*ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ*

Sep22,2026 | Jagrati Lahar Bureau | Chandigarh

*ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ*

*ਚਾਰ ਸ਼ੋਭਾ ਯਾਤਰਾਵਾਂ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਕੇਂਦਰਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨਗੀਆਂ: ਹਰਪਾਲ ਸਿੰਘ ਚੀਮਾ*

*3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚਾਰੋਂ ਸ਼ੋਭਾ ਯਾਤਰਾਵਾਂ ਦੇ ਪਹੁੰਚਣ ਉਪਰੰਤ ਹੋਣਗੇ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ*

*4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਆਰੰਭ; 6 ਦਸੰਬਰ ਨੂੰ ਪੈਣਗੇ ਭੋਗ*

ਚੰਡੀਗੜ੍ਹ; 22 ਸਤੰਬਰ 2026:

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀ ਲੜੀ ਵਜੋਂ ਦੇਸ਼ ਭਰ ਦੇ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਅਸਥਾਨਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨ ਵਾਲੀਆਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੀਤਾ।

ਪੰਜਾਬ ਭਵਨ ਵਿਖੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਵਿਸ਼ਾਲ ਧਾਰਮਿਕ ਨਗਰ ਕੀਰਤਨ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਰਬਸਾਂਝੇ ਸੰਦੇਸ਼ ਅਤੇ ਪਵਿੱਤਰ ਬਾਣੀ ਦਾ ਪ੍ਰਸਾਰ ਕਰਨਾ ਹੈ, ਤਾਂ ਜੋ ਅਗਲੇ ਸਾਲ ਫਰਵਰੀ ਵਿੱਚ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਨੂੰ ਸ਼ਰਧਾ ਅਤੇ ਆਪਸੀ ਸਦਭਾਵਨਾ ਦੇ ਸੂਤਰ ਵਿੱਚ ਪਰੋਇਆ ਜਾ ਸਕੇ।

ਸੂਬੇ ਭਰ ਵਿੱਚ ਪਹਿਲਾਂ ਤੋਂ ਚੱਲ ਰਹੇ ਪ੍ਰੋਗਰਾਮਾਂ ਬਾਰੇ ਵਿਸਥਾਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਾਲ ਸ਼ੁਰੂ ਕੀਤੇ ਗਏ ਰੋਡਮੈਪ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਫਲਸਫੇ ਅਤੇ ਸਿੱਖਿਆਵਾਂ ਦੇ ਪ੍ਰਚਾਰ ਲਈ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿੱਚ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਦੱਸਿਆ, ਇਨ੍ਹਾਂ ਬਹੁ-ਪੱਖੀ ਉਪਰਾਲਿਆਂ ਵਿੱਚ ਪ੍ਰਭਾਵਸ਼ਾਲੀ ਡਰੋਨ ਸ਼ੋਅ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਅਕਾਦਮਿਕ ਸੈਮੀਨਾਰ, ਸਕੂਲਾਂ ਵਿੱਚ ਲੇਖ ਮੁਕਾਬਲੇ, ਗੁਰੂ ਸਾਹਿਬ ਦੀ ਪਵਿੱਤਰ ਬਾਣੀ ਤੇ ਵਿਚਾਰ-ਚਰਚਾਵਾਂ ਅਤੇ ਪੰਜਾਬ ਭਰ ਦੇ ਸ਼ਹਿਰਾਂ ਵਿੱਚ ਲਗਾਤਾਰ ਕੀਰਤਨ ਦਰਬਾਰ ਸ਼ਾਮਲ ਹਨ, ਤਾਂ ਜੋ ਸੰਗਤ ਨੂੰ ਗੁਰੂ ਸਾਹਿਬ ਦੀਆਂ ਇਲਾਹੀ ਸਿੱਖਿਆਵਾਂ ਨਾਲ ਜੋੜਿਆ ਜਾ ਸਕੇ।

ਅੱਜ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਤੈਅ ਕੀਤੇ ਗਏ ਰੂਟਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ, "ਪਹਿਲੀ ਸ਼ੋਭਾ ਯਾਤਰਾ 30 ਨਵੰਬਰ ਨੂੰ ਪਵਿੱਤਰ ਸ਼ਹਿਰ ਵਾਰਾਣਸੀ (ਕਾਸ਼ੀ) ਤੋਂ ਸ਼ੁਰੂ ਹੋਵੇਗੀ ਅਤੇ ਕਾਨਪੁਰ, ਦਿੱਲੀ, ਅੰਬਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਰੂਪਨਗਰ ਤੋਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ।"

