*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼*

Aug25,2026 | Jagrati Lahar Bureau | Chandigarh


*1,090 ਆਮ ਆਦਮੀ ਕਲੀਨਿਕਾਂ ਵਿੱਚ 6.11 ਕਰੋੜ ਮਰੀਜ਼ਾਂ ਦੀ ਓਪੀਡੀ ਦਰਜ ਕੀਤੀ, 1.91 ਕਰੋੜ ਮਰੀਜ਼ਾਂ ਨੇ ਪਹਿਲੀ ਵਾਰ ਮੁਫ਼ਤ ਇਲਾਜ ਪ੍ਰਾਪਤ ਕੀਤਾ*

*ਮੁੱਖ ਮੰਤਰੀ ਸਿਹਤ ਯੋਜਨਾ ਵਿੱਚ 1.25 ਕਰੋੜ ਤੋਂ ਵੱਧ ਲਾਭਪਾਤਰੀ ਸ਼ਾਮਲ; 5.90 ਲੱਖ ਲਾਭਪਾਤਰੀਆਂ ਨੇ ਮੁਫ਼ਤ ਇਲਾਜ ਕਰਵਾਇਆ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਕਾਰ ਦੀਆਂ ਦੋ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀਆਂ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਅਤੇ ਆਮ ਆਦਮੀ ਕਲੀਨਿਕ (ਏਏਸੀ) ਦਾ ਲਾਭ ਸੂਬੇ ਭਰ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਨੂੰ ਆਪਣੀ ਪਹੁੰਚ ਵਿੱਚ ਤੇਜ਼ੀ ਲਿਆਉਣ ਅਤੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਹਰੇਕ ਯੋਗ ਲਾਭਪਾਤਰੀ ਤੱਕ ਇਨ੍ਹਾਂ ਸਿਹਤ ਸੰਭਾਲ ਪਹਿਲਕਦਮੀਆਂ ਦੇ ਲਾਭ ਪਹੁੰਚਣਾ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।  

ਸੂਬਾ ਸਰਕਾਰ ਦੀਆਂ ਦੋਵੇਂ ਯੋਜਨਾਵਾਂ ਦੇ ਲਾਗੂਕਰਨ ਅਤੇ ਪ੍ਰਗਤੀ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ 1,090 ਆਮ ਆਦਮੀ ਕਲੀਨਿਕ ਸੂਬੇ ਭਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਜਿਨ੍ਹਾਂ ਵਿੱਚੋਂ 603 ਕਲੀਨਿਕ ਪੇਂਡੂ ਖੇਤਰਾਂ ਵਿੱਚ ਅਤੇ 487 ਸ਼ਹਿਰੀ ਖੇਤਰਾਂ ਵਿੱਚ ਕਾਰਜਸ਼ੀਲ ਹਨ। ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 6.11 ਕਰੋੜ ਮਰੀਜ਼ ਓਪੀਡੀਜ਼ ਰਾਹੀਂ ਇਲਾਜ ਪ੍ਰਾਪਤ ਕਰ ਚੁੱਕੇ ਹਨ, ਜਿਨ੍ਹਾਂ ਵਿੱਚੋਂ 1.91 ਕਰੋੜ ਮਰੀਜ਼ ਪਹਿਲੀ ਵਾਰ ਮੁਫ਼ਤ ਇਲਾਜ ਪ੍ਰਾਪਤ ਕਰਨ ਲਈ ਕਲੀਨਿਕਾਂ ਵਿੱਚ ਆਏ। ਉਨ੍ਹਾਂ ਅੱਗੇ ਕਿਹਾ ਕਿ ਪ੍ਰਤੀ ਕਲੀਨਿਕ ਰੋਜ਼ਾਨਾ 86 ਓਪੀਡੀਜ਼ ਦੀ ਔਸਤ ਦੇ ਨਾਲ ਰੋਜ਼ਾਨਾ ਲਗਭਗ 93,000 ਮਰੀਜ਼ ਆਮ ਆਦਮੀ ਕਲੀਨਿਕਾਂ ਵਿੱਚ ਇਲਾਜ ਲਈ ਆਉਂਦੇ ਹਨ।"

