ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ 'ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Sep2,2026 | Jagrati Lahar Bureau | Sangrur


    * ਭਾਜਪਾ ਨੇ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਧਰਨਿਆਂ ਦੌਰਾਨ ਸਾਡੇ 750 ਕਿਸਾਨਾਂ ਨੂੰ ਸ਼ਹੀਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    * ਪੰਜਾਬ ਦੇ ਲੋਕ ਆਪਣੇ ਸ਼ਹੀਦ ਕਿਸਾਨਾਂ ਦੀਆਂ ਦੇਹਾਂ ਉੱਤੋਂ ਲੰਘ ਕੇ ਭਾਜਪਾ ਨੂੰ ਕਦੇ ਵੋਟ ਨਹੀਂ ਪਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    * ਕੁਰਸੀ ਖਾਤਰ ਪੰਜਾਬ ਵਿੱਚ ਕੁੱਝ ਵੀ ਵੇਚਣ ਲਈ ਅਕਾਲੀ ਦਲ ਤਿਆਰ: ਭਗਵੰਤ ਸਿੰਘ ਮਾਨ
    * ਭਾਜਪਾ ਨੇ ਪੰਜਾਬ ਯੂਨੀਵਰਸਿਟੀ ਵਿੱਚ ਕਦੇ ਜਿੱਤ ਦਰਜ ਨਹੀਂ ਕੀਤੀ ਸੀ, ਪਰ ਇਸ ਵਾਰ ਅਕਾਲੀ ਦਲ ਦੇ ਸਮਰਥਨ ਨਾਲ ਜਿੱਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    * ਸਿੱਖਾਂ ਅਤੇ ਹਿੰਦੂਆਂ ਵਿੱਚ ਫੁੱਟ ਪਾ ਕੇ ਵੋਟਾਂ ਲੈਂਦੀ ਹੈ ਭਾਜਪਾ, ਪੰਜਾਬੀ ਇਸ ਦੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    * ਸਕੂਲਾਂ, ਹਸਪਤਾਲਾਂ, ਬਿਜਲੀ, ਪਾਣੀ ਅਤੇ ਸੜਕਾਂ 'ਤੇ ਤੇਜ਼ੀ ਨਾਲ ਹੋ ਰਹੇ ਕੰਮਾਂ ਨਾਲ ਪੰਜਾਬ ਵਿਕਾਸ ਦੀ ਲੀਹ 'ਤੇ ਦੌੜ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
    * ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਕੀਤਾ ਰਾਬਤਾ

ਸੰਗਰੂਰ, 2 ਸਤੰਬਰ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ-ਅਕਾਲੀ ਦਲ ਗਠਜੋੜ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਸ਼ਰਤ 'ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਦੀ ਤਿਆਰੀ ਕਰ ਰਹੀ ਹੈ, ਜਦਕਿ ਇਨ੍ਹਾਂ ਕਾਨੂੰਨਾਂ ਵਿਰੁੱਧ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ 750 ਕਿਸਾਨਾਂ ਦੀਆਂ ਜਾਨਾਂ ਗਈਆਂ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿਆਸੀ ਕੁਰਸੀ ਲਈ "ਪੰਜਾਬ ਵਿੱਚ ਕੁੱਝ ਵੀ ਵੇਚਣ" ਲਈ ਤਿਆਰ ਹੈ, ਜਦਕਿ ਪੰਜਾਬੀ ਆਪਣੇ ਸ਼ਹੀਦ ਕਿਸਾਨਾਂ ਦੀਆਂ ਦੇਹਾਂ ਉੱਤੋਂ ਲੰਘ ਕੇ ਭਾਜਪਾ ਨੂੰ ਕਦੇ ਵੋਟ ਨਹੀਂ ਪਾਉਣਗੇ।

ਮੁੱਖ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਵੋਟਾਂ ਹਾਸਲ ਕਰਨ ਲਈ ਫਿਰਕੂ ਏਜੰਡਾ ਵਰਤ ਰਹੀ ਹੈ ਅਤੇ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਵਿੱਚ ਇਸ ਦੀ ਜਿੱਤ, ਜੋ ਅਕਾਲੀ ਦਲ ਦੇ ਸਮਰਥਨ ਨਾਲ ਹੋਈ ਹੈ, ਨੇ ਦੋਵਾਂ ਪਾਰਟੀਆਂ ਵਿਚਕਾਰ ਗੰਢਤੁਪ ਨੂੰ ਨੰਗਾ ਕਰ ਦਿੱਤਾ ਹੈ। ਇਸ ਰਾਜਨੀਤੀ ਦੀ ਤੁਲਨਾ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਨਾਲ ਕਰਦਿਆਂ ਉਨ੍ਹਾਂ ਕਿਹਾ ਕਿ ਸਕੂਲਾਂ, ਹਸਪਤਾਲਾਂ, ਬਿਜਲੀ, ਪਾਣੀ ਅਤੇ ਸੜਕਾਂ ਦੇ ਖੇਤਰ ਵਿੱਚ ਤੇਜ਼ੀ ਨਾਲ ਹੋ ਰਹੇ ਕੰਮਾਂ ਨਾਲ ਪੰਜਾਬ ਵਿਕਾਸ ਦੇ ਰਾਹ 'ਤੇ ਅੱਗੇ ਵਧ ਰਿਹਾ ਹੈ।

