*ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 'ਤੇ ਜਤਾਇਆ ਸਖ਼ਤ ਵਿਰੋਧ, ਕਿਹਾ- ਪੰਜਾਬ ਦਾ ਹਿੱਸਾ ਹੌਲੀ-ਹੌਲੀ ਖੋਹਿਆ ਜਾ ਰਿਹਾ ਹੈ*

Sep16,2026 | Jagrati Lahar Bureau | Chandigarh


 
*ਪੰਜਾਬ ਅਤੇ ਹਰਿਆਣਾ ਵਿਚਕਾਰ 60:40 ਦਾ ਫਾਰਮੂਲਾ ਤੈਅ ਹੋਇਆ ਸੀ, ਪ੍ਰਸਤਾਵਿਤ ਨਿਯਮ ਚੰਡੀਗੜ੍ਹ ਵਿੱਚ ਪੰਜਾਬ ਦੇ ਹਿੱਸੇ ਨੂੰ ਢਾਹ ਲਾਉਣ ਦੀ ਕੋਸ਼ਿਸ਼: ਬਲਤੇਜ ਪੰਨੂ*
 
*ਜੇਕਰ ਪ੍ਰਸਤਾਵਿਤ ਨਿਯਮ ਲਾਗੂ ਹੁੰਦੇ ਹਨ ਤਾਂ ਮੈਡੀਕਲ ਪੋਸਟਾਂ ਵਿੱਚ ਪੰਜਾਬ ਦਾ ਹਿੱਸਾ ਘਟ ਕੇ ਸਿਰਫ਼ 36% ਰਹਿ ਜਾਵੇਗਾ: ਬਲਤੇਜ ਪੰਨੂ*
 
*ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ*
 
*ਪੰਜਾਬ ਯੂਨੀਵਰਸਿਟੀ ਤੋਂ ਸਿੱਖ ਸਿਲੇਬਸ ਹਟਾਉਣ ਤੋਂ ਬਾਅਦ, ਹੁਣ ਚੰਡੀਗੜ੍ਹ ਵਿੱਚ ਪੰਜਾਬ ਦੇ ਮੈਡੀਕਲ ਕਾਡਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ: ਬਲਤੇਜ ਪੰਨੂ*
 
*ਭਾਜਪਾ ਪੰਜਾਬ ਵਿੱਚ ਸਰਕਾਰ ਬਣਾਉਣ ਦੀਆਂ ਗੱਲਾਂ ਕਰਦੀ ਹੈ, ਜਦਕਿ ਪੰਜਾਬ ਦੇ ਹੱਕ ਇੱਕ-ਇੱਕ ਕਰਕੇ ਖੋਹੇ ਜਾ ਰਹੇ ਹਨ: ਬਲਤੇਜ ਪੰਨੂ*
 
*ਕੇਂਦਰ ਨੂੰ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ਦੀ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਕਰਨੀ ਚਾਹੀਦੀ ਹੈ: ਬਲਤੇਜ ਪੰਨੂ*
 
 
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 'ਤੇ ਸਖ਼ਤ ਵਿਰੋਧ ਜਤਾਉਂਦਿਆਂ ਕਿਹਾ ਕਿ ਪ੍ਰਸਤਾਵਿਤ ਬਦਲਾਅ ਚੰਡੀਗੜ੍ਹ ਦੀਆਂ ਮੈਡੀਕਲ ਸੇਵਾਵਾਂ ਵਿੱਚ ਪੰਜਾਬ ਦੇ ਤੈਅਸ਼ੁਦਾ ਹਿੱਸੇ ਨੂੰ ਘਟਾਉਣਗੇ ਅਤੇ ਪੰਜਾਬ ਤੇ ਹਰਿਆਣਾ ਵਿਚਾਲੇ ਹੋਏ ਸਮਝੌਤੇ ਦੀ ਉਲੰਘਣਾ ਕਰਨਗੇ।
 
ਇੱਕ ਬਿਆਨ ਵਿੱਚ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਪਹਿਲਾਂ 60:40 ਦਾ ਪ੍ਰਬੰਧ ਸੀ, ਜਿਸ ਵਿੱਚ 60% ਪੰਜਾਬ ਲਈ ਅਤੇ 40% ਹਰਿਆਣਾ ਲਈ ਸੀ। ਹੁਣ, ਪ੍ਰਸਤਾਵਿਤ ਬਦਲਾਆਂ ਤਹਿਤ, 40% ਮੈਡੀਕਲ ਅਫ਼ਸਰ ਸਿੱਧੇ ਯੂਟੀ ਕਾਡਰ ਅਧੀਨ ਭਰਤੀ ਕੀਤੇ ਜਾਣਗੇ, ਜਦਕਿ ਬਾਕੀ 60% ਦੋਵਾਂ ਰਾਜਾਂ ਵਿਚਕਾਰ ਵੰਡਿਆ ਜਾਵੇਗਾ। ਇਸ ਦੇ ਨਤੀਜੇ ਵਜੋਂ, ਪੰਜਾਬ ਦਾ ਹਿੱਸਾ ਘਟ ਕੇ ਸਿਰਫ਼ 36% ਦੇ ਕਰੀਬ ਰਹਿ ਜਾਵੇਗਾ।"
 
