ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼

Sep12,2026 | Jagrati Lahar Bureau | Chandigarh


 
 ਬੀਬੀਐਨ ਦਾ ਉਦਯੋਗਿਕ ਕੂੜਾ ਸਤਲੁਜ ਨੂੰ ਪ੍ਰਦੂਸ਼ਿਤ ਕਰ ਰਿਹਾ ਹੈਪੰਜਾਬ ਵਿੱਚ ਕੈਂਸਰ ਫੈਲਾ ਰਿਹਾ ਹੈ: ਦਿਨੇਸ਼ ਚੱਢਾ
 
ਉਦਯੋਗਿਕ ਪ੍ਰਦੂਸ਼ਣ ਰੋਕਣ ਵਿੱਚ ਭਾਜਪਾ ਸਰਕਾਰਾਂ ਦੀ ਨਾਕਾਮੀ ਦੀ ਕੀਮਤ ਪੰਜਾਬ ਨੂੰ ਚੁਕਾਉਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ: ਦਿਨੇਸ਼ ਚੱਢਾ
 
ਜਦੋਂ ਤੱਕ ਉੱਪਰਲੇ ਖੇਤਰਾਂ ਤੋਂ ਅਣ-ਸੋਧਿਆ ਉਦਯੋਗਿਕ ਕੂੜਾ ਸਤਲੁਜ ਵਿੱਚ ਡਿੱਗਦਾ ਰਹੇਗਾਪੰਜਾਬ ਆਪਣੇ ਪਾਣੀ ਦੀ ਸੰਭਾਲ ਨਹੀਂ ਕਰ ਸਕਦਾ: ਦਿਨੇਸ਼ ਚੱਢਾ
 
ਦਿਨੇਸ਼ ਚੱਢਾ ਨੇ ਬੱਦੀ ਤੋਂ ਫੈਲ ਰਹੇ ਉਦਯੋਗਿਕ ਪ੍ਰਦੂਸ਼ਣ ਖਿਲਾਫ ਐੱਨਜੀਟੀ ਦਾ ਰੁੱਖ ਕੀਤਾਹਿਮਾਚਲਹਰਿਆਣਾ ਅਤੇ ਕੇਂਦਰ ਸਰਕਾਰ ਤੋਂ ਕਾਰਵਾਈ ਦੀ ਕੀਤੀ ਮੰਗ
 
 
ਰੋਪੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਪ੍ਰਦੇਸ਼ ਦੇ ਬੀਬੀਐਨ ਉਦਯੋਗਿਕ ਖੇਤਰ ਤੋਂ ਸਰਸਾ ਨਦੀ ਵਿੱਚ ਅਣ-ਸੋਧੇ ਉਦਯੋਗਿਕ ਕੂੜੇ ਅਤੇ ਸੀਵਰੇਜ ਦੇ ਪਾਣੀ ਨੂੰ ਸੁੱਟੇ ਜਾਣ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈਜੋ ਬਾਅਦ ਵਿੱਚ ਸਤਲੁਜ ਨਦੀ ਵਿੱਚ ਮਿਲਦਾ ਹੈ।
 
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ, "ਬੱਦੀ ਖੇਤਰ ਦੇ ਦੌਰੇ ਦੌਰਾਨ ਸਾਡੀ ਟੀਮ ਨੇ ਦੇਖਿਆ ਕਿ ਕਈ ਸਥਾਨਕ ਨਾਲੇ ਅਤੇ ਖੱਡਾਂ ਉਦਯੋਗਿਕ ਕੂੜਾ ਸਰਸਾ ਨਦੀ ਵਿੱਚ ਲੈ ਕੇ ਜਾ ਰਹੀਆਂ ਹਨ। ਫਾਰਮਾਸਿਊਟੀਕਲ ਕੂੜਾਤੇਜ਼ਾਬ ਅਤੇ ਹੋਰ ਉਦਯੋਗਿਕ ਰਸਾਇਣ ਵੱਖ-ਵੱਖ ਥਾਵਾਂ 'ਤੇ ਨਾਲਿਆਂ ਰਾਹੀਂ ਬਹਾਏ ਜਾ ਰਹੇ ਹਨ। ਇਹ ਉਦਯੋਗਿਕ ਕੂੜਾ ਆਖਰਕਾਰ ਸਰਸਾ ਅਤੇ ਫਿਰ ਸਤਲੁਜ ਵਿੱਚ ਪਹੁੰਚਦਾ ਹੈਜੋ ਪੰਜਾਬ ਦੇ ਪਾਣੀ ਦੇ ਸਰੋਤਾਂ ਨੂੰ ਸਿੱਧੇ ਤੌਰ 'ਤੇ ਪ੍ਰਭਾਵਿਤ ਕਰ ਰਿਹਾ ਹੈ ਅਤੇ ਕੈਂਸਰ ਫੈਲਾ ਰਿਹਾ ਹੈ।"
 
