ਹਲਦਵਾਨੀ ਸ਼ੁੱਧੀਕਰਨ ਮਾਮਲੇ 'ਚ ਉੱਤਰਾਖੰਡ ਪੁਲਿਸ ਵੱਲੋਂ ਐੱਫ.ਆਈ.ਆਰ. ਦਰਜ ਹੋਣ ਮਗਰੋਂ ਪੰਜਾਬ ਕਾਂਗਰਸ ਐੱਸ.ਸੀ. ਵਿਭਾਗ ਨੇ ਸਮਾਪਤ ਕੀਤਾ ਧਰਨਾ

Sep9,2026 | Jagrati Lahar Bureau | Chandigarh

-ਹਲਦਵਾਨੀ 'ਸ਼ੁੱਧੀਕਰਨ' ਮਾਮਲੇ 'ਚ ਉੱਤਰਾਖੰਡ ਪੁਲਿਸ ਵੱਲੋਂ ਐੱਫ.ਆਈ.ਆਰ. ਦਰਜ ਹੋਣ ਮਗਰੋਂ ਪੰਜਾਬ ਕਾਂਗਰਸ ਐੱਸ.ਸੀ. ਵਿਭਾਗ ਨੇ ਸਮਾਪਤ ਕੀਤਾ ਧਰਨਾ

-ਲਗਾਤਾਰ 8 ਦਿਨ ਡਟੇ ਰਹੇ ਕਾਂਗਰਸੀ ਵਰਕਰ; ਆਗੂਆਂ ਨੇ ਦਲਿਤ ਸਵੈ-ਮਾਣ, ਸੰਵਿਧਾਨ ਅਤੇ ਸਮਾਜਿਕ ਨਿਆਂ ਦੀ ਜਿੱਤ ਦੱਸਿਆ

-ਭਾਰਤੀ ਨਿਆਏ ਸੰਹਿਤਾ (BNS) ਅਤੇ ਐੱਸ.ਸੀ./ਐੱਸ.ਟੀ. ਐਕਟ ਤਹਿਤ ਕੇਸ ਦਰਜ; ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਸੰਘਰਸ਼ ਰਹੇਗਾ ਜਾਰੀ

-ਜੇਕਰ ਰਾਹੁਲ ਗਾਂਧੀ 'ਤੇ ਦਰਜ ਬਦਲਾਖੋਰੀ ਵਾਲਾ ਕੇਸ ਰੱਦ ਨਾ ਹੋਇਆ ਤਾਂ ਮੁੜ ਸੜਕਾਂ 'ਤੇ ਉਤਰਾਂਗੇ: ਕਾਂਗਰਸ ਆਗੂ

 ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਸ੍ਰੀ ਮਲਿਕਾਰਜੁਨ ਖੜਗੇ ਦੀ ਰੈਲੀ ਉਪਰੰਤ ਉੱਤਰਾਖੰਡ ਦੇ ਹਲਦਵਾਨੀ ਸਥਿਤ ਰਾਮਲੀਲਾ ਮੈਦਾਨ ਵਿਖੇ ਕੀਤੇ ਗਏ ਕਥਿਤ ‘ਸ਼ੁੱਧੀਕਰਨ’ ਦੇ ਗ਼ੈਰ-ਸੰਵਿਧਾਨਕ ਕਾਰੇ ਅਤੇ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਬਦਲਾਖੋਰੀ ਵਾਲੀ ਐੱਫ.ਆਈ.ਆਰ. ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਭਵਨ ਵਿਖੇ ਚੱਲ ਰਿਹਾ ਲੜੀਵਾਰ ਧਰਨਾ ਅੱਜ 8ਵੇਂ ਦਿਨ ਸਫ਼ਲਤਾਪੂਰਵਕ ਸਮਾਪਤ ਹੋ ਗਿਆ। ਉੱਤਰਾਖੰਡ ਪੁਲਿਸ ਵੱਲੋਂ ਕਾਂਗਰਸ ਦੇ ਦਬਾਅ ਅੱਗੇ ਝੁਕਦਿਆਂ ਦੋਸ਼ੀਆਂ ਵਿਰੁੱਧ ਹਲਦਵਾਨੀ ਕੋਤਵਾਲੀ ਵਿਖੇ ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 196, 299 ਅਤੇ ਐੱਸ.ਸੀ./ਐੱਸ.ਟੀ. ਐਕਟ ਦੀ ਧਾਰਾ 3(1)(r) ਤਹਿਤ ਮੁਕੱਦਮਾ ਦਰਜ ਕੀਤੇ ਜਾਣ ਉਪਰੰਤ ਪਾਰਟੀ ਲੀਡਰਸ਼ਿਪ ਨੇ ਧਰਨਾ ਸਮਾਪਤ ਕਰਨ ਦਾ ਫ਼ੈਸਲਾ ਲਿਆ।
ਧਰਨੇ ਦੀ ਸਮਾਪਤੀ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਨੈਸ਼ਨਲ ਕੋਆਰਡੀਨੇਟਰ ਸੁਧੀਰ ਚੌਧਰੀ, ਕੋ-ਇੰਚਾਰਜ ਮਨੀ ਰਾਮ ਅਤੇ ਸਟੇਟ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਨੇ ਕਿਹਾ ਕਿ ਲਗਾਤਾਰ 8 ਦਿਨਾਂ ਦੇ ਡਟਵੇਂ ਸੰਘਰਸ਼ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੰਵਿਧਾਨ ਅਤੇ ਦੱਬੇ-ਕੁਚਲੇ ਭਾਈਚਾਰੇ ਦੇ ਮਾਣ-ਸਨਮਾਨ 'ਤੇ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਤ ਰਾਜ ਵਿੱਚ ਦਲਿਤ ਸਮਾਜ ਦੇ ਕੌਮੀ ਪ੍ਰਧਾਨ ਦੇ ਅਪਮਾਨ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਮਹੀਨਾ ਭਰ ਸੰਘਰਸ਼ ਕਰਨਾ ਪਿਆ, ਜਦਕਿ ਦਲਿਤਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਵਾਲੇ ਸ੍ਰੀ ਰਾਹੁਲ ਗਾਂਧੀ 'ਤੇ ਤੁਰੰਤ ਝੂਠਾ ਕੇਸ ਦਰਜ ਕਰ ਦਿੱਤਾ ਗਿਆ ਸੀ।

ਆਗੂਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਭਾਵੇਂ ਐੱਫ.ਆਈ.ਆਰ. ਦਰਜ ਹੋਣ ਮਗਰੋਂ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ, ਪਰ ਸਾਡੀ ਨਜ਼ਰ ਪ੍ਰਸ਼ਾਸਨਿਕ ਕਾਰਵਾਈ 'ਤੇ ਰਹੇਗੀ। ਜੇਕਰ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਅਤੇ ਸ੍ਰੀ ਰਾਹੁਲ ਗਾਂਧੀ ਵਿਰੁੱਧ ਦਰਜ ਸਿਆਸੀ ਰੰਜਿਸ਼ ਵਾਲਾ ਕੇਸ ਰੱਦ ਨਾ ਹੋਇਆ, ਤਾਂ ਇਹ ਸੰਘਰਸ਼ ਪੰਜਾਬ ਦੇ ਹਰ ਬਲਾਕ ਅਤੇ ਜ਼ਿਲ੍ਹੇ ਵਿੱਚ ਸੜਕਾਂ 'ਤੇ ਉਤਰੇਗਾ।