ਉਨ੍ਹਾਂ ਕਿਹਾ, "ਦੂਜੀ ਸ਼ੋਭਾ ਯਾਤਰਾ 2 ਦਸੰਬਰ ਨੂੰ ਫਰੀਦਕੋਟ ਤੋਂ ਰਵਾਨਾ ਹੋਵੇਗੀ, ਜੋ ਫਿਰੋਜ਼ਪੁਰ, ਮੋਗਾ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ ਅਤੇ ਗੜ੍ਹਸ਼ੰਕਰ ਤੋਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜੇਗੀ।"
ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ, "ਤੀਜੀ ਸ਼ੋਭਾ ਯਾਤਰਾ 1 ਦਸੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋ ਕੇ ਬਰਨਾਲਾ, ਮਾਨਸਾ, ਲਹਿਰਾਗਾਗਾ, ਸੰਗਰੂਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਮੋਰਿੰਡਾ ਅਤੇ ਰੂਪਨਗਰ ਰਾਹੀਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇਗੀ।"
ਉਨ੍ਹਾਂ ਦੱਸਿਆ ਕਿ, "ਚੌਥੀ ਸ਼ੋਭਾ ਯਾਤਰਾ 30 ਨਵੰਬਰ ਨੂੰ ਗੁਆਂਢੀ ਸੂਬੇ ਜੰਮੂ ਤੋਂ ਸ਼ੁਰੂ ਹੋ ਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਰਾਹੀਂ ਹੁੰਦੀ ਹੋਈ ਦੂਜੀਆਂ ਸ਼ੋਭਾ ਯਾਤਰਾਵਾਂ ਨਾਲ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ।"

ਵਿੱਤ ਮੰਤਰੀ ਨੇ ਅੱਗੇ ਕਿਹਾ, "ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚਾਰੋਂ ਸ਼ੋਭਾ ਯਾਤਰਾਵਾਂ ਦੇ ਪਹੁੰਚਣ ਤੋਂ ਬਾਅਦ, ਮੁੱਖ ਧਾਰਮਿਕ ਸਮਾਗਮਾਂ ਦੀ ਰਸਮੀ ਸ਼ੁਰੂਆਤ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ।"
ਉਨ੍ਹਾਂ ਦੱਸਿਆ, "ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਪਵਿੱਤਰ ਸਿੱਖਿਆਵਾਂ ਅਤੇ ਵਿਰਾਸਤ ਨੂੰ ਸਮਰਪਿਤ ਇਨ੍ਹਾਂ ਸ਼ਰਧਾਮਈ ਸਮਾਗਮਾਂ ਦੇ ਪਹਿਲੇ ਪੜਾਅ ਦੀ ਸਮਾਪਤੀ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਵੇਗੀ।"

-srigururavidasji-gururavidas650thprakashpurb-srikhuragarhsahib-punjabgovernment-harpalsinghcheema



TOP HEADLINES


ਆਪ ਆਗੂ ਨੀਤੂ ਕਪੂਰ ਸਿੰਗਲਾ ਨੇ ਔਰਤ ਦੇ ਦੋਸ਼ਾਂ 'ਤੇ ਐਸਜੀਪੀਸੀ,
ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਈਡੀ ਦੇ ਛਾਪੇ ਹੋਏ ਤੇਜ਼,
ਰਾਜਾ ਵੜਿੰਗ, ਬਿਕਰਮ ਮਜੀਠੀਆ ਬਿਨਾਂ ਜਾਂਚ ਕੀਤੇ ਫ਼ਰਜ਼ੀ ਆਡੀਓ ਸਾਂ
*ਪੰਜਾਬ ਰਾਜ ਮਾਨਸਿਕ ਸਿਹਤ ਅਥਾਰਟੀ ਦੀ ਸਮੀਖਿਆ ਮੀਟਿੰਗ ਹੋਈ; ਸਿ
### ਸਲੇਮ ਟਾਬਰੀ ਸਥਿਤ ਡਾ. ਡੀ. ਐਨ. ਕੋਟਨਿਸ ਐਕਿਊਪੰਕਚਰ ਹਸਪਤਾ
*ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹ
150 ਕਰੋੜ ਦੇ ਕਥਿਤ Clu ਘੁਟਾਲੇ ਨੂੰ ਲੈ ਕੇ ਗਮਾਡਾ ਦਫ਼ਤਰ ’ਤੇ
*ਅਮਰਜੀਤ ਸਿੰਘ ਚਾਵਲਾ 'ਤੇ ਲੱਗੇ ਗੰਭੀਰ ਦੋਸ਼ਾਂ 'ਤੇ ਸੁਖਬੀਰ ਬਾ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍
*ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਮੋਹਾਲੀ ਅਤੇ
ਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ਹਮਾਰੇ ਰਾਮ ਸ਼ੋਅ ਲਈ ਲ
ਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮ
ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ
ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ
ਆਪ ਮੰਤਰੀਆਂ ਨੇ 'ਮਾਨ ਦੇ ਮੁਨਾਫ਼ੇ' ਘਰ-ਘਰ ਪਹੁੰਚਾਏ, ਪੰਜਾਬ ਨੂ
*ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ
*ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬ
*ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ
ਪਰਾਲੀ ਸਾੜਨ 'ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51981533

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us