ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ

Sep11,2026 | Jagrati Lahar Bureau | Chandigarh


 
ਐਸਆਈਟੀ ਅੱਗੇ ਪੇਸ਼ ਹੋਣ ਵਿੱਚ ਸੁਖਬੀਰ ਬਾਦਲ ਦੀ ਵਾਰ-ਵਾਰ ਨਾਕਾਮੀ ਬੇਅਦਬੀਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਗੰਭੀਰਤਾ ਦੀ ਘਾਟ ਨੂੰ ਦਰਸਾਉਂਦੀ ਹੈ: ਰਣਬੀਰ ਸਿੰਘ ਢੀਂਡਸਾ
 
ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੀ ਜ਼ਿੰਮੇਵਾਰੀ ਕਬੂਲ ਕੀਤੀ ਸੀਫਿਰ ਐਸਆਈਟੀ ਅੱਗੇ ਸੱਚ ਬੋਲਣ ਤੋਂ ਕਿਉਂ ਇਨਕਾਰ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ
 
ਫਰੀਦਕੋਟ ਅਦਾਲਤ ਦੇ ਰਿਕਾਰਡ ਅਤੇ ਸੁਖਬੀਰ ਬਾਦਲ ਦੀ ਆਪਣੀ ਰਿਟ ਪਟੀਸ਼ਨ ਦਰਸਾਉਂਦੀ ਹੈ ਕਿ ਗੋਲੀਬਾਰੀ ਦੌਰਾਨ ਉਹ 5-ਸਿਤਾਰਾ ਹੋਟਲ ਵਿੱਚ ਸਨ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਸੰਪਰਕ ਵਿੱਚ ਸਨ: ਰਣਬੀਰ ਸਿੰਘ ਢੀਂਡਸਾ
 
ਸਾਬਕਾ ਗ੍ਰਹਿ ਮੰਤਰੀ ਹੋਣ ਦੇ ਨਾਤੇਸੁਖਬੀਰ ਬਾਦਲ ਕੋਟਕਪੂਰਾ ਗੋਲੀਕਾਂਡ ਦੀ ਘਟਨਾ ਦੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ: ਰਣਬੀਰ ਸਿੰਘ ਢੀਂਡਸਾ
 
 
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਰਣਬੀਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਐਸਆਈਟੀ ਵਲੋਂ ਬੁਲਾਏ ਜਾਣ ਦੇ ਬਾਵਜੂਦ ਅੱਜ ਫਿਰ ਗੈਰ-ਹਾਜ਼ਰ ਰਹਿਣਾ ਸਾਫ਼ ਦਰਸਾਉਂਦਾ ਹੈ ਕਿ ਉਹ ਬੇਅਦਬੀਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਰਗੇ ਸੰਜੀਦਾ ਮੁੱਦਿਆਂ 'ਤੇ ਕਿੰਨੇ ਕੁ ਗੰਭੀਰ ਹਨ।
 
