ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

Aug26,2026 | Jagrati Lahar Bureau | Chandigarh



ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਤੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਨਲਾਈਨ ਸ਼ਮੂਲੀਅਤ ਕੀਤੀ; ਨਵੰਬਰ ਵਿੱਚ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੇ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾ


ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾਣਗੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਸੌਂਦ ਨੇ ਆਉਣ ਵਾਲੇ ਡਰੋਨ ਸ਼ੋਅ ਅਤੇ ਹੋਰ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ, ਪੰਜਾਬ ਟੂਰਿਜ਼ਮ ਐਂਡ ਹੈਰੀਟੇਜ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਅਤੇ ਡੇਰਾ ਕਠਾਰ (ਡੇਰਾ ਬੱਲਾਂ ਨਾਲ ਸਬੰਧਤ) ਤੋਂ ਸੰਤ ਬਾਬਾ ਪ੍ਰਦੀਪ ਦਾਸ ਜੀ ਵੀ ਹਾਜ਼ਰ ਸਨ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੀਟਿੰਗ ਵਿੱਚ ਆਨਲਾਈਨ ਸ਼ਮੂਲੀਅਤ ਕੀਤੀ।

ਸ. ਸੌਂਦ ਨੇ ਕਿਹਾ ਕਿ ਸੰਤ-ਮਹਾਂਪੁਰਸ਼ਾਂ ਦੀਆਂ ਰਹਿਨੁਮਾਈ ਅਤੇ ਸੁਝਾਵਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਧਾਰਮਿਕ, ਸੱਭਿਆਚਾਰਕ ਅਤੇ ਵਿੱਦਿਅਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨ੍ਹਾਂ ਤਹਿਤ ਕੀਰਤਨ ਦਰਬਾਰ, ਯੂਨੀਵਰਸਿਟੀਆਂ ਵਿੱਚ ਸੈਮੀਨਾਰ, ਸਕੂਲ ਪੱਧਰੀ ਮੁਕਾਬਲੇ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦੀ ਸਕ੍ਰੀਨਿੰਗ ਕਰਵਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਗਏ ਡਰੋਨ ਸ਼ੋਅ ਸਤੰਬਰ ਮਹੀਨੇ ਤੋਂ ਸ਼ੁਰੂ ਕੀਤੇ ਜਾਣਗੇ। ਹਰੇਕ ਸ਼ੋਅ ਵਿੱਚ 500 ਤੋਂ ਵੱਧ ਡਰੋਨ ਅਸਮਾਨ ਵਿੱਚ ਇੱਕੋ ਸਮੇਂ ਆਪਣੀ ਪੇਸ਼ਕਾਰੀ ਕਰਨਗੇ। ਡਿਜੀਟਲ ਤਕਨੀਕ ਰਾਹੀਂ ਰਾਤ ਦੇ ਸਮੇਂ ਅਸਮਾਨ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ, ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਇਆ ਜਾਵੇਗਾ, ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਮਹਾਨ ਸੰਦੇਸ਼ ਨਾਲ ਜੋੜਿਆ ਜਾ ਸਕੇ।

ਸ. ਸੌਂਦ ਨੇ ਕਿਹਾ ਕਿ ਹਰੇਕ ਡਰੋਨ ਸ਼ੋਅ ਲਗਭਗ 25 ਤੋਂ 30 ਮਿੰਟ ਦਾ ਹੋਵੇਗਾ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਡਰੋਨ ਸ਼ੋਅ ਲਈ ਢੁਕਵੀਆਂ ਥਾਵਾਂ ਦੀ ਪਛਾਣ ਕੀਤੀ ਜਾਵੇ ਅਤੇ ਆਮ ਲੋਕਾਂ ਨੂੰ ਸ਼ੋਅ ਦੀ ਮਿਤੀ, ਸਮੇਂ ਅਤੇ ਸਥਾਨ ਬਾਰੇ ਪਹਿਲਾਂ ਹੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਹਿੱਸਾ ਬਣ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਅਤੇ ਸੁਭਾਗ ਦੀ ਗੱਲ ਹੈ ਕਿ ਮਹਾਨ ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਂਪੁਰਖਾਂ ਨਾਲ ਸਬੰਧਤ ਇਤਿਹਾਸਕ ਤੇ ਧਾਰਮਿਕ ਮੌਕਿਆਂ ਨੂੰ ਸਮਰਪਿਤ ਸਮਾਗਮ ਕਰਵਾਉਣ ਦੀ ਸੇਵਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ ਗਏ ਸਨ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਦੇ ਸਮਾਗਮ ਕਰਵਾਏ ਜਾ ਰਹੇ ਹਨ।

