ਅਰਜਨ ਮੇਘਵਾਲ ਫਾਜ਼ਲਿਕਾ ਤੇ ਸ਼ਿਵਰਾਜ ਸਿੰਘ ਚੌਹਾਨ ਤਲਵੰਡੀ ਸਾਬੋ ਤੋਂ ਕਰਨਗੇ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਰਵਾਨਾ
Sep16,2026
| Jagrati Lahar Bureau | Chandigarh
18 ਸਤੰਬਰ ਤੋਂ ਹੋ ਰਿਹਾ ਹੈ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਅਗਾਜ਼
ਚੰਡੀਗੜ੍ਹ, 16 ਸਤੰਬਰ:
ਕੇਂਦਰੀ ਮੰਤਰੀ ਕਾਨੂੰਨ ਮੰਤਰੀ ਅਰਜਨ ਮੇਘਵਾਲ, ਪੰਜਾਬ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਦੀ ਤੀਜੀ ਯਾਤਰਾ ਨੂੰ ਫਾਜ਼ਿਲਕਾ ਦੇ ਸਦੀਕੀ ਤੋਂ 20 ਸਤੰਬਰ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਜਦਕਿ ਚੌਥੀ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 21 ਸਤੰਬਰ ਨੂੰ ਰਵਾਨਾ ਹੋਵੇਗੀ। ਜਿਸ ਨੂੰ ਕੇਂਦਰੀ ਮੰਤਰੀ ਸ਼ਿਵ ਰਾਜ ਸਿੰਘ ਚੌਹਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਰਵਾਨਾ ਕਰਨਗੇ।
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਕਨਵੀਨਰ ਰਾਜੇਸ਼ ਬਾਘਾ ਨੇ ਦੱਸਿਆ ਕਿ ‘‘ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’’ ਦੇ ਨਾਅਰੇ ਹੇਠ 18 ਸਤੰਬਰ ਤੋਂ ਚਾਰ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਪਹਿਲੀ ਯਾਤਰਾ ਪਠਾਨਕੋਟ ਤੋਂ 18 ਸਤੰਬਰ ਨੂੰ, ਦੂਜੀ ਯਾਤਰਾ ਦਾ ਆਗਾਜ਼ 19 ਸਿਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਹੋਵੇਗਾ।
ਰਾਜੇਸ਼ ਬਾਘਾ ਨੇ ਦੱਸਿਆ ਕਿ ਅਰਜਨ ਮੇਘਵਾਲ ਸਦੀਕੀ ਸ਼ਹੀਦ ਸਮਾਰਕ ਉੱਤੇ ਸ਼ਹੀਦਾਂ ਨੂੰ ਸਿਜਦਾ ਕਰਨਗੇ ਅਤੇ ਇੱਕ ਇਕੱਠ ਨੂੰ ਸੰਬੋਧਨ ਕਰਨ ਉਪਰੰਤ ਯਾਤਰਾ ਨੂੰ ਝੰਡੀ ਦਿਖਾ ਕੇ ਰਵਾਨਾ ਕਰਨਗੇ। ਉਨ੍ਹਾਂ ਦੱਸਿਆ ਕਿ ਸ਼ਿਵਰਾਜ ਸਿੰਘ ਚੌਹਾਨ ਤੇ ਨਾਇਬ ਸਿੰਘ ਸੈਣੀ 21 ਸਤੰਬਰ ਨੂੰ ਤਖ਼ਤ ਦਮਦਮਾ ਸਾਹਿਬ ਉੱਤੇ ਨਤਮਸਤਕ ਹੋਣ ਤੋਂ ਬਾਅਦ ਚੌਥੀ ਯਾਤਰਾ ਨੂੰ ਰਵਾਨਾ ਕਰਨਗੇ।
