*ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸਿੰਘ ਸੌਂਦ*

Sep12,2026 | Jagrati Lahar Bureau | Chandigarh



ਕੇਂਦਰ ਸਰਕਾਰ, ਸੈਂਟਰਲ ਪਾਵਰ ਪੂਲ ਵਿੱਚੋਂ ਪੰਜਾਬ ਨੂੰ ਉਸਦਾ ਬਣਦਾ ਪੂਰਾ ਹਿੱਸਾ ਤੁਰੰਤ ਜਾਰੀ ਕਰਨਾ ਯਕੀਨੀ ਬਣਾਵੇ: ਸੌਂਦ

ਪੰਜਾਬ ਸਰਕਾਰ ਦੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਕੋਈ ਕਮੀ ਨਹੀਂ; ਪਛਵਾੜਾ ਖਾਣ ਕੋਲੇ ਦੀ ਲੋੜੀਂਦੀ ਉਪਲਬਧਤਾ ਨੂੰ ਬਣਾ ਰਹੀ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਤਲਵੰਡੀ ਸਾਬੋ ਅਤੇ ਰਾਜਪੁਰਾ ਵਿਚਲੇ ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਾਟ ਕੋਲ ਇੰਡੀਆ ਨਾਲ ਸਬੰਧਤ: ਤਰੁਨਪ੍ਰੀਤ ਸਿੰਘ ਸੌਂਦ

ਪੀ.ਐਸ.ਪੀ.ਸੀ.ਐਲ. ਦੀ ਟੀਮ ਨੇ ਤਕਨੀਕੀ ਖ਼ਰਾਬੀ ਵਾਲਾ ਇੱਕ ਯੂਨਿਟ ਕਰਵਾਇਆ ਚਾਲੂ; ਬਾਕੀ ਯੂਨਿਟਾਂ ਨੂੰ ਵੀ ਜਲਦ ਚਾਲੂ ਕਰਨ ਦੇ ਯਤਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 12 ਸਤੰਬਰ 2026:

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਨੂੰ ਇਸ ਸਮੇਂ ਕੇਂਦਰੀ ਪਾਵਰ ਪੂਲ ਵਿੱਚੋਂ ਆਪਣੇ ਹਿੱਸੇ ਦੇ ਮੁਕਾਬਲੇ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ।

ਪੰਜਾਬ ਦੇ ਖੇਤੀਬਾੜੀ ਸੈਕਟਰ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਸਾਡੇ ਕਿਸਾਨਾਂ ਤੇ ਸੂਬੇ ਦੀ ਆਰਥਿਕਤਾ ਲਈ ਢੁਕਵੀਂ ਅਤੇ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ, ਜਿਸ ਕਰਕੇ ਕੇਂਦਰ ਨੂੰ ਸੈਂਟਰਲ ਪਾਵਰ ਪੂਲ ਵਿੱਚੋਂ ਪੰਜਾਬ ਨੂੰ ਉਸ ਦਾ ਬਣਦਾ ਹਿੱਸਾ ਤੁਰੰਤ ਜਾਰੀ ਕਰਨਾ ਚਾਹੀਦਾ ਹੈ।”

ਬਿਜਲੀ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਲਿਖਤੀ ਪੱਤਰ ਰਾਹੀਂ ਵੀ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਕੇਂਦਰੀ ਪਾਵਰ ਪੂਲ ਵਿੱਚੋਂ ਉਸ ਦਾ ਬਣਦਾ ਪੂਰਾ ਹਿੱਸਾ ਤੁਰੰਤ ਮਿਲਣਾ ਯਕੀਨੀ ਬਣਾਉਣ।

ਕੋਲੇ ਦੀ ਘਾਟ ਸਬੰਧੀ ਝੂਠੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਨਕਾਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੇ ਥਰਮਲ ਪਾਵਰ ਪਲਾਂਟਾਂ ਵਿੱਚ ਕੋਲੇ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਨੇ ਪਛਵਾੜਾ ਕੋਲਾ ਖਾਣ ਨੂੰ ਪਹਿਲਾਂ ਹੀ ਚਾਲੂ ਕਰ ਲਿਆ ਗਿਆ ਸੀ, ਜਿਸ ਨਾਲ ਸਰਕਾਰੀ ਬਿਜਲੀ ਉਤਪਾਦਨ ਪਲਾਂਟਾਂ ਵਾਸਤੇ ਕੋਲੇ ਦੀ ਢੁਕਵੀਂ ਉਪਲਬਧਤਾ ਯਕੀਨੀ ਬਣੀ ਹੈ।”
ਉਨ੍ਹਾਂ ਕਿਹਾ, “ਪੰਜਾਬ ਨੇ ਆਪਣੀ ਪਛਵਾੜਾ ਕੋਲਾ ਖਾਣ ਵਿੱਚੋਂ ਸਪਲਾਈ ਚਾਲੂ ਕੀਤੀ ਹੋਈ ਹੈ ਅਤੇ ਹੁਣ ਸਾਡੇ ਕੋਲ ਲੋੜੀਂਦਾ ਕੋਲਾ ਉਪਲਬਧ ਹੈ। ਉਨ੍ਹਾਂ ਕਿਹਾ ਕਿ ਅਸਲ ਮੁੱਦਾ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਦਾ ਹੈ, ਜਿਸ ਲਈ ਕੋਲ ਇੰਡੀਆ ਜ਼ਿੰਮੇਵਾਰ ਹੈ।”

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਤਲਵੰਡੀ ਸਾਬੋ ਅਤੇ ਰਾਜਪੁਰਾ ਦੇ ਨਿੱਜੀ ਥਰਮਲ ਪਾਵਰ ਪਲਾਂਟ ਕੋਲਾ ਸਪਲਾਈ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜੋ ਕੋਲ ਇੰਡੀਆ ਦਾ ਜ਼ਿੰਮਾ ਹੈ।

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ 10 ਥਰਮਲ ਬਿਜਲੀ ਉਤਪਾਦਨ ਯੂਨਿਟ ਹਨ, ਜਿਨ੍ਹਾਂ ਵਿੱਚ ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਚਾਰ-ਚਾਰ ਯੂਨਿਟ ਅਤੇ ਗੋਇੰਦਵਾਲ ਸਾਹਿਬ ਵਿਖੇ ਦੋ ਯੂਨਿਟ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਤਲਵੰਡੀ ਸਾਬੋ ਅਤੇ ਰਾਜਪੁਰਾ ਥਰਮਲ ਪਾਵਰ ਪਲਾਂਟ ਪ੍ਰਾਈਵੇਟ ਕੰਪਨੀਆਂ ਵੱਲੋਂ ਚਲਾਏ ਜਾ ਰਹੇ ਹਨ।
ਉਨ੍ਹਾਂ ਕਿਹਾ, “ਸਾਡੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਵੱਲੋਂ ਇੱਕ ਯੂਨਿਟ ਵਿੱਚ ਆਈ ਤਕਨੀਕੀ ਖ਼ਰਾਬੀ ਨੂੰ ਠੀਕ ਕਰ ਲਿਆ ਗਿਆ ਹੈ। ਸਾਡੀ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ. ਬਿਜਲੀ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਦੇ ਬਾਕੀ ਯੂਨਿਟਾਂ ਨੂੰ ਵੀ ਜਲਦ ਤੋਂ ਜਲਦ ਬਹਾਲ ਕਰਨ ਦੇ ਯਤਨ ਜਾਰੀ ਹਨ।”

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੁਹਰਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖ਼ਾਸ ਕਰਕੇ ਵੱਧ ਮੰਗ ਵਾਲੇ ਸਮੇਂ ਦੌਰਾਨ ਲੋੜੀਂਦੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਡਾ. ਬਸੰਤ ਗਰਗ ਅਤੇ ਡਾਇਰੈਕਟਰ (ਉਤਪਾਦਨ) ਇੰਜੀ. ਪੁਨਰਦੀਪ ਸਿੰਘ ਬਰਾੜ ਵੀ ਹਾਜ਼ਰ ਸਨ।

-punjabpower-tarunpreetsinghsond-pspcl-pachhwaracoalmine-punjabfarmers



TOP HEADLINES


ਕੰਮ ਦੀ ਰਾਜਨੀਤੀ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪ
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਨੀਤੀਆਂ ਅਤੇ ਸੰਗਤ ਨਾ
*ਲੁਧਿਆਣਾ ਦੇ ਸਨਅਤਕਾਰਾਂ ‘ਤੇ ਦਰਜ ਐੱਫਆਈਆਰ ਵਾਪਸ ਲਓ- ਅਨਿਲ ਸਰ
*ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ
ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿ
*ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰ
*ਇੰਨੋਸੈਂਟ ਹਾਰਟਸ ਸਕੂਲ, ਨੂਰਪੁਰ ਵਿਖੇ ਜ਼ਿਲ੍ਹਾ ਪੱਧਰੀ ਹੈਂਡਬਾ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ
ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ
*ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰ
*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ
*ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤ
ਗਾਂਧੀ ਜਯੰਤੀ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨ
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ
ਅਮਰਜੀਤ ਚਾਵਲਾ 'ਤੇ 8 ਮਹੀਨੇ ਸਰਾਂ 'ਚ ਸ਼ੋਸ਼ਣ ਦੇ ਦੋਸ਼, ਲੱਖਾਂ
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026'
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52202026

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us