ਆਪ’ ਵਿਧਾਇਕ ਨੇ ਦੱਸਿਆ, "ਬੀਬੀਐਨ ਉਦਯੋਗਿਕ ਖੇਤਰ ਵਿੱਚ ਲਗਭਗ 2,200 ਉਦਯੋਗ ਹਨ। ਇਨ੍ਹਾਂ ਵਿੱਚੋਂ 1,000 ਉਦਯੋਗ ਤਰਲ ਕੂੜਾ ਪੈਦਾ ਕਰਦੇ ਹਨਜਦੋਂ ਕਿ ਸਿਰਫ਼ 377 ਦੇ ਲਗਭਗ ਇਕਾਈਆਂ ਹੀ ਆਪਣੇ ਕੂੜੇ ਨੂੰ ਕਾਮਨ ਏਫਲੂਐਂਟ ਟ੍ਰੀਟਮੈਂਟ ਪਲਾਂਟ (ਸੀਈਟੀਪੀ) ਵਿੱਚ ਭੇਜ ਰਹੀਆਂ ਹਨ। 600 ਤੋਂ ਵੱਧ ਉਦਯੋਗ ਆਪਣੇ ਕੂੜੇ ਨੂੰ ਸਹੀ ਢੰਗ ਨਾਲ ਸੋਧਣ ਦੀ ਬਜਾਏ ਨਾਲਿਆਂ ਵਿੱਚ ਬਹਾ ਰਹੇ ਹਨ।" ਉਨ੍ਹਾਂ ਨੇ ਬੱਦੀ ਵਿੱਚ ਸੀਵਰੇਜ ਟ੍ਰੀਟਮੈਂਟ ਦੇ ਨਾਕਾਫ਼ੀ ਢਾਂਚੇ 'ਤੇ ਵੀ ਚਿੰਤਾ ਪ੍ਰਗਟਾਈ।
 
ਰੋਪੜ ਦੇ ਵਿਧਾਇਕ ਨੇ ਦੱਸਿਆ, "ਬੱਦੀ ਦੀ ਸਰਕਾਰੀ ਰਿਕਾਰਡ ਅਨੁਸਾਰ ਆਬਾਦੀ ਲਗਭਗ 2.2 ਲੱਖ ਹੈਜਦੋਂ ਕਿ ਵੱਡੀ ਗਿਣਤੀ ਵਿੱਚ ਪ੍ਰਵਾਸੀ ਅਤੇ ਉਦਯੋਗਿਕ ਮਜ਼ਦੂਰਾਂ ਦੇ ਕਾਰਨ ਅਸਲ ਆਬਾਦੀ ਲਗਭਗ ਚਾਰ ਲੱਖ ਹੋਣ ਦਾ ਅਨੁਮਾਨ ਹੈ। ਸਰਕਾਰੀ ਰਿਕਾਰਡ ਵਾਲੀ ਆਬਾਦੀ ਲਈ ਵੀ ਸੀਵਰੇਜ ਟ੍ਰੀਟਮੈਂਟ ਦੀ ਲੋੜ ਲਗਭਗ 32 ਐਮਐਲਡੀ ਹੈਜਿਸ ਦੇ ਮੁਕਾਬਲੇ ਫਿਲਹਾਲ ਸਿਰਫ਼ 5 ਐਮਐਲਡੀ ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਹੀ ਚੱਲ ਰਿਹਾ ਹੈ।"
 
