ਮੇਲਾ ਛਪਾਰ ਦੀ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਅਕਾਲੀ ਦਲ ਦੀ ਮੀਟਿੰਗ

Sep7,2026 | Jagrati Lahar Bureau | Ludhiana


ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ ਮੀਟਿੰਗ, ਆਗੂਆਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ
ਲੁਧਿਆਣਾ, 7 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰਦੁਆਰਾ ਮੰਜੀ ਸਾਹਿਬ, ਆਲਮਗੀਰ (ਹਲਕਾ ਦਾਖਾ) ਵਿਖੇ ਮੇਲਾ ਛਪਾਰ ਦੌਰਾਨ ਹੋਣ ਵਾਲੀ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ।
ਮੀਟਿੰਗ ਦੌਰਾਨ ਕਾਨਫਰੰਸ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਦੇ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨ, ਸੀਨੀਅਰ ਆਗੂਆਂ ਅਤੇ ਪਾਰਟੀ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਕਾਨਫਰੰਸ ਦੀ ਸਫਲਤਾ ਲਈ ਰਣਨੀਤੀ ਤਿਆਰ ਕਰਦਿਆਂ ਆਗੂਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਭੁਪਿੰਦਰ ਸਿੰਘ ਭਿੰਦਾ, ਹਲਕਾ ਗਿੱਲ ਤੋਂ ਹਰਪ੍ਰੀਤ ਸਿੰਘ ਸਿੰਮਕ, ਹਲਕਾ ਦਾਖਾ ਤੋਂ ਜਸਕਰਨ ਸਿੰਘ ਦਿਓਲ ਸਮੇਤ ਹੋਰ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ।
ਇਸ ਦੌਰਾਨ ਆਗੂਆਂ ਨੇ ਪਹੁੰਚੇ ਵਰਕਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਾਨਫਰੰਸ ਨੂੰ ਸਫਲ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

-melachhapar-shiromaniakalidal-sukhbirsinghbadal-daljitsinghcheema-ludhianapolitics-akalidal



TOP HEADLINES


ਪੰਜਾਬ ਸਰਕਾਰ ਵੱਲੋਂ ਯੁਵਕਾਂ ਲਈ ਮੁਫ਼ਤ ਸਕਿਊਰਟੀ ਗਾਰਡ ਕੋਰਸ ਸ਼
ਮਨੋਜ ਧੀਮਾਨ ਦੀਆਂ ਹਿੰਦੀ ਦੀਆਂ ਦੋ ਹੋਰ ਫਿਕਸ਼ਨ ਪੁਸਤਕਾਂ ਪ੍ਰਕਾ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧ
ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਮਾਲੇਰਕੋਟਲਾ ਵਿਖੇ ਬਲਾਕ ਪੱ
ਮੇਲਾ ਛਪਾਰ ਦੀ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਅਕਾਲ
ਲੁਧਿਆਣਾ ਦਾ ਟੈਕਸਟਾਈਲ ਉਦਯੋਗ ਬਿਜਲੀ ਕੱਟਾਂ ਕਾਰਨ ਵੱਡੇ ਸੰਕਟ ਵ
12 ਸਤੰਬਰ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ, ਮਲੇਰਕੋਟਲਾ ਵਿਖੇ ਕੀਤਾ
*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਮਰੀਜ਼ਾਂ ਦੇ ਡਾਇਬਿਟਿਕ ਫੁ
ਕੇਂਦਰੀ ਪੰਜਾਬੀ ਲੇਖਕ ਸਭਾ ਦੀ ਤਿੰਨ ਸਾਲਾ ਚੋਣ 25 ਅਕਤੂਬਰ ਨੂੰ
ਦੀਵਾਨ ਨੇ ਲੁਧਿਆਣਾ ਦੀ ਇੰਡਸਟਰੀ ਦੇ 8 ਸਤੰਬਰ ਦੇ ਰੋਸ ਪ੍ਰਦਰਸ਼ਨ
*ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲ
*ਸਿਹਤਮੰਦ, ਨਸ਼ਾ-ਮੁਕਤ 'ਰੰਗਲਾ ਪੰਜਾਬ' ਬਣਾਉਣ ਲਈ ਖੇਡਾਂ ਨੂੰ ਅ
*ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ
*ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ
*ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪ
*ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ 'ਚ ਸ਼ਾਮਲ*
*ਮੰਤਰੀ ਹਰਪਾਲ ਚੀਮਾ ਨੇ ਰਾਜ ਸਰਕਾਰ ਨਾਲ ਮਸ਼ਵਰੇ ਤੋਂ ਬਿਨਾਂ ਜਸ
*ਬਠਿੰਡਾ ਤੋਂ ਸ਼ੁਰੂ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਦੀ ਸਮਾਪਤੀ
*ਮਨੀਸ਼ ਸਿਸੋਦੀਆ ਨੇ ਅਧਿਆਪਕ ਦਿਵਸ 'ਤੇ ਹੁਸ਼ਿਆਰਪੁਰ 'ਚ 200 ਤੋ
ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51728049

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us