'ਲੋਕ ਮਿਲਣੀ' ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਸੂਬੇ ਦੇ ਹਿੱਤਾਂ ਦੇ ਉਲਟ ਵਿਰੋਧੀ ਤਾਕਤਾਂ ਨਾਲ ਹੱਥ ਮਿਲਾ ਕੇ ਹਮੇਸ਼ਾ ਪੰਜਾਬ ਵਿਰੋਧੀ ਰੁਖ਼ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਅਕਾਲੀ-ਭਾਜਪਾ ਗਠਜੋੜ ਮਹਿਜ਼ ਸਿਆਸੀ ਲਾਹੇ ਲਈ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, "ਅਕਾਲੀ ਸੱਤਾ ਦੀ ਖਾਤਰ ਭਾਜਪਾ ਨਾਲ ਹੱਥ ਮਿਲਾਉਣ ਲਈ ਤਿਆਰ ਹਨ, ਇਸ ਤੱਥ ਦੇ ਬਾਵਜੂਦ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਲਈ ਜ਼ਿੰਮੇਵਾਰ ਸੀ। ਜੋ ਇਹ ਦਰਸਾਉਂਦਾ ਹੈ ਕਿ ਅਕਾਲੀ ਲੀਡਰਸ਼ਿਪ ਕੋਲ ਕੋਈ ਵਿਚਾਰਧਾਰਾ ਨਹੀਂ ਬਚੀ ਹੈ ਅਤੇ ਉਹ ਸੱਤਾ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਤਿਆਰ ਹੈ।"

ਮੁੱਖ ਮੰਤਰੀ ਨੇ ਲੋਕਾਂ ਨੂੰ ਤਾੜਨਾ ਕੀਤੀ ਕਿ ਜੇ ਅਕਾਲੀ-ਭਾਜਪਾ ਗਠਜੋੜ ਸੱਤਾ ਵਿੱਚ ਆਉਂਦਾ ਹੈ ਤਾਂ ਉਹ ਕਿਸਾਨਾਂ 'ਤੇ ਦੁਬਾਰਾ ਕਾਲੇ ਖੇਤੀ ਕਾਨੂੰਨ ਥੋਪ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਭਾਜਪਾ ਨਾਲ ਗਠਜੋੜ ਕਰਨ ਲਈ "ਪੱਬਾਂ ਭਾਰ" ਹੈ। ਉਨ੍ਹਾਂ ਕਿਹਾ, "ਅਕਾਲੀ-ਭਾਜਪਾ ਗਠਜੋੜ ਦੀ ਕੋਈ ਵਿਚਾਰਧਾਰਾ ਨਹੀਂ ਹੈ ਅਤੇ ਜਨਤਕ ਭਲਾਈ ਦਾ ਕੋਈ ਏਜੰਡਾ ਨਹੀਂ ਹੈ। ਇਸ ਦਾ ਇਕੋ-ਇਕ ਮਕਸਦ ਪੰਜਾਬ ਵਿਚ ਸੱਤਾ ਹਾਸਲ ਕਰਨਾ ਹੈ। ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਦੇ ਸਿਆਸੀ ਡਰਾਮਿਆਂ ਵਿਚ ਨਹੀਂ ਆਉਣਗੇ ਅਤੇ ਆਉਣ ਵਾਲੇ ਦਿਨਾਂ ਵਿਚ ਇਨ੍ਹਾਂ ਨੂੰ ਢੁਕਵਾਂ ਸਬਕ ਸਿਖਾਉਣਗੇ।"

ਉਨ੍ਹਾਂ ਕਿਹਾ, "ਪੰਜਾਬੀ ਅਕਾਲੀਆਂ ਅਤੇ ਭਾਜਪਾ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਗੁਨਾਹਾਂ ਕਰਕੇ ਸਿਆਸੀ ਗੁੰਮਨਾਮੀ ਵਿੱਚ ਭੇਜ ਦੇਣਗੇ। ਇਸ 'ਲੋਕ ਮਿਲਣੀ' ਵਿੱਚ ਲੋਕਾਂ ਦੀ ਭਾਰੀ ਹਾਜ਼ਰੀ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪੰਜਾਬੀ 2027 ਵਿੱਚ ਇੱਕ ਨਵੀਂ ਕਹਾਣੀ ਲਿਖਣ ਲਈ ਤਿਆਰ ਹਨ।"