ਉਨ੍ਹਾਂ ਖੇਤਰ ਵਿੱਚ ਸੋਲਿਡ ਵੇਸਟ ਮੈਨੇਜਮੈਂਟ 'ਤੇ ਵੀ ਚਿੰਤਾ ਪ੍ਰਗਟਾਉਂਦੇ ਹੋਏ ਕਿਹਾ, "ਮਾਜਰਾ ਸਥਿਤ ਸ਼ਿਵਾਲਿਕ ਸੋਲਿਡ ਵੇਸਟ ਪਲਾਂਟ 'ਚ ਵੀ ਸਥਾਨਕ ਨਿਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਹਾ ਹੈ ਅਤੇ ਉੱਥੇ ਕੂੜੇ ਦਾ ਨਿਪਟਾਰਾ ਸਹੀ ਢੰਗ ਨਾਲ ਨਹੀਂ ਕੀਤਾ ਜਾ ਰਿਹਾ।"
 
ਦਿਨੇਸ਼ ਚੱਢਾ ਨੇ ਅੱਗੇ ਕਿਹਾ, "ਇਹ ਮੁੱਦਾ ਮੇਰੀ ਪਟੀਸ਼ਨ ਰਾਹੀਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਕੋਲ ਪਹੁੰਚ ਚੁੱਕਾ ਹੈਅਤੇ ਟ੍ਰਿਬਿਊਨਲ ਨੇ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਦੀਆਂ ਸਰਕਾਰਾਂ ਤੋਂ ਜਵਾਬ ਮੰਗਿਆ ਹੈ। ਸਤਲੁਜ ਦੇ ਪਾਣੀ ਦੀ ਵਰਤੋਂ ਪੰਜਾਬ ਦੇ ਲੋਕ ਪੀਣ ਅਤੇ ਸਿੰਚਾਈ ਲਈ ਕਰਦੇ ਹਨਜਿਸ ਕਰਕੇ ਉੱਪਰਲੇ ਖੇਤਰਾਂ ਤੋਂ ਨਦੀ ਵਿੱਚ ਪਹੁੰਚ ਰਿਹਾ ਪ੍ਰਦੂਸ਼ਣ ਇੱਕ ਗੰਭੀਰ ਚਿੰਤਾ ਦਾ ਵੀਸ਼ਾ ਹੈ।"
 
ਹਿਮਾਚਲ ਪ੍ਰਦੇਸ਼ਹਰਿਆਣਾ ਅਤੇ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ‘ਆਪ’ ਵਿਧਾਇਕ ਨੇ ਕਿਹਾ, "ਅਣ-ਸੋਧੇ ਉਦਯੋਗਿਕ ਕੂੜੇ ਅਤੇ ਸੀਵਰੇਜ ਦੇ ਪਾਣੀ ਨੂੰ ਬਹਾਉਣ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈਅਤੇ ਬੀਬੀਐਨ ਖੇਤਰ ਦੇ ਉਦਯੋਗਿਕ ਕੂੜੇ ਨੂੰ ਨਿਪਟਾਉਣ ਤੋਂ ਪਹਿਲਾਂ ਸਹੀ ਢੰਗ ਨਾਲ ਸੋਧਿਆ ਜਾਣਾ ਚਾਹੀਦਾ ਹੈ।" ਉਨ੍ਹਾਂ ਬੱਦੀ ਵਿੱਚ ਸੀਵਰੇਜ ਟ੍ਰੀਟਮੈਂਟ ਦੇ ਢੁਕਵੇਂ ਢਾਂਚੇ ਦੀ ਵੀ ਮੰਗ ਕੀਤੀ।
 