ਰਾਜੇਸ਼ ਬਾਘਾ ਨੇ ਕਿਹਾ ਕਿ ਇਹ ਯਾਤਰਾ ਅੱਜ ਪੰਜਾਬ ਦੇ ਸਾਹਮਣੇ ਖੜ੍ਹੀਆਂ ਤਿੰਨ ਵੱਡੀਆਂ ਚੁਣੌਤੀਆਂ—ਵਧਦਾ ਨਸ਼ਾ, ਵਿਗੜਦੀ ਕਾਨੂੰਨ-ਵਿਵਸਥਾ ਅਤੇ ਤਹਿਸੀਲ ਤੇ ਥਾਣੇ ਤੋਂ ਲੈ ਕੇ ਮੁੱਖ ਮੰਤਰੀ ਦਫ਼ਤਰ ਤੱਕ ਸ਼ਾਸਨ ਦੇ ਹਰ ਪੱਧਰ ’ਤੇ ਫੈਲੇ ਭ੍ਰਿਸ਼ਟਾਚਾਰ ’ਤੇ ਕੇਂਦਰਿਤ ਹੋਵੇਗੀ।
ਤੀਜੀ ਯਾਤਰਾ ਦਾ ਰੂਟ ਤੀਜੀ ਯਾਤਰਾ ਫਾਜ਼ਿਲਕਾ ਦੇ ਸਦੀਕੀ ਬਾਰਡਰ ਵਾਰ ਮੈਮੋਰੀਅਲ ਤੋਂ 20 ਸਤੰਬਰ ਨੂੰ ਸ਼ੁਰੂ ਹੋਵੇਗੀ, ਇਹ ਯਾਤਰਾ ਫਾਜ਼ਿਲਕਾ, ਬੱਲੂਆਣਾ, ਅਬੋਹਰ, ਜਲਾਲਾਬਾਦ, ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਜੈਤੋ, ਕੋਟਕਪੂਰਾ, ਫਰੀਦਕੋਟ, ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, ਧਰਮਕੋਟ, ਮੋਗਾ, ਜਗਰਾਉਂ, ਰਾਏਕੋਟ, ਦਾਖਾ, ਮਲੇਰਕੋਟਲਾ, ਅਮਰਗੜ੍ਹ, ਗਿੱਲ, ਸਾਹਨੇਵਾਲ ਅਤੇ ਲੁਧਿਆਣਾ ਸ਼ਹਿਰੀ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ ਅਤੇ ਜਲੰਧਰ ਵਿੱਚ ਸੰਪੰਨ ਹੋਵੇਗੀ।
ਚੌਥੀ ਯਾਤਰਾ ਦਾ ਰੂਟ ਚੌਥੀ ਯਾਤਰਾ 21 ਸਤੰਬਰ ਨੂੰ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼ੁਰੂ ਹੋਵੇਗੀ ਅਤੇ ਜਲੰਧਰ ਵਿੱਚ ਸਮਾਪਤ ਹੋਣ ਤੋਂ ਪਹਿਲਾਂ ਤਲਵੰਡੀ ਸਾਬੋ, ਮੌੜ, ਰਾਮਪੁਰਾ ਫੂਲ, ਭੁੱਚੋ ਮੰਡੀ, ਬਠਿੰਡਾ ਦਿਹਾਤੀ, ਬਠਿੰਡਾ ਸ਼ਹਿਰੀ, ਮਾਨਸਾ, ਸਰਦੂਲਗੜ੍ਹ, ਬੁਢਲਾਡਾ, ਭਦੌੜ, ਬਰਨਾਲਾ, ਮਹਿਲ ਕਲਾਂ, ਧੂਰੀ, ਸੰਗਰੂਰ, ਸੁਨਾਮ, ਦਿੜ੍ਹਬਾ, ਲਹਿਰਾ, ਸ਼ੁਤਰਾਣਾ, ਨਾਭਾ, ਪਟਿਆਲਾ ਦਿਹਾਤੀ, ਪਟਿਆਲਾ ਸ਼ਹਿਰੀ, ਸਨੌਰ ਅਤੇ ਰਾਜਪੁਰਾ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ।
-arjunmeghwal-shivrajsinghchouhan-nashamuktpunjabyatra-fazilka-talwandisabo