ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ

Sep4,2026 | Jagrati Lahar Bureau | Chandigarh



➖ ਕੇਵਲ ਸਿੰਘ ਢਿੱਲੋਂ ਨੇ ਦਫ਼ਤਰ ਵਿੱਚ ਕੁਰਸੀ ’ਤੇ ਬਿਠਾ ਕੇ ਦਿੱਤੀ ਵਧਾਈ, 2027 ਦੀਆਂ ਚੋਣਾਂ ਲਈ ਮੋਰਚੇ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸੱਦਾ

ਭਾਰਤੀ ਜਨਤਾ ਪਾਰਟੀ ਦੇ ਐਸ.ਸੀ. ਮੋਰਚਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ਨੇ ਅੱਜ ਪੰਜਾਬ ਭਾਜਪਾ ਦਫ਼ਤਰ ਵਿਖੇ ਕਰਵਾਏ ਸਮਾਗਮ ਦੌਰਾਨ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਸ਼ੀਤਲ ਅੰਗੂਰਾਲ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਕੁਰਸੀ ’ਤੇ ਬਿਠਾ ਕੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ।

ਐਸ.ਸੀ. ਮੋਰਚੇ ਦੇ ਕੌਮੀ ਜਨਰਲ ਸਕੱਤਰ ਸੰਜੇ ਨਿਰਮਲ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਐਸ.ਸੀ. ਮੋਰਚੇ ਦੇ ਸਾਬਕਾ ਪ੍ਰਧਾਨ ਐਸ.ਆਰ. ਲੱਧੜ ਅਤੇ ਕੌਮੀ ਸਕੱਤਰ ਸੰਤੋਖ਼ ਸਿੰਘ ਗੁਮਟਾਲਾ, ਸਟੇਟ ਮੀਡੀਆ ਹੈਡ ਭਾਜਪਾ ਪੰਜਾਬ ਵਿਨੀਤ ਜੋਸ਼ੀ ਸਮੇਤ ਐਸ.ਸੀ. ਮੋਰਚੇ ਦੇ ਅਹੁਦੇਦਾਰ, ਜ਼ਿਲ੍ਹਾ ਪੱਧਰੀ ਆਗੂ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਮੌਜੂਦ ਸਨ।

ਕੇਵਲ ਸਿੰਘ ਢਿੱਲੋਂ ਨੇ ਸ਼ੀਤਲ ਅੰਗੂਰਾਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਮਿਹਨਤੀ, ਸਰਗਰਮ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਆਗੂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸ਼ੀਤਲ ਅੰਗੂਰਾਲ ਦੀ ਅਗਵਾਈ ਹੇਠ ਐਸ.ਸੀ. ਮੋਰਚਾ ਪੰਜਾਬ ਦੇ ਹਰ ਕੋਨੇ ਵਿੱਚ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੇਗਾ।

