ਆਈਆਈਟੀ ਦਿੱਲੀ ਦੇ ਵਿਦਿਆਰਥੀ ਦਾ ਦਿਹਾਂਤ ਦੁਖਦਾਈ, ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ - ਕੇਜਰੀਵਾਲ

Aug25,2026 | Jagrati Lahar Bureau | New Delhi


ਪਿਛਲੇ 5 ਸਾਲਾਂ ਵਿੱਚ 65 ਤੋਂ ਵੱਧ ਆਈਆਈਟੀ ਵਿਦਿਆਰਥੀਆਂ ਨੇ ਆਤਮਹੱਤਿਆ ਕੀਤੀ ਹੈ, ਜੋ ਬੇਹੱਦ ਚਿੰਤਾਜਨਕ ਹੈ- ਕੇਜਰੀਵਾਲ
ਸਾਨੂੰ ਸਿੱਖਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਦੀ ਗੱਲ ਸੁਣਨ ਅਤੇ ਔਖੇ ਹਾਲਾਤਾਂ ਵਿੱਚ ਮਦਦ ਕਰਨਾ ਯਕੀਨੀ ਬਣਾਉਣਾ ਹੋਵੇਗਾ - ਕੇਜਰੀਵਾਲ
ਪੂਰੇ ਸਿਸਟਮ ਨੂੰ ਠੀਕ ਕਰਨ ਦੀ ਲੋੜ ਹੈ, ਅਸੀਂ ਆਪਣੇ ਵਿਦਿਆਰਥੀਆਂ ਨੂੰ ਨਿਰਾਸ਼ ਨਹੀਂ ਕਰ ਸਕਦੇ - ਕੇਜਰੀਵਾਲ
ਨਵੀਂ ਦਿੱਲੀ, 25 ਅਗਸਤ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਈਆਈਟੀ ਦਿੱਲੀ ਵਿੱਚ ਇੱਕ ਵਿਦਿਆਰਥੀ ਦੇ ਆਤਮਹੱਤਿਆ ਕਰਨ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦਾ ਦਿਹਾਂਤ ਬੇਹੱਦ ਦੁਖਦਾਈ ਹੈ। ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਪਿਛਲੇ 5 ਸਾਲਾਂ ਵਿੱਚ 65 ਤੋਂ ਵੱਧ ਆਈਆਈਟੀ ਵਿਦਿਆਰਥੀਆਂ ਨੇ ਆਤਮਹੱਤਿਆ ਕੀਤੀ ਹੈ, ਜੋ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਿੱਖਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਦੀ ਗੱਲ ਸੁਣਨ ਅਤੇ ਔਖੇ ਹਾਲਾਤਾਂ ਵਿੱਚ ਮਦਦ ਕਰਨਾ ਯਕੀਨੀ ਬਣਾਉਣਾ ਹੋਵੇਗਾ। ਇਸ ਲਈ ਪੂਰੇ ਸਿਸਟਮ ਨੂੰ ਠੀਕ ਕਰਨ ਦੀ ਲੋੜ ਹੈ। ਅਸੀਂ ਆਪਣੇ ਵਿਦਿਆਰਥੀਆਂ ਨੂੰ ਨਿਰਾਸ਼ ਨਹੀਂ ਕਰ ਸਕਦੇ।
ਮੰਗਲਵਾਰ ਨੂੰ ਐਕਸ 'ਤੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਈਆਈਟੀ ਦਿੱਲੀ ਵਿੱਚ ਰਿਸ਼ੀਕੇਸ਼ ਦੇ ਦੁਖਦਾਈ ਦਿਹਾਂਤ ਤੋਂ ਮੈਂ ਬਹੁਤ ਦੁਖੀ ਹਾਂ। ਇਸ ਮਾਮਲੇ ਦੀ ਇੱਕ ਨਿਰਪੱਖ ਅਤੇ ਸਮਾਂਬੱਧ ਜਾਂਚ ਹੋਣੀ ਚਾਹੀਦੀ ਹੈ ਅਤੇ ਵਿਦਿਆਰਥੀਆਂ ਦੀਆਂ ਸਾਰੀਆਂ ਚਿੰਤਾਵਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਪਿਛਲੇ 5 ਸਾਲਾਂ ਵਿੱਚ 65 ਤੋਂ ਵੱਧ ਆਈਆਈਟੀ ਵਿਦਿਆਰਥੀਆਂ ਨੇ ਆਤਮਹੱਤਿਆ ਕੀਤੀ ਹੈ ਅਤੇ ਇਹ ਸਥਿਤੀ ਬੇਹੱਦ ਚਿੰਤਾਜਨਕ ਹੈ।
ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਅਸੀਂ ਆਪਣੇ ਆਈਆਈਟੀ ਅਦਾਰਿਆਂ ਦੀ ਵਿਦਿਅਕ ਉੱਤਮਤਾ 'ਤੇ ਮਾਣ ਕਰਦੇ ਹਾਂ ਅਤੇ ਇਹ ਸਹੀ ਵੀ ਹੈ। ਪਰ ਸਾਡੀ ਉੱਤਮਤਾ ਦਾ ਪੈਮਾਨਾ ਸਿਰਫ਼ ਰੈਂਕ, ਗ੍ਰੇਡ ਅਤੇ ਪਲੇਸਮੈਂਟ 'ਤੇ ਆ ਕੇ ਨਹੀਂ ਰੁਕ ਸਕਦਾ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਹਰ ਵਿਦਿਆਰਥੀ ਨੂੰ ਜ਼ਰੂਰੀ ਸਹਿਯੋਗ ਮਿਲੇ, ਕੋਈ ਉਨ੍ਹਾਂ ਦੀ ਗੱਲ ਸੁਣਨ ਵਾਲਾ ਹੋਵੇ ਅਤੇ ਔਖੇ ਹਾਲਾਤਾਂ ਵਿੱਚ ਮਦਦ ਮੰਗਣ ਲਈ ਉਨ੍ਹਾਂ ਕੋਲ ਇੱਕ ਸੁਰੱਖਿਅਤ ਮਾਹੌਲ ਹੋਵੇ। ਸਾਨੂੰ ਆਤਮ-ਨਿਰੀਖਣ ਅਤੇ ਇਸ ਪੂਰੇ ਸਿਸਟਮ ਨੂੰ ਠੀਕ ਕਰਨ ਦੀ ਲੋੜ ਹੈ। ਅਸੀਂ ਆਪਣੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਨਿਰਾਸ਼ ਨਹੀਂ ਕਰ ਸਕਦੇ।