ਇਸ ਮੌਕੇ ਨੈਸ਼ਨਲ ਕੋਆਰਡੀਨੇਟਰ ਸੁਧੀਰ ਚੌਧਰੀ ਜੀ, ਕੋ-ਇੰਚਾਰਜ ਮਨੀ ਰਾਮ ਜੀ, ਸਟੇਟ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ, ਵਰਕਿੰਗ ਚੇਅਰਮੈਨ ਯਾਮਿਨੀ ਗੋਮਰ, ਬਨੀ ਖਹਿਰਾ, ਮੋਹਨ ਸਿੰਘ ਫਲੀਆਂਵਾਲਾ, ਡਾਕਟਰ ਜੀਵਨਜੋਤ ਕੌਰ ਭੱਟੀ, ਨਾਹਰ ਸਿੰਘ ਫ਼ਿਰੋਜ਼ਪੁਰ, ਅਸ਼ਵਨੀ ਕੁਮਾਰ ਜਲੰਧਰ, ਦਰਸ਼ਨ ਸਿੰਘ ਸ਼ੁਤਰਾਣਾ, ਹਰਵਿੰਦਰ ਸਿੰਘ ਗੁਰਦਾਸਪੁਰ, ਪ੍ਰਿੰਸੀਪਲ ਸੁਲੱਖਣ ਸਿੰਘ (ਵਾਈਸ ਚੇਅਰਮੈਨ), ਜ਼ਿਲ੍ਹਾ ਚੇਅਰਮੈਨ ਮੋਹਾਲੀ ਰਣਜੀਤ ਸਿੰਘ, ਲਖਵਿੰਦਰ ਸਿੰਘ (ਫ਼ਤਹਿਗੜ੍ਹ ਸਾਹਿਬ), ਅਜਮੇਰ ਸਿੰਘ (ਰੂਪਨਗਰ) ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

-haldwanipurificationcase-punjabcongress-uttarakhandpolice-rahulgandhi-dalitrights



TOP HEADLINES


ਹਲਦਵਾਨੀ ਸ਼ੁੱਧੀਕਰਨ ਮਾਮਲੇ 'ਚ ਉੱਤਰਾਖੰਡ ਪੁਲਿਸ ਵੱਲੋਂ ਐੱਫ.ਆਈ
ਆਪ ਸਰਕਾਰ ਜਨਤਾ ਦੀ ਸਰਕਾਰ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ
*ਪੰਜਾਬ ਪੁਲਿਸ ਵੱਲੋਂ 10ਵੀਂ ਉੱਤਰੀ ਖੇਤਰੀ ਪੁਲਿਸ ਤਾਲਮੇਲ ਕਮੇਟ
ਲਾਸ਼ਾਂ 'ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾ
*40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬ
ਬੇਅਦਬੀ ਤੇ ਗੋਲੀਕਾਂਡ ਮਾਮਲੇ ’ਚ ਮੁੜ ਘਿਰੇ ਸੁਖਬੀਰ ਬਾਦਲ, Sit
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ
Sgpc ਚੋਣਾਂ ਵਿੱਚ 15 ਸਾਲ ਦੀ ਦੇਰੀ ਸਿੱਖ ਸੰਗਤ ਦੇ ਲੋਕਤਾਂਤਰਿ
*ਅਣਅਧਿਕਾਰਤ ਕਲੋਨੀਆਂ ਵਿਰੁੱਧ ਗਲਾਡਾ ਦੀ ਵੱਡੀ ਕਾਰਵਾਈ, 11 ਗੈਰ
*ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ਜੀਵਨਜੋਤ ਨੂੰ ਮਿਲੀ
ਚੰਡੀਗੜ੍ਹ ’ਚ Pcr ਗੱਡੀ ’ਤੇ ਡੰਡਿਆਂ ਦੀ ਬਰਸਾਤ, ਅੰਦਰ ਬੈਠੇ ਪੁ
ਫੇਜ਼-10 ਵਿੱਚ ਮਕਾਨ ’ਤੇ ਤਾਬੜਤੋੜ ਫਾਇਰਿੰਗ, 6-7 ਰਾਊਂਡ ਚੱਲੀਆ
*ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋ
*ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਅੰਤਰਰਾਸ਼ਟਰੀ ਸਾਖਰਤਾ
ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ
ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ਸ਼ੀ ਰਨਜ਼–2026 ਮੈਰਾਥਨ 9
ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਅਧੀਨ ਪੈਂਦੇ ਥਾਣਿਆਂ ਦੇ ਏਰੀ
ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦ
*ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ
ਟੀਨੂੰ ਅਤੇ ਕੰਗ ਨੇ ਗਡਕਰੀ ਨੂੰ ਆਦਮਪੁਰ ਫਲਾਈਓਵਰ ਦੇ ਨਿਰਮਾਣ ਵਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51755426

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us