ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ 'ਤੇ ਹਮਲਾ ਹੈ, ਪੰਜਾਬੀਆਂ ਨੇ ਕਦੇ ਅਜਿਹੀਆਂ ਤਾਕਤਾਂ ਅੱਗੇ ਸਿਰ ਨਹੀਂ ਝੁਕਾਇਆ: ਕੁਲਦੀਪ ਸਿੰਘ ਧਾਲੀਵਾਲ

Sep24,2026 | Jagrati Lahar Bureau | Chandigarh


 
ਭਾਜਪਾ ਸਿਆਸੀ ਮੈਦਾਨ 'ਚ 'ਆਪ' ਦਾ ਮੁਕਾਬਲਾ ਨਹੀਂ ਕਰ ਸਕਦੀ, ਇਸ ਲਈ ਈਡੀ ਰਾਹੀਂ ਪੰਜਾਬ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਕੁਲਦੀਪ ਧਾਲੀਵਾਲ
 
ਜਿਨ੍ਹਾਂ ਨੇ ਪੰਜਾਬ 'ਤੇ ਹਮਲਾ ਕੀਤਾ, ਉਨ੍ਹਾਂ ਨੂੰ ਪੰਜਾਬੀਆਂ ਨੇ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ, ਭਾਜਪਾ ਨੂੰ ਵੀ ਠੋਕਵਾਂ ਜਵਾਬ ਮਿਲੇਗਾ: ਕੁਲਦੀਪ ਧਾਲੀਵਾਲ
 
ਮਹਾਰਾਸ਼ਟਰ, ਦਿੱਲੀ, ਬਿਹਾਰ ਅਤੇ ਪੱਛਮੀ ਬੰਗਾਲ ਵਾਲਾ ਫਾਰਮੂਲਾ ਪੰਜਾਬ 'ਚ ਨਹੀਂ ਚੱਲੇਗਾ, 'ਆਪ' ਆਗੂ ਨਾ ਡਰਨਗੇ, ਨਾ ਝੁਕਣਗੇ
 
ਗੁਜਰਾਤ 'ਚ ਫੜੀਆਂ ਜਾ ਰਹੀਆਂ ਹਨ ਨਸ਼ਿਆਂ ਦੀਆਂ ਵੱਡੀਆਂ ਖੇਪਾਂ, ਭਾਜਪਾ ਆਪਣੀ 'ਨਸ਼ਾ ਮੁਕਤ ਯਾਤਰਾ' ਉੱਥੇ ਲੈ ਕੇ ਜਾਵੇ: 'ਆਪ' ਵਿਧਾਇਕ
 
 
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਹੈ ਕਿ ਉਹ ਵਿਰੋਧੀ ਧਿਰਾਂ ਨੂੰ ਡਰਾਉਣ ਅਤੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਨਿਸ਼ਾਨਾ ਬਣਾਉਣ ਲਈ ਈਡੀ, ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਦਾ ਸ਼ਰੇਆਮ ਦੁਰਵਰਤੋਂ ਕਰ ਰਹੀ ਹੈ।
 
ਚੰਡੀਗੜ੍ਹ ਵਿਖੇ ਇੱਕ ਭਰਵੀਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਅਜਿਹਾ ਦੌਰ ਪਹਿਲਾਂ ਕਦੇ ਨਹੀਂ ਦੇਖਿਆ ਗਿਆ, ਜਿੱਥੇ ਰਾਜਨੀਤਿਕ ਵਿਰੋਧੀਆਂ ਵਿਰੁੱਧ ਕੇਂਦਰੀ ਏਜੰਸੀਆਂ ਦੀ ਇਸ ਹੱਦ ਤੱਕ ਨੰਗੀ ਵਰਤੋਂ ਕੀਤੀ ਜਾ ਰਹੀ ਹੋਵੇ। ਭਾਜਪਾ ਜਨਤਾ ਦੀਆਂ ਵੋਟਾਂ ਨਾਲ ਰਾਜਨੀਤਿਕ ਲੜਾਈ ਜਿੱਤਣ ਵਿੱਚ ਨਾਕਾਮ ਰਹੀ