ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Sep21,2026 | Jagrati Lahar Bureau | Ajnala



* ਉਹ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ਨੂੰ ਤਬਾਹ ਕਰ ਦੇਣਗੇ ਅਤੇ ਨਿੱਜੀ ਸਕੂਲਾਂ ਨੂੰ ਉਤਸ਼ਾਹਿਤ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਜੇ ਭਾਜਪਾ ਸੱਤਾ 'ਚ ਆਉਂਦੀ ਹੈ ਤਾਂ ਉਹ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਦੇ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਭਾਜਪਾ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਨੂੰ ਵੀ ਪੰਜਾਬ ਤੋਂ ਅਲੱਗ ਕਰਨਾ ਚਾਹੁੰਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਆਪਣੀਆਂ ਰੈਲੀਆਂ ਵਿੱਚ ਦਿਹਾੜੀਦਾਰ ਮਜ਼ਦੂਰਾਂ ਨੂੰ ਲਿਆਉਣ ਵਾਲਾ ਅਕਾਲੀ ਦਲ ਇਸ ਵਾਰ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੰਜਾਬ 'ਈਮਾਨਦਾਰ ਰਾਜਨੀਤੀ' ਦੇ ਨਾਲ ਖੜ੍ਹਾ ਹੈ; ਇਸ ਵਾਰ ਵੀ ਵਿਰੋਧੀਆਂ ਦਾ ਸਫ਼ਾਇਆ ਤੈਅ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਨਾਲਾ ਹਲਕੇ ਦੇ ਪਿੰਡ ਸੈਂਸਰਾ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਨੂੰ ਕੀਤਾ ਸੰਬੋਧਨ

ਅਜਨਾਲਾ, 21 ਸਤੰਬਰ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੇਤਾਵਨੀ ਦਿੱਤੀ ਕਿ ਰਵਾਇਤੀ ਵਿਰੋਧੀ ਪਾਰਟੀਆਂ ਦੀ ਸੱਤਾ ਵਿੱਚ ਵਾਪਸੀ ਨਾਲ ਪੰਜਾਬ ਦੀਆਂ ਭਲਾਈ ਸਕੀਮਾਂ, ਸਰਕਾਰੀ ਸੰਸਥਾਵਾਂ ਅਤੇ ਪਾਣੀ ਦੇ ਅਧਿਕਾਰ ਖ਼ਤਰੇ ਵਿੱਚ ਪੈ ਜਾਣਗੇ ਕਿਉਂਕਿ ਉਨ੍ਹਾਂ ਦੀਆਂ ਤਰਜੀਹਾਂ ਪਹਿਲਾਂ ਹੀ ਲੋਕਾਂ ਸਾਹਮਣੇ ਨੰਗੀਆਂ ਹੋ ਚੁੱਕੀਆਂ ਹਨ। ਅਜਨਾਲਾ ਹਲਕੇ ਦੇ ਪਿੰਡ ਸੈਂਸਰਾ ਵਿਖੇ ਵਿਸ਼ਾਲ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਵੇਗੀ, ਜਦਕਿ ਨਿੱਜੀ ਅਦਾਰਿਆਂ ਨੂੰ ਉਤਸ਼ਾਹਿਤ ਕਰਨ ਲਈ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ਨੂੰ ਕਮਜ਼ੋਰ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਇਸ਼ਾਰਾ ਕੀਤਾ ਕਿ ਭਾਜਪਾ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਦੇ ਦੇਵੇਗੀ ਅਤੇ ਚੰਡੀਗੜ੍ਹ ਤੇ ਪੰਜਾਬ ਯੂਨੀਵਰਸਿਟੀ ਨੂੰ ਵੀ ਪੰਜਾਬ ਤੋਂ ਅਲੱਗ ਕਰਨ ਦੀ ਕੋਸ਼ਿਸ਼ ਕਰੇਗੀ, ਜਦਕਿ ਅਕਾਲੀ ਦਲ ਆਪਣੀਆਂ ਰੈਲੀਆਂ ਵਿੱਚ ਦਿਹਾੜੀਦਾਰ ਮਜ਼ਦੂਰਾਂ ਨੂੰ ਲਿਆਉਣ ਤੱਕ ਸੀਮਤ ਹੋ ਕੇ ਰਹਿ ਗਿਆ ਹੈ। ਆਪਣੀ ਸਰਕਾਰ ਦੇ ਰਿਕਾਰਡ ਨਾਲ ਇਸ ਦੀ ਤੁਲਨਾ ਕਰਦਿਆਂ ਉਨ੍ਹਾਂ ਨੇ 90 ਫੀਸਦੀ ਘਰਾਂ ਲਈ ਜ਼ੀਰੋ ਬਿਜਲੀ ਬਿੱਲ, ਗੋਇੰਦਵਾਲ ਸਾਹਿਬ ਨਿੱਜੀ ਥਰਮਲ ਪਾਵਰ ਪਲਾਂਟ ਦੀ ਖ਼ਰੀਦ, ਨਹਿਰੀ ਪਾਣੀ ਦੀ ਵਰਤੋਂ 22 ਫੀਸਦੀ ਤੋਂ ਵਧਾ ਕੇ 88 ਫੀਸਦੀ ਕਰਨ, 14,000 ਕਿਲੋਮੀਟਰ ਪਾਈਪਲਾਈਨਾਂ ਅਤੇ ਸਰਕਾਰੀ ਸਕੂਲਾਂ ਵਿੱਚ ਵੱਡੇ ਸੁਧਾਰਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇੱਕੋ-ਇੱਕ ਮਕਸਦ ਹਰ ਪਰਿਵਾਰ ਨੂੰ ਸਹੂਲਤਾਂ ਪਹੁੰਚਾਉਣਾ ਅਤੇ ਖ਼ੁਸ਼ਹਾਲ 'ਰੰਗਲਾ ਪੰਜਾਬ' ਬਣਾਉਣਾ ਹੈ।

