ਵੜਿੰਗ ਵਿਦ ਵਾਰੀਅਰਜ਼ : ਪੰਜਾਬ ਦੇ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ, ਮੁੱਖ ਮੰਤਰੀ ਮਾਨ ਨੂੰ ਟਕਰਾਅ ਤੋਂ ਬਚਣ ਦੀ ਚੇਤਾਵਨੀ

Aug31,2026 | Jagrati Lahar Bureau | Chandigarh



ਕਿਹਾ- ਕਾਂਗਰਸ ਇਨਸਾਫ਼ ਮਿਲਣ ਤੱਕ ਲੜਾਈ ਜਾਰੀ ਰੱਖੇਗੀ

ਮੁਲਾਜ਼ਮਾਂ ਨਾਲ ਟਕਰਾਅ ਦੇ ਸਿਆਸੀ ਨਤੀਜਿਆਂ ਬਾਰੇ ਮਾਨ ਨੂੰ ਕੀਤਾ ਸਾਵਧਾਨ

ਕਿਹਾ- ਰਾਹੁਲ ਗਾਂਧੀ ਭਾਰਤ ਅਤੇ ਪੰਜਾਬ ਲਈ ਨਵੀਂ ਉਮੀਦ ਹਨ

ਚੰਡੀਗੜ੍ਹ, 30 ਅਗਸਤ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਤਵਾਰ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਬਕਾਇਆ ਮਹਿੰਗਾਈ ਭੱਤਾ ਦੇਣ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੀ ਆਪਣੀ ਹਮਾਇਤ ਮੁੜ ਦੁਹਰਾਈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਰਕਰ ਤੇ ਵਾਰੀਅਰਜ਼ ਇਨਸਾਫ਼ ਮਿਲਣ ਤੱਕ ਮੁਲਾਜ਼ਮਾਂ ਦੇ ਨਾਲ ਡਟ ਕੇ ਖੜ੍ਹੇ ਰਹਿਣਗੇ।

ਆਪਣੇ ਲਾਈਵ ਇੰਟਰਐਕਸ਼ਨ ਪ੍ਰੋਗਰਾਮ “ਵਾੜਿੰਗ ਵਿਦ ਵਾਰੀਅਰਜ਼” ਦੇ ਚੌਥੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਮੁਲਾਜ਼ਮਾਂ ਦੇ ਦ੍ਰਿੜ੍ਹ ਇਰਾਦੇ ਨੂੰ ਸਲਾਮ ਕੀਤਾ ਅਤੇ ਕਿਹਾ ਕਿ  ਡੀ. ਏ. ਦੇ ਬਕਾਏ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਉਨ੍ਹਾਂ ਦੀਆਂ ਮੰਗਾਂ “ਪੂਰੀ ਤਰ੍ਹਾਂ ਜਾਇਜ਼” ਹਨ, ਕਿਉਂਕਿ ਉਹ ਸਰਕਾਰ ਤੋਂ ਕੋਈ ਵਿਸ਼ੇਸ਼ ਰਿਆਇਤ ਨਹੀਂ, ਸਗੋਂ ਆਪਣਾ ਹੱਕ ਮੰਗ ਰਹੇ ਹਨ।

ਵੜਿੰਗ ਨੇ ਕਿਹਾ, “ਜੋ ਲੜਦੇ ਹਨ, ਉਹੀ ਜਿੱਤਦੇ ਹਨ।” ਉਨ੍ਹਾਂ ਕਿਹਾ ਕਿ ਕਾਂਗਰਸ ਮੁਲਾਜ਼ਮਾਂ ਦੇ ਨਾਲ ਮਿਲ ਕੇ ਉਦੋਂ ਤੱਕ ਸੰਘਰਸ਼ ਕਰਦੀ ਰਹੇਗੀ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ।

OPS ਬਾਰੇ ਭਗਵੰਤ ਮਾਨ ਸਰਕਾਰ ਨੂੰ ਸਵਾਲ ਕਰਦਿਆਂ ਵੜਿੰਗ ਨੇ ਪੁੱਛਿਆ ਕਿ ਜੇਕਰ ਸਰਕਾਰ ਦਾ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਕੋਈ ਇਰਾਦਾ ਹੀ ਨਹੀਂ ਸੀ ਤਾਂ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਕਿਉਂ ਜਾਰੀ ਕੀਤਾ ਗਿਆ ਸੀ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਾਰ-ਵਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟਣ ਦਾ ਦੋਸ਼ ਲਗਾਉਂਦਿਆਂ ਉਨ੍ਹਾਂ ਨੂੰ “ਆਦਤਨ ਝੂਠਾ” ਕਰਾਰ ਦਿੱਤਾ ਅਤੇ ਕਿਹਾ ਕਿ ਉਹ 24 ਘੰਟਿਆਂ ਦੇ ਅੰਦਰ ਹੀ ਆਪਣੇ ਵਾਅਦਿਆਂ ਤੋਂ ਮੁੱਕਰ ਜਾਂਦੇ ਹਨ।

ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਸੂਬੇ ਦਾ ਕੰਮਕਾਜ ਮੁੱਖ ਤੌਰ ’ਤੇ ਇਸ ਦੇ ਮੁਲਾਜ਼ਮਾਂ ’ਤੇ ਨਿਰਭਰ ਕਰਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ “ਮੁਲਾਜ਼ਮਾਂ ਤੋਂ ਬਿਨਾਂ ਪੰਜਾਬ ਠੱਪ ਹੋ ਜਾਵੇਗਾ।” ਉਨ੍ਹਾਂ ਕਿਹਾ ਕਿ DA ਕੋਈ ਸਰਕਾਰ ਦੀ ਮਿਹਰਬਾਨੀ ਨਹੀਂ, ਸਗੋਂ ਸਰਕਾਰੀ ਮੁਲਾਜ਼ਮਾਂ ਦਾ ਜਾਇਜ਼ ਹੱਕ ਹੈ।

ਪੰਜਾਬ ਕਾਂਗਰਸ ਪ੍ਰਧਾਨ ਨੇ ਧਰਨਿਆਂ ਅਤੇ ਪ੍ਰਦਰਸ਼ਨਾਂ ਦੌਰਾਨ ਮੁਲਾਜ਼ਮਾਂ ਦੇ ਨਾਲ ਖੜ੍ਹੇ ਰਹਿਣ ਲਈ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਪਾਰਟੀ ਵਰਕਰਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, “ਮੈਨੂੰ ਆਪਣੇ ਉਨ੍ਹਾਂ ਵਾਰੀਅਰਜ਼ ’ਤੇ ਮਾਣ ਹੈ ਜੋ ਮੁਲਾਜ਼ਮਾਂ ਦੇ ਨਾਲ ਖੜ੍ਹੇ ਹਨ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਆਪਣੇ “ਮੁਲਾਜ਼ਮ ਭੈਣਾਂ-ਭਰਾਵਾਂ” ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਰਹੇਗੀ।

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਦਾ ਹਵਾਲਾ ਦਿੰਦਿਆਂ ਵੜਿੰਗ ਨੇ ਕਿਹਾ ਕਿ ਜਦੋਂ ਬੇਇਨਸਾਫ਼ੀ ਅਤੇ ਜ਼ੁਲਮ ਸਾਰੀਆਂ ਹੱਦਾਂ ਪਾਰ ਕਰ ਜਾਣ ਅਤੇ ਗੱਲਬਾਤ ਰਾਹੀਂ ਕੋਈ ਹੱਲ ਨਾ ਨਿਕਲੇ ਤਾਂ ਵਿਰੋਧ ਹੀ ਇੱਕੋ-ਇੱਕ ਰਸਤਾ ਰਹਿ ਜਾਂਦਾ ਹੈ।

ਉਨ੍ਹਾਂ ਮੁਲਾਜ਼ਮਾਂ ਨੂੰ “ਮਾਨ ਸਰਕਾਰ ਦੀ ਬੇਇਨਸਾਫ਼ੀ ਅਤੇ ਜ਼ੁਲਮ ਅੱਗੇ ਨਾ ਝੁਕਣ” ਲਈ ਵਧਾਈ ਦਿੱਤੀ ਅਤੇ ਮੁੱਖ ਮੰਤਰੀ ’ਤੇ ਦੋਸ਼ ਲਗਾਇਆ ਕਿ ਉਹ ਮੁਲਾਜ਼ਮਾਂ ਨੂੰ ਸਜ਼ਾ ਦੇਣ ਦੀਆਂ ਧਮਕੀਆਂ ਦੇ ਕੇ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਵੜਿੰਗ ਨੇ ਮਾਨ ਨੂੰ ਸਿੱਧੀ ਚੇਤਾਵਨੀ ਦਿੰਦਿਆਂ ਕਿਹਾ, “ਜੇ ਤੁਹਾਡੇ ਵਿੱਚ ਹਿੰਮਤ ਹੈ ਤਾਂ ਕਾਰਵਾਈ ਕਰੋ ਅਤੇ ਲਿਖਤੀ ਰੂਪ ਵਿੱਚ ਕਰੋ- ਤੁਸੀਂ ਆਪਣੀ ਸਰਕਾਰ ਛੇ ਮਹੀਨੇ ਪਹਿਲਾਂ ਹੀ ਗੁਆ ਬੈਠੋਗੇ।”