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਮਿਲਣ ਵਾਲਾ ਡੇਟਾ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਚਲਿਤ ਬਿਮਾਰੀਆਂ ਦੇ ਸੰਦਰਭ ਵਿੱਚ ਸਮਝਣ ਵਿੱਚ ਵੀ ਸਹਾਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ 53.7 ਫ਼ੀਸਦ ਮਰੀਜ਼ ਔਰਤਾਂ ਹਨ, ਜਦੋਂ ਕਿ 46.3 ਫ਼ੀਸਦ ਪੁਰਸ਼ ਹਨ ਜਿਸ ਨਾਲ ਸਰਕਾਰ ਨੂੰ ਸਿਹਤ ਸੰਭਾਲ ਸਬੰਧੀ ਯੋਜਨਾ ਬਣਾਉਣ ਅਤੇ ਇਸ ਨੂੰ ਮਜ਼ਬੂਤ ਕਰਨ ਲਈ ਅਹਿਮ ਜਾਣਕਾਰੀ ਮਿਲ ਰਹੀ ਹੈ। ਉਨ੍ਹਾਂ ਅੱਗੇ ਕਿਹਾ, "ਆਮ ਆਦਮੀ ਕਲੀਨਿਕਾਂ ਵਿੱਚ 107 ਦਵਾਈਆਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜੋ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦੀਆਂ ਹਨ।"

ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 50 ਲੱਖ ਤੋਂ ਵੱਧ ਪਰਿਵਾਰਾਂ ਦੇ 1.25 ਕਰੋੜ ਲਾਭਪਾਤਰੀਆਂ ਨੂੰ ਯੋਜਨਾ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ, "5.90 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ 892 ਸੂਚੀਬੱਧ ਹਸਪਤਾਲਾਂ ਜਿਨ੍ਹਾਂ ਵਿੱਚ 223 ਸਰਕਾਰੀ ਅਤੇ 669 ਨਿੱਜੀ ਹਸਪਤਾਲ ਸ਼ਾਮਲ ਹਨ, ਵਿੱਚ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 68 ਫ਼ੀਸਦ ਲਾਭਪਾਤਰੀ ਪੇਂਡੂ ਖੇਤਰਾਂ ਨਾਲ ਸਬੰਧਤ ਹਨ, ਜਦੋਂ ਕਿ ਬਾਕੀ 32 ਫ਼ੀਸਦ ਸ਼ਹਿਰੀ ਖੇਤਰਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ, “ਇਹ ਬੇਹੱਦ ਖੁਸ਼ੀ ਦੀ ਗੱਲ ਹੈ ਕਿ ਇਸ ਯੋਜਨਾ ਅਧੀਨ ਸੂਚੀਬੱਧ ਹੋਣ ਲਈ ਬਹੁਤ ਸਾਰੇ ਪ੍ਰਾਈਵੇਟ ਹਸਪਤਾਲ ਅਰਜ਼ੀਆਂ ਦੇ ਰਹੇ ਹਨ, ਜੋ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਇਸ ਯੋਜਨਾ ਨਾਲ ਜੁੜਨਾ ਚਾਹੁੰਦੇ ਹਨ।”  

ਦੋਵਾਂ ਯੋਜਨਾਵਾਂ ਲਈ ਨਿਰੰਤਰ ਅਤੇ ਵਿਆਪਕ ਜਾਗਰੂਕਤਾ ਮੁਹਿੰਮ ਦੀ ਵਕਾਲਤ ਕਰਦਿਆਂ, ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਜਾਗਰੂਕਤਾ ਬੇਹੱਦ ਜ਼ਰੂਰੀ ਹੈ ਕਿ ਵੱਧ ਤੋਂ ਵੱਧ ਯੋਗ ਲੋਕ ਅੱਗੇ ਆਉਣ ਅਤੇ ਇਸ ਯੋਜਨਾ ਤਹਿਤ ਲਾਭ ਲੈਣ। ਉਨ੍ਹਾਂ ਕਿਹਾ, “ਦੋਵਾਂ ਯੋਜਨਾਵਾਂ ਦੇ ਨਤੀਜੇ ਬਹੁਤ ਉਤਸ਼ਾਹਜਨਕ ਹਨ, ਪਰ ਸਮੇਂ ਦੀ ਲੋੜ ਇਹ ਯਕੀਨੀ ਬਣਾਉਣਾ ਹੈ ਕਿ ਵੱਧ ਤੋਂ ਵੱਧ ਲਾਭਪਾਤਰੀ ਰਜਿਸਟਰਡ ਹੋਣ ਅਤੇ ਇਨ੍ਹਾਂ ਭਲਾਈ ਯੋਜਨਾਵਾਂ ਦਾ ਲਾਭ ਉਠਾਉਣ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖੁਦ ਯੋਜਨਾਵਾਂ ਨਾਲ ਜੁੜੇ ਸਾਰੇ ਭਾਈਵਾਲਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਨ ਲਈ ਵਿਆਪਕ ਮੁਹਿੰਮ ਸ਼ੁਰੂ ਕਰਨਗੇ। ਉਨ੍ਹਾਂ ਅੱਗੇ ਕਿਹਾ, "ਅਜਿਹੀ ਸਿੱਧੀ ਗੱਲਬਾਤ ਲਾਗੂਕਰਨ ਨੂੰ ਹੋਰ ਮਜ਼ਬੂਤ ਕਰਨ, ਲਾਭਪਾਤਰੀਆਂ ਅਤੇ ਭਾਈਵਾਲਾਂ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨ ਅਤੇ ਦੋਵੇਂ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀਆਂ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।"

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

-bhagwantmann-mukhmantrisehatyojna-aamaadmiclinics-punjabhealthcare-freetreatment-punjabgovernment-healthforall



TOP HEADLINES


ਗੋਆ-ਯੂਪੀ ਵਿੱਚ ਭਾਜਪਾ ਨੂੰ ਹਰਾਓ, ਤਾਂ ਹੀ ਈ-20 ਵਾਪਸ ਲਵੇਗੀ ਮ
ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂ
*ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ
*ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ
ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ
ਮਨਿਸਟੀਰੀਅਲ ਕਾਮਿਆਂ ਦੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਅੱਜ ਵੀ
*ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ
*ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭ
ਜਾਤੀ ਜਨਗਣਨਾ ਸਹੀ ਨਾ ਹੋਣ ਨਾਲ Obc ਅਤੇ ਵੰਚਿਤ ਵਰਗਾਂ ਦੀ ਪ੍ਰਭ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨ
*ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਹਰਜੀਤ ਸਿੰਘ ਗਰੇਵ
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪੈਰੋਲ,
*ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ
ਬੀਜੇਪੀ ਨੂੰ ਚੈਲੇਂਜ, ਗੁਜਰਾਤ-ਪੰਜਾਬ ਦੇ ਇੱਕ-ਇੱਕ ਹਜ਼ਾਰ ਸਕੂਲਾ
*ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘
ਆਈਆਈਟੀ ਦਿੱਲੀ ਦੇ ਵਿਦਿਆਰਥੀ ਦਾ ਦਿਹਾਂਤ ਦੁਖਦਾਈ, ਮਾਮਲੇ ਦੀ ਨਿ
ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਲੋਹਾਰਾਂ ਵੱਲੋਂ ਰ
ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਪੀ.ਐਸ.ਐਸ.ਐਸ.ਬੀ ਗਰੁੱਪ
Dmch ਦੇ ਪੁਰਾਣੇ ਵਿਦਿਆਰਥੀ ਅਤੇ ਸਾਬਕਾ ਫੈਕਲਟੀ ਮੈਂਬਰ ਡਾ. ਰਾਜ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51504585

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us