ਸ਼ੁਕਰਵਾਰ ਨੂੰ ਮੋੜਾ ਸਿੰਘ ਅਣਜਾਣ ਅਤੇ ਪ੍ਰੋ. ਰਿਪਨਦੀਪ ਸਿੰਘ  ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਢੀਂਡਸਾ ਨੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਤੋਂ ਦੋ ਸਿੱਧੇ ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਤੁਹਾਡੇ ਲਈ ਦੁਨਿਆਵੀ ਅਦਾਲਤਾਂ ਦਾ ਮਹੱਤਵ ਵੱਧ ਹੈ ਜਾਂ ਸਾਡੇ ਸਰਵ-ਉੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦਾਸਾਡੇ ਗੁਰੂ ਸਾਹਿਬ ਦੁਆਰਾ ਵਸਾਇਆ ਸ਼੍ਰੀ ਅਕਾਲ ਤਖ਼ਤ ਸਾਹਿਬ ਦੁਨਿਆਵੀ ਕੋਰਟਾਂ ਤੋਂ ਕਿਤੇ ਵੱਧ ਪਵਿੱਤਰ ਅਤੇ ਸਰਵੋਤਮ ਹੈਜਿੱਥੇ ਹਰ ਸਿੱਖ ਤੇ ਪੰਜਾਬੀ ਦੇ ਮਨ ਵਿੱਚ ਅਥਾਹ ਸ਼ਰਧਾ ਤੇ ਸਤਿਕਾਰ ਹੈ। ਜਦੋਂ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ਨੂੰ ਬੁਲਾਇਆ ਸੀਤਾਂ ਉੱਥੇ ਉਨ੍ਹਾਂ ਨੇ ਕਬੂਲਿਆ ਸੀ ਕਿ ਉਹ ਬੇਅਦਬੀਆਂ ਅਤੇ ਸ਼ਾਂਤਮਈ ਜਾਪ ਕਰਦੀ ਸੰਗਤ 'ਤੇ ਹੋਏ ਗੋਲੀਕਾਂਡ ਲਈ ਜ਼ਿੰਮੇਵਾਰ ਹਨ। ਉਨ੍ਹਾਂ ਦੀ ਪੂਰੀ ਕੈਬਨਿਟ ਨੇ ਗੁਰੂ ਮਰਿਆਦਾ ਅਨੁਸਾਰ ਸਜ਼ਾ ਭੁਗਤੀ ਸੀ। ਜੇਕਰ ਤੁਸੀਂ ਗੁਰੂ ਦੀ ਉਸ ਸਭ ਤੋਂ ਵੱਡੀ ਅਦਾਲਤ ਵਿੱਚ ਆਪਣਾ ਗੁਨਾਹ ਮੰਨ ਕੇ ਆਏ ਹੋਤਾਂ ਅੱਜ ਐਸਆਈਟੀ ਅੱਗੇ ਸੱਚ ਬੋਲਣ ਤੋਂ ਕਿਵੇਂ ਮੁੱਕਰ ਸਕਦੇ ਹੋਤੁਹਾਡੀ ਗੁਰੂ ਪ੍ਰਤੀ ਸ਼ਰਧਾ ਅਤੇ ਪੰਥਕ ਸਟੈਂਡ ਕਿੱਥੇ ਗਿਆ?
 
ਦੂਜਾ ਵੱਡਾ ਸਵਾਲ ਚੁੱਕਦਿਆਂ ਆਪ ਆਗੂ ਨੇ ਕਿਹਾ ਕਿ ਸਾਬਕਾ ਗ੍ਰਹਿ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਸੀ ਕਿ ਗੋਲੀਕਾਂਡ ਦੇ ਦਿਨ ਉਹ ਵਿਦੇਸ਼ ਵਿੱਚ ਸਨ। ਜਦਕਿ ਫਰੀਦਕੋਟ ਅਦਾਲਤ ਦੇ ਰਿਕਾਰਡ ਅਤੇ ਉਨ੍ਹਾਂ ਦੀ ਹੀ ਰਿੱਟ ਪਟੀਸ਼ਨ ਮੁਤਾਬਕ ਉਹ ਉਸ ਰਾਤ ਇੱਕ ਪੰਜ ਤਾਰਾ ਹੋਟਲ ਵਿੱਚ ਬੈਠ ਕੇ ਪੁਲਿਸ ਦੇ ਆਲਾ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਸਨ। ਗ੍ਰਹਿ ਮੰਤਰੀ ਹੋਣ ਦੇ ਨਾਤੇ ਜਦੋਂ ਸਾਰੀ ਰਾਤ ਗੱਲਬਾਤ ਚੱਲ ਰਹੀ ਸੀਤਾਂ ਫਿਰ ਇਸ ਦੀ ਜ਼ਿੰਮੇਵਾਰੀ ਕਿਸ ਦੀ ਬਣਦੀ ਹੈਇਹ ਅਕਾਲੀ ਦਲ ਅਤੇ ਭਾਜਪਾ ਦੀ ਆਪਸੀ ਮਿਲੀਭੁਗਤ ਹੈਜਿਸ ਨਾਲ ਉਨ੍ਹਾਂ ਦਾ ਪੰਜਾਬਪੰਥ ਅਤੇ ਸਿੱਖ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ।
 
