*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ*

Aug25,2026 | Jagrati Lahar Bureau | Chandigarh


*ਲਗਭਗ 1100 ਆਦਰਸ਼ ਸਕੂਲ ਅਧਿਆਪਕਾਂ ਨੂੰ ਮਿਲੇਗਾ ਲਾਭ; ਮਹੀਨਾਵਾਰ ਤਨਖਾਹ 10,000 ਰੁਪਏ ਤੋਂ ਵਧ ਕੇ 22,000 ਰੁਪਏ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਅਧਿਆਪਕ ਸਿੱਖਿਆ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਮਾਣ-ਸਤਿਕਾਰ ਤੇ ਯੋਗ ਤਨਖਾਹ ਦੇ ਹੱਕਦਾਰ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਹਰ ਵਿਦਿਆਰਥੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਭਗਵੰਤ ਸਿੰਘ ਮਾਨ ਸਰਕਾਰ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਮਾਣ-ਸਤਿਕਾਰ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਲਗਭਗ 1,100 ਅਧਿਆਪਕਾਂ ਨੂੰ ਲਾਭ ਹੋਵੇਗਾ, ਜਿਸ ਨਾਲ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਲਗਭਗ 10,000 ਰੁਪਏ ਤੋਂ ਵਧ ਕੇ 22,000 ਰੁਪਏ ਤੋਂ ਵੱਧ ਹੋ ਜਾਵੇਗੀ। ਇਹ ਫੈਸਲਾ ਸਰਕਾਰ ਦੀ ਇਸ ਵਚਨਬੱਧਤਾ ਨੂੰ ਦੁਹਰਾਉਂਦਾ ਹੈ ਕਿ ਪੰਜਾਬ ਦਾ ਭਵਿੱਖ ਸੰਵਾਰਨ ਵਾਲਿਆਂ ਨੂੰ ਯੋਗ ਲਾਭ, ਮਾਣ-ਸਤਿਕਾਰ ਅਤੇ ਬਣਦੀ ਮਾਨਤਾ ਮਿਲਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਂਦੀ ਰਹੇਗੀ ਕਿਉਂਕਿ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਹਰ ਵਿਦਿਆਰਥੀ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਉਨ੍ਹਾਂ ਅਧਿਆਪਕਾਂ ਨੂੰ ਸਮਰੱਥ ਬਣਾਉਣ ਤੋਂ ਸ਼ੁਰੂ ਹੁੰਦਾ ਹੈ।  
ਅਧਿਆਪਕਾਂ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਦੇ ਬਾਵਜੂਦ ਅਧਿਆਪਕ ਭਾਈਚਾਰੇ ਦੀ ਅਣਦੇਖੀ ਕੀਤੀ ਸੀ। ਉਨ੍ਹਾਂ ਕਿਹਾ, "ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਲਗਭਗ ਦੋ ਦਹਾਕਿਆਂ ਤੋਂ ਇਹ ਅਧਿਆਪਕ ਘੱਟ ਤਨਖਾਹ ਮਿਲਣ ਦੇ ਬਾਵਜੂਦ ਸਮਰਪਣ ਭਾਵਨਾ ਨਾਲ ਸੇਵਾਵਾਂ ਨਿਭਾ ਰਹੇ ਹਨ। ਸਾਡੀ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਪ੍ਰਤੀਸ਼ਤ ਤੋਂ ਵੱਧ ਵਾਧਾ ਕਰਕੇ ਇਸ ਲੰਬੇ ਸਮੇਂ ਤੋਂ ਚੱਲੇ ਆ ਰਹੇ ਅਨਿਆਂ ਨੂੰ ਦੂਰ ਕਰਨ ਦਾ ਫੈਸਲਾ ਕੀਤਾ ਹੈ।"
ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਨਾ ਸਿਰਫ਼ ਵਧੀ ਹੋਈ ਤਨਖਾਹ ਮਿਲੇਗੀ, ਸਗੋਂ ਕੇਂਦਰੀ ਵਿਦਿਆਲਿਆ ਸਕੂਲ ਦੀ ਤਰਜ਼ 'ਤੇ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ, ਜਿਸ ਨਾਲ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਵਿੱਚ ਸੁਧਾਰ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਵੇਲੇ ਸੀ.ਬੀ.ਐੱਸ.ਈ. ਤੋਂ ਮਾਨਤਾ ਪ੍ਰਾਪਤ ਇਨ੍ਹਾਂ ਆਦਰਸ਼ ਸਕੂਲਾਂ ਵਿੱਚ 15,000 ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਸੂਬਾ ਸਰਕਾਰ ਵਿਦਿਆਰਥੀਆਂ ਅਤੇ ਅਧਿਆਪਕਾਂ, ਦੋਵਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ, "ਜਦੋਂ ਅਧਿਆਪਕ ਸੁਰੱਖਿਅਤ ਅਤੇ ਸਤਿਕਾਰਤ ਮਹਿਸੂਸ ਕਰਦੇ ਹਨ ਤਾਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲਦੀ ਹੈ। ਸਾਡੀ ਤਰਜੀਹ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦਾ ਭਵਿੱਖ ਸੁਰੱਖਿਅਤ ਰਹੇ।"
ਮੁਲਾਜ਼ਮਾਂ ਦੀ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਦਰਸ਼ ਸਕੂਲ ਦੇ ਅਧਿਆਪਕਾਂ ਦੀ ਅਣਦੇਖੀ ਕੀਤੀ ਅਤੇ ਅਸੀਂ ਇਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ, "ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਅਸੀਂ ਇਨ੍ਹਾਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਲਿਆ ਹੈ ਅਤੇ ਇਹ ਯਕੀਨੀ ਬਣਾਉਣਾ ਜਾਰੀ ਰੱਖਾਂਗੇ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਸੁਚਾਰੂ ਅਤੇ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਨਿਭਾ ਸਕਣ।"
ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੂਲ ਸਿੱਖਿਆ ਸਕੱਤਰ ਸੋਨਾਲੀ ਗਿਰਿ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

