*5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ*

Sep21,2026 | Jagrati Lahar Bureau | Chandigarh


 
*ਪੁਲਿਸ ਕਾਰਵਾਈ ਤੋਂ ਲੈ ਕੇ ਪਿੰਡਾਂ ਦੀ ਨਿਗਰਾਨੀ ਤੱਕ, ਸਕੂਲਾਂ ਤੋਂ ਲੈ ਕੇ ਨਸ਼ਾ-ਮੁਕਤੀ ਕੇਂਦਰਾਂ ਤੱਕ: ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿਆਪਕ ਮੁਹਿੰਮ*
 
*‘ਯੁੱਧ ਨਸ਼ਿਆਂ ਵਿਰੁੱਧ’: ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ’ਤੇ ਰੋਕ ਦੇ ਨਾਲ-ਨਾਲ ਰੋਕਥਾਮ, ਸੂਚਨਾ ਅਤੇ ਇਲਾਜ ’ਤੇ ਜ਼ੋਰ*
 
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਸਿਰਫ਼ ਰਵਾਇਤੀ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ ਰਹੀ, ਸਗੋਂ ਨਸ਼ਿਆਂ ਖ਼ਿਲਾਫ਼ ਪੰਜ-ਸੂਤਰੀ ਵਿਆਪਕ ਰਣਨੀਤੀ ਵਜੋਂ ਅੱਗੇ ਵੱਧ ਰਹੀ ਹੈ; ਇਸ ਤਹਿਤ ਪੁਲਿਸ, ਅਧਿਆਪਕ, ਭਾਈਚਾਰਕ ਵਲੰਟੀਅਰ, ਨੌਜਵਾਨ ਅਤੇ ਸਿਹਤ ਕਰਮਚਾਰੀ ਮਿਲ ਕੇ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ’ਤੇ ਕਾਰਵਾਈ ਕਰਨ, ਨਸ਼ਿਆਂ ਦੀ ਰੋਕਥਾਮ ਕਰਨ, ਸੂਚਨਾ ਤੰਤਰ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੇ ਹਨ।
 
ਸੁਨੇਹਾ ਸਪੱਸ਼ਟ ਹੈ: ਪੰਜਾਬ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਥਾਣਿਆਂ ਤੋਂ ਨਹੀਂ ਲੜੇਗਾ। ਇਹ ਲੜਾਈ ਹੁਣ ਪਿੰਡਾਂ, ਸਕੂਲਾਂ, ਕਾਲਜਾਂ, ਭਾਈਚਾਰਿਆਂ ਅਤੇ ਸਿਹਤ ਕੇਂਦਰਾਂ ਤੱਕ ਪਹੁੰਚ ਰਹੀ ਹੈ। ਜਿੱਥੇ ਪੁਲਿਸ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ਨੂੰ ਤੋੜਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਜੁਟੀ ਹੋਈ ਹੈ, ਉੱਥੇ ਭਾਈਚਾਰਕ ਨੁਮਾਇੰਦੇ ਜ਼ਮੀਨੀ ਪੱਧਰ ’ਤੇ ਨਿਗਰਾਨੀ ਨੂੰ ਮਜ਼ਬੂਤ ਕਰ ਰਹੇ ਹਨ। ਅਧਿਆਪਕ ਨੌਜਵਾਨਾਂ ਦੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆਉਣ ਤੋਂ ਪਹਿਲਾਂ ਹੀ ਖ਼ਤਰੇ ਦੇ ਸੰਕੇਤਾਂ ਦੀ ਪਛਾਣ ਕਰਨ ਵਿੱਚ ਮਦਦ ਕਰ ਰਹੇ ਹਨ, ਜਦਕਿ ਨੌਜਵਾਨਾਂ ਵੱਲੋਂ ਕਿਸ਼ੋਰਾਂ ਅਤੇ ਨੌਜਵਾਨਾਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ, ਮਾਨਸਿਕ ਮਜ਼ਬੂਤੀ ਅਤੇ ਸਿਹਤਮੰਦ ਜੀਵਨ-ਸ਼ੈਲੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਸਿਹਤ ਕਰਮਚਾਰੀ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਇਲਾਜ ਅਤੇ ਸੁਧਾਰ ਵੱਲ ਜਾਣ ਦਾ ਰਾਹ ਮੁਹੱਈਆ ਕਰਵਾ ਰਹੇ ਹਨ।
 