ਉਨ੍ਹਾਂ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਇਹ ਉਹੀ ਮੁਲਾਜ਼ਮ ਹਨ ਜਿਨ੍ਹਾਂ ਨੇ 2022 ਵਿੱਚ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਵੜਿੰਗ ਨੇ ਕਿਹਾ, “ਇਹ ਉਹੀ ਲੋਕ ਹਨ ਜਿਨ੍ਹਾਂ ਨੇ ਤੁਹਾਨੂੰ ਮੁੱਖ ਮੰਤਰੀ ਬਣਾਇਆ। ਉਨ੍ਹਾਂ ਨੇ ਅਸੰਭਵ ਨੂੰ ਸੰਭਵ ਕਰ ਦਿਖਾਇਆ। ਇਹ ਗੱਲ ਨਾ ਭੁੱਲੋ।” ਉਨ੍ਹਾਂ ਮਾਨ ਨੂੰ ਚੇਤਾਵਨੀ ਦਿੱਤੀ ਕਿ ਮੁਲਾਜ਼ਮਾਂ ਨਾਲ ਬੇਲੋੜਾ ਟਕਰਾਅ ਸਰਕਾਰ ਲਈ ਸਿਆਸੀ ਤੌਰ ’ਤੇ ਭਾਰੀ ਪੈ ਸਕਦਾ ਹੈ।

ਵੜਿੰਗ ਨੇ ਸੂਬਾ ਸਰਕਾਰ ਦੀਆਂ ਵਿੱਤੀ ਤਰਜੀਹਾਂ ’ਤੇ ਵੀ ਸਵਾਲ ਉਠਾਏ। ਉਨ੍ਹਾਂ ਪੁੱਛਿਆ ਕਿ ਜਦੋਂ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਪੈਸਾ ਨਾ ਹੋਣ ਦਾ ਦਾਅਵਾ ਕਰਦੀ ਹੈ ਤਾਂ ਇਸ਼ਤਿਹਾਰਾਂ ’ਤੇ ਲਗਭਗ 1,000 ਕਰੋੜ ਕਿਵੇਂ ਖਰਚ ਕਰ ਰਹੀ ਹੈ।

ਉਨ੍ਹਾਂ ਸਵਾਲ ਕੀਤਾ, “ਜੇ ਤੁਹਾਡੇ ਕੋਲ ਪੈਸਾ ਨਹੀਂ ਸੀ ਤਾਂ ਤੁਸੀਂ ਲੋਕਾਂ ਨਾਲ ਵਾਅਦੇ ਕਿਉਂ ਕੀਤੇ?”

ਵੜਿੰਗ ਨੇ ਅੱਗੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਪੰਜਾਬ ਦਾ ਪੈਸਾ ਸੂਬੇ ਤੋਂ ਬਾਹਰ ਸਿਆਸੀ ਸਰਗਰਮੀਆਂ ਲਈ ਵਰਤ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਗੋਆ, ਗੁਜਰਾਤ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਚੋਣ ਮੁਹਿੰਮਾਂ ’ਤੇ ਪੈਸਾ ਖਰਚ ਕਰ ਰਹੀ ਹੈ, ਜਦਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਵਿੱਤੀ ਲੋੜਾਂ ਪੂਰੀਆਂ ਕਰਨ ਲਈ ਪੈਸਾ ਨਾ ਹੋਣ ਦੀ ਗੱਲ ਕਹੀ ਜਾ ਰਹੀ ਹੈ।

ਵੜਿੰਗ ਨੇ ਸਰਕਾਰ ਦੀ ਇਸ ਅਸਮਰੱਥਾ ’ਤੇ ਸਵਾਲ ਕੀਤਾ ਕਿ ਉਹ ਮੁਲਾਜ਼ਮਾਂ ਨਾਲ ਸਬੰਧਤ ਬਕਾਏ ਅਤੇ ਲਾਭਾਂ ਲਈ ਲਗਭਗ 14,000 ਕਰੋੜ ਕਿਉਂ ਨਹੀਂ ਮੁਹੱਈਆ ਕਰਵਾ ਰਹੀ। ਉਨ੍ਹਾਂ ਕਿਹਾ ਕਿ ਇਹ ਰਕਮ ਕੋਈ ਰਿਆਇਤ ਨਹੀਂ, ਸਗੋਂ ਮੁਲਾਜ਼ਮਾਂ ਦਾ “ਜਾਇਜ਼ ਹੱਕ” ਹੈ।