ਉਨ੍ਹਾਂ ਕਿਹਾ ਕਿ ਨਵੇਂ ਪ੍ਰਧਾਨ ਨੂੰ ਮੋਰਚੇ ਦੇ ਸਾਬਕਾ ਪ੍ਰਧਾਨਾਂ, ਵਿਸ਼ੇਸ਼ ਤੌਰ ’ਤੇ ਐਸ.ਆਰ. ਲੱਧੜ ਸਮੇਤ ਸਾਰੇ ਸੀਨੀਅਰ ਆਗੂਆਂ ਦੇ ਤਜਰਬੇ ਅਤੇ ਸਹਿਯੋਗ ਦਾ ਲਾਭ ਲੈਂਦਿਆਂ ਐਸ.ਸੀ. ਮੋਰਚੇ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਤਰੱਕੀ ਵਿੱਚ ਐਸ.ਸੀ. ਭਾਈਚਾਰੇ ਦਾ ਬਹੁਤ ਮਹੱਤਵਪੂਰਨ ਯੋਗਦਾਨ ਹੈ ਅਤੇ ਇਸ ਭਾਈਚਾਰੇ ਦੀ ਭੂਮਿਕਾ ਤੋਂ ਬਿਨਾਂ ਦੇਸ਼ ਦੇ ਸਰਵਪੱਖੀ ਵਿਕਾਸ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਸ੍ਰੀ ਗੁਰੂ ਰਵਿਦਾਸ ਜੀ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਂਦੀ ਰਹੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ‘ਬੇਗਮਪੁਰਾ’ ਦੇ ਸੰਕਲਪ, ਜਿੱਥੇ ਕਿਸੇ ਨਾਲ ਭੇਦਭਾਵ ਨਾ ਹੋਵੇ ਅਤੇ ਹਰ ਵਿਅਕਤੀ ਨੂੰ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਅਧਿਕਾਰ ਮਿਲੇ, ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸਮਾਨਤਾ ਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਅੱਗੇ ਵਧਾਉਂਦਿਆਂ ਭਾਜਪਾ ਸਮਾਜਿਕ ਸਮਰਸਤਾ ਲਈ ਲਗਾਤਾਰ ਕੰਮ ਕਰ ਰਹੀ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਨੂੰ ਦੇਸ਼ ਭਰ ਵਿੱਚ ‘ਸਮਰਸਤਾ ਸੰਕਲਪ ਅਭਿਆਨ’ ਵਜੋਂ ਮਨਾਇਆ ਜਾ ਰਿਹਾ ਹੈ। ਇਸ ਤਹਿਤ ਗੁਰੂ ਸਾਹਿਬ ਦੇ ਜਨਮ ਅਸਥਾਨ ਦੀ ਪਵਿੱਤਰ ਮਿੱਟੀ ਦੀ ਕਲਸ਼ ਯਾਤਰਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਐਸ.ਸੀ. ਮੋਰਚੇ ਨੂੰ ਅਜਿਹੇ ਸਮਾਜਿਕ ਅਤੇ ਸੇਵਾ ਕਾਰਜਾਂ ਵਿੱਚ ਵੱਧ ਤੋਂ ਵੱਧ ਭੂਮਿਕਾ ਨਿਭਾਉਣੀ ਚਾਹੀਦੀ ਹੈ।


ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਹਰ ਪੱਖੋਂ ਪਿੱਛੇ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਗੈਂਗਸਟਰਵਾਦ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਅਧਿਆਪਕਾਂ ਸਮੇਤ ਸਮਾਜ ਦਾ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦੀ ਉਮੀਦ ਭਾਜਪਾ ਵੱਲ ਲਗਾ ਕੇ ਬੈਠੇ ਹਨ। ਇਸ ਲਈ ਪਾਰਟੀ ਵਰਕਰਾਂ ਦੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਇੱਕ ਪਾਸੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਉਜਾਗਰ ਕਰਨਾ ਹੋਵੇਗਾ, ਜਦਕਿ ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ-ਕਲਿਆਣਕਾਰੀ ਯੋਜਨਾਵਾਂ ਅਤੇ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਹੋਵੇਗਾ।

ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਆਉਣ ਵਾਲੇ ਹਰ ਪ੍ਰੋਗਰਾਮ ਵਿੱਚ ਐਸ.ਸੀ. ਮੋਰਚੇ ਦੀ ਸਰਗਰਮ ਭੂਮਿਕਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਸ਼ੁਰੂ ਹੋਣ ਵਾਲੇ ‘ਸੇਵਾ ਸੰਕਲਪ ਅਭਿਆਨ’ ਵਿੱਚ ਵੀ ਐਸ.ਸੀ. ਮੋਰਚੇ ਦੀ ਭੂਮਿਕਾ ਮਹੱਤਵਪੂਰਨ ਹੋਵੇਗੀ। ਉਨ੍ਹਾਂ ਵਰਕਰਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਗਰੀਬ ਅਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨ ਦੀ ਅਪੀਲ ਕੀਤੀ।

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਦਾ ਸੱਦਾ ਦਿੰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹੁਣ ਪਾਰਟੀ ਦੇ ਹਰ ਵਰਕਰ ਨੂੰ ਪੂਰੀ ਤਰ੍ਹਾਂ ਮੈਦਾਨ ਵਿੱਚ ਉਤਰ ਕੇ ਕੰਮ ਕਰਨ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਸਿਰਫ਼ ਸੱਤਾ ਬਦਲਣ ਦੀ ਚੋਣ ਨਹੀਂ, ਸਗੋਂ ਪੰਜਾਬ ਨੂੰ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ’ਤੇ ਮੁੜ ਲਿਜਾਣ ਦਾ ਸੰਕਲਪ ਹਨ।