 
ਉਨ੍ਹਾਂ ਜ਼ੋਰ ਦੇ ਕੇ ਕਿਹਾ, "ਪੰਜਾਬ ਤੋਂ ਆਪਣੇ ਪਾਣੀ ਦੇ ਸਰੋਤਾਂ ਦੀ ਰਾਖੀ ਕਰਨ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਜਦੋਂ ਤੱਕ ਉੱਪਰਲੇ ਖੇਤਰਾਂ ਤੋਂ ਅਣ-ਸੋਧਿਆ ਉਦਯੋਗਿਕ ਕੂੜਾ ਸਤਲੁਜ ਵਿੱਚ ਲਗਾਤਾਰ ਡਿੱਗਦਾ ਰਹੇਗਾ।" ਉਨ੍ਹਾਂ ਸਬੰਧਤ ਪ੍ਰਦੂਸ਼ਣ ਕੰਟਰੋਲਵਾਤਾਵਰਣ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਭੂਮਿਕਾ 'ਤੇ ਸਵਾਲ ਚੁੱਕੇ ਅਤੇ ਉਨ੍ਹਾਂ ਨੂੰ ਪੰਜਾਬ ਦੇ ਪਾਣੀ ਅਤੇ ਜਨਤਕ ਸਿਹਤ ਦੀ ਸੁਰੱਖਿਆ ਲਈ ਕਦਮ ਚੁੱਕਣ ਦੀ ਅਪੀਲ ਕੀਤੀ।

-dineshchadha-sutlejriver-industrialpollution-bbnindustrialarea-punjabenvironment



TOP HEADLINES


ਪੰਜਾਬ 'ਚ 17 ਸਤੰਬਰ ਤੋਂ ਸ਼ੁਰੂ ਹੋਵੇਗਾ ਸੇਵਾ ਸੰਕਲਪ ਅਭਿਆਨ :
ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਵੱਲੋਂ
ਤਿਓਹਾਰਾਂ ਦੇ ਸੀਜ਼ਨ ਨੂੰ ਮੁਖ ਰੱਖਦੇ ਹੋਏ ਫ਼ੂਡ ਸੇਫਟੀ ਵਿੰਗ ਕਪੂਰ
ਕਪੂਰਥਲਾ ਪੁਲਿਸ ਵੱਲੋਂ ਕਾਸੋ ਆਪ੍ਰੇਸ਼ਨਾਂ ਦੌਰਾਨ 23 ਕਾਬੂ, 170
ਬਠਿੰਡਾ ਪੁਲਿਸ ਵੱਲੋਂ 1 ਕਿੱਲੋ 12 ਗ੍ਰਾਮ ਹੈਰੋਇਨ ਅਤੇ 1 ਲੱਖ ਰ
*ਯੂਰਪ ਤੋਂ ਪਹਿਲੀ ਹਵਾਲਗੀ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ
ਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪ
ਕਾਂਗਰਸ ਲਾਸ਼ਾਂ 'ਤੇ ਰਾਜਨੀਤੀ ਕਰਨਾ ਬੰਦ ਕਰੇ, ਪੰਜਾਬ 1984 ਵਿੱ
ਅਮਨ ਅਰੋੜਾ ਨੂੰ ਆਪ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾਉਣ ਦੀਆਂ ਖ
*ਫਿੱਲੌਰ ਵਿੱਚ 'ਯੁੱਧ ਨਸ਼ਾ ਮੁਕਤੀ' ਮੁਹਿੰਮ ਦੀ ਰਾਜ ਪੱਧਰੀ ਸਿਖ
*ਭਾਰਤ ਨਗਰ ਚੌਕ ਲੁਧਿਆਣਾ ਵਿਖੇ ਮਹਾਵੀਰ ਚੱਕਰ ਵਿਜੇਤਾ ਸ਼ਹੀਦ ਮੇ
*ਖੰਨਾ 'ਚ ਪ੍ਰੈਸ਼ਰ ਹਾਰਨ ਵਜਾਉਣ ਵਾਲਿਆਂ ਦੀ ਨਹੀਂ ਹੋਵੇਗੀ ਖੈਰ,
ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹ
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸ
*ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾ
*ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ
*ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵ
ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਟ੍ਰੈਫਿਕ ਪੁਲਿਸ ਵੱ
*ਆਰ.ਆਈ.ਐਮ.ਸੀ. ਵਿੱਚ ਜੁਲਾਈ 2027 ਟਰਮ ਲਈ ਦਾਖ਼ਲਾ ਸ਼ੁਰੂ; ਦਾਖ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51801686

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us