ਵੜਿੰਗ ਨੇ 25,000 ਕਰੋੜ ਦਾ ਕਰਜ਼ਾ ਚੁੱਕਣ ਲਈ ਸਲਾਹਕਾਰਾਂ ਨੂੰ 341 ਕਰੋੜ ਅਦਾ ਕਰਨ ਦੇ ਮਾਮਲੇ ਦੀ ਵੀ ਆਲੋਚਨਾ ਕੀਤੀ।

ਇਸ ਵਿਵਸਥਾ ਦੀ ਤੁਲਨਾ ਕਰਜ਼ਾ ਲੈਣ ਵਾਲੇ ਵਿਅਕਤੀ ਵੱਲੋਂ ਕਰਜ਼ਾ ਦਿਵਾਉਣ ਲਈ ਵਿਚੋਲੇ ਨੂੰ ਪੈਸੇ ਦੇਣ ਨਾਲ ਕਰਦਿਆਂ ਉਨ੍ਹਾਂ ਕਿਹਾ, “ਇਹ ਤਾਂ ਇਸ ਤਰ੍ਹਾਂ ਹੈ ਜਿਵੇਂ ਕੋਈ ਡਿਫਾਲਟਰ ਕਰਜ਼ਾ ਲੈਣ ਲਈ ਕਿਸੇ ਵਿਚੋਲੇ ਰਾਹੀਂ ਰਿਸ਼ਵਤ ਦੇ ਰਿਹਾ ਹੋਵੇ।”

ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਪੰਜਾਬ ਨੂੰ ਬੇਮਿਸਾਲ ਕਰਜ਼ੇ ਹੇਠ ਦੱਬਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਜਦੋਂ 2022 ਵਿੱਚ AAP ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸੂਬੇ ਦਾ ਕੁੱਲ ਬਕਾਇਆ ਕਰਜ਼ਾ ਲਗਭਗ 2.85 ਲੱਖ ਕਰੋੜ ਸੀ, ਜੋ ਹੁਣ ਵੱਧ ਕੇ ਕਰੀਬ 4.48 ਲੱਖ ਕਰੋੜ ਹੋ ਗਿਆ ਹੈ।

ਵੜਿੰਗ ਨੇ ਸਵਾਲ ਕੀਤਾ, “ਮਾਨ ਕਿਸ ਤਰ੍ਹਾਂ ਦੇ ਮੁੱਖ ਮੰਤਰੀ ਹਨ, ਜਿਨ੍ਹਾਂ ਨੂੰ ਪੰਜਾਬ ਦੀ ਤਸਵੀਰ ਬਦਲਣ ਲਈ ਚੁਣਿਆ ਗਿਆ ਸੀ, ਪਰ ਉਨ੍ਹਾਂ ਨੇ ਇਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਕੇ ਰੱਖ ਦਿੱਤਾ!”

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੂੰ ਆਪਣੀ ਵਿੱਤੀ ਕਾਰਗੁਜ਼ਾਰੀ ਬਾਰੇ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਢਲੀਆਂ ਵਚਨਬੱਧਤਾਵਾਂ ਤਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਸਗੋਂ ਸੂਬੇ ਨੂੰ ਹੋਰ ਡੂੰਘੇ ਕਰਜ਼ੇ ਵਿੱਚ ਧੱਕਿਆ ਜਾ ਰਿਹਾ ਹੈ।

ਵੜਿੰਗ ਨੇ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੂਰੇ ਨਾ ਹੋਏ ਕਈ ਵਾਅਦਿਆਂ ਅਤੇ ਪ੍ਰਾਜੈਕਟਾਂ ਦਾ ਵੀ ਜ਼ਿਕਰ ਕੀਤਾ।

ਉਨ੍ਹਾਂ ਪੁੱਛਿਆ ਕਿ ਪੰਜਾਬ ਵਿੱਚ ਪ੍ਰਸਤਾਵਿਤ BMW ਨਿਰਮਾਣ ਪਲਾਂਟ ਦਾ ਕੀ ਬਣਿਆ, ਜਿਸ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਪ੍ਰਗਤੀ ਬਾਰੇ ਵੀ ਸਵਾਲ ਕੀਤਾ।