ਢੀਂਡਸਾ ਨੇ ਅੱਗੇ ਖੁਲਾਸਾ ਕੀਤਾ ਕਿ ਸੁਖਬੀਰ ਬਾਦਲ ਦਾ ਅੱਜ ਐਸਆਈਟੀ ਅੱਗੇ ਪੇਸ਼ ਨਾ ਹੋਣ ਦਾ ਮੁੱਖ ਕਾਰਨ ਦਿੱਲੀ ਦੇ ਵੱਡੇ ਹਾਕਮਾਂ (ਭਾਜਪਾ) ਨਾਲ ਹੋ ਰਿਹਾ ਸਮਝੌਤਾ ਹੈ। ਉਨ੍ਹਾਂ ਨੂੰ ਦਿੱਲੀ ਤੋਂ ਥਾਪੜਾ ਮਿਲਿਆ ਹੈ ਕਿ ਤੁਹਾਨੂੰ ਪੇਸ਼ ਹੋਣ ਦੀ ਲੋੜ ਨਹੀਂਬੇਅਦਬੀ ਦੇ ਕੇਸਾਂ 'ਚੋਂ ਤੁਹਾਨੂੰ ਅਸੀਂ ਬਚਾਵਾਂਗੇ। ਇਸ ਬਚਾਅ ਦੇ ਬਦਲੇ ਸੁਖਬੀਰ ਬਾਦਲ ਨੇ ਪੰਜਾਬ ਦੇ ਹਿੱਤਾਂ ਦਾ ਸੌਦਾ ਕੀਤਾ ਹੈ ਅਤੇ ਕਾਲੇ ਕਾਨੂੰਨਾਂ 'ਤੇ ਭਾਜਪਾ ਦਾ ਸਾਥ ਦੇਣ ਦੀ ਸਹਿਮਤੀ ਦਿੱਤੀ ਹੈ।
 
ਉਨ੍ਹਾਂ ਕਿਹਾ ਕਿ 2020 ਵਿੱਚ ਵਿਖਾਵੇ ਲਈ ਤੋੜਿਆ ਗਿਆ ਸਮਝੌਤਾ ਅਸਲ ਵਿੱਚ ਕਦੇ ਟੁੱਟਿਆ ਹੀ ਨਹੀਂ ਸੀ। ਚਾਹੇ ਰਾਸ਼ਟਰਪਤੀ ਚੋਣਾਂ ਵਿੱਚ ਭਾਜਪਾ ਉਮੀਦਵਾਰ ਨੂੰ ਵੋਟ ਪਾਉਣੀ ਹੋਵੇ ਜਾਂ ਪਾਰਲੀਮੈਂਟ ਵਿੱਚ ਬਿਲ ਪਾਸ ਕਰਵਾਉਣ ਲਈ ਆਪਣੇ ਇਕਲੌਤੇ ਐਮਪੀ ਦੀ ਵੋਟ ਦੇਣੀ ਹੋਵੇਅਕਾਲੀ ਦਲ ਹਮੇਸ਼ਾ ਭਾਜਪਾ ਨਾਲ ਖੜ੍ਹਾ ਰਿਹਾ। ਅੱਜ ਉਨ੍ਹਾਂ ਦੀਆਂ ਐਮਐਸਪੀਕਾਲੇ ਕਾਨੂੰਨਾਂ ਜਾਂ ਸਿੱਖ ਮੁੱਦਿਆਂ 'ਤੇ ਰੱਖੀਆਂ ਸ਼ਰਤਾਂ ਕਿੱਥੇ ਗਈਆਂਅੱਜ ਉਨ੍ਹਾਂ ਲਈ ਸਿਰਫ਼ ਇੱਕੋ ਗੱਲ ਮਾਇਨੇ ਰੱਖਦੀ ਹੈ ਕਿ ਬੇਅਦਬੀ ਦੇ ਦੋਸ਼ਾਂ ਅਤੇ ਸਜ਼ਾ ਤੋਂ ਕਿਸ ਤਰ੍ਹਾਂ ਬਚਿਆ ਜਾਵੇ।
 