ਆਪ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ, "ਇਹ ਸਿਰਫ਼ ਭਰਤੀ ਨਿਯਮਾਂ ਵਿੱਚ ਬਦਲਾਅ ਨਹੀਂ ਹੈ। ਇਹ ਸਿੱਧੇ ਤੌਰ 'ਤੇ ਚੰਡੀਗੜ੍ਹ ਵਿੱਚ ਪੰਜਾਬ ਦੇ ਹੱਕਾਂ ਨਾਲ ਜੁੜਿਆ ਮੁੱਦਾ ਹੈ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ, ਅਤੇ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ। ਪੰਜਾਬ ਦੀ ਪੁਨਰਗਠਨ ਸਮੇਂ ਕੀਤੇ ਗਏ ਪ੍ਰਬੰਧਾਂ ਨੂੰ ਇਸ ਤਰ੍ਹਾਂ ਨਹੀਂ ਬਦਲਿਆ ਜਾ ਸਕਦਾ ਕਿ ਪੰਜਾਬ ਦਾ ਹਿੱਸਾ ਲਗਾਤਾਰ ਘਟਦਾ ਰਹੇ।"
 
ਬਲਤੇਜ ਪੰਨੂ ਨੇ ਕਿਹਾ ਕਿ ਪ੍ਰਸਤਾਵਿਤ ਬਦਲਾਅ ਉਸ ਵੱਡੇ ਸਿਲਸਿਲੇ ਦਾ ਹਿੱਸਾ ਹਨ ਜਿਸ ਰਾਹੀਂ ਪੰਜਾਬ ਦੇ ਹੱਕਾਂ ਨੂੰ ਇੱਕ-ਇੱਕ ਕਰਕੇ ਕਮਜ਼ੋਰ ਕੀਤਾ ਜਾ ਰਹਾ ਹੈ। ਉਨ੍ਹਾਂ ਕਿਹਾ "ਪਹਿਲਾਂ ਪੰਜਾਬ ਯੂਨੀਵਰਸਿਟੀ ਤੋਂ ਸਿੱਖ ਸਿਲੇਬਸ ਹਟਾਇਆ ਗਿਆ ਸੀ। ਹੁਣ ਚੰਡੀਗੜ੍ਹ ਦੇ ਮੈਡੀਕਲ ਕਾਡਰ ਵਿੱਚ ਪ੍ਰਸਤਾਵਿਤ ਬਦਲਾਆਂ ਰਾਹੀਂ ਇੱਕ ਹੋਰ ਮੁੱਦਾ ਖੜ੍ਹਾ ਕਰ ਦਿੱਤਾ ਗਿਆ ਹੈ। ਇੱਕ-ਇੱਕ ਕਰਕੇ ਪੰਜਾਬ ਦੀ ਹਰ ਚੀਜ਼ ਖੋਹੀ ਜਾ ਰਹੀ ਹੈ,"।
 
ਉਨ੍ਹਾਂ ਨੇ ਪੰਜਾਬ ਬਾਰੇ ਭਾਜਪਾ ਦੇ ਸਿਆਸੀ ਰੁੱਖ 'ਤੇ ਸਵਾਲ ਚੁੱਕਦਿਆਂ ਕਿਹਾ, "ਭਾਜਪਾ ਬਾਰ-ਬਾਰ ਕਹਿੰਦੀ ਹੈ ਕਿ ਉਹ ਪੰਜਾਬ ਵਿੱਚ ਸਰਕਾਰ ਬਣਾਉਣਾ ਚਾਹੁੰਦੀ ਹੈ ਅਤੇ ਇੱਥੇ ਚੋਣਾਂ ਲੜਨਾ ਚਾਹੁੰਦੀ ਹੈ। ਪਰ ਦੂਜੇ ਪਾਸੇ ਪੰਜਾਬ ਦੇ ਹੱਕ ਇੱਕ-ਇੱਕ ਕਰਕੇ ਖੋਹੇ ਜਾ ਰਹੇ ਹਨ। ਜੇਕਰ ਭਾਜਪਾ ਸੱਚਮੁੱਚ ਪੰਜਾਬ ਦੀ ਸੇਵਾ ਕਰਨਾ ਚਾਹੁੰਦੀ ਹੈ, ਤਾਂ ਚੰਡੀਗੜ੍ਹ ਵਿੱਚ ਪੰਜਾਬ ਦਾ ਤੈਅਸ਼ੁਦਾ ਹਿੱਸਾ ਕਿਉਂ ਘਟਾਇਆ ਜਾ ਰਿਹਾ ਹੈ?"
 
ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ 60:40 ਦੇ ਪ੍ਰਬੰਧ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ ਅਤੇ ਵੱਖਰੇ ਯੂਟੀ ਕਾਡਰ ਦੀ ਪ੍ਰਸਤਾਵਿਤ ਸ਼ੁਰੂਆਤ ਨਾਲ ਪੰਜਾਬ ਦੇ ਹਿੱਸੇ ਨੂੰ ਘੱਟ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ"ਮੌਜੂਦਾ ਪ੍ਰਬੰਧ ਦਾ ਇੱਕ ਸਪੱਸ਼ਟ ਇਤਿਹਾਸ ਹੈ। ਨਵਾਂ ਕਾਡਰ ਢਾਂਚਾ ਪੇਸ਼ ਕਰਕੇ ਪੰਜਾਬ ਦੇ ਹਿੱਸੇ ਨੂੰ ਇਸ ਤਰ੍ਹਾਂ ਘਟਾਇਆ ਨਹੀਂ ਜਾ ਸਕਦਾ। ਕੇਂਦਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਹੱਕਾਂ ਅਤੇ ਹਿੱਸੇ ਦੀ ਰਾਖੀ ਹੋਵੇ"।
 
ਬਲਤੇਜ ਪੰਨੂ ਨੇ ਕੇਂਦਰ ਸਰਕਾਰ ਤੋਂ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ਦੀ ਤੁਰੰਤ ਸਮੀਖਿਆ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ "ਅਸੀਂ ਮੰਗ ਕਰਦੇ ਹਾਂ ਕਿ ਕੇਂਦਰ ਸਰਕਾਰ ਇਹਨਾਂ ਪ੍ਰਸਤਾਵਿਤ ਨਿਯਮਾਂ ਦੀ ਸਮੀਖਿਆ ਕਰੇ ਅਤੇ ਇਹ ਯਕੀਨੀ ਬਣਾਏ ਕਿ ਪੰਜਾਬ ਦੇ ਪੁਨਰਗਠਨ ਤੋਂ ਉਪਜੇ ਪ੍ਰਬੰਧਾਂ ਅਤੇ ਪੰਜਾਬ ਦੇ ਹੱਕਾਂ ਨੂੰ ਢਾਹ ਨਾ ਲੱਗੇ। ਪੰਜਾਬ ਤੋਂ ਇਹ ਉਮੀਦ ਨਹੀਂ ਕੀਤੀ ਜਾ ਸਕਦੀ ਕਿ ਉਹ ਚੰਡੀਗੜ੍ਹ ਵਿੱਚ ਆਪਣਾ ਹਿੱਸਾ ਇੱਕ-ਇੱਕ ਕਰਕੇ ਘਟਦੇ ਦੇਖ ਕੇ ਚੁੱਪ ਬੈਠਾ ਰਹੇਗਾ,"।

-baltejpannu-chandigarhhealthservicerules2026-punjabrights-chandigarh-aappunjab



TOP HEADLINES


ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭ
ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭ
*ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ
*ਭਗਵੰਤ ਮਾਨ ਸਰਕਾਰ ਵਲੋਂ ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ
*ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਡਰਾਫਟ ਚੰਡੀਗੜ੍ਹ
ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣ
ਇਨੋਸੈਂਟ ਹਾਰਟਸ ਵੱਲੋਂ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯ
ਅਰਜਨ ਮੇਘਵਾਲ ਫਾਜ਼ਲਿਕਾ ਤੇ ਸ਼ਿਵਰਾਜ ਸਿੰਘ ਚੌਹਾਨ ਤਲਵੰਡੀ ਸਾਬੋ
ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ
*ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ
ਪੰਜਾਬ ’ਚ ਈ ਡੀ ਦੀ ਵੱਡੀ ਕਾਰਵਾਈ: ਮੋਹਾਲੀ ਤੇ ਪਟਿਆਲਾ ’ਚ ਛਾਪੇ
ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਦੇਣ ਦਾ ਫੈਸਲਾ ਇਤਿ
ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ
*ਆਪ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਪੁੱ
रोपड़ पावर प्लांट के 2 यूनिट बंद होने के बावजूद पंजाब
*ਖੰਨਾ ਵਿੱਚ 16 ਸਤੰਬਰ ਨੂੰ ਅਸਮਾਨ ’ਚ ਉੱਡਣਗੇ 500 ਡਰੋਨ, ਸ੍ਰੀ
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪ
*ਕਾਂਗਰਸ ਲਾਸ਼ਾਂ 'ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿ
*17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51874344

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us