ਉਨ੍ਹਾਂ ਮੁੱਖ ਮੰਤਰੀ ਤੋਂ ਇਹ ਵੀ ਪੁੱਛਿਆ ਕਿ ਕੀ ਉਨ੍ਹਾਂ ਦੀ ਸਰਕਾਰ ਨੇ ਨਵੇਂ ਮੈਡੀਕਲ ਕਾਲਜਾਂ, ਸਕੂਲਾਂ ਅਤੇ ਕਾਲਜਾਂ ਨਾਲ ਸਬੰਧਤ ਆਪਣੇ ਵਾਅਦੇ ਪੂਰੇ ਕੀਤੇ ਹਨ?

ਵੜਿੰਗ ਨੇ ਕਿਹਾ, “ਤੁਸੀਂ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ ਅਤੇ ਤੁਹਾਨੂੰ ਹਰ ਚੀਜ਼ ਦਾ ਹਿਸਾਬ ਦੇਣਾ ਪਵੇਗਾ।”

ਵੜਿੰਗ ਨੇ ਕਾਂਗਰਸ ਵਰਕਰਾਂ ਅਤੇ “ਵਾਰੀਅਰਜ਼” ਨੂੰ ਅਪੀਲ ਕੀਤੀ ਕਿ ਉਹ ਇੱਕੋ ਸਿਆਸੀ ਟੀਚੇ ’ਤੇ ਕੇਂਦਰਿਤ ਰਹਿਣ- ਮਾਨ ਸਰਕਾਰ ਨੂੰ ਸੱਤਾ ਤੋਂ ਹਟਾਉਣਾ ਅਤੇ ਪੰਜਾਬ ਵਿੱਚ ਇੱਕ ਸਥਿਰ ਸਰਕਾਰ ਲਿਆਉਣਾ।

1992 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੁਸ਼ਕਲ ਸਿਆਸੀ ਹਾਲਾਤਾਂ ਨੂੰ ਯਾਦ ਕਰਦਿਆਂ ਵੜਿੰਗ ਨੇ ਕਿਹਾ ਕਿ ਉਸ ਸਮੇਂ ਲੋਕ ਚੋਣਾਂ ਲੜਨ ਤੋਂ ਹਿਚਕਚਾ ਰਹੇ ਸਨ ਅਤੇ ਕਈ ਲੋਕ ਸਿਆਸੀ ਪ੍ਰਕਿਰਿਆ ਤੋਂ ਪਿੱਛੇ ਹਟ ਚੁੱਕੇ ਸਨ। ਇਸ ਦੇ ਬਾਵਜੂਦ ਕਾਂਗਰਸ ਵਰਕਰਾਂ ਨੇ “ਹਥੇਲੀ 'ਤੇ ਜਾਨ ਰੱਖ ਕੇ” ਚੋਣਾਂ ਲੜੀਆਂ ਅਤੇ ਪੰਜਾਬ ਵਿੱਚ ਅਮਨ ਤੇ ਤਰੱਕੀ ਦਾ ਰਾਹ ਮੁੜ ਬਹਾਲ ਕਰਨ ਲਈ ਕੁਰਬਾਨੀਆਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰਾਂ ਨੇ ਇਤਿਹਾਸਕ ਤੌਰ ’ਤੇ ਬਹੁਤ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕੀਤਾ ਹੈ ਅਤੇ ਮੌਜੂਦਾ ਪੀੜ੍ਹੀ ਦੇ ਕਾਂਗਰਸ ਵਰਕਰਾਂ ਨੂੰ ਵੀ ਉਸੇ ਦ੍ਰਿੜ੍ਹਤਾ ਅਤੇ ਹੌਸਲੇ ਦਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ।

ਵੜਿੰਗ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਆਪਣੀ ਲਗਾਤਾਰ ਸਿਆਸੀ ਲੜਾਈ ਰਾਹੀਂ “ਮੋਦੀ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ।”

ਉਨ੍ਹਾਂ ਕਾਂਗਰਸ ਵਰਕਰਾਂ ਨੂੰ ਰਾਹੁਲ ਗਾਂਧੀ ਦੀ ਉਦਾਹਰਨ ਤੋਂ ਸਿੱਖਣ ਦੀ ਅਪੀਲ ਕੀਤੀ ਕਿ ਸਿਆਸੀ ਔਕੜਾਂ ਅਤੇ ਦਬਾਅ ਦੇ ਬਾਵਜੂਦ ਲੜਾਈ ਜਾਰੀ ਕਿਵੇਂ ਰੱਖੀ ਜਾਂਦੀ ਹੈ।