2022 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਸਰਬਪੱਖੀ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਹੈ ਅਤੇ ਬਿਜਲੀ, ਖੇਡਾਂ, ਸਿੱਖਿਆ, ਸਿਹਤ ਸੰਭਾਲ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਸੁਧਾਰ ਲਾਗੂ ਕੀਤੇ ਹਨ। ਉਨ੍ਹਾਂ ਕਿਹਾ, "ਅੱਜ ਚਾਰ ਸਾਢੇ ਚਾਰ ਸਾਲਾਂ ਬਾਅਦ ਮੈਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਅਤੇ ਸਾਰੀਆਂ ਗਾਰੰਟੀਆਂ ਨਿਭਾਉਣ ਤੋਂ ਬਾਅਦ ਲੋਕਾਂ ਦੇ ਸਾਹਮਣੇ ਖੜ੍ਹਾ ਹਾਂ। ਪਿਛਲੀਆਂ ਸਰਕਾਰਾਂ ਦੇ ਸ਼ਾਸਨ ਦੌਰਾਨ ਲੋਕ ਡਰ ਦੇ ਮਾਹੌਲ ਵਿੱਚ ਜਿਊਂਦੇ ਸਨ, ਜਦੋਂ ਕਿ ਨਸ਼ਿਆਂ ਨੇ ਪੰਜਾਬ ਦੀਆਂ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ।"

ਵਿਰੋਧੀ ਧਿਰ 'ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਅਤੇ ਭਾਜਪਾ ਨੂੰ ਉਨ੍ਹਾਂ ਦੀਆਂ ਪੰਜਾਬ ਵਿਰੋਧੀ ਨੀਤੀਆਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਰਾਜਨੀਤਿਕ ਗੁੰਮਨਾਮੀ ਵਿੱਚ ਧੱਕ ਦੇਣਗੇ।

ਉਨ੍ਹਾਂ ਕਿਹਾ ਕਿ ਇਹ ਰਵਾਇਤੀ ਸਿਆਸੀ ਪਾਰਟੀਆਂ ਸੱਤਾ ਵਿੱਚ ਰਹਿੰਦਿਆਂ ਹਮੇਸ਼ਾ ਇੱਕ ਦੂਜੇ ਦੇ ਹਿੱਤਾਂ ਦੀ ਰਾਖੀ ਕਰਦੀਆਂ ਰਹੀਆਂ ਹਨ ਅਤੇ ਰਾਜ ਕਰਨ ਲਈ ਆਪਣੀ ਵਾਰੀ ਦੀ ਉਡੀਕ ਕਰਦਿਆਂ "ਉਤਰ ਕਾਟੋ ਮੈਂ ਚੜ੍ਹਾਂ" ਦੀ ਖੇਡ ਖੇਡਦੀਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਦੀ ਆਪਸੀ ਗੰਢ-ਤੁੱਪ ਨੇ ਇਹ ਯਕੀਨੀ ਬਣਾਇਆ ਕਿ ਉਨ੍ਹਾਂ ਦੇ ਕੁਕਰਮ ਛੁਪੇ ਰਹਿਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹੁਣ ਲੋਕਾਂ ਨੇ ਆਪ ਨੂੰ ਚੁਣਿਆ ਹੈ ਅਤੇ ਝਾੜੂ ਪੰਜਾਬ ਦੇ ਸਿਆਸੀ ਪ੍ਰਬੰਧ ਦੀ ਸਫ਼ਾਈ ਕਰ ਰਿਹਾ ਹੈ। ਉਹ ਦਿਨ ਦੂਰ ਨਹੀਂ, ਜਦੋਂ ਆਪਣੇ ਗੁਨਾਹਾਂ ਦੇ ਜ਼ਿੰਮੇਵਾਰ ਲੋਕਾਂ ਨੂੰ ਆਪਣੇ ਅਮਲਾਂ ਦੇ ਨਤੀਜੇ ਭੁਗਤਣੇ ਪੈਣਗੇ।"

