ਕਾਂਗਰਸ ਨੇ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ 'ਆਦਰਸ਼' ਦੱਸਿਆ, ਹੁਣ ਭਾਜਪਾ ਸੰਸਦ ਮੈਂਬਰ ਉਸਦੇ ਅੰਤਿਮ ਭੋਗ ਵਿੱਚ ਸ਼ਾਮਲ ਹੋਏ: ਬਲਤੇਜ ਪੰਨੂ

Aug28,2026 | Jagrati Lahar Bureau | Chandigarh

ਸੱਜਣ ਕੁਮਾਰ ਦੇ ਭੋਗ ਵਿੱਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ ਅਤੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ: ਬਲਤੇਜ ਪੰਨੂ
 
 
ਭਾਜਪਾ ਸੰਸਦ ਮੈਂਬਰ ਕਦੇ ਵੀ 1984 ਤੋਂ ਉਜਾੜੇ ਗਏ ਸਿੱਖ ਪਰਿਵਾਰਾਂ ਨੂੰ ਨਹੀਂ ਮਿਲੇ, ਪਰ ਦੋਸ਼ੀ ਸੱਜਣ ਕੁਮਾਰ ਦੇ ਭੋਗ ਵਿੱਚ ਸ਼ਾਮਲ ਹੋਏ: ਬਲਤੇਜ ਪੰਨੂ
 
ਕਿਸੇ ਨੇ ਵੀ 1984 ਤੋਂ ਪ੍ਰਭਾਵਿਤ ਸਿੱਖ ਪਰਿਵਾਰਾਂ ਦਾ ਦੁੱਖ ਸਾਂਝਾ ਨਹੀਂ ਕੀਤਾ, ਪਰ ਸੱਜਣ ਕੁਮਾਰ ਦੀ ਮੌਤ 'ਤੇ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ: ਬਲਤੇਜ ਪੰਨੂ
 
ਸੱਜਣ ਕੁਮਾਰ ਲਈ ਇੰਨੀ ਹਮਦਰਦੀ, ਪਰ 1984 ਦੇ ਪੀੜਤਾਂ ਪ੍ਰਤੀ ਚੁੱਪ, ਇਹ ਦੋਹਰਾ ਮਾਪਦੰਡ ਕਿਉਂ? ਬਲਤੇਜ ਪੰਨੂ
 
 
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਘੱਟ ਗਿਣਤੀਆਂ, ਖ਼ਾਸ ਕਰਕੇ ਸਿੱਖ ਭਾਈਚਾਰੇ ਪ੍ਰਤੀ ਦੋਵਾਂ ਪਾਰਟੀਆਂ ਦਾ ਵਤੀਰਾ ਇੱਕੋ ਜਿਹਾ ਹੈ ਅਤੇ ਦੋਵੇਂ ਧਿਰਾਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਦਰਦ ਨੂੰ ਸਮਝਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀਆਂ ਹਨ।
 
ਪੰਨੂ ਨੇ ਯਾਦ ਕਰਵਾਇਆ ਕਿ 1984 ਦੇ ਸਿੱਖ ਕਤਲੇਆਮ ਵਿੱਚ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਕਾਂਗਰਸ ਦਾ ਪ੍ਰਤੀਕਰਮ ਸਭ ਨੇ ਦੇਖਿਆ ਸੀ। ਕਾਂਗਰਸ ਆਗੂ ਦੀਪਿੰਦਰ ਹੁੱਡਾ ਨੇ ਸੱਜਣ ਕੁਮਾਰ ਨੂੰ ਆਪਣਾ "ਆਈਡੀਅਲ" ਤੱਕ ਕਹਿ ਦਿੱਤਾ ਸੀ, ਹਾਲਾਂਕਿ ਬਾਅਦ ਵਿੱਚ ਉਹ ਆਪਣੀ ਗੱਲ ਤੋਂ ਮੁੱਕਰਦੇ ਨਜ਼ਰ ਆਏ। ਉਸ ਵੇਲੇ ਭਾਰਤੀ ਜਨਤਾ ਪਾਰਟੀ ਨੇ ਵੀ ਦੀਪਿੰਦਰ ਹੁੱਡਾ ਅਤੇ ਕਾਂਗਰਸ ਦੀ ਜ਼ੋਰਦਾਰ ਆਲੋਚਨਾ ਕੀਤੀ ਸੀ।
 
ਪਰ ਪੰਨੂ ਨੇ ਕਿਹਾ ਕਿ ਹੁਣ ਬੀਜੇਪੀ ਦਾ ਅਸਲੀ ਚਿਹਰਾ ਵੀ ਸਾਹਮਣੇ ਆ ਗਿਆ ਹੈ। ਸੱਜਣ ਕੁਮਾਰ ਦੇ ਅੰਤਿਮ ਭੋਗ ਦੇ ਮੌਕੇ 'ਤੇ ਭਾਰਤੀ ਜਨਤਾ ਪਾਰਟੀ ਦੇ ਤਿੰਨ-ਤਿੰਨ ਮੈਂਬਰ ਪਾਰਲੀਮੈਂਟ ਹਾਜ਼ਰ ਹੋਏ। ਇਨ੍ਹਾਂ ਵਿੱਚ ਵੈਸਟ ਦਿੱਲੀ ਤੋਂ ਐਮਪੀ ਕਮਲਜੀਤ ਸਹਿਰਾਵਤ, ਦੱਖਣੀ ਦਿੱਲੀ ਤੋਂ ਐਮਪੀ ਰਾਮਬੀਰ ਸਿੰਘ ਬਿਧੂੜੀ ਅਤੇ ਉੱਤਰ-ਪੱਛਮੀ ਦਿੱਲੀ ਤੋਂ ਐਮਪੀ ਯੋਗਿੰਦਰ ਚੰਦੋਲੀਆ ਸ਼ਾਮਲ ਹਨ।
 