ਉਨ੍ਹਾਂ ਕਿਹਾ ਕਿ ਜੇਕਰ ਐਸ.ਸੀ. ਮੋਰਚਾ ਆਪਣੀ ਪੂਰੀ ਤਾਕਤ ਨਾਲ ਜ਼ਮੀਨੀ ਪੱਧਰ ’ਤੇ ਕੰਮ ਕਰਦਾ ਹੈ ਅਤੇ ਹਰ ਵਰਕਰ ਆਪਣੇ ਇਲਾਕੇ ਵਿੱਚ ਲੋਕਾਂ ਨਾਲ ਲਗਾਤਾਰ ਸੰਪਰਕ ਕਾਇਮ ਕਰਦਾ ਹੈ ਤਾਂ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਮਜ਼ਬੂਤ ਸਰਕਾਰ ਬਣਾਉਣ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕਦਾ ਹੈ।

ਇਸ ਮੌਕੇ ਨਵ-ਨਿਯੁਕਤ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਦੇ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਲਈ ਐਸ.ਸੀ. ਮੋਰਚਾ ਪੂਰੀ ਤਾਕਤ ਨਾਲ ਕੰਮ ਕਰੇਗਾ ਅਤੇ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਅਹਿਮ ਭੂਮਿਕਾ ਨਿਭਾਏਗਾ।

-sheetalangural-bjpscmorcha-punjabbjp-punjabpolitics-punjabassemblyelections2027



TOP HEADLINES


ਜਦੋਂ-ਜਦੋਂ ਧਰਤੀ 'ਤੇ ਪਾਪ ਵਧਦਾ ਹੈ, ਉਦੋਂ-ਉਦੋਂ ਭਗਵਾਨ ਅਵਤਾਰ
*ਖੇਡਾਂ ਵਤਨ ਪੰਜਾਬ ਦੀਆਂ ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤ
*ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹ
*ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾ
ਦੋ ਕਾਰਾਂ ਦੀ ਭਿਆਨਕ ਟੱਕਰ, ਇਕੋ ਪਰਿਵਾਰ ਦੇ ਪੰਜ ਜੀਅ ਬਾਲ-ਬਾਲ
ਤੇਜ਼ ਬਰਸਾਤ ਦੌਰਾਨ ਵੀ ਚੜ੍ਹਦੀ ਕਲਾ ਵਿੱਚ ਹਨ ਮੋਰਚੇ ਤੇ ਬੈਠੇ ਕ
ਪੰਜਾਬ ਕਾਂਗਰਸ ਐੱਸ.ਸੀ. ਵਿਭਾਗ ਦਾ ਧਰਨਾ ਚੌਥੇ ਦਿਨ ਵੀ ਰਿਹਾ ਲਗ
ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐਸ.ਸੀ. ਮੋਰਚਾ ਦੇ ਸੂਬਾ ਪ
ਗੈਂਗਸਟਰਾਂ ’ਤੇ ਵਾਰ ਮੁਹਿੰਮ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਤ
*ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਪੰਜਾਬ ਦੇ ਲਾਭਪਾਤਰੀ ਹ
ਅਰਵਿੰਦ ਕੇਜਰੀਵਾਲ ਨੇ ਸਤਯਮੇਵ ਜਯਤੇ ਦੇ ਹਵਾਲੇ ਨਾਲ ਸਤੇਂਦਰ ਜੈਨ
ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸ
*ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰ
*ਪੰਜਾਬ ਨੂੰ ਤਕਨੀਕੀ ਸਿੱਖਿਆ ਵਿੱਚ ਨੰਬਰ 1 ਸੂਬਾ ਬਣਾਉਣ ਲਈ ਕਰਵ
ਸਾਹਨੇਵਾਲ ਪੁਲਿਸ ਵੱਲੋਂ 70 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
ਪੰਜਾਬ ਪ੍ਰਦੇਸ਼ ਕਾਂਗਰਸ ਮੈਨੀਫੈਸਟੋ ਕਮੇਟੀ ਵੱਲੋਂ ਪੱਤਰਕਾਰ ਯੂਨੀ
*ਗੈਰ-ਕਾਨੂੰਨੀ ਕਲੋਨੀਆਂ ਵਿਰੁੱਧ ਗਲਾਡਾ ਦੀ ਵੱਡੀ ਕਾਰਵਾਈ, ਧਾਂਦ
ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਫਾਜ਼ਿਲਕਾ ਦੇ ਵੱਖ-ਵੱਖ ਰਾ
*ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51689137

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us