ਨਸ਼ਿਆਂ ਦੀ ਅਲਾਮਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਦੀ ਜਵਾਨੀ ਦਾ ਬਹੁਤ ਨੁਕਸਾਨ ਕੀਤਾ ਹੈ ਅਤੇ ਲੋਕ ਜਾਣਦੇ ਹਨ ਕਿ ਨਸ਼ੇ ਦੇ ਵਪਾਰ ਨੂੰ ਕਿਸ ਨੇ ਫੈਲਣ ਦਿੱਤਾ। ਉਨ੍ਹਾਂ ਕਿਹਾ, "ਨਸ਼ੇ ਦੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਅਤੇ ਸਰਪ੍ਰਸਤੀ ਦੇਣ ਵਾਲਿਆਂ ਨੂੰ ਸੱਤਾ ਵਿੱਚ ਵਾਪਸ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਜੇ ਇਹ ਪਾਰਟੀਆਂ ਵਾਪਸ ਆਉਂਦੀਆਂ ਹਨ ਤਾਂ ਉਹ ਪੰਜਾਬ ਅਤੇ ਇਸ ਦੇ ਲੋਕਾਂ ਦਾ ਸ਼ੋਸ਼ਣ ਕਰਨ ਲਈ ਇੱਕ ਵਾਰ ਫਿਰ ਅਧਿਕਾਰਾਂ ਦੀ ਦੁਰਵਰਤੋਂ ਕਰਨਗੀਆਂ।"

ਅਕਾਲੀ ਆਗੂ ਸੁਖਬੀਰ ਬਾਦਲ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਦੀ ਜ਼ਮੀਨੀ ਹਕੀਕਤ ਤੋਂ ਟੁੱਟੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਸੁੱਖ-ਸਹੂਲਤਾਂ ਅਤੇ ਆਲੀਸ਼ਾਨ ਮਾਹੌਲ ਵਿੱਚ ਬਿਤਾਈ ਹੈ। ਉਨ੍ਹਾਂ ਕਿਹਾ, "ਸੁਖਬੀਰ ਸਿੰਘ ਬਾਦਲ ਕਾਨਵੈਂਟ ਦੇ ਪੜ੍ਹੇ ਨੇਤਾ ਹਨ, ਜੋ ਪੰਜਾਬ ਦੀ ਭੂਗੋਲਿਕ ਸਥਿਤੀ ਬਾਰੇ ਵੀ ਨਹੀਂ ਜਾਣਦੇ ਪਰ ਸੂਬੇ 'ਤੇ ਰਾਜ ਕਰਨਾ ਚਾਹੁੰਦੇ ਹਨ। ਬਾਕੀ ਸਭ ਕੁਝ ਛੱਡੋ, ਉਹ ਪੰਜਾਬ ਦੀਆਂ ਬੁਨਿਆਦੀ ਫਸਲਾਂ ਵਿੱਚ ਵੀ ਫਰਕ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਨੂੰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੀ ਬਹੁਤ ਘੱਟ ਸਮਝ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਨਸ਼ਿਆਂ ਦੇ ਵਪਾਰ ਨੂੰ ਉਤਸ਼ਾਹਿਤ ਕਰ ਕੇ ਅਤੇ ਸਰਪ੍ਰਸਤੀ ਦੇ ਕੇ ਪੰਜਾਬ ਦੀਆਂ "ਪੀੜ੍ਹੀਆਂ ਦਾ ਘਾਣ" ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ੇ ਵੇਚਣ ਜਾਂ ਵੰਡਣ ਲਈ ਸਰਕਾਰੀ ਵਾਹਨਾਂ ਦੀ ਵਰਤੋਂ ਕੀਤੀ ਗਈ ਅਤੇ ਰਾਜਨੀਤਿਕ ਹਿੱਤਾਂ ਲਈ ਧਰਮ ਦਾ ਸਹਾਰਾ ਲਿਆ ਗਿਆ। ਉਨ੍ਹਾਂ ਕਿਹਾ, "ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਵਰਤੋਂ ਕਰਨਾ ਪਾਪ ਹੈ। ਅਕਾਲੀ ਨੇਤਾਵਾਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਸਰਮਾਏ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਹੁਣ ਸੂਬੇ ਨੂੰ ਦੁਬਾਰਾ ਲੁੱਟਣ ਲਈ ਦਿੱਲੀ ਨਾਲ ਗਠਜੋੜ ਦੇ ਸੁਪਨੇ ਦੇਖ ਰਹੇ ਹਨ। ਉਨ੍ਹਾਂ ਦੇ ਹਿੱਤ ਹਮੇਸ਼ਾ ਆਪਣੇ ਤੱਕ ਸੀਮਤ ਰਹੇ ਹਨ, ਜਦਕਿ ਆਪ ਸਿਰਫ਼ ਪੰਜਾਬ ਅਤੇ ਇਸ ਦੇ ਲੋਕਾਂ ਲਈ ਵਚਨਬੱਧ ਹੈ।"

