ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਜਿਹੀ ਦੋਹਰੀ ਅਤੇ ਨਕਾਰਾਤਮਕ ਰਾਜਨੀਤੀ ਨੂੰ ਸਵੀਕਾਰ ਨਹੀਂ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਨੂੰ ਕਿਸੇ ਸੜਕ ਦੀ ਗੁਣਵੱਤਾ 'ਤੇ ਸ਼ੱਕ ਹੈ ਤਾਂ ਸਰਕਾਰ ਜਾਂਚ ਲਈ ਤਿਆਰ ਹੈਪਰ ਝੂਠੀ ਜਾਂ ਭਰਮਾਊ ਵੀਡੀਓ ਰਾਹੀਂ ਜਨਤਾ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
 
ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੇ ਕਿਸੇ ਸਿਆਸੀ ਪਾਰਟੀ ਨੂੰ ਸੱਤਾ ਤੋਂ ਬਾਹਰ ਕੀਤਾ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਹ ਜਨਹਿਤ ਦੇ ਕੰਮਾਂ ਦਾ ਵਿਰੋਧ ਕਰੇ। ਸੜਕਾਂ ਲੋਕਾਂ ਦੀ ਮੁੱਢਲੀ ਜ਼ਰੂਰਤ ਹਨ ਅਤੇ ਜੇਕਰ ਕਿਸੇ ਪਿੰਡ ਵਿੱਚ ਸੜਕ ਬਣ ਰਹੀ ਹੈ ਤਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਉਸ ਦਾ ਸਵਾਗਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਹੀ ਪਿੰਡ ਵਿੱਚ ਹੋਣ ਵਾਲੇ ਵਿਕਾਸ ਕਾਰਜ ਦੀ ਨਿੰਦਾ ਕਰਨਾ ਪੰਜਾਬ ਦੀ ਜਨਤਾ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ।
 
ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੋ ਵੀ ਵਿਅਕਤੀ ਸਰਕਾਰੀ ਵਿਕਾਸ ਕਾਰਜ ਵਿੱਚ ਜਾਨਬੁੱਝ ਕੇ ਰੁਕਾਵਟ ਪਾਵੇਗਾ ਜਾਂ ਝੂਠੀ ਅਤੇ ਭਰਮਾਊ ਵੀਡੀਓ ਰਾਹੀਂ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰੇਗਾਉਸ ਖ਼ਿਲਾਫ਼ ਤੱਥਾਂ ਅਤੇ ਕਾਨੂੰਨ ਮੁਤਾਬਕ ਉਚਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਦੇ ਏਜੰਡੇ ਤੋਂ ਪਿੱਛੇ ਨਹੀਂ ਹਟੇਗੀ ਅਤੇ 45 ਹਜ਼ਾਰ ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਦਾ ਕੰਮ ਪੂਰੀ ਮਜ਼ਬੂਤੀ ਅਤੇ ਪਾਰਦਰਸ਼ਤਾ ਨਾਲ ਜਾਰੀ ਰਹੇਗਾ।

-harbhajaneto-harsimratkaurbadal-bikrammajithia-shiromaniakalidal-punjabgovernment



TOP HEADLINES


ਡਾ. ਗੁਰਪ੍ਰੀਤ ਕੌਰ ਮਾਨ 'ਤੇ ਕਾਂਗਰਸ ਦੇ ਵਿਧਾਇਕ ਖਹਿਰਾ ਦੇ ਜੀਜ
ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧ
ਜ਼ੀਰਕਪੁਰ ਵਿੱਚ ਪਤੀ-ਪਤਨੀ ਵੱਲੋਂ ਸਲਫਾਸ ਖਾ ਕੇ ਖੁਦਕੁਸ਼ੀ, ਮੌਕੇ
ਯੂਜ਼ਡ ਚਾਸ਼ਨੀ ਦਾ ਗੰਭੀਰ ਮਾਮਲਾ ਬੇਨਕਾਬ: ਲੁਧਿਆਣਾ ਵਿੱਚ ਫੂਡ ਸ
ਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਸੋਸ਼ਲ ਮੀਡੀਆ 'ਤੇ
ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ ਮਜਬੂਤ ਡਾ. ਗੁਲਜ਼
ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮ
ਸੁਖਬੀਰ ਬਾਦਲ 2015 ਦੇ ਬੇਅਦਬੀ ਅਤੇ ਗੋਲੀਬਾਰੀ ਕਾਂਡ ਦੀ ਜਵਾਬਦੇ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆ
ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ
*ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ
ਸਰਕਾਰ ਨੇ ਚੀਨੀ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣ ਅਤੇ ਤਿਉਹਾਰ
*ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ
ਐਰੋਸਿਟੀ ’ਚ ਬੇਸਮੈਂਟ ਦੀਆਂ ਢਿੱਗਾਂ ਹੇਠ ਦੱਬ ਕੇ ਦੋ ਮਜ਼ਦੂਰਾਂ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁ
ਲਿਖਤੀ ਰੂਪ ਵਿੱਚ ਮੰਗਾਂ ਮੰਨਣ ’ਤੇ ਸ਼ਹੀਦ ਸੁਖਦੇਵ ਥਾਪਰ ਮੈਮੋਰੀ
ਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ-
ਆਪ ਪੰਜਾਬ ਨੇ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ ਦੀ ਸੂਚੀ ਕੀਤੀ ਜ
ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਪਹਿਲੀ ਸਤੰਬਰ ਤੋਂ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀ.ਜੇ.ਪੀ.

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51468993

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us