ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ ਪ੍ਰਧਾਨਮੰਤਰੀ ਦਾ ਮਨ ਕੀ ਬਾਤ ਪ੍ਰੋਗਰਾਮ

Aug30,2026 | Jagrati Lahar Bureau | Chandigarh


ਖਰੜ ਦੇ ਪਿੰਡ ਝੰਜੇੜੀ ਵਿਖੇ ਰੱਖੇ ਸਮਾਗਮ ਦੌਰਾਨ ਕੀਤੀ ਸ਼ਮੂਲੀਅਤ 

ਪ੍ਰਧਾਨਮੰਤਰੀ ਦੇ ਸੰਕਲਪ 'ਨਸ਼ਾ ਮੁਕਤ ਭਾਰਤ' ਮੁਹਿੰਮ ਦਾ ਹਰ ਵਰਗ ਸਾਥ ਦੇਵੇ : ਕੇਵਲ ਸਿੰਘ ਢਿੱਲੋਂ 

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ 'ਡਬਲ ਇੰਜਣ' ਭਾਜਪਾ ਸਰਕਾਰ ਦੀ ਲੋੜ: ਕੇਵਲ ਸਿੰਘ ਢਿੱਲੋਂ

ਆਪ ਸਰਕਾਰ 'ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਖ਼ਾਤਮਾ: ਕੇਵਲ ਸਿੰਘ ਢਿੱਲੋਂ

ਰਾਸ਼ਟਰ ਨਿਰਮਾਣ ਅਤੇ ਸਮਾਜਿਕ ਜਾਗਰੂਕਤਾ ਦਾ ਪ੍ਰਭਾਵਸ਼ਾਲੀ ਮੰਚ ਹੈ 'ਮਨ ਕੀ ਬਾਤ': ਪੰਜਾਬ ਭਾਜਪਾ ਪ੍ਰਧਾਨ


ਭਾਰਤੀ ਜਨਤਾ ਪਾਰਟੀ ਵੱਲੋਂ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ 137ਵੇੰ "ਮਨ ਕੀ ਬਾਤ" ਦੇ ਪ੍ਰੋਗਰਾਮ ਲਈ ਵਿਸ਼ੇਸ਼ ਸਮਾਗਮ ਮੋਹਾਲੀ ਜ਼ਿਲੇ ਦੇ ਹਲਕੇ ਖਰੜ ਦੇ ਪਿੰਡ ਝੰਜੇੜੀ ਵਿਖੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਇਹ ਸਮਾਗਮ ਸੁਣਿਆ। 
ਇਸ ਉਪਰੰਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ 'ਮਨ ਕੀ ਬਾਤ' ਸਿਰਫ਼ ਇੱਕ ਪ੍ਰੋਗਰਾਮ ਨਹੀਂ, ਸਗੋਂ ਰਾਸ਼ਟਰ ਨਿਰਮਾਣ, ਜਨਤਕ ਭਾਗੀਦਾਰੀ ਅਤੇ ਸਮਾਜਿਕ ਜਾਗਰੂਕਤਾ ਦਾ ਇੱਕ ਪ੍ਰਭਾਵਸ਼ਾਲੀ ਮੰਚ ਬਣ ਚੁੱਕਾ ਹੈ। ਉਨ੍ਹਾਂ ਨੇ ਵਰਕਰਾਂ ਨੂੰ ਪ੍ਰਧਾਨ ਮੰਤਰੀ ਦੇ ਪ੍ਰੇਰਨਾਦਾਇਕ ਸੰਦੇਸ਼ਾਂ ਨੂੰ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ।
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਦੇਸ਼ ਵਾਸੀਆਂ ਨੂੰ ਜਲ ਸੰਭਾਲ, ਸਵੱਛਤਾ, ਵਾਤਾਵਰਣ ਸੰਭਾਲ, ਮਹਿਲਾ ਸਸ਼ਕਤੀਕਰਨ, ਆਤਮਨਿਰਭਰ ਭਾਰਤ, ਸਥਾਨਕ ਉਤਪਾਦਾਂ ਦੀ ਵਰਤੋਂ, ਵਿਗਿਆਨ ਅਤੇ ਇਨੋਵੇਸ਼ਨ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੇ ਵਿਸ਼ਿਆਂ 'ਤੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੇ ਵਿਚਾਰ ਸਮਾਜ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਦੇਸ਼ ਦੇ ਭਲੇ ਲਈ ਕੰਮ ਕਰਨ ਦੀ ਪ੍ਰੇਰਨਾ ਵੀ ਦਿੰਦੇ ਹਨ।
ਪ੍ਰਧਾਨ ਢਿੱਲੋਂ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਸ਼ੇ ਦੇ ਮੁੱਦੇ ਨੂੰ ਉਭਾਰਿਆ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਉਪਰ ਜ਼ੋਰ ਦਿੱਤਾ ਹੈ।ਪ੍ਰਧਾਨ ਮੰਤਰੀ ਮੋਦੀ ਦੇ ਸੰਕਲਪ ਅਨੁਸਾਰ 'ਨਸ਼ਾ-ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ' ਮੁਹਿੰਮ ਦਾ ਸਾਥ ਦੇ ਕੇ ਦੇਸ਼ ਦੇ ਨੌਜਵਾਨਾਂ ਦਾ ਉੱਜਵਲ ਭਵਿੱਖ ਬਣਾਉਣ ਦੀ ਲੋੜ ਹੈ। 
ਉਹਨਾਂ ਕਿਹਾ ਕਿ ਇਸ ਨਸ਼ਾ ਮੁਕਤ ਮੁਹਿੰਮ ਦੀ ਸਭ ਤੋਂ ਵਧੇਰੇ ਲੋੜ ਪੰਜਾਬ ਨੂੰ ਹੈ, ਕਿਉਂਕਿ ਪੰਜਾਬ ਇਸ ਸਮੇਂ ਨਸ਼ੇ ਦੀ ਦਲਦਲ ਵਿੱਚ ਡੁੱਬ ਚੁੱਕਿਆ ਹੈ। ਤਿੰਨ ਮਹੀਨੇ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਨਸ਼ੇ ਕੀ ਗੁਣਾ ਵਧ ਗਿਆ ਹੈ। ਉਹਨਾਂ ਹਰ ਵਰਗ ਨੂੰ ਇਸ ਮੁਹਿੰਮ ਦਾ ਹਿੱਸਾ ਬਣਾ ਕੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਡਬਲ ਇੰਜਣ ਦੀ ਭਾਜਪਾ ਸਰਕਾਰ ਦੀ ਲੋੜ ਹੈ ਅਤੇ ਇਹ ਸਮਾਜਿਕ ਅਲਾਮਤ ਦਾ ਖਾਤਮਾ ਸਿਰਫ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਕਰ ਸਕਦੀ ਹੈ।
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਸਮਾਗਮ ਵਿੱਚ ਮਹਿਲਾ ਸਸ਼ਕਤੀਕਰਨ, ਕਿਸਾਨੀ, ਖੇਤੀ ਅਤੇ ਗਰੀਬ ਤਬਕੇ ਦੇ ਅਹਿਮ ਮੁੱਦੇ ਉਠਾਏ ਹਨ, ਜੋ ਪ੍ਰਧਾਨ ਮੰਤਰੀ ਮੋਦੀ ਦੇ ਸਭਕਾ ਸਾਥ ਸਭਕਾ ਵਿਕਾਸ ਦੇ ਸੰਕਲਪ ਨੂੰ ਦਰਸਾਉਂਦਾ ਹੈ। 