ਕਾਂਗਰਸ ਦੀ ਅੰਦਰੂਨੀ ਕਲੇਸ਼ 'ਤੇ ਚੋਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਕਾਂਗਰਸੀ ਲੀਡਰ ਸਿਆਸੀ ਤਾਕਤ ਲਈ ਆਪਸ 'ਚ ਲੜ ਰਹੇ ਹਨ, ਉੱਥੇ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ, "ਉਹ ਸੱਤਾ ਲਈ ਆਪਸ ਵਿੱਚ ਝਗੜ ਰਹੇ ਹਨ, ਜਦਕਿ ਅਸੀਂ ਰੰਗਲਾ ਪੰਜਾਬ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਾਂ। ਸਾਡੀ ਲੜਾਈ ਮਿਆਰੀ ਸਿੱਖਿਆ, ਚੰਗੀ ਸਿਹਤ ਸੰਭਾਲ ਅਤੇ ਲੋਕਾਂ ਲਈ ਭਲਾਈ ਯੋਜਨਾਵਾਂ ਲਈ ਹੈ। ਕਾਂਗਰਸੀ ਆਗੂ ਇੱਕ ਦੂਜੇ ਨਾਲ ਅੱਖ ਵੀ ਨਹੀਂ ਮਿਲਾਉਂਦੇ ਕਿਉਂਕਿ ਉਨ੍ਹਾਂ ਦੀ ਇੱਕੋ-ਇੱਕ ਚਿੰਤਾ ਸੱਤਾ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਕੋਲ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ ਅਤੇ ਇਸ ਦਾ ਇੱਕੋ ਇੱਕ ਮਕਸਦ ਸੱਤਾ ਹਾਸਲ ਕਰਨਾ ਤੇ ਸੂਬੇ ਦੇ ਸਰਮਾਏ ਨੂੰ ਲੁੱਟਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰੂਨੀ ਫੁੱਟ ਦਾ ਸ਼ਿਕਾਰ ਹੈ, ਜੋ ਆਪਣੀ ਅੰਦਰੂਨੀ ਲੜਾਈ ਕਰਕੇ ਢਹਿ ਢੇਰੀ ਹੋ ਜਾਵੇਗੀ। ਉਨ੍ਹਾਂ ਕਿਹਾ, "ਇਹ ਅਫਸੋਸ ਦੀ ਗੱਲ ਹੈ ਕਿ ਪਾਰਟੀ ਨੇਤਾਵਾਂ ਨੂੰ ਇੱਕਜੁੱਟ ਕਰਨ ਦਾ ਦਾਅਵਾ ਕਰਕੇ ਪੰਜਾਬ ਆਉਂਦੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਇਹ ਵੀ ਨਹੀਂ ਪਤਾ ਹੁੰਦਾ ਕਿ ਆਗੂਆਂ ਦੇ ਨਾਂ ਦਾ ਉੱਚਾਰਨ ਕਿਵੇਂ ਕਰਨਾ ਹੈ। ਸੱਤਾ ਵਿੱਚ ਵਾਪਸੀ ਦੇ ਉਨ੍ਹਾਂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ।"

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਸਿਉਂਕ ਵਾਂਗ ਕੰਮ ਕੀਤਾ ਹੈ, ਜਿਸ ਨੇ ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਬਰਬਾਦ ਕੀਤਾ ਅਤੇ ਸੂਬੇ ਨੂੰ ਪਿੱਛੇ ਧੱਕ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਨੇਤਾ ਕਦੇ ਵੀ ਇੱਕ ਦੂਜੇ ਵਿਰੁੱਧ ਨਹੀਂ ਬੋਲਦੇ, ਪਰ ਉਹ ਹਰ ਰੋਜ਼ ਮੇਰੇ ਵਿਰੁੱਧ ਜ਼ਹਿਰ ਉਗਲਦੇ ਹਨ ਕਿਉਂਕਿ ਮੈਂ ਲੋਕਾਂ ਦੇ ਸਾਹਮਣੇ ਉਨ੍ਹਾਂ ਨੂੰ ਨੰਗਾ ਕਰ ਦਿੱਤਾ ਹੈ। ਪੰਜਾਬੀ ਇਨ੍ਹਾਂ ਪਾਰਟੀਆਂ ਦੇ ਲੋਕ ਵਿਰੋਧੀ ਰਵੱਈਏ ਨੂੰ ਜਾਣਦੇ ਹਨ ਕਿਉਂਕਿ ਇਹ ਕਦੇ ਵੀ ਪੰਜਾਬ ਅਤੇ ਇਸ ਦੇ ਲੋਕਾਂ ਦੇ ਵਫ਼ਾਦਾਰ ਨਹੀਂ ਰਹੇ।"

ਆਪਣੀ ਸਰਕਾਰ ਦੀ ਲੋਕ ਪੱਖੀ ਸ਼ਾਸਨ ਪ੍ਰਣਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦਕਿ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ, "ਟੈਕਸ ਦਾ ਪੈਸਾ ਲੋਕਾਂ ਦਾ ਹੈ। ਅਸੀਂ ਇਸ ਨੂੰ ਉਨ੍ਹਾਂ ਦੀ ਭਲਾਈ 'ਤੇ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਦੇ ਵਿਕਾਸ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਕੋਲ ਵਾਪਸ ਆ ਰਿਹਾ ਹੈ।"