ਇਸ ਪਹਿਲ ਦਾ ਉਦੇਸ਼ ਨਸ਼ੇ ਵੇਚਣਾ ਮੁਸ਼ਕਲ ਬਣਾਉਣਾ, ਨਸ਼ਾ ਤਸਕਰੀ ਦੀ ਸੂਚਨਾ ਦੇਣਾ ਆਸਾਨ ਕਰਨਾ, ਨੌਜਵਾਨਾਂ ਨੂੰ ਨਸ਼ਿਆਂ ਵੱਲ ਖਿੱਚਣਾ ਔਖਾ ਬਣਾਉਣਾ ਅਤੇ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਲੋਕਾਂ ਲਈ ਇਲਾਜ ਹਾਸਲ ਕਰਨਾ ਆਸਾਨ ਬਣਾਉਣਾ ਹੈ। ਇਹ ਪੰਜ-ਸੂਤਰੀ ਰਣਨੀਤੀ ਐਨਫੋਰਸਮੈਂਟ ਅਤੇ ਰੋਕਥਾਮ ਦੇ ਨਾਲ-ਨਾਲ ਰੀਹੈਬਲੀਟੇਸ਼ਨ ਨੂੰ ਵੀ ਬਰਾਬਰ ਮਹੱਤਵ ਦਿੰਦੀ ਹੈ ਅਤੇ ਇਹ ਦਰਸਾਉਂਦੀ ਹੈ ਕਿ ਨਸ਼ਿਆਂ ਖ਼ਿਲਾਫ਼ ਲਗਾਤਾਰ ਲੜਾਈ ਲਈ ਸਮਾਜ ਦੇ ਹਰ ਪੱਧਰ ਦੀ ਭਾਗੀਦਾਰੀ ਜ਼ਰੂਰੀ ਹੈ।
 
*ਪੁਲਿਸ ਕਾਰਵਾਈ: ਨਸ਼ਿਆਂ ਦੀ ਸਪਲਾਈ ਚੇਨ ’ਤੇ ਪ੍ਰਹਾਰ*
 
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਪੁਲਿਸ ਦੀ ਅਹਿਮ ਭੂਮਿਕਾ ਹੈ। ਮਾਰਚ 2025 ਤੋਂ ਸਤੰਬਰ 2026 ਤੱਕ ਪੰਜਾਬ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਨੇ 61,824 ਐਫਆਈਆਰ ਦਰਜ ਕੀਤੀਆਂ ਅਤੇ 81,433 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ।
 
ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਇਨ੍ਹਾਂ ਵਿੱਚ 3918 ਕਿਲੋਗ੍ਰਾਮ ਹੈਰੋਇਨ,991 ਕਿਲੋਗ੍ਰਾਮ ਅਫ਼ੀਮ, 47 ਟਨ ਭੁੱਕੀ, 1416 ਕਿਲੋਗ੍ਰਾਮ ਗਾਂਜਾ ਅਤੇ 65 ਲੱਖ ਗੋਲੀਆਂ ਤੇ ਕੈਪਸੂਲ ਸ਼ਾਮਲ ਹਨ।
 
ਇਸੇ ਸਮੇਂ ਦੌਰਾਨ, ਪੰਜਾਬ ਪੁਲਿਸ ਵੱਲੋਂ 79,293 ਜਨਤਕ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਰਾਹੀਂ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਸਿੱਧੇ ਤੌਰ ’ਤੇ ਭਾਈਚਾਰਿਆਂ ਤੱਕ ਪਹੁੰਚਾਇਆ ਗਿਆ ਅਤੇ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕੀਤਾ ਗਿਆ।
 
