ਵੜਿੰਗ ਦਾ ਪ੍ਰਧਾਨ ਮੰਤਰੀ ਨੂੰ ਸਵਾਲ: ਜੇਕਰ ਜੀਡੀਪੀ ਮਜ਼ਬੂਤ ਹੈ, ਤਾਂ ਲੋਕਾਂ ਨੂੰ ਵਾਧੂ ਖਰਚੇ ਤੋਂ ਬਚਣ ਲਈ ਕਿਉਂ ਕਿਹਾ ਜਾ ਰਿਹੈ?
Sep1,2026
| Jagrati Lahar Bureau | Chandigarh
ਕਿਹਾ: ਜੀਡੀਪੀ ਵਿੱਚ ਵਾਧਾ ਜ਼ਮੀਨੀ ਪੱਧਰ 'ਤੇ ਨਹੀਂ ਝਲਕਦਾ
ਚੰਡੀਗੜ੍ਹ, 1 ਸਤੰਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਜੀਡੀਪੀ ਵਿੱਚ 7.8 ਪ੍ਰਤੀਸ਼ਤ ਦਾ ਵਾਧਾ ਕਰੋੜਾਂ ਭਾਰਤ ਵਾਸੀਆਂ ਲਈ ਕੋਈ ਦਿਲਾਸਾ ਨਹੀਂ ਹੈ, ਜਿਨ੍ਹਾਂ ਨੂੰ ਅਜੇ ਵੀ ਦੋ ਵੇਲੇ ਦੀ ਰੋਟੀ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਜੀਡੀਪੀ ਦੇ ਅੰਕੜੇ ਨਾਲ ਜਸ਼ਨ ਮਨਾਉਣ ਦਾ ਕੋਈ ਮਤਲਬ ਨਹੀਂ ਹੈ, ਜਦੋਂ ਇਹ ਜ਼ਮੀਨੀ ਪੱਧਰ 'ਤੇ ਲੋਕਾਂ ਦੀ ਮਦਦ ਨਹੀਂ ਕਰਦੇ ਹਨ। ਜਿਸਦੇ ਉਲਟ ਆਮ ਆਦਮੀ ਅਜੇ ਵੀ ਲੱਕ ਤੋੜਨ ਵਾਲੀ ਮਹਿੰਗਾਈ ਅਤੇ ਵਿਆਪਕ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਿਹਾ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁੱਛਿਆ ਕਿ ਜਦੋਂ ਜੀਡੀਪੀ ਇੰਨੀ ਪ੍ਰਭਾਵਸ਼ਾਲੀ ਹੈ, ਤਾਂ ਉਹ ਲੋਕਾਂ ਨੂੰ ਵਾਰ-ਵਾਰ ਵਾਧੂ ਖਰਚੇ ਤੋਂ ਬੱਚਣ ਕਿਉਂ ਕਹਿ ਰਹੇ ਹਨ। ਜਿਸ ਪ੍ਰਕਾਰ ਉਹ ਲੋਕਾਂ ਨੂੰ ਸੋਨਾ ਨਾ ਖਰੀਦਣ ਜਾਂ ਵਿਦੇਸ਼ ਜਾਣ ਤੋਂ ਬਚਣ ਲਈ ਕਹਿ ਰਹੇ ਸਨ।
ਉਨ੍ਹਾਂ ਕਿਹਾ ਕਿ ਭਾਵੇਂ ਜੀਡੀਪੀ ਦੇ ਅੰਕੜੇ ਚੰਗੀਆਂ ਸੁਰਖੀਆਂ ਬਣ ਸਕਦੇ ਹਨ ਅਤੇ ਇੱਕ ਫਰਜੀ ਵਧੀਆਂ ਮਹਿਸੂਸ ਕਰਵਾਉਣ ਦਾ ਦ੍ਰਿਸ਼ਟੀਕੋਣ ਪੈਦਾ ਕਰ ਸਕਦੇ ਹਨ, ਲੇਕਿਨ ਆਮ ਲੋਕਾਂ ਲਈ ਜ਼ਿੰਦਗੀ ਓਨੀ ਹੀ ਮੁਸ਼ਕਿਲ ਹੈ, ਜਿੰਨੀ ਪਿਛਲੇ 12 ਸਾਲਾਂ ਦੌਰਾਨ ਰਹੀ ਹੈ। ਉਨ੍ਹਾਂ ਕਿਹਾ ਕਿ ਰੋਜਾਨਾ ਦੀ ਜਿੰਦਗੀ ਲਈ ਲੋੜੀਂਦੀਆਂ ਜ਼ਰੂਰੀ ਵਸਤੂਆਂ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹਨ।
ਇਸ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਨੇ ਪੈਟਰੋਲੀਅਮ ਉਤਪਾਦਾਂ ਜਿਵੇਂ ਕਿ ਪੈਟਰੋਲ, ਡੀਜ਼ਲ, ਐਲਪੀਜੀ ਦੀਆਂ ਉਦਾਹਰਣਾਂ ਦਿੱਤੀਆਂ, ਜਿਨ੍ਹਾਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ, ਬਾਵਜੂਦ ਇਸਦੇ ਕਿ ਅਮਰੀਕਾ-ਈਰਾਨ ਯੁੱਧ ਤੋਂ ਪਹਿਲਾਂ ਅੰਤਰ ਰਾਸ਼ਟਰੀ ਬਾਜ਼ਾਰ ਵਿੱਚ ਇਹ ਕਾਫ਼ੀ ਘੱਟ ਗਈਆਂ ਸਨ।
-amarindersinghrajawarring-punjabcongress-gdpgrowth-pmmodi-inflation-unemployment-petroldieselprices