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਘਰਾਂ ਨੂੰ ਮੁਫ਼ਤ ਬਿਜਲੀ, 70,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਵਿੱਚ ਸੁਧਾਰ ਕੀਤਾ ਹੈ, ਟੌਲ ਪਲਾਜ਼ੇ ਬੰਦ ਕੀਤੇ ਹਨ, ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ, ਸਿੱਖਿਆ ਅਤੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਅਤੇ ਹੋਰ ਕਈ ਪ੍ਰਮੁੱਖ ਪਹਿਲਕਦਮੀਆਂ ਕੀਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪਿੰਡਾਂ ਦੇ ਵਿਕਾਸ ਲਈ ਅਣਥੱਕ ਕੰਮ ਕਰ ਰਹੀ ਹੈ ਅਤੇ ਇਸ ਮਕਸਦ ਲਈ ਗ੍ਰਾਂਟਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ, "ਚੰਗੀਆਂ ਖੇਡ ਸਹੂਲਤਾਂ ਪ੍ਰਦਾਨ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਵਿੱਚ ਮਦਦ ਲਈ ਸੂਬੇ ਭਰ ਵਿੱਚ 3,100 ਸਟੇਡੀਅਮ ਬਣਾਏ ਜਾ ਰਹੇ ਹਨ।"

ਸਿਹਤ ਸੰਭਾਲ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕੀਤੀ ਹੈ, ਜਿਸ ਤਹਿਤ ਪੰਜਾਬ ਦੇ ਹਰ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦਾ ਹੱਕ ਹੈ। ਉਨ੍ਹਾਂ ਕਿਹਾ, "ਮੁੱਖ ਮੰਤਰੀ ਸਿਹਤ ਯੋਜਨਾ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਹੈ ਅਤੇ ਇਸ ਨੇ ਮਿਆਰੀ ਸਿਹਤ ਸੰਭਾਲ ਤੱਕ ਪਹੁੰਚ ਯਕੀਨੀ ਬਣਾਉਂਦੇ ਹੋਏ ਲੋਕਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਘਟਾਇਆ ਹੈ। ਪੰਜਾਬ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਦੀ ਪੇਸ਼ਕਸ਼ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ ਅਤੇ ਪਰਿਵਾਰਾਂ ਨੇ ਯੋਜਨਾ ਤਹਿਤ ਮੁਫ਼ਤ ਇਲਾਜ ਦਾ ਲਾਭ ਲਿਆ ਹੈ।"

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਪਹਿਲੀ ਜੁਲਾਈ ਤੋਂ ਵਿੱਤੀ ਸਹਾਇਤਾ ਮਿਲ ਰਹੀ ਹੈ। ਉਨ੍ਹਾਂ ਕਿਹਾ, "ਪੰਜਾਬ ਨਾਲ ਸਬੰਧਤ ਹਰੇਕ ਮਹਿਲਾ ਨੂੰ 1,000 ਰੁਪਏ ਮਿਲ ਰਹੇ ਹਨ, ਜਦਕਿ ਐਸਸੀ ਮਹਿਲਾਵਾਂ ਨੂੰ 1,500 ਰੁਪਏ ਮਿਲ ਰਹੇ ਹਨ। ਫੰਡ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੇ ਜਾ ਰਹੇ ਹਨ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਮਹਿਲਾਵਾਂ ਵੀ ਇਸ ਲਈ ਯੋਗ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਲਗਪਗ 97 ਫ਼ੀਸਦੀ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਪੰਜਾਬ ਦੀਆਂ ਮਹਿਲਾਵਾਂ ਨੂੰ ਇੱਕ ਤੋਹਫ਼ਾ ਹੈ ਅਤੇ ਇਹ ਦੁਨੀਆ ਭਰ ਵਿੱਚ ਦੇਖੀਆਂ ਜਾ ਰਹੀਆਂ ਸਭ ਤੋਂ ਵੱਡੀਆਂ ਸਮਾਜਿਕ ਕ੍ਰਾਂਤੀਆਂ ਵਿੱਚੋਂ ਇੱਕ ਹੈ। ਅਜਿਹੀ ਭਲਾਈ ਯੋਜਨਾ ਦੀ ਸ਼ਾਇਦ ਹੀ ਕੋਈ ਮਿਸਾਲ ਮਿਲਦੀ ਹੈ, ਜਿਸ ਰਾਹੀਂ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।"