*ਅਧਿਆਪਕ: ਨਸ਼ਿਆਂ ਦੀ ਲਤ ਲੱਗਣ ਤੋਂ ਪਹਿਲਾਂ ਹੀ ਰੋਕਥਾਮ*
 
‘ਬਿਗ 5’ ਦਾ ਦੂਜਾ ਥੰਮ੍ਹ ਰੋਕਥਾਮ ’ਤੇ ਕੇਂਦਰਿਤ ਹੈ, ਕਿਉਂਕਿ ਨਸ਼ਿਆਂ ਖ਼ਿਲਾਫ਼ ਲੜਾਈ ਉਸ ਸਮੇਂ ਸ਼ੁਰੂ ਨਹੀਂ ਹੋ ਸਕਦੀ ਜਦੋਂ ਕੋਈ ਨੌਜਵਾਨ ਪਹਿਲਾਂ ਹੀ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋ ਚੁੱਕਾ ਹੋਵੇ।
 
ਸਿਖਲਾਈ ਪ੍ਰਾਪਤ ਅਧਿਆਪਕਾਂ ਵੱਲੋਂ 3,600 ਸਕੂਲਾਂ ਵਿੱਚ 7.5 ਲੱਖ ਵਿਦਿਆਰਥੀਆਂ ਨੂੰ 14 ਹਫ਼ਤਿਆਂ ਦਾ ਨਸ਼ਾ-ਵਿਰੋਧੀ ਪਾਠਕ੍ਰਮ ਪੜ੍ਹਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਸਾਰੇ ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ ਪੜਾਅਵਾਰ ਢੰਗ ਨਾਲ ਜਾਗਰੂਕ ਵੀ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ, ਨਸ਼ਿਆਂ ਵੱਲ ਵਧਣ ਦੇ ਖ਼ਤਰੇ ਅਤੇ ਸਮੇਂ ਸਿਰ ਦਖ਼ਲ ਦੇ ਤਰੀਕਿਆਂ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰ ਸਕਣ।
 
ਪਹਿਲੇ ਪੜਾਅ ਵਿੱਚ 13 ਜ਼ਿਲ੍ਹਿਆਂ ਦੇ ਲਗਭਗ 25,000 ਅਧਿਆਪਕਾਂ ਨੂੰ ਸਿਖਲਾਈ ਦੇਣ ਦੀ ਯੋਜਨਾ ਹੈ। ਅੰਮ੍ਰਿਤਸਰ, ਤਰਨ ਤਾਰਨ ਅਤੇ ਫ਼ਾਜ਼ਿਲਕਾ ਵਿੱਚ 7,000 ਅਧਿਆਪਕਾਂ ਨੂੰ ਪਹਿਲਾਂ ਹੀ ਜਾਗਰੂਕ ਕੀਤਾ ਜਾ ਚੁੱਕਾ ਹੈ।
 
ਇਸ ਪਹਿਲ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿਰਫ਼ ਕਲਾਸਰੂਮ ਤੱਕ ਸੀਮਤ ਨਾ ਰਹਿਣ, ਸਗੋਂ ਨਸ਼ਿਆਂ ਖ਼ਿਲਾਫ਼ ਇੱਕ ਵਾਧੂ ਸੁਰੱਖਿਆ ਕੜੀ ਵਜੋਂ ਵੀ ਕੰਮ ਕਰਨ, ਉਹ ਚੇਤਾਵਨੀ ਦੇ ਸੰਕੇਤਾਂ ਦੀ ਪਛਾਣ ਕਰ ਸਕਣ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਉਚਿਤ ਸਹਾਇਤਾ ਨਾਲ ਜੋੜ ਸਕਣ।
 
*ਨੌਜਵਾਨ ਅਤੇ ਸਾਥੀ ਨੈੱਟਵਰਕ: ਨਸ਼ਿਆਂ ਦੇ ਆਲੇ-ਦੁਆਲੇ ਦੇ ਸਮਾਜਿਕ ਮਾਹੌਲ ਵਿੱਚ ਬਦਲਾਅ*
 
ਤੀਜਾ ਥੰਮ੍ਹ ਨਸ਼ਿਆਂ ਦੀ ਸਮੱਸਿਆ ਦੇ ਸਭ ਤੋਂ ਚੁਣੌਤੀਪੂਰਨ ਪਹਿਲੂਆਂ ਵਿੱਚੋਂ ਇੱਕ ’ਤੇ ਕੇਂਦਰਿਤ ਹੈ: ਸਾਥੀਆਂ ਦੇ ਪ੍ਰਭਾਵ ਅਤੇ ਸਮਾਜਿਕ ਸਵੀਕਾਰਤਾ।
 
ਇਸ ਪਹਿਲ ਤਹਿਤ ਸਕੂਲਾਂ ਅਤੇ ਕਾਲਜਾਂ ਦੇ ਪ੍ਰੋਗਰਾਮਾਂ ਵਿੱਚ ਸਾਥੀ ਭਾਗੀਦਾਰੀ, ਨਸ਼ਿਆਂ ਦੀ ਲਤ ਤੋਂ ਉੱਭਰ ਚੁੱਕੇ ਲੋਕਾਂ ਦੀ ਸ਼ਮੂਲੀਅਤ ਅਤੇ ਨੌਜਵਾਨਾਂ ਦੀ ਅਗਵਾਈ ਵਾਲੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਲਈ ਨਸ਼ਿਆਂ ਨੂੰ ‘ਨਾ’ ਕਹਿਣਾ ਆਸਾਨ ਹੋਵੇ ਅਤੇ ਨਸ਼ਿਆਂ ਤੋਂ ਉੱਭਰਨ ਨੂੰ ਲੈ ਕੇ ਝਿਜਕ ਅਤੇ ਸਮਾਜਿਕ ਕਲੰਕ ਘੱਟ ਹੋਵੇ।
 
ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਰੁਝੇ ਰੱਖਣ ਲਈ ਸਾਲ ਭਰ ਦੀਆਂ ਗਤੀਵਿਧੀਆਂ ਦੇ ਕੈਲੰਡਰ ਤਿਆਰ ਕੀਤੇ ਗਏ ਹਨ, ਜਦਕਿ ਸੱਭਿਆਚਾਰਕ ਮੇਲੇ, ਮਾਨਸਿਕ ਸਿਹਤ ਕਲੱਬ ਅਤੇ ਖੇਡ ਗਤੀਵਿਧੀਆਂ ਕਾਲਜ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕਰ ਰਹੀਆਂ ਹਨ।
 
ਰਣਨੀਤੀ ਸਪੱਸ਼ਟ ਹੈ: ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਨੌਜਵਾਨਾਂ ਨੂੰ ਇਹ ਦੱਸ ਕੇ ਨਹੀਂ ਜਿੱਤੀ ਜਾ ਸਕਦੀ ਕਿ ਉਨ੍ਹਾਂ ਨੂੰ ਕੀ ਨਹੀਂ ਕਰਨਾ ਚਾਹੀਦਾ। ਪੰਜਾਬ ਖੇਡਾਂ, ਸੱਭਿਆਚਾਰ, ਸਾਥੀ ਭਾਗੀਦਾਰੀ ਅਤੇ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਲਈ ਬਿਹਤਰ ਅਤੇ ਸਿਹਤਮੰਦ ਵਿਕਲਪ ਤਿਆਰ ਕਰ ਰਿਹਾ ਹੈ।
 
*ਭਾਈਚਾਰਕ ਨਿਗਰਾਨੀ: ਲੜਾਈ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣਾ*
 
ਚੌਥਾ ਪੱਧਰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਆਮ ਨਾਗਰਿਕਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਦਾ ਹੈ।
 
ਇਸ ਮੁਹਿੰਮ ਨੇ ਜ਼ਮੀਨੀ ਪੱਧਰ ’ਤੇ ਇੱਕ ਮਜ਼ਬੂਤ ਨਿਗਰਾਨੀ ਨੈੱਟਵਰਕ ਤਿਆਰ ਕੀਤਾ ਹੈ। ਸਤੰਬਰ 2026 ਤੱਕ, ਲਗਭਗ 1.25 ਲੱਖ ਮੈਂਬਰ ਕਰੀਬ 15,000 ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਨਾਲ ਜੁੜ ਚੁੱਕੇ ਹਨ। ਇਹ ਕਮੇਟੀਆਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਤੱਕ ਨਸ਼ਿਆਂ ਖ਼ਿਲਾਫ਼ ਨਿਗਰਾਨੀ ਪ੍ਰਬੰਧ ਨੂੰ ਮਜ਼ਬੂਤ ਕਰ ਰਹੀਆਂ ਹਨ।
 
50,000 ਤੋਂ ਵੱਧ ਪਿੰਡ ਅਤੇ ਵਾਰਡ ਰੱਖਿਆ ਕਮੇਟੀ ਮੈਂਬਰਾਂ ਨੂੰ ‘ਨਸ਼ਾ ਮੁਕਤੀ ਐਪ’ ਦੀ ਵਰਤੋਂ ਬਾਰੇ ਸਿਖਲਾਈ ਦਿੱਤੀ ਜਾ ਚੁੱਕੀ ਹੈ, ਭਾਈਚਾਰਕ ਨੁਮਾਇੰਦੇ ਨਾ ਸਿਰਫ਼ ਨਸ਼ਾ ਤਸਕਰੀ ਨਾਲ ਸਬੰਧਤ ਜਾਣਕਾਰੀ ਮੁਹੱਈਆ ਕਰਵਾ ਰਹੇ ਹਨ, ਸਗੋਂ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਦੀ ਮਦਦ ਦੀ ਲੋੜ ਬਾਰੇ ਵੀ ਜਾਣਕਾਰੀ ਦੇ ਰਹੇ ਹਨ, ਜਿਸ ਨਾਲ ਸਰਕਾਰੀ ਅਧਿਕਾਰੀ ਸਮੇਂ ਸਿਰ ਦਖ਼ਲ ਦੇ ਸਕਦੇ ਹਨ।
 
1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ਸੇਫ਼ ਪੰਜਾਬ ਵ੍ਹਾਟਸਐਪ ਹੈਲਪਲਾਈਨ (97791-00200) ਰਾਹੀਂ ਨਾਗਰਿਕਾਂ ਤੋਂ ਹੁਣ ਤੱਕ 51,000 ਤੋਂ ਵੱਧ ਸੂਚਨਾਵਾਂ ਪ੍ਰਾਪਤ ਹੋਈਆਂ ਹਨ, ਇਨ੍ਹਾਂ ਸੂਚਨਾਵਾਂ ਦੀ ਮਦਦ ਨਾਲ ਪੁਲਿਸ ਨੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ 25,000 ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਹਨ।
 
ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਸ਼ਾ ਤਸਕਰ ਲੁਕ-ਛਿਪ ਕੇ ਆਪਣੀਆਂ ਗਤੀਵਿਧੀਆਂ ਨਾ ਚਲਾ ਸਕਣ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਪਰਿਵਾਰਾਂ ਨੂੰ ਸਰਕਾਰੀ ਸਹਾਇਤਾ ਹਾਸਲ ਕਰਨ ਦਾ ਰਾਹ ਮਿਲ ਸਕੇ।
 
*ਸਿਹਤ ਅਤੇ ਰੀਹੈਬਲੀਟੇਸ਼ਨ : ਨਸ਼ਿਆਂ ਤੋਂ ਬਾਹਰ ਨਿਕਲਣ ਦਾ ਰਾਹ*
 
ਪੰਜਵਾਂ ਥੰਮ੍ਹ ਇਹ ਮੰਨਦਾ ਹੈ ਕਿ ਸਿਰਫ਼ ਐਨਫੋਰਸਮੈਂਟ ਰਾਹੀਂ ਨਸ਼ਿਆਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਜਾ ਸਕਦਾ। ਇਸ ਲਈ ਪੰਜਾਬ ਨੇ ਇਲਾਜ ਨਾਲ ਸਬੰਧਤ ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਹੈ, ਤਾਂ ਜੋ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਇਸ ਤੋਂ ਉੱਭਰਨ ਲਈ ਆਸਾਨੀ ਨਾਲ ਇਲਾਜ ਅਤੇ ਸਹਾਇਤਾ ਮਿਲ ਸਕੇ।
 
ਪੰਜਾਬ ਵਿੱਚ ਇਸ ਸਮੇਂ 547 ਓਪੀਔਇਡ ਐਗੋਨਿਸਟ ਟ੍ਰੀਟਮੈਂਟ (OOAT) ਕੇਂਦਰ, 219 ਨਸ਼ਾ-ਮੁਕਤੀ ਕੇਂਦਰ ਅਤੇ 91 ਰੀਹੈਬਲੀਟੇਸ਼ਨ ਕੇਂਦਰ ਹਨ।
 
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਸਰਕਾਰੀ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਇਆ ਗਿਆ ਹੈ, ਸਿਹਤ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ ਅਤੇ ਇਲਾਜ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਰਿਕਵਰੀ ਦੌਰਾਨ ਸਰਗਰਮ ਰੱਖਣ ਲਈ ਹੁਨਰ ਵਿਕਾਸ ਅਤੇ ਰਚਨਾਤਮਕ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ।
 
ਇਲਾਜ ਅਤੇ ਨਸ਼ਿਆਂ ਨਾਲ ਜੁੜੇ ਸਮਾਜਿਕ ਕਲੰਕ ਨੂੰ ਘਟਾਉਣ ’ਤੇ ਵੱਧ ਰਹੇ ਜ਼ੋਰ ਦੇ ਨਤੀਜੇ ਵਜੋਂ ਸੰਸਥਾਗਤ ਇਲਾਜ ਲਈ ਆਉਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ।
 
ਸਰਕਾਰੀ ਨਸ਼ਾ-ਮੁਕਤੀ ਅਤੇ ਰੀਹੈਬਲੀਟੇਸ਼ਨ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਲੋਕਾਂ ਦੀ ਗਿਣਤੀ 2024 ਵਿੱਚ 12,200 ਤੋਂ ਵੱਧ ਸੀ, ਜੋ 2025 ਵਿੱਚ ਵਧ ਕੇ ਲਗਭਗ 34,000 ਹੋ ਗਈ, ਭਾਵ ਇਸ ਵਿੱਚ 170 ਫ਼ੀਸਦੀ ਤੋਂ ਵੱਧ ਵਾਧਾ ਹੋਇਆ।
 
ਇਹ ਅੰਕੜੇ ਇੱਕ ਮਹੱਤਵਪੂਰਨ ਬਦਲਾਅ ਨੂੰ ਦਰਸਾਉਂਦੇ ਹਨ: ਸਾਲਾਂ ਤੋਂ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕ ਹੁਣ ਇਲਾਜ ਲਈ ਸਰਕਾਰੀ ਸੰਸਥਾਵਾਂ ਦਾ ਰੁਖ਼ ਕਰ ਰਹੇ ਹਨ।
 
*ਬਿਗ 5: ਨਸ਼ਿਆਂ ਖ਼ਿਲਾਫ਼ ਇੱਕਜੁੱਟ ਲੜਾਈ*
 
ਇਹੀ ‘ਬਿਗ 5’ ਦੀ ਮੁੱਖ ਸੋਚ ਹੈ: ਐਨਫੋਰਸਮੈਂਟ ਇਕੱਲਾ ਕੰਮ ਨਹੀਂ ਕਰ ਸਕਦਾ ਅਤੇ ਸੌਖੇ ਤਰੀਕੇ ਨਾਲ ਉਪਲੱਬਧ ਇਲਾਜ ਤੋਂ ਬਿਨਾਂ ਰੋਕਥਾਮ ਵੀ ਸਫ਼ਲ ਨਹੀਂ ਹੋ ਸਕਦੀ।
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਇੱਕ ਅਜਿਹੀ ਵਿਵਸਥਾ ਤਿਆਰ ਕਰ ਰਿਹਾ ਹੈ, ਜਿਸ ਵਿੱਚ ਪੁਲਿਸ ਥਾਣੇ, ਪਿੰਡ, ਸਕੂਲ, ਕਾਲਜ ਅਤੇ ਸਿਹਤ ਕੇਂਦਰ ਹੁਣ ਵੱਖ-ਵੱਖ ਮੋਰਚੇ ਨਹੀਂ ਰਹੇ, ਸਗੋਂ ਨਸ਼ਿਆਂ ਖ਼ਿਲਾਫ਼ ਇੱਕੋ ਮੁਹਿੰਮ ਦੇ ਆਪਸ ਵਿੱਚ ਜੁੜੇ ਹੋਏ ਹਿੱਸੇ ਹਨ।
 
ਮਿਸ਼ਨ ਸਪੱਸ਼ਟ ਹੈ—ਨਸ਼ਿਆਂ ਦੀ ਸਪਲਾਈ ’ਤੇ ਪੂਰੀ ਤਰ੍ਹਾਂ ਰੋਕ ਲਗਾਉਣਾ, ਸੂਚਨਾ ਤੰਤਰ ਨੂੰ ਮਜ਼ਬੂਤ ਕਰਨਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ, ਭਾਈਚਾਰਿਆਂ ਨੂੰ ਸਰਗਰਮ ਕਰਨਾ ਅਤੇ ਨਸ਼ਿਆਂ ਤੋਂ ਬਾਹਰ ਨਿਕਲਣ ਲਈ ਭਰੋਸੇਯੋਗ ਇਲਾਜ ਅਤੇ ਰੀਹੈਬਲੀਟੇਸ਼ਨ ਦੀ ਸਹੂਲਤ ਮੁਹੱਈਆ ਕਰਵਾਉਣਾ।
 
ਭਗਵੰਤ ਮਾਨ ਸਰਕਾਰ ਲਈ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਨਾਅਰਿਆਂ ਜਾਂ ਬਿਆਨਾਂ ਤੱਕ ਸੀਮਤ ਨਹੀਂ ਹੈ। ਇਹ ਅਜਿਹੀ ਐਨਫੋਰਸਮੈਂਟ ਵਿਵਸਥਾ, ਜ਼ਮੀਨੀ ਨੈੱਟਵਰਕ, ਰੋਕਥਾਮ ਪ੍ਰਣਾਲੀ ਅਤੇ ਸਿਹਤ ਸੇਵਾਵਾਂ ਦੀ ਸਮਰੱਥਾ ਵਿਕਸਤ ਕਰਨ ਦੀ ਕੋਸ਼ਿਸ਼ ਹੈ, ਜੋ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਵੇ ਅਤੇ ਇਸ ਨੂੰ ਲੰਬੇ ਸਮੇਂ ਤੱਕ ਪ੍ਰਭਾਵਸ਼ਾਲੀ ਬਣਾਈ ਰੱਖੇ।

-yudhnasheanvirudh-punjabdrugfreemission-bhagwantmann-drugdeaddiction-punjabnews



TOP HEADLINES


*ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬ
*ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ
ਪਰਾਲੀ ਸਾੜਨ 'ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾ
*ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚ
*ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ* *ਮੁੱਖ ਸਕੱਤਰ ਕੇ.ਏ.
ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤ
ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤ
*ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕ
*ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ:
*ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬ
*ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’
*5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁ
ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨ
ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ
ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ' ਗੂੰਜਿਆ ਭਗਵੰਤ ਮਾਨ ਦੁਬਾਰਾ ਦਾ
*- ਇਨਵੈਸਟ ਪੰਜਾਬ -* *ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ "ਇਨਵ
ਮੀਰੀ ਪੀਰੀ ਖਾਲਸਾ ਮਾਰਚ ਕਰਤਾਰਪੁਰ, ਜਲੰਧਰ ਤੋਂ ਅਗਲੇ ਪੜਾਅ ਲਈ
6 ਮੰਜ਼ਿਲਾ ਸੁਸਾਇਟੀ ਖ਼ਿਲਾਫ਼ ਵਫ਼ਦ ਨੇ ਸੀਏ ਗਮਾਡਾ ਨੂੰ ਸੌਂਪਿਆ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51961126

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us