ਵੱਡੀਆਂ ਵਿਸ਼ਵ ਅਰਥਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜੀ ਤੇਜ਼ ਵਿਕਾਸ ਦੀ ਰਫ਼ਤਾਰ: ਕੇਵਲ ਸਿੰਘ ਢਿੱਲੋਂ
Sep3,2026
| Jagrati Lahar Bureau | Chandigarh
ਮੋਦੀ ਸਰਕਾਰ ਦੀਆਂ ਨੀਤੀਆਂ ਨਾਲ ਭਾਰਤ ਦੀ ਅਰਥਵਿਵਸਥਾ ਨੂੰ ਮਿਲੀ ਮਜ਼ਬੂਤੀ, GDP ਵਿਕਾਸ ਦਰ 7.8 ਫ਼ੀਸਦੀ ਰਹੀ
ਚੰਡੀਗੜ੍ਹ, 3 ਸਤੰਬਰ: ਭਾਜਪਾ ਦੇ ਪੰਜਾਬ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤ ਦੀ ਅਰਥਵਿਵਸਥਾ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ਅਤੇ ਦੇਸ਼ ਵਿਸ਼ਵ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਵਿੱਚ ਆਪਣੀ ਮਜ਼ਬੂਤ ਥਾਂ ਬਣਾ ਰਿਹਾ ਹੈ। ਉਨ੍ਹਾਂ ਇਸ ਆਰਥਿਕ ਤਰੱਕੀ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦਾ ਨਤੀਜਾ ਦੱਸਿਆ।
ਢਿੱਲੋਂ ਨੇ ਕਿਹਾ ਕਿ ਪਹਿਲੀ ਤਿਮਾਹੀ ਵਿੱਚ ਭਾਰਤ ਦੀ GDP ਵਿਕਾਸ ਦਰ 7.8 ਫ਼ੀਸਦੀ ਰਹਿਣਾ ਦੇਸ਼ ਦੀ ਮਜ਼ਬੂਤ ਆਰਥਿਕ ਸਥਿਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ਵਿੱਚ ਜਦੋਂ ਕਈ ਦੇਸ਼ ਆਰਥਿਕ ਚੁਣੌਤੀਆਂ ਨਾਲ ਜੂਝ ਰਹੇ ਹਨ, ਭਾਰਤ ਲਗਾਤਾਰ ਵਿਕਾਸ ਦੀ ਦਿਸ਼ਾ ਵਿੱਚ ਅੱਗੇ ਵੱਧ ਰਿਹਾ ਹੈ।
ਉਨ੍ਹਾਂ ਮੁਤਾਬਕ IT ਅਤੇ ਵਿੱਤੀ ਸੇਵਾਵਾਂ ਦੇ ਖੇਤਰ ਵਿੱਚ 12.1 ਫ਼ੀਸਦੀ, ਮੈਨੂਫੈਕਚਰਿੰਗ ਵਿੱਚ 9.2 ਫ਼ੀਸਦੀ ਅਤੇ ਨਿਵੇਸ਼ ਤੇ ਬੁਨਿਆਦੀ ਢਾਂਚੇ ਵਿੱਚ 11.9 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜੇ ਉਦਯੋਗ, ਨਿਵੇਸ਼ ਅਤੇ ਬੁਨਿਆਦੀ ਢਾਂਚੇ ਵਿੱਚ ਵਧ ਰਹੀ ਗਤੀਵਿਧੀ ਨੂੰ ਦਰਸਾਉਂਦੇ ਹਨ।
ਢਿੱਲੋਂ ਨੇ ਅੱਗੇ ਕਿਹਾ ਕਿ ਘਰੇਲੂ ਖਪਤ ਵਿੱਚ 7.1 ਫ਼ੀਸਦੀ ਅਤੇ ਨਿਰਯਾਤ ਵਿੱਚ 12 ਫ਼ੀਸਦੀ ਵਾਧਾ ਵੀ ਭਾਰਤ ਦੀ ਆਰਥਿਕ ਤਾਕਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਹੁਣ ਸਿਰਫ਼ ਆਪਣੀ ਅਰਥਵਿਵਸਥਾ ਨੂੰ ਮਜ਼ਬੂਤ ਨਹੀਂ ਕਰ ਰਿਹਾ, ਸਗੋਂ ਵਿਸ਼ਵ ਆਰਥਿਕਤਾ ਵਿੱਚ ਵੀ ਆਪਣੀ ਭੂਮਿਕਾ ਵਧਾ ਰਿਹਾ ਹੈ।
ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ‘ਵਿਕਸਤ ਭਾਰਤ 2047’ ਦੇ ਟੀਚੇ ਵੱਲ ਦੇਸ਼ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਮਜ਼ਬੂਤ ਅਰਥਵਿਵਸਥਾ, ਆਧੁਨਿਕ ਬੁਨਿਆਦੀ ਢਾਂਚਾ, ਉਦਯੋਗਿਕ ਵਿਕਾਸ, ਡਿਜੀਟਲ ਤਕਨਾਲੋਜੀ ਅਤੇ ਨੌਜਵਾਨਾਂ ਲਈ ਵਧ ਰਹੇ ਮੌਕੇ ਇਸ ਯਾਤਰਾ ਦੇ ਅਹਿਮ ਹਿੱਸੇ ਹਨ।
ਉਨ੍ਹਾਂ ਕਿਹਾ ਕਿ ਲਗਾਤਾਰ ਆਰਥਿਕ ਵਿਕਾਸ ਨਾਲ ਭਾਰਤ ਦਾ ਵਿਸ਼ਵ ਪੱਧਰ ’ਤੇ ਪ੍ਰਭਾਵ ਅਤੇ ਆਤਮਵਿਸ਼ਵਾਸ ਵੀ ਵਧ ਰਿਹਾ ਹੈ। ਢਿੱਲੋਂ ਨੇ ਕਿਹਾ ਕਿ ਸਹੀ ਨੀਤੀਆਂ, ਮਜ਼ਬੂਤ ਅਗਵਾਈ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਭਾਰਤ 2047 ਤੱਕ ਵਿਕਸਤ ਅਤੇ ਆਤਮਨਿਰਭਰ ਰਾਸ਼ਟਰ ਬਣਨ ਦੇ ਟੀਚੇ ਨੂੰ ਹਾਸਲ ਕਰ ਸਕਦਾ ਹੈ।
-indiaeconomy-gdpgrowth-viksitbharat2047-economicgrowth-kewalsinghdhillon