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹੁਣ ਤੱਕ 70.92 ਲੱਖ ਮਹਿਲਾ ਲਾਭਪਾਤਰੀਆਂ ਨੂੰ ਲਾਭ ਮਿਲ ਚੁੱਕਾ ਹੈ, ਜਦਕਿ ਹਾਲ ਹੀ ਵਿੱਚ ਰਜਿਸਟਰਡ 5.20 ਲੱਖ ਲਾਭਪਾਤਰੀਆਂ ਨੂੰ 181.50 ਕਰੋੜ ਰੁਪਏ ਮਿਲ ਰਹੇ ਹਨ।

ਸਿੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸਿੱਖਿਆ ਖੇਤਰ ਨੂੰ ਪਹਿਲ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਕਈ ਬੇਮਿਸਾਲ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ, "ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤੀ ਕਾਰਡ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕਰ ਸਕਦਾ। ਸਿੱਖਿਆ ਉਹ ਕੁੰਜੀ ਹੈ, ਜੋ ਲੋਕਾਂ ਨੂੰ ਇਸ ਮਾੜੇ ਚੱਕਰ ਵਿੱਚੋਂ ਕੱਢ ਸਕਦੀ ਹੈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਸਕਦੀ ਹੈ। ਇਸੇ ਲਈ ਸਾਡੀ ਸਰਕਾਰ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਅਤੇ ਆਮ ਆਦਮੀ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ, ਜਿਨ੍ਹਾਂ ਵਿੱਚ ਅਧਿਆਪਕ ਸਿਖਲਾਈ ਪ੍ਰੋਗਰਾਮ, 'ਸਕੂਲਜ਼ ਆਫ਼ ਐਮੀਨੈਂਸ' ਅਤੇ ਹੋਰ ਸੁਧਾਰ ਸ਼ਾਮਲ ਹਨ, ਸਦਕਾ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਕੇਰਲ ਅਤੇ ਹੋਰ ਰਾਜਾਂ ਨੂੰ ਪਿੱਛੇ ਛੱਡ ਦਿੱਤਾ ਹੈ।

ਉਨ੍ਹਾਂ ਕਿਹਾ ਕਿ 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਜਦੋਂ ਕਿ 2026 ਵਿੱਚ ਇਹ ਗਿਣਤੀ 11 ਗੁਣਾ ਤੋਂ ਵੱਧ ਵਧ ਕੇ 882 ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸਾਡੇ ਸ਼ਾਸਨ ਅਤੇ ਪਿਛਲੀਆਂ ਸਰਕਾਰਾਂ ਵਿੱਚ ਫਰਕ ਹੈ, ਜਿਨ੍ਹਾਂ ਨੇ ਕਦੇ ਸਕੂਲਾਂ ਅਤੇ ਸਿੱਖਿਆ ਖੇਤਰ ਦੀ ਪ੍ਰਵਾਹ ਨਹੀਂ ਕੀਤੀ। ਅਸੀਂ ਸਿੱਖਿਆ ਵਿੱਚ ਨਿਵੇਸ਼ ਕਰ ਰਹੇ ਹਾਂ ਕਿਉਂਕਿ ਇਹ ਪੰਜਾਬ ਦੇ ਲੋਕਾਂ ਨੂੰ ਸ਼ਕਤੀਸ਼ਾਲੀ ਬਣਾਉਣ ਦਾ ਸਭ ਤੋਂ ਮਜ਼ਬੂਤ ਸਾਧਨ ਹੈ।"

ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1,587 ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ, ਜਿਨ੍ਹਾਂ ਨੂੰ ਪਹਿਲਾਂ ਕਦੇ ਨਹਿਰੀ ਪਾਣੀ ਨਹੀਂ ਮਿਲਿਆ ਸੀ।

ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਨਿਵਾਸੀਆਂ ਦੀ ਸਹੂਲਤ ਲਈ 45,000 ਕਿਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ 7,200 ਕਰੋੜ ਰੁਪਏ ਖਰਚ ਕੀਤੇ ਹਨ ਕਿ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਦੇ ਅਹੁਦਾ ਸੰਭਾਲਣ ਤੋਂ ਬਾਅਦ ਨਹਿਰੀ ਸਿੰਜਾਈ ਹੇਠ ਰਕਬਾ 26 ਫੀਸਦੀ ਤੋਂ ਵਧ ਕੇ 80 ਫੀਸਦੀ ਹੋ ਗਿਆ ਹੈ। 2022 ਵਿੱਚ ਸਿਰਫ਼ 20 ਲੱਖ 89 ਹਜ਼ਾਰ ਏਕੜ ਨੂੰ ਨਹਿਰੀ ਪਾਣੀ ਮਿਲਦਾ ਸੀ, ਜਦੋਂ ਕਿ ਅੱਜ ਨਹਿਰੀ ਸਿੰਜਾਈ 60 ਲੱਖ 30 ਹਜ਼ਾਰ ਏਕੜ ਤੱਕ ਪਹੁੰਚ ਗਈ ਹੈ। ਇਹ ਉਹ ਬਦਲਾਅ ਹੈ, ਜੋ ਸਾਡੀ ਸਰਕਾਰ ਪੰਜਾਬ ਵਿੱਚ ਲੈ ਕੇ ਆਈ ਹੈ।"