ਇਸ ਪ੍ਰੋਗਰਾਮ ਵਿੱਚ ਭਾਜਪਾ ਦੇ ਕੌਮੀ ਉਪ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਸਟ ਵੀ ਹਾਜ਼ਰ ਸਨ।
ਇਸ ਸਮਾਗਮ ਦੌਰਾਨ ਹਾਜ਼ਰ ਸਾਰੇ ਲੋਕਾਂ ਨੇ ਪ੍ਰਧਾਨ ਮੰਤਰੀ ਦੇ ਸੰਦੇਸ਼ਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੰਕਲਪ ਲਿਆ।

-kewalsinghdhillon-mannkibaat-nashamuktbharat-bjp-punjabbjp



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੁਧਿਆਣਾ ਵਿੱਚ ਸ਼ਹੀਦ ਭਗਤ ਸਿੰਘ
ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ ਪ੍
*ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿ
ਸ਼ੇਰ-ਏ-ਪੰਜਾਬ ਟੀ20 ਕ੍ਰਿਕਟ ਲੀਗ ਦੇ ਆਗਾਜ਼ ਤੋਂ ਪਹਿਲਾਂ ਲੁਧਿਆ
ਪੰਜਾਬ ਕਾਂਗਰਸ 31 ਅਗਸਤ ਨੂੰ ਲੁਧਿਆਣਾ ਵਿੱਚ ਵਿਮੁਕਤ ਦਿਵਸ ਮਨਾਏ
ਰੋਪੜ ਨਗਰ ਕੌਂਸਲ ਵੱਲੋਂ ਸੀਵਰੇਜ ਦਾ ਗੰਦਾ ਪਾਣੀ ਸਰਹਿੰਦ ਨਹਿਰ ’
ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣ
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ
ਕੁਰਾਲੀ ਵਿਖੇ ਹੋਏ ਕਤਲ ਦੇ ਮਾਮਲੇ ਨੂੰ ਜ਼ਿਲ੍ਹਾ ਪੁਲਿਸ ਨੇ 4-5
ਮਿਸ਼ਨ ਕਲੀਨ ਪੰਜਾਬ: ਭਗਵੰਤ ਮਾਨ ਸਰਕਾਰ ਵੱਲੋਂ ਸੂਬਾ ਪੱਧਰੀ ਸਫ਼
*ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ਸੂਬੇ ਭਰ ਵਿੱਚ 10 ਰੋਜ਼ਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨ
ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਚੰਗੇ ਤੋਂ ਚੰਗੇ ਪ੍ਰਾਈਵੇਟ ਸਕ
ਇੰਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ ਜਲੰਧਰ ਵਿਖੇ ਸਹੋਦਯਾ
ਬਠਿੰਡਾ ਚ ਗਨਮੈਨ ਲੈਣ ਦੇ ਚੱਕਰ ਚ ਗਏ ਜੇਲ
*ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪ
31 ਅਗਸਤ ਤੋਂ 2 ਸਤੰਬਰ ਤੱਕ ਪੰਜਾਬ ਦੇ ਸੰਗਠਨਾਤਮਕ ਦੌਰੇ ’ਤੇ ਰ
ਦਿੱਲੀ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾਣਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51610131

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us