ਸ਼ੋਭਾ ਯਾਤਰਾਵਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸ. ਸੌਂਦ ਨੇ ਦੱਸਿਆ ਕਿ ਕਾਸ਼ੀ, ਜੰਮੂ, ਬਠਿੰਡਾ ਅਤੇ ਫ਼ਰੀਦਕੋਟ ਤੋਂ ਚਾਰ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ, ਜੋ ਸ੍ਰੀ ਗੁਰੂ ਰਵਿਦਾਸ ਜੀ ਨਾਲ ਸਬੰਧਤ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਹ ਸ਼ੋਭਾ ਯਾਤਰਾਵਾਂ ਨਵੰਬਰ ਮਹੀਨੇ ਵਿੱਚ ਕੱਢੀਆਂ ਜਾਣਗੀਆਂ ਅਤੇ ਕਾਸ਼ੀ ਤੋਂ ਸ਼ੁਰੂ ਹੋਣ ਵਾਲੀ ਸ਼ੋਭਾ ਯਾਤਰਾ ਮੋਹਾਲੀ ਵਿਖੇ ਰਾਤਰੀ ਪੜਾਅ ਦੌਰਾਨ ਠਹਿਰੇਗੀ।

ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਹੁਣ ਤੱਕ ਸੂਬੇ ਦੇ ਲਗਭਗ 3,500 ਪਿੰਡਾਂ ਵਿੱਚ ਵਿਖਾਈ ਜਾ ਚੁੱਕੀ ਹੈ, ਜਦਕਿ ਪੰਜਾਬ ਵਿੱਚ ਕੁੱਲ ਕਰੀਬ 13,500 ਪਿੰਡ ਹਨ। ਇਸ ਦਸਤਾਵੇਜ਼ੀ ਫ਼ਿਲਮ ਨੂੰ ਸੂਬੇ ਦੇ ਹੋਰ ਪਿੰਡਾਂ ਤੱਕ ਪਹੁੰਚਾਉਣ ਲਈ 50 ਵੈਨਾਂ ਦਾ ਕਾਫ਼ਲਾ ਲਗਾਤਾਰ ਕੰਮ ਕਰ ਰਿਹਾ ਹੈ।

ਸ. ਸੌਂਦ ਨੇ ਕਿਹਾ ਕਿ ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ ਮੌਕੇ ਪੰਜਾਬ ਸਰਕਾਰ ਵੱਲੋਂ ਦਸੰਬਰ ਮਹੀਨੇ ਵਿੱਚ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ।

ਸੰਤ ਬਾਬਾ ਪ੍ਰਦੀਪ ਦਾਸ ਜੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪੈਰੋਕਾਰ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਉਪਰਾਲਿਆਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਸਮਾਗਮ ਸੰਤ ਸਮਾਜ ਦੀਆਂ ਰਹਿਨੁਮਾਈਆਂ ਅਤੇ ਸਲਾਹ-ਮਸ਼ਵਰੇ ਨਾਲ ਉਲੀਕੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਪ੍ਰਤੀ ਪੂਰਨ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਨਲਾਈਨ ਸ਼ਮੂਲੀਅਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਦੇ ਸਮਾਗਮਾਂ ਨਾਲ ਸੰਗਤ ਵਿੱਚ ਸਕਾਰਾਤਮਕ ਅਤੇ ਅਧਿਆਤਮਿਕ ਮਾਹੌਲ ਪੈਦਾ ਹੋਇਆ ਹੈ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੰਗਤ ਦਾ ਇਨ੍ਹਾਂ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਉਲੀਕਣ ਲਈ ਧੰਨਵਾਦ ਕੀਤਾ।

ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਮੋਹਾਲੀ ਵਿੱਚ ਡਰੋਨ ਸ਼ੋਅ ਨੂੰ ਵੱਡੀ ਗਿਣਤੀ ਵਿੱਚ ਸੰਗਤ ਦੀ ਸ਼ਮੂਲੀਅਤ ਨਾਲ ਸਫ਼ਲਤਾਪੂਰਵਕ ਕਰਵਾਇਆ ਜਾਵੇਗਾ।

ਪੰਜਾਬ ਟੂਰਿਜ਼ਮ ਐਂਡ ਹੈਰੀਟੇਜ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਨੇ ਕਿਹਾ ਕਿ ਇਹ ਆਧੁਨਿਕ ਅਤੇ ਪ੍ਰਭਾਵਸ਼ਾਲੀ ਡਰੋਨ ਸ਼ੋਅ ਸਮੁੱਚੀ ਸੰਗਤ ਖ਼ਾਸ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਡਾਇਰੈਕਟਰ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਪੰਜਾਬ, ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਆਦਿਤਿਆ ਡੇਚਲਵਾਲ ਅਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ. ਗੁਰਪ੍ਰੀਤ ਸਿੰਘ ਔਲਖ (ਦੋਵੇਂ ਆਨਲਾਈਨ), ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਦੇ ਪ੍ਰਧਾਨ ਸ. ਗੁਰਪ੍ਰੀਤ ਸਿੰਘ ਜੀ.ਪੀ. ਅਤੇ ਜਨਰਲ ਸਕੱਤਰ ਸ. ਬਲਜਿੰਦਰ ਸਿੰਘ ਚੋਂਦਾ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

-gururavidasji-650thparkashpurab-punjabgovernment-droneshows-tarunpreetsinghsond-punjabtourism-khuralgarhsahib



TOP HEADLINES


*ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰ
ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ
*ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ਭਰਾ ਦਾ ਫ਼
ਸੀ-ਪ੍ਰਾਈਟ ਕੈਂਪ ਥੇਹ ਕਾਂਜਲਾ ਵਿਖੇ ਆਰਮੀ ਅਗਨੀਵੀਰ, ਪੰਜਾਬ ਪੁਲ
*ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮ
ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀਕਲਾ ਲਈ ਤਖਤ ਸ੍ਰੀ ਦਮਦਮਾ ਸਾ
*ਨਗਰ ਕੌਂਸਲ ਪਾਇਲ ਦੇ ਪ੍ਰਧਾਨ ਬਲਜਿੰਦਰ ਕੌਰ, ਸੀਨੀਅਰ ਮੀਤ ਪ੍ਰਧ
ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾ
ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ
‘ਗਮਾਡਾ ਭ੍ਰਿਸ਼ਟਾਚਾਰ ਦਾ ਅੱਡਾ, ਰਿਸ਼ਵਤਖੋਰਾਂ ਨੂੰ ਛੋਟ ਤੇ ਗਰੀ
ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂ
*ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿ
ਮਾਛੀਵਾੜਾ ਪੁਲਸ ਨੇ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਕੀਤੇ ਬਰਾਮਦ
ਔਰਤਾਂ ਦੀਆਂ ਖੁਸ਼ੀਆਂ, ਸਤਿਕਾਰ ਅਤੇ ਅਧਿਕਾਰਾਂ ਨੂੰ ਤੀਜ ਦੇ ਜਸ਼
ਗੋਆ-ਯੂਪੀ ਵਿੱਚ ਭਾਜਪਾ ਨੂੰ ਹਰਾਓ, ਤਾਂ ਹੀ ਈ-20 ਵਾਪਸ ਲਵੇਗੀ ਮ
ਗੋਆ-ਯੂਪੀ ਵਿੱਚ ਭਾਜਪਾ ਨੂੰ ਹਰਾਓ, ਤਾਂ ਹੀ ਈ-20 ਵਾਪਸ ਲਵੇਗੀ ਮ
ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂ
*ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ
*ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ
ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51517370

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us