ਵੜਿੰਗ ਨੇ ਕਿਹਾ, “ਸਾਰੀਆਂ ਔਕੜਾਂ ਦੇ ਬਾਵਜੂਦ ਰਾਹੁਲ ਲੜਦੇ ਰਹੇ।” ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਭਰ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਦਲ ਵਜੋਂ ਰਾਹੁਲ ਗਾਂਧੀ ਨੂੰ ਬਦਲਾਅ ਦੀ ਉਮੀਦ ਨਾਲ ਦੇਖ ਰਹੇ ਹਨ।

ਉਨ੍ਹਾਂ ਰਾਹੁਲ ਗਾਂਧੀ ਨੂੰ “ਭਾਰਤ ਦੀ ਨਵੀਂ ਉਮੀਦ” ਅਤੇ “ਪੰਜਾਬ ਦੀ ਨਵੀਂ ਉਮੀਦ” ਕਰਾਰ ਦਿੱਤਾ।

ਵੜਿੰਗ ਨੇ ਕਾਂਗਰਸ ਵਰਕਰਾਂ ਨੂੰ ਇਕਜੁੱਟ ਅਤੇ ਆਪਣੇ ਮਕਸਦ ’ਤੇ ਕੇਂਦਰਿਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਮੁਲਾਜ਼ਮਾਂ ਅਤੇ ਇਨਸਾਫ਼ ਦੀ ਮੰਗ ਕਰ ਰਹੇ ਹੋਰ ਵਰਗਾਂ ਦੇ ਨਾਲ ਖੜ੍ਹੇ ਰਹਿਣ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਆਪਣਾ ਸਿਆਸੀ ਸੰਘਰਸ਼ ਜਾਰੀ ਰੱਖਣ।

-rajawarring-punjabcongress-punjabemployees-punjabpolitics-bhagwantmann-rahulgandhi-punjabnews



TOP HEADLINES


Abvp ਦੀ ਜਿੱਤ 'ਤੇ Aap/asap ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇ
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂ
*ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼
ਵੜਿੰਗ ਵਿਦ ਵਾਰੀਅਰਜ਼ : ਪੰਜਾਬ ਦੇ ਮੁਲਾਜ਼ਮਾਂ ਦੇ ਸੰਘਰਸ਼ ਦੀ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੁਧਿਆਣਾ ਵਿੱਚ ਸ਼ਹੀਦ ਭਗਤ ਸਿੰਘ
ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ ਪ੍
*ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿ
ਸ਼ੇਰ-ਏ-ਪੰਜਾਬ ਟੀ20 ਕ੍ਰਿਕਟ ਲੀਗ ਦੇ ਆਗਾਜ਼ ਤੋਂ ਪਹਿਲਾਂ ਲੁਧਿਆ
ਪੰਜਾਬ ਕਾਂਗਰਸ 31 ਅਗਸਤ ਨੂੰ ਲੁਧਿਆਣਾ ਵਿੱਚ ਵਿਮੁਕਤ ਦਿਵਸ ਮਨਾਏ
ਰੋਪੜ ਨਗਰ ਕੌਂਸਲ ਵੱਲੋਂ ਸੀਵਰੇਜ ਦਾ ਗੰਦਾ ਪਾਣੀ ਸਰਹਿੰਦ ਨਹਿਰ ’
ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣ
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ
ਕੁਰਾਲੀ ਵਿਖੇ ਹੋਏ ਕਤਲ ਦੇ ਮਾਮਲੇ ਨੂੰ ਜ਼ਿਲ੍ਹਾ ਪੁਲਿਸ ਨੇ 4-5
ਮਿਸ਼ਨ ਕਲੀਨ ਪੰਜਾਬ: ਭਗਵੰਤ ਮਾਨ ਸਰਕਾਰ ਵੱਲੋਂ ਸੂਬਾ ਪੱਧਰੀ ਸਫ਼
*ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ਸੂਬੇ ਭਰ ਵਿੱਚ 10 ਰੋਜ਼ਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨ
ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਚੰਗੇ ਤੋਂ ਚੰਗੇ ਪ੍ਰਾਈਵੇਟ ਸਕ
ਇੰਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ ਜਲੰਧਰ ਵਿਖੇ ਸਹੋਦਯਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51626277

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us