ਬਲਤੇਜ ਪੰਨੂ ਨੇ ਤਿੱਖੇ ਸੁਰ ਵਿੱਚ ਕਿਹਾ ਕਿ ਇਹ ਉਹੀ ਲੋਕ ਹਨ ਜਿਨ੍ਹਾਂ ਨੇ ਕਦੇ ਵੀ 1984 ਵਿੱਚ ਉੱਜੜੇ ਸਿੱਖ ਭਾਈਚਾਰੇ ਦੇ ਲੋਕਾਂ ਦੀਆਂ ਬਸਤੀਆਂ ਵਿੱਚ ਜਾ ਕੇ ਜਾਂ ਉਨ੍ਹਾਂ ਦੇ ਪਰਿਵਾਰਾਂ ਕੋਲ ਜਾ ਕੇ ਕੋਈ ਦੁੱਖ ਸਾਂਝਾ ਨਹੀਂ ਕੀਤਾ, ਪਰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਦੇ ਮਰਨ ਦਾ ਦੁੱਖ ਇਨ੍ਹਾਂ ਨੂੰ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਚਾਹੇ ਕਾਂਗਰਸ ਹੋਵੇ ਜਾਂ ਭਾਰਤੀ ਜਨਤਾ ਪਾਰਟੀ, ਘੱਟ ਗਿਣਤੀਆਂ ਪ੍ਰਤੀ ਦੋਵਾਂ ਪਾਰਟੀਆਂ ਦਾ ਵਤੀਰਾ ਇੱਕੋ ਜਿਹਾ ਹੀ ਰਿਹਾ ਹੈ ਅਤੇ ਇਹ ਗੱਲ ਹੁਣ ਸਾਰੇ ਦੇਸ਼ ਸਾਹਮਣੇ ਉਜਾਗਰ ਹੋ ਗਈ ਹੈ।

-sajjankumar-1984sikhgenocide-baltejpannu-aappunjab-bjp-congress-sikhcommunity



TOP HEADLINES


ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5
*ਪੰਜਾਬ ਵਿੱਚ ਸਵੱਛਤਾ ਹੀ ਸੇਵਾ-2026 ਮੁਹਿੰਮ ਦੀ ਸ਼ੁਰੂਆਤ*
*ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11
ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਸਿਆਸੀ ਨੌਟੰਕੀ ਹੈ, ਉਨ੍ਹਾਂ
ਦੇਸ਼ ਭਰ ਵਿੱਚ 50,05,850 ਸਰਕਾਰੀ ਅਸਾਮੀਆਂ ਖਾਲੀ: ਉਦੈ ਭਾਨੂ ਛ
*ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁ
ਫਿਰੌਤੀ ਲਈ ਕੋਠੀਆਂ ’ਤੇ ਫਾਇਰਿੰਗ ਕਰਨ ਵਾਲੇ ਲਾਰੈਂਸ ਬਿਸ਼ਨੋਈ ਗੈ
*ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11
ਡਿਪਟੀ ਕਮਿਸ਼ਨਰ ਵੱਲੋਂ ਭਗਵਾਨ ਮਹਾਂਵੀਰ ਸਿਵਲ ਹਸਪਤਾਲ ਦਾ ਦੌਰਾ,
ਸੇਵਾ ਅਤੇ ਸਾਧਨਾ ਸਨਾਤਨ ਦਾ ਮੂਲ, ਇਹ ਧਰਮ ਨਹੀਂ ਚੇਤਨਾ ਦਾ ਅਧਾਰ
ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭ
*ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ
*ਭਗਵੰਤ ਮਾਨ ਸਰਕਾਰ ਵਲੋਂ ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ
*ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਡਰਾਫਟ ਚੰਡੀਗੜ੍ਹ
ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣ
ਇਨੋਸੈਂਟ ਹਾਰਟਸ ਵੱਲੋਂ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯ
ਅਰਜਨ ਮੇਘਵਾਲ ਫਾਜ਼ਲਿਕਾ ਤੇ ਸ਼ਿਵਰਾਜ ਸਿੰਘ ਚੌਹਾਨ ਤਲਵੰਡੀ ਸਾਬੋ
ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ
*ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ
ਪੰਜਾਬ ’ਚ ਈ ਡੀ ਦੀ ਵੱਡੀ ਕਾਰਵਾਈ: ਮੋਹਾਲੀ ਤੇ ਪਟਿਆਲਾ ’ਚ ਛਾਪੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51898721

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us