-punjab-bhagwantmann-punjabgovernment-adarshschools-teacherssalary-education-harjotbains



TOP HEADLINES


*ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ
ਬੀਜੇਪੀ ਨੂੰ ਚੈਲੇਂਜ, ਗੁਜਰਾਤ-ਪੰਜਾਬ ਦੇ ਇੱਕ-ਇੱਕ ਹਜ਼ਾਰ ਸਕੂਲਾ
*ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘
ਆਈਆਈਟੀ ਦਿੱਲੀ ਦੇ ਵਿਦਿਆਰਥੀ ਦਾ ਦਿਹਾਂਤ ਦੁਖਦਾਈ, ਮਾਮਲੇ ਦੀ ਨਿ
ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਲੋਹਾਰਾਂ ਵੱਲੋਂ ਰ
ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਪੀ.ਐਸ.ਐਸ.ਐਸ.ਬੀ ਗਰੁੱਪ
Dmch ਦੇ ਪੁਰਾਣੇ ਵਿਦਿਆਰਥੀ ਅਤੇ ਸਾਬਕਾ ਫੈਕਲਟੀ ਮੈਂਬਰ ਡਾ. ਰਾਜ
*ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪ
ਖੰਡ ਦੀਆਂ ਕੀਮਤਾਂ ਵਿੱਚ ਤੇਜ਼ੀ ’ਤੇ ਪ੍ਰਸ਼ਾਸਨ ਸਖ਼ਤ, ਹੋਲਸੇਲਰਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂ
ਭਗਵੰਤ ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ
ਮੰਗਲਵਾਰ ਨੂੰ ਗੋਆ ਵਿੱਚ ਈ-20 ਪੈਟਰੋਲ ਦੇ ਖਿਲਾਫ ਕੇਜਰੀਵਾਲ ਦਾ
ਮੋਦੀ ਸਰਕਾਰ ਤੋਂ ਭੰਗ ਹੋਇਆ ਮੋਹ, 73 ਲੱਖ ਕਿਸਾਨਾਂ ਨੇ ਛੱਡੀ ਫਸ
ਫੂਡ ਸੇਫਟੀ ਵਿੰਗ ਕਪੂਰਥਲਾ ਵੱਲੋਂ ਨਡਾਲਾ, ਬੇਗੋਵਾਲ ਅਤੇ ਭੁਲੱਥ
ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਵਲੋਂ ਸੋਹਾਣਾ ਥਾਣਾ ਦੇ ਐਸ ਐਚ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗ
ਵੜਿੰਗ ਨੇ ਹਵਾਰਾ ਨੂੰ ਪੈਰੋਲ ਦੀ ਮੰਗ ਦਾ ਕੀਤਾ ਸਮਰਥਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51503058

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us