-bhagwantmann-aap-bjp-akalidal-punjabpolitics



TOP HEADLINES


ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ 'ਤੇ ਅਕਾਲੀ ਦਲ ਨਾਲ
*ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵ
*ਨਸ਼ਾ ਤਸਕਰਾਂ ਨੂੰ ਕੈਬਨਿਟ ਮੰਤਰੀ ਸੌਂਦ ਦਾ ਸਖ਼ਤ ਅਲਟੀਮੇਟਮ—“ਕ
ਪੰਜਾਬ ਨੇ ਅਣਪਛਾਤੀਆਂ ਲਾਸ਼ਾਂ ਦੀ ਸ਼ਨਾਖ਼ਤ ਲਈ ‘ਪਹਿਚਾਣ’ ਡਿਜੀਟਲ
ਚੰਡੀਗੜ੍ਹ ਮੋਹਾਲੀ ਬਾਰਡਰ ਤੇ ਕਿਸਾਨਾਂ ਦਾ ਪੱਕਾ ਮੋਰਚਾ ਦੂਜੇ ਦਿ
ਬਿਹਤਰ ਕਾਰਜਸ਼ੈਲੀ ਅਤੇ ਕਾਨੂੰਨ ਵਿਵਸਥਾ ਲਈ ਐਸਐਸਪੀ ਡਾ. ਦਰਪਣ ਆ
*ਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿ
ਏ.ਆਰ.ਓ. ਲੁਧਿਆਣਾ ਅਗਨੀਵੀਰ ਭਰਤੀ ਰੈਲੀ 2026 ਦੀਆਂ ਤਿਆਰੀਆਂ ਸਬ
ਲੁਧਿਆਣਾ ਜ਼ਿਲ੍ਹੇ ਵਿੱਚ ਵੋਟਰ ਸੂਚੀ ਦੀ ਜਾਂਚ ਲਈ Sir-2026 ਤਹਿ
ਭਾਜਪਾ ਦਾ ਕਾਫ਼ਲਾ ਹੋਇਆ ਮਜ਼ਬੂਤ, Psiec ਦੇ ਉਪ ਚੇਅਰਮੈਨ ਦਿਨੇ
ਜਨਮ ਅਸ਼ਟਮੀ ਮੌਕੇ ਫਾਜ਼ਿਲਕਾ ਸ਼ਹਿਰ ਵਿੱਚ ਸ਼ਾਮ 6 ਤੋਂ 8 ਵਜੇ ਤ
ਭਾਜਪਾ ਨੇ ਫ਼ੰਡ ਰੋਕ ਕੇ ਅਤੇ ਕੇਂਦਰੀ ਏਜੰਸੀਆਂ ਵਰਤ ਕੇ ਪੰਜਾਬ ਨੂ
ਮਾਲੇਰਕੋਟਲਾ ਵਿੱਚ ਐਸ.ਆਈ.ਆਰ.-2026 ਦੀ ਪ੍ਰਕਿਰਿਆ ਪਾਰਦਰਸ਼ੀ ਤ
*ਸਬੂਤ ਪੇਸ਼ ਕਰਨ ਦੀ ਬਜਾਏ ਈਡੀ ਚਿੱਠੀਆਂ, ਲੀਕ ਅਤੇ ਮੀਡੀਆ ਰਿਪੋ
ਫਾਜ਼ਿਲਕਾ ਪ੍ਰੀਖਿਆ ਕੇਂਦਰ ਦੇ 100 ਮੀਟਰ ਘੇਰੇ ’ਚ 5 ਜਾਂ 5 ਤੋ
ਸ਼ਹਿਰ ਚ ਗੁੰਡਾਗਰਦੀ ਦਾ ਨੰਗਾ ਨਾਚ ਜਾਰੀ, ਐਚਡੀਐਫਸੀ ਬੈਂਕ ਮੁਲਾ
ਬਿਜਲੀ ਦੇ ਸਤਾਏ ਕਿਸਾਨਾਂ ਨੇ ਬਿਜਲੀ ਗਰਿੱਡ ਚ ਕੀਤਾ ਰੋਸ ਪ੍ਰਦਰਸ਼
ਆਰਸੇਟੀ ਮੋਗਾ ਤੋਂ ਸਿਖਲਾਈ ਪ੍ਰਾਪਤ 27 ਨੌਜਵਾਨ ਬਣੇ ਡੇਅਰੀ ਫਾਰਮ
6 ਸਤੰਬਰ ਨੂੰ ਮੋਗਾ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51654587

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us