ਰਣਬੀਰ ਸਿੰਘ ਢੀਂਡਸਾ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਜ਼ਿਸ਼ ਪ੍ਰਤੀ ਸੁਚੇਤ ਰਹਿਣ। ਆਪਣੇ ਅਤੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਅਕਾਲੀ ਦਲ ਦੀ ਲੀਡਰਸ਼ਿਪ ਨੇ ਪਹਿਲਾਂ ਪੂਰੀ ਪਾਰਟੀ ਖ਼ਤਮ ਕੀਤੀ ਅਤੇ ਹੁਣ ਪੰਜਾਬ ਦੇ ਹਿੱਤਾਂ ਨੂੰ ਭਾਜਪਾ ਦੇ ਹੱਥਾਂ ਵਿੱਚ ਵੇਚ ਦਿੱਤਾ ਹੈ। ਪੰਜਾਬ ਦਾ ਹਰ ਨਾਗਰਿਕ ਬਾਦਲਾਂ ਤੋਂ ਇਹ ਸਵਾਲ ਜ਼ਰੂਰ ਪੁੱਛੇ ਅਤੇ ਉਨ੍ਹਾਂ ਦਾ ਪੰਜਾਬ ਵਿਰੋਧੀ ਚਿਹਰਾ ਦੁਨੀਆ ਸਾਹਮਣੇ ਬੇਨਕਾਬ ਕਰੇ।

-ranbirsinghdhindsa-sukhbirbadal-kotkapurafiringcase-bargarisacrilegecase-punjabpolitics



TOP HEADLINES


ਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪ
ਕਾਂਗਰਸ ਲਾਸ਼ਾਂ 'ਤੇ ਰਾਜਨੀਤੀ ਕਰਨਾ ਬੰਦ ਕਰੇ, ਪੰਜਾਬ 1984 ਵਿੱ
ਅਮਨ ਅਰੋੜਾ ਨੂੰ ਆਪ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾਉਣ ਦੀਆਂ ਖ
*ਫਿੱਲੌਰ ਵਿੱਚ 'ਯੁੱਧ ਨਸ਼ਾ ਮੁਕਤੀ' ਮੁਹਿੰਮ ਦੀ ਰਾਜ ਪੱਧਰੀ ਸਿਖ
*ਭਾਰਤ ਨਗਰ ਚੌਕ ਲੁਧਿਆਣਾ ਵਿਖੇ ਮਹਾਵੀਰ ਚੱਕਰ ਵਿਜੇਤਾ ਸ਼ਹੀਦ ਮੇ
*ਖੰਨਾ 'ਚ ਪ੍ਰੈਸ਼ਰ ਹਾਰਨ ਵਜਾਉਣ ਵਾਲਿਆਂ ਦੀ ਨਹੀਂ ਹੋਵੇਗੀ ਖੈਰ,
ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹ
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸ
*ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾ
*ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ
*ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵ
ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਟ੍ਰੈਫਿਕ ਪੁਲਿਸ ਵੱ
*ਆਰ.ਆਈ.ਐਮ.ਸੀ. ਵਿੱਚ ਜੁਲਾਈ 2027 ਟਰਮ ਲਈ ਦਾਖ਼ਲਾ ਸ਼ੁਰੂ; ਦਾਖ
ਸੇਫ਼ ਸਕੂਲ ਵਾਹਨ ਦੀ ਟੀਮ ਵੱਲੋਂ ਫਾਜ਼ਿਲਕਾ ਵਿਖੇ 04 ਅਤੇ ਅਬੋਹਰ
*ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ
*ਸੰਗਰੂਰ ਦੇ ਤੂਰ ਬੰਜਾਰਾ 'ਚੋਂ ਭਾਜਪਾ ਆਗੂਆਂ ਨੂੰ ਭਜਾਇਆ, ਆਪ ਦ
*ਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾ
*ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ
ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ 'ਤੇ ਭਾਜਪਾ ਦੀ ਸਿਆਸਤ
ਰੰਧਾਵਾ ਦਾ ਵੱਡਾ ਦੋਸ਼: ਬਾਰਡਰ ਰੇਂਜ ਦੇ ਪੁਲਿਸ ਅਫ਼ਸਰ ਗੈਂਗਸਟਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51788882

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us