-arvindkejriwal-iitdelhi-iitstudent-studentsafety-mentalhealthawareness-educationsystem-aap-newdelhi



TOP HEADLINES


*ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ
ਬੀਜੇਪੀ ਨੂੰ ਚੈਲੇਂਜ, ਗੁਜਰਾਤ-ਪੰਜਾਬ ਦੇ ਇੱਕ-ਇੱਕ ਹਜ਼ਾਰ ਸਕੂਲਾ
*ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘
ਆਈਆਈਟੀ ਦਿੱਲੀ ਦੇ ਵਿਦਿਆਰਥੀ ਦਾ ਦਿਹਾਂਤ ਦੁਖਦਾਈ, ਮਾਮਲੇ ਦੀ ਨਿ
ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਲੋਹਾਰਾਂ ਵੱਲੋਂ ਰ
ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਪੀ.ਐਸ.ਐਸ.ਐਸ.ਬੀ ਗਰੁੱਪ
Dmch ਦੇ ਪੁਰਾਣੇ ਵਿਦਿਆਰਥੀ ਅਤੇ ਸਾਬਕਾ ਫੈਕਲਟੀ ਮੈਂਬਰ ਡਾ. ਰਾਜ
*ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪ
ਖੰਡ ਦੀਆਂ ਕੀਮਤਾਂ ਵਿੱਚ ਤੇਜ਼ੀ ’ਤੇ ਪ੍ਰਸ਼ਾਸਨ ਸਖ਼ਤ, ਹੋਲਸੇਲਰਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂ
ਭਗਵੰਤ ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ
ਮੰਗਲਵਾਰ ਨੂੰ ਗੋਆ ਵਿੱਚ ਈ-20 ਪੈਟਰੋਲ ਦੇ ਖਿਲਾਫ ਕੇਜਰੀਵਾਲ ਦਾ
ਮੋਦੀ ਸਰਕਾਰ ਤੋਂ ਭੰਗ ਹੋਇਆ ਮੋਹ, 73 ਲੱਖ ਕਿਸਾਨਾਂ ਨੇ ਛੱਡੀ ਫਸ
ਫੂਡ ਸੇਫਟੀ ਵਿੰਗ ਕਪੂਰਥਲਾ ਵੱਲੋਂ ਨਡਾਲਾ, ਬੇਗੋਵਾਲ ਅਤੇ ਭੁਲੱਥ
ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਵਲੋਂ ਸੋਹਾਣਾ ਥਾਣਾ ਦੇ ਐਸ ਐਚ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗ
ਵੜਿੰਗ ਨੇ ਹਵਾਰਾ ਨੂੰ ਪੈਰੋਲ ਦੀ ਮੰਗ ਦਾ ਕੀਤਾ ਸਮਰਥਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51503060

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us