ਐਕਸ 'ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਅਜਨਾਲਾ ਵਿਧਾਨ ਸਭਾ ਹਲਕੇ ਦੇ ਪਿੰਡ ਸੈਂਸਰਾ ਵਿਖੇ ‘ਲੋਕ ਮਿਲਣੀ’ ਦੌਰਾਨ ਮਾਝੇ ਦੇ ਮਿਹਨਤੀ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਵਿਚਾਰ-ਵਟਾਂਦਰਾ ਕੀਤਾ। ਇੰਨੀ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਾਨੂੰ ਬੇਸ਼ੁਮਾਰ ਪਿਆਰ ਅਤੇ ਸਤਿਕਾਰ ਦੇਣ ਲਈ ਮੈਂ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਪਿੰਡ ਦੀਆਂ ਤਿੰਨ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 20-20 ਲੱਖ ਰੁਪਏ ਦੇ ਹਿਸਾਬ ਨਾਲ 60 ਲੱਖ ਰੁਪਏ ਦੇ ਚੈੱਕ ਸੌਂਪੇ ਗਏ। ਸਾਡੀ ਸਰਕਾਰ ਨੇ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਕਰ ਦਿੱਤੇ ਹਨ, ਗੋਇੰਦਵਾਲ ਸਾਹਿਬ ਵਿਖੇ ਨਿੱਜੀ ਥਰਮਲ ਪਾਵਰ ਪਲਾਂਟ ਖਰੀਦਿਆ ਹੈ ਅਤੇ ਨਹਿਰੀ ਪਾਣੀ ਦੀ ਵਰਤੋਂ 22 ਫੀਸਦੀ ਤੋਂ ਵਧਾ ਕੇ 88 ਫੀਸਦੀ ਕਰ ਦਿੱਤੀ ਹੈ।”

ਪੋਸਟ ਦੇ ਅੰਤ ਵਿੱਚ ਉਨ੍ਹਾਂ ਲਿਖਿਆ, “ਪੂਰੇ ਪੰਜਾਬ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ। ਸਰਕਾਰੀ ਸਕੂਲਾਂ ਦਾ ਸੁਧਾਰ ਕਰ ਕੇ ਪੰਜਾਬ ਨੂੰ ਦੇਸ਼ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ 'ਤੇ ਲਿਆਂਦਾ ਗਿਆ ਹੈ। ਲੋਕਾਂ ਨੂੰ ਲੁੱਟਣ ਵਾਲੀਆਂ ਰਵਾਇਤੀ ਪਾਰਟੀਆਂ ਦਾ ਹਾਲ ਅੱਜ ਸਭ ਦੇ ਸਾਹਮਣੇ ਹੈ। ਸਾਡੀ ਸਰਕਾਰ ਦਾ ਇੱਕੋ-ਇੱਕ ਉਦੇਸ਼ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣਾ ਅਤੇ ਇੱਕ ਵਾਰ ਫਿਰ 'ਰੰਗਲਾ ਪੰਜਾਬ' ਸਿਰਜਣਾ ਹੈ। ਇਨਕਲਾਬ ਜ਼ਿੰਦਾਬਾਦ।”

ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “15 ਸਤੰਬਰ ਨੂੰ ਛੇ ਰਾਜਾਂ—ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਦਿੱਲੀ ਨੇ ਕਿਸ਼ਾਊ ਪ੍ਰਾਜੈਕਟ ਨੂੰ ਅੱਗੇ ਵਧਾਉਣ ਲਈ ਇੱਕ ਸਮਝੌਤੇ 'ਤੇ ਦਸਤਖਤ ਕੀਤੇ, ਪਰ ਪੰਜਾਬ ਨੂੰ ਇਸ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਦਿੱਲੀ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਹੋਰ ਰਾਜਾਂ ਵਿਚਕਾਰ ਸਮਝੌਤੇ ਹੋ ਰਹੇ ਹਨ, ਪਰ ਪੰਜਾਬ ਨੂੰ ਸੱਦਾ ਤੱਕ ਨਹੀਂ ਦਿੱਤਾ ਜਾਂਦਾ। ਜਦੋਂ ਸਵਾਲ ਇਸ ਖੇਤਰ ਦੇ ਪਾਣੀ ਦੇ ਸਰੋਤਾਂ ਦਾ ਹੈ ਤਾਂ ਪੰਜਾਬ ਨਾਲ ਬੇਗਾਨਿਆਂ ਵਾਂਗ ਸਲੂਕ ਕਿਉਂ ਕੀਤਾ ਜਾ ਰਹਾ ਹੈ?”

ਮੁੱਖ ਮੰਤਰੀ ਨੇ ਕਿਹਾ, “ਭਾਜਪਾ ਪੰਜਾਬ ਨੂੰ ਚਰਚਾ ਤੋਂ ਬਾਹਰ ਰੱਖ ਕੇ ਪਾਣੀਆਂ ਦੀ ਵੰਡ ਦਾ ਫੈਸਲਾ ਕਰਨਾ ਚਾਹੁੰਦੀ ਹੈ। ਪੰਜਾਬ ਦੇ ਲੋਕ ਇਸ ਮਤਰੇਏ ਵਿਵਹਾਰ ਨੂੰ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਨੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ। ਸਾਡੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਿਆ ਹੈ, ਸਾਡੇ ਜਵਾਨਾਂ ਨੇ ਸਰਹੱਦਾਂ ਦੀ ਰਾਖੀ ਕੀਤੀ ਹੈ ਅਤੇ ਸਾਡੇ ਲੋਕਾਂ ਨੇ ਭਾਰਤ ਦੀ ਤਰੱਕੀ ਵਿੱਚ ਯੋਗਦਾਨ ਪਾਇਆ ਹੈ। ਜਦੋਂ ਪੰਜਾਬ ਦੇ ਹਿੱਤਾਂ ਨਾਲ ਜੁੜੇ ਫੈਸਲੇ ਉਸ ਤੋਂ ਬਿਨਾਂ ਲਏ ਜਾ ਰਹੇ ਹੋਣ ਤਾਂ ਪੰਜਾਬ ਤੋਂ ਚੁੱਪ ਰਹਿਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ।”

ਉਨ੍ਹਾਂ ਕਿਹਾ, “ਸਾਡੀ ਸਰਕਾਰ ਪੰਜਾਬ ਨਾਲ ਜੁੜੇ ਹਰ ਮੁੱਦੇ ਨੂੰ ਦ੍ਰਿੜਤਾ ਨਾਲ ਚੁੱਕੇਗੀ ਅਤੇ ਸੂਬੇ ਦੇ ਹੱਕਾਂ ਅਤੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਪੰਜਾਬ ਪ੍ਰਤੀ ਸਾਡਾ ਚੁੱਕਿਆ ਹਰ ਕਦਮ ਸਾਨੂੰ ਲੋਕਾਂ ਦੀ ਬਿਹਤਰ ਸੇਵਾ ਕਰਨ ਲਈ ਵੱਡਾ ਹੌਸਲਾ ਦਿੰਦਾ ਹੈ।”

ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚਣ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਲੋਕਾਂ ਦੁਆਰਾ ਦਿਖਾਏ ਜਾ ਰਹੇ ਪਿਆਰ ਅਤੇ ਸਤਿਕਾਰ ਦਾ ਆਦਰ ਕਰਦਾ ਹਾਂ। ਗਰਮੀ ਦੇ ਬਾਵਜੂਦ ਲੋਕ ਇੰਨੀ ਵੱਡੀ ਗਿਣਤੀ ਵਿੱਚ ਇੱਥੇ ਆਏ ਹਨ ਅਤੇ ਸਾਡੇ ਨਾਲ ਖੜ੍ਹੇ ਹਨ। ਮੈਂ ਮਾਝੇ ਦੇ ਲੋਕਾਂ, ਖ਼ਾਸ ਕਰਕੇ ਮਾਵਾਂ-ਭੈਣਾਂ ਦਾ ਵਿਸ਼ੇਸ਼ ਸਵਾਗਤ ਕਰਦਾ ਹਾਂ, ਜੋ ਆਪਣੀਆਂ ਰੋਜ਼ਾਨਾ ਦੀਆਂ ਜ਼ਿੰਮੇਵਾਰੀਆਂ ਛੱਡ ਕੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਈਆਂ। ਮਾਝੇ ਨੇ ਪੰਜਾਬ ਦੇ ਰਾਜਨੀਤਿਕ ਅਤੇ ਸਮਾਜਿਕ ਜੀਵਨ ਵਿੱਚ ਹਮੇਸ਼ਾ ਫੈਸਲਾਕੁਨ ਭੂਮਿਕਾ ਨਿਭਾਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਝੇ ਵਿੱਚ ਆਉਣਾ ਹਮੇਸ਼ਾ ਖ਼ੁਸ਼ੀ ਦੀ ਗੱਲ ਹੁੰਦੀ ਹੈ ਕਿਉਂਕਿ ਇਸ ਖੇਤਰ ਦੇ ਲੋਕਾਂ ਵਿੱਚ ਸਰਕਾਰਾਂ ਬਣਾਉਣ ਅਤੇ ਢਾਹੁਣ ਦੀ ਤਾਕਤ ਹੈ। ਸਾਡੀ ਸਰਕਾਰ ਦੀਆਂ ਨੀਤੀਆਂ ਦਾ ਅਸਰ ਹੁਣ ਪੂਰੇ ਪੰਜਾਬ ਵਿੱਚ ਦਿਖਾਈ ਦੇ ਰਿਹਾ ਹੈ।”

ਸਰਕਾਰ ਦੇ ਕੰਮਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਹੈ, ਜਿਸ ਨਾਲ ਪੂਰੇ ਪੰਜਾਬ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਅਸੀਂ ਪਾਣੀ ਦੇ ਖੇਤਰ ਵਿੱਚ ਵੀ ਵਿਆਪਕ ਕੰਮ ਕੀਤਾ ਹੈ ਅਤੇ ਉਪਲਬਧ ਪਾਣੀ ਦੇ ਸਰੋਤਾਂ ਦੀ ਵਰਤੋਂ ਵਿੱਚ ਕਾਫ਼ੀ ਵਾਧਾ ਕੀਤਾ ਹੈ।”

ਉਨ੍ਹਾਂ ਕਿਹਾ, “ਜਦੋਂ ਮੈਂ ਸਹੁੰ ਚੁੱਕੀ ਸੀ ਤਾਂ ਸਿੰਜਾਈ ਲਈ ਸਿਰਫ਼ 22 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਹੋ ਰਹੀ ਸੀ। ਚਾਰ ਸਾਲਾਂ ਵਿੱਚ ਸਾਡੀ ਸਰਕਾਰ ਨੇ ਇਸ ਵਰਤੋਂ ਨੂੰ ਲਗਪਗ 88 ਫੀਸਦੀ ਤੱਕ ਪਹੁੰਚਾ ਦਿੱਤਾ ਹੈ। ਇਹ ਪਹਿਲਾਂ ਨਾਲੋਂ ਚਾਰ ਗੁਣਾ ਵੱਧ ਹੈ।”

ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਪੂਰੇ ਪੰਜਾਬ ਵਿੱਚ ਲਗਪਗ 14,000 ਕਿਲੋਮੀਟਰ ਪਾਣੀ ਦੀਆਂ ਪਾਈਪਲਾਈਨਾਂ ਵਿਛਾਈਆਂ ਹਨ। ਇਸ ਕੰਮ ਦਾ ਘੇਰਾ ਪੰਜਾਬ ਤੋਂ ਕੈਨੇਡਾ ਦੇ ਵੈਨਕੂਵਰ ਵਿਚਕਾਰਲੀ ਦੂਰੀ ਦੇ ਬਰਾਬਰ ਹੈ। ਇਹ ਲੋਕ-ਪੱਖੀ ਕੰਮ ਹਨ। ਅਸੀਂ ਕੁਝ ਸ਼ਕਤੀਸ਼ਾਲੀ ਪਰਿਵਾਰਾਂ ਲਈ ਕੰਮ ਨਹੀਂ ਕਰ ਰਹੇ। ਅਸੀਂ ਹਰ ਪਿੰਡ, ਹਰ ਕਿਸਾਨ ਅਤੇ ਹਰ ਘਰ ਲਈ ਕੰਮ ਕਰ ਰਹੇ ਹਾਂ।”

ਬਾਦਲ ਪਰਿਵਾਰ ਅਤੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦਾ ਸਿਆਸੀ ਪਤਨ ਦੇਖਿਆ ਹੈ। ਪਿਛਲੀਆਂ ਸਰਕਾਰਾਂ ਪੰਜਾਬ ਦੇ ਵਿਆਪਕ ਹਿੱਤਾਂ ਲਈ ਕੰਮ ਕਰਨ ਵਿੱਚ ਅਸਫ਼ਲ ਰਹੀਆਂ ਅਤੇ ਸਿਆਸੀ ਤਾਕਤ ਦੀ ਵਰਤੋਂ ਨਿੱਜੀ ਅਤੇ ਪਰਿਵਾਰਕ ਹਿੱਤਾਂ ਲਈ ਕੀਤੀ ਗਈ।”

ਉਨ੍ਹਾਂ ਕਿਹਾ, “ਲਗਪਗ ਹਰ ਵਪਾਰ ਵਿੱਚ ਉਨ੍ਹਾਂ ਦਾ ਹਿੱਸਾ ਸੀ, ਪਰ ਪੰਜਾਬ ਵਿੱਚ ਮੇਰਾ ਸਿਰਫ਼ ਇੱਕ ਹੀ ਹਿੱਸਾ ਹੈ—ਮੇਰੇ ਲੋਕਾਂ ਦੇ ਸੁੱਖ-ਦੁੱਖ ਵਿੱਚ ਹਿੱਸਾ।”

ਸਮਰਥਕਾਂ ਵੱਲੋਂ ਭੇਟ ਕੀਤੀ ਫੁੱਲਾਂ ਵਾਲੀ ਪੱਗ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕਾਂ ਦਾ ਪਿਆਰ ਅਨਮੋਲ ਹੈ। ਇਸ ਪਿਆਰ ਦੀ ਕੋਈ ਕੀਮਤ ਨਹੀਂ ਹੈ ਅਤੇ ਇਸ ਨੂੰ ਕਿਸੇ ਕਰੰਸੀ ਵਿੱਚ ਨਹੀਂ ਮਾਪਿਆ ਜਾ ਸਕਦਾ। ਇਹ ਅਨਮੋਲ ਹੈ।”

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕਾਂ ਦੁਆਰਾ ਚੁੱਕੇ ਗਏ ਸਵਾਲਾਂ ਦੇ ਜਵਾਬ ਦੇਣ ਵਿੱਚ ਅਸਫ਼ਲ ਰਹੇ, ਉਹ ਹੁਣ ਸਿਆਸੀ ਗਠਜੋੜ ਲੱਭ ਰਹੇ ਹਨ। ਵਿਰੋਧੀ ਪਾਰਟੀਆਂ ਅੰਦਰੂਨੀ ਤੌਰ 'ਤੇ ਵੰਡੀਆਂ ਹੋਈਆਂ ਹਨ ਅਤੇ ਲੋਕਾਂ ਸਾਹਮਣੇ ਇੱਕ ਸਪੱਸ਼ਟ ਵਿਕਲਪ ਪੇਸ਼ ਕਰਨ ਦੇ ਅਸਮਰੱਥ ਹਨ।”

ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਕਾਂਗਰਸ ਵਿੱਚ ਹਰ ਕੋਈ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ, ਪਰ ਪਹਿਲਾਂ ਉਨ੍ਹਾਂ ਨੂੰ ਇਹ ਗਿਣਨਾ ਚਾਹੀਦਾ ਹੈ ਕਿ ਉਨ੍ਹਾਂ ਕੋਲ ਕਿੰਨੀਆਂ ਸੀਟਾਂ ਹਨ।”
ਉਨ੍ਹਾਂ ਇਹ ਵੀ ਕਿਹਾ, “ਅਕਾਲੀ ਦਲ ਦਾ ਸਿਆਸੀ ਪ੍ਰੋਗਰਾਮ ਮੁੱਖ ਤੌਰ 'ਤੇ ਕੁਝ ਲੋਕਾਂ ਤੱਕ ਸੀਮਤ ਹੋ ਕੇ ਰਹਿ ਗਿਆ ਹੈ। ਪੰਜਾਬ ਦੇ ਲੋਕਾਂ ਨੇ ਦੇਖ ਲਿਆ ਹੈ ਕਿ ਉਨ੍ਹਾਂ ਦੀ ਰਾਜਨੀਤੀ ਉਨ੍ਹਾਂ ਨੂੰ ਕਿੱਥੇ ਲੈ ਗਈ ਹੈ।”

'ਮਾਵਾਂ-ਧੀਆਂ ਸਤਿਕਾਰ ਯੋਜਨਾ' 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਔਰਤਾਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਦੀ ਵਰਤੋਂ ਘਰੇਲੂ ਖ਼ਰਚਿਆਂ, ਸਕੂਲ ਫੀਸਾਂ ਅਤੇ ਹੋਰ ਜ਼ਰੂਰੀ ਲੋੜਾਂ ਲਈ ਕੀਤੀ ਜਾ ਰਹੀ ਹੈ। ਸਹਾਇਤਾ ਪ੍ਰਾਪਤ ਕਰਨ ਵਾਲੇ ਇਸ ਦੀ ਵਰਤੋਂ ਆਪਣੇ ਪਰਿਵਾਰਾਂ ਦੀਆਂ ਲੋੜਾਂ ਲਈ ਕਰ ਰਹੇ ਹਨ। ਇਸ ਲਈ, ਭਲਾਈ ਖ਼ਰਚਿਆਂ ਦੀ ਆਲੋਚਨਾ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।”

ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਕਦੇ ਵੀ ਜਨਤਕ ਸਰੋਤਾਂ ਦੀ ਵਰਤੋਂ ਅਜਿਹੀ ਪ੍ਰਤੱਖ ਜਨਤਕ ਭਲਾਈ ਲਈ ਨਹੀਂ ਕੀਤੀ। ਸਾਡੀ ਸਰਕਾਰ ਨੇ ਸੱਤਾ ਵਿੱਚ ਬੈਠੇ ਲੋਕਾਂ ਖ਼ਿਲਾਫ਼ ਬੋਲਣ 'ਤੇ ਝੂਠੀਆਂ ਐਫ.ਆਈ.ਆਰ. ਦਰਜ ਕਰਨ ਦੀ ਪ੍ਰਥਾ ਵੀ ਬੰਦ ਕਰ ਦਿੱਤੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਰੋਧੀ ਧਿਰ ਦਾ ਕਹਿਣਾ ਹੈ ਕਿ ਜੇ ਉਹ ਸੱਤਾ 'ਚ ਵਾਪਸ ਆਉਂਦੇ ਹਨ ਤਾਂ ਉਹ ਇਹ ਸਕੀਮਾਂ ਬੰਦ ਕਰ ਦੇਣਗੇ। ਲੋਕ ਪਹਿਲਾਂ ਹੀ ਜਾਣਦੇ ਹਨ ਕਿ ਉਨ੍ਹਾਂ ਦੀਆਂ ਤਰਜੀਹਾਂ ਕੀ ਸਨ। ਸਾਡੀ ਸਰਕਾਰ ਲੋਕਾਂ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਕੰਮ ਕਰ ਰਹੀ ਹੈ।”

ਸਿੱਖਿਆ ਸੁਧਾਰਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਜਦੋਂ ਮੈਂ 2022 ਵਿੱਚ ਸਹੁੰ ਚੁੱਕੀ ਸੀ ਤਾਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਨੰਬਰ 'ਤੇ ਸੀ। ਅੱਜ ਸੂਬੇ ਨੇ ਸਕੂਲੀ ਸਿੱਖਿਆ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ।”

ਉਨ੍ਹਾਂ ਕਿਹਾ, “ਫਿਨਲੈਂਡ, ਸਿੰਗਾਪੁਰ ਅਤੇ ਆਈ.ਆਈ.ਐਮ. ਵਰਗੀਆਂ ਸੰਸਥਾਵਾਂ ਵਿੱਚ ਹੋਣ ਵਾਲੇ ਅਧਿਆਪਕ-ਸਿਖਲਾਈ ਪ੍ਰੋਗਰਾਮਾਂ ਦਾ ਉਦੇਸ਼ ਅਧਿਆਪਕਾਂ ਨੂੰ ਆਧੁਨਿਕ ਅਧਿਆਪਨ ਤਰੀਕਿਆਂ ਤੋਂ ਜਾਣੂ ਕਰਵਾਉਣਾ ਅਤੇ ਪੜ੍ਹਾਈ ਦੇ ਨਤੀਜਿਆਂ ਵਿੱਚ ਸੁਧਾਰ ਕਰਨਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ, ਪੜ੍ਹਾਈ ਦਾ ਮਾਹੌਲ ਅਤੇ ਮੌਕੇ ਪ੍ਰਦਾਨ ਕਰਨ ਲਈ 'ਸਕੂਲਜ਼ ਆਫ਼ ਐਮੀਨੈਂਸ' ਦੀ ਸਥਾਪਨਾ ਕੀਤੀ ਹੈ। ਸਾਡੇ ਅਧਿਆਪਕਾਂ ਨੂੰ ਵਧੀਆ ਤਰੀਕੇ ਨਾਲ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਸਾਡੇ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ।”

ਉਨ੍ਹਾਂ ਕਿਹਾ, “ਪੰਜਾਬ ਦੇ ਹਰ ਬੱਚੇ ਦੀ ਉਨ੍ਹਾਂ ਮੌਕਿਆਂ ਤੱਕ ਪਹੁੰਚ ਹੋਣੀ ਚਾਹੀਦੀ ਹੈ, ਜੋ ਪਹਿਲਾਂ ਸਿਰਫ਼ ਅਮੀਰ ਵਰਗਾਂ ਲਈ ਉਪਲਬਧ ਸਨ। ਸਾਡੀ ਸਰਕਾਰ ਨੇ ਭਲਾਈ ਪ੍ਰੋਗਰਾਮਾਂ ਨੂੰ ਲਾਗੂ ਕਰਨਾ, ਮੁਫ਼ਤ ਬਿਜਲੀ ਦੇਣਾ, ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਸਕੂਲਾਂ ਵਿੱਚ ਸੁਧਾਰ ਕਰਨਾ ਅਤੇ ਪਾਣੀ ਤੇ ਪੇਂਡੂ ਵਿਕਾਸ ਵਿੱਚ ਨਿਵੇਸ਼ ਕਰਨਾ ਜਾਰੀ ਰੱਖਿਆ ਹੈ।”

'ਮੁੱਖ ਮੰਤਰੀ ਸਿਹਤ ਯੋਜਨਾ' 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੱਖਾਂ ਪਰਿਵਾਰਾਂ ਤੱਕ ਸਿਹਤ ਸੁਰੱਖਿਆ ਦਾ ਵਿਸਥਾਰ ਕੀਤਾ ਗਿਆ ਹੈ। ਇਸ ਸਕੀਮ ਤਹਿਤ ਲਗਪਗ 54 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਮਿਲੇ ਹਨ। ਅਸੀਂ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਾਂ ਕਿ ਪਰਿਵਾਰਾਂ ਨੂੰ ਡਾਕਟਰੀ ਖ਼ਰਚਿਆਂ ਕਰ ਕੇ ਕਰਜ਼ੇ ਹੇਠ ਨਾ ਆਉਣਾ ਪਵੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਨੂੰ ਸਰਕਾਰ ਦਾ ਅੰਦਾਜ਼ਾ ਉਨ੍ਹਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਮਿਲ ਰਹੇ ਲਾਭਾਂ ਦੇ ਆਧਾਰ 'ਤੇ ਲਗਾਉਣਾ ਚਾਹੀਦਾ ਹੈ। ਆਖਰਕਾਰ ਲੋਕ ਹੀ ਹਰ ਪਾਰਟੀ ਅਤੇ ਹਰ ਨੇਤਾ ਦੇ ਸਿਆਸੀ ਭਵਿੱਖ ਦਾ ਫੈਸਲਾ ਕਰਨਗੇ।”

ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਬਿਜਲੀ, ਸਿਹਤ, ਸਿੱਖਿਆ, ਪਾਣੀ, ਬੁਨਿਆਦੀ ਢਾਂਚੇ ਅਤੇ ਭਲਾਈ 'ਤੇ ਧਿਆਨ ਕੇਂਦਰਿਤ ਕਰ ਕੇ ਆਪਣਾ ਕੰਮ ਪੂਰਾ ਕੀਤਾ ਹੈ। ਸਾਡਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸ਼ਾਸਨ ਦੇ ਲਾਭ ਆਮ ਲੋਕਾਂ ਤੱਕ ਸਿੱਧੇ ਪਹੁੰਚਣ।”

ਭਲਾਈ ਸਕੀਮਾਂ ਪ੍ਰਤੀ ਵਿਰੋਧੀ ਧਿਰ ਦੇ ਰਵੱਈਏ ਬਾਰੇ ਲੋਕਾਂ ਨੂੰ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇ ਗਲਤੀ ਨਾਲ ਕੋਈ ਵਿਰੋਧੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਮਹੀਨਾਵਾਰ ਸਹਾਇਤਾ ਬੰਦ ਕਰ ਦੇਵੇਗੀ।”

ਉਨ੍ਹਾਂ ਕਿਹਾ, “ਉਹ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ਨੂੰ ਤਬਾਹ ਕਰ ਦੇਣਗੇ ਅਤੇ ਨਿੱਜੀ ਸਕੂਲਾਂ ਨੂੰ ਉਤਸ਼ਾਹਿਤ ਕਰਨਗੇ। ਭਾਜਪਾ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਨੂੰ ਵੀ ਪੰਜਾਬ ਤੋਂ ਅਲੱਗ ਕਰਨਾ ਚਾਹੁੰਦੀ ਹੈ।”

ਅਕਾਲੀ ਦਲ 'ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਆਪਣੀਆਂ ਰੈਲੀਆਂ ਵਿੱਚ ਦਿਹਾੜੀਦਾਰ ਮਜ਼ਦੂਰਾਂ ਨੂੰ ਲਿਆਉਂਦਾ ਹੈ ਪਰ ਇਸ ਵਾਰ ਇਹ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇਗਾ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਇਮਾਨਦਾਰ ਰਾਜਨੀਤੀ ਦੇ ਨਾਲ ਖੜ੍ਹਾ ਹੈ। ਪੰਜਾਬ ਦੇ ਲੋਕ ਨਿੱਜੀ ਅਤੇ ਪਰਿਵਾਰਕ ਹਿੱਤਾਂ ਦੀ ਰਾਜਨੀਤੀ ਅਤੇ ਹਰ ਪਿੰਡ, ਹਰ ਕਿਸਾਨ ਤੇ ਹਰ ਘਰ ਲਈ ਕੰਮ ਕਰਨ ਵਾਲੀ ਰਾਜਨੀਤੀ ਵਿਚਕਾਰ ਫਰਕ ਸਮਝ ਚੁੱਕੇ ਹਨ।”
----------------------

-bhagwantsinghmann-lokmilni-punjabpolitics-punjabgovernment-ranglapunjab



TOP HEADLINES


ਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮ
ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ
ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ
ਆਪ ਮੰਤਰੀਆਂ ਨੇ 'ਮਾਨ ਦੇ ਮੁਨਾਫ਼ੇ' ਘਰ-ਘਰ ਪਹੁੰਚਾਏ, ਪੰਜਾਬ ਨੂ
*ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ
*ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬ
*ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ
ਪਰਾਲੀ ਸਾੜਨ 'ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾ
*ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚ
*ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ* *ਮੁੱਖ ਸਕੱਤਰ ਕੇ.ਏ.
ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤ
*ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕ
*ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ:
*ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬ
*ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’
*5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁ
ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨ
ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51965788

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us