ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗ

Sep14,2026 | Jagrati Lahar Bureau | Chandigarh


 
ਅਜਨਾਲਾ ਨੂੰ ਵਾਰ-ਵਾਰ ਆਉਣ ਵਾਲੇ ਹੜ੍ਹਾਂ ਤੋਂ ਬਚਾਉਣਲੋਕਾਂ ਦੇ ਜੀਵਨ ਤੇ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਉਝ ਡੈਮ ਬਹੁਤ ਜ਼ਰੂਰੀ: ਕੁਲਦੀਪ ਸਿੰਘ ਧਾਲੀਵਾਲ
 
ਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗ
 
ਚੰਡੀਗੜ੍ਹ 14 ਸਤੰਬਰ
 
ਅਜਨਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਸਰਪੰਚਾਂ ਦੇ ਵਫ਼ਦ ਨਾਲ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਜਨਾਲਾ ਨੂੰ ਬਾਰ-ਬਾਰ ਆਉਂਦੇ ਹੜ੍ਹਾਂ ਤੋਂ ਬਚਾਉਣ ਲਈ ਜੰਮੂ-ਕਸ਼ਮੀਰ ਵਿੱਚ ਉਝ ਨਦੀ 'ਤੇ ਡੈਮ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ।
 
ਮੁਲਾਕਾਤ ਦੌਰਾਨ ਧਾਲੀਵਾਲ ਨੇ ਉਝ ਨਦੀ ਦੇ ਪਾਣੀ ਕਾਰਨ ਅਜਨਾਲਾ ਦੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਇਸ ਨਦੀ ਨੇ ਅਜਨਾਲਾ ਵਿੱਚ ਵਾਰ-ਵਾਰ ਹੜ੍ਹ ਅਤੇ ਤਬਾਹੀ ਮਚਾਈ ਹੈਜਿਸ ਨਾਲ ਇਲਾਕੇ ਦੇ ਲੋਕਾਂ ਦੇ ਜੀਵਨ ਅਤੇ ਰੋਜ਼ੀ-ਰੋਟੀ 'ਤੇ ਬੁਰਾ ਅਸਰ ਪਿਆ ਹੈ।
 
ਉਨ੍ਹਾਂ ਅੱਗੇ ਕਿਹਾ ਕਿ ਹੜ੍ਹਾਂ ਦੇ ਲਗਾਤਾਰ ਖ਼ਤਰੇ ਨੇ ਇਲਾਕੇ ਦੇ ਆਰਥਿਕ ਵਿਕਾਸ ਨੂੰ ਵੀ ਪ੍ਰਭਾਵਿਤ ਕੀਤਾ ਹੈ। ਜਿਸ ਇਲਾਕੇ ਵਿੱਚ ਲਗਾਤਾਰ ਹੜ੍ਹਾਂ ਅਤੇ ਤਬਾਹੀ ਦਾ ਡਰ ਬਣਿਆ ਰਹਿੰਦਾ ਹੋਵੇਉੱਥੇ ਕੋਈ ਵੀ ਉਦਯੋਗ ਸਥਾਪਿਤ ਕਰਨ ਲਈ ਤਿਆਰ ਨਹੀਂ ਹੁੰਦਾ। ਅਜਨਾਲਾ ਦੇ ਲੋਕ ਇਸ ਬਾਰ-ਬਾਰ ਆਉਂਦੇ ਸੰਕਟ ਤੋਂ ਪੱਕੇ ਹੱਲ ਅਤੇ ਟਿਕਾਊ ਵਿਕਾਸ ਦੇ ਸਪੱਸ਼ਟ ਰਾਹ ਦੇ ਹੱਕਦਾਰ ਹਨ।
 
ਧਾਲੀਵਾਲ ਨੇ ਕਿਹਾ ਕਿ ਉਝ ਨਦੀ ਵਾਰ-ਵਾਰ ਇਲਾਕੇ ਵਿੱਚ ਹੜ੍ਹ ਲਿਆਉਂਦੀ ਹੈ ਅਤੇ ਕਈ ਵਾਰ ਤਬਾਹੀ ਮਚਾ ਚੁੱਕੀ ਹੈ। ਸਾਡੀਆਂ ਕਈ ਪੀੜ੍ਹੀਆਂ ਨੇ ਹੜ੍ਹਾਂ ਦਾ ਸੰਤਾਪ ਭੋਗਿਆ ਹੈਅਤੇ ਅਸੀਂ ਇਸ ਵਾਰ-ਵਾਰ ਦੇ ਸੰਕਟ ਤੋਂ ਆਪਣੇ ਆਪ ਨੂੰ ਪੱਕੇ ਤੌਰ 'ਤੇ ਬਚਾਉਣਾ ਚਾਹੁੰਦੇ ਹਾਂ। ਇਸ ਲਈ ਉਝ ਨਦੀ ਦਾ ਯੋਗ ਪ੍ਰਬੰਧਨ ਹੋਣਾ ਬਹੁਤ ਜ਼ਰੂਰੀ ਹੈ।
 
ਉਨ੍ਹਾਂ ਦੱਸਿਆ ਕਿ ਵਫ਼ਦ ਨੇ ਉਝ ਨਦੀ 'ਤੇ ਡੈਮ ਬਣਾਉਣ ਦਾ ਮੁੱਦਾ ਚੁੱਕਿਆ ਤਾਂ ਜੋ ਪੰਜਾਬ ਵੱਲ ਵਗਦੇ ਪਾਣੀ ਨੂੰ ਨਿਯੰਤਰਿਤ ਕੀਤਾ ਜਾ ਸਕੇ ਅਤੇ ਅਜਨਾਲਾ ਵਿੱਚ ਹੜ੍ਹਾਂ ਦੇ ਲਗਾਤਾਰ ਬਣੇ ਖ਼ਤਰੇ ਨੂੰ ਘਟਾਇਆ ਜਾ ਸਕੇ।
 
ਇਸ ਪ੍ਰੋਜੈਕਟ ਦੀ ਅਹਿਮੀਅਤ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਉਝ ਡੈਮ ਦੇ ਨਿਰਮਾਣ ਨਾਲ ਬਾਰ-ਬਾਰ ਆਉਂਦੇ ਹੜ੍ਹਾਂ ਦੇ ਖ਼ਤਰੇ ਦਾ ਵੱਡੇ ਪੱਧਰ 'ਤੇ ਪੱਕਾ ਹੱਲ ਹੋ ਜਾਵੇਗਾ। ਹੜ੍ਹ ਨਿਯੰਤਰਣ ਦੇ ਨਾਲ-ਨਾਲ ਇਹ ਪ੍ਰੋਜੈਕਟ ਬਿਜਲੀ ਪੈਦਾ ਕਰੇਗਾਸਿੰਚਾਈ ਲਈ ਨਹਿਰਾਂ ਮੁਹੱਈਆ ਕਰਵਾਏਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਅਵਸਰ ਪੈਦਾ ਕਰੇਗਾ। ਇਹ ਸਰਹੱਦੀ ਖੇਤਰ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵੱਲ ਇੱਕ ਵੱਡਾ ਕਦਮ ਸਾਬਤ ਹੋ ਸਕਦਾ ਹੈ।
 
ਧਾਲੀਵਾਲ ਨੇ ਕਿਹਾ ਕਿ ਉਹ ਪਹਿਲਾਂ ਵੀ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲਾਂ ਕੋਲ ਇਹ ਮੁੱਦਾ ਚੁੱਕ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਇਹ ਮੁਲਾਕਾਤ ਕੇਂਦਰ ਸਰਕਾਰ ਅੱਗੇ ਸਿੱਧੇ ਤੌਰ 'ਤੇ ਮੰਗ ਰੱਖਣ ਅਤੇ ਇਸ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟ 'ਤੇ ਜਲਦ ਕਾਰਵਾਈ ਦੀ ਮੰਗ ਕਰਨ ਲਈ ਕੀਤੀ ਗਈ ਸੀ।
 
ਧਾਲੀਵਾਲ ਨੇ ਕਿਹਾ ਕਿ ਅਜਨਾਲਾ ਦੇ ਲੋਕ ਪੀੜ੍ਹੀਆਂ ਤੋਂ ਬਾਰ-ਬਾਰ ਆਉਂਦੇ ਹੜ੍ਹਾਂ ਦੇ ਸਿੱਟੇ ਭੁਗਤ ਰਹੇ ਹਨ ਅਤੇ ਉਹ ਇੱਕ ਪੱਕੇ ਹੱਲ ਦੇ ਹੱਕਦਾਰ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਰਹੱਦੀ ਖੇਤਰ ਦੇ ਲੋਕਾਂ ਦੇ ਹਿੱਤ ਵਿੱਚ ਉਝ ਡੈਮ ਪ੍ਰੋਜੈਕਟ ਨੂੰ ਜਲਦ ਤੋਂ ਜਲਦ ਅੱਗੇ ਵਧਾਇਆ ਜਾਵੇ।

-kuldeepsinghdhaliwal-ajnalafloods-ujhdam-floodcontrol-punjabnews



TOP HEADLINES


*ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁ
ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ
*ਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕ
ਰਾਜਸਥਾਨ ਵਿੱਚ ਵੀ ਆਪ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵ
ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ
ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ
*ਭਾਰਤ ਅਤੇ ਪਾਕਿਸਤਾਨ ਦਰਮਿਆਨ ਇਤਿਹਾਸਕ ਮੁਕਾਬਲਾ ਪਹਿਲੀ ਨਵੰਬਰ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀ
ਮੋਹਾਲੀ ਵਿੱਚ ਬਿਜਲੀ ਕੱਟਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋ
*ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼
*ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇ
ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ: ਡਰਾਈਵਰ ਨੂੰ ਅਗਵਾ ਕਰਕੇ
*ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰ
ਮੋਹਾਲੀ ਵਿੱਚ Hero Asian Champions Trophy 2026 ਦਾ ਸ਼ਡਿਊਲ
*ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤ
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ 'ਸ਼
ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਅਤੇ ਗੋਆ ਫਾਰਵਰਡ ਪਾਰਟ
ਵੜਿੰਗ ਨੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ 12 ਘੰਟੇ ਦੇ ਬਿਜਲੀ ਕੱ
ਚੰਡੀਗੜ੍ਹ ਦੇ ਸੈਕਟਰ 52 ਦੇ ਪੈਟਰੋਲ ਪੰਪ ਤੇ ਮੋਹਾਲੀ ਪੁਲੀਸ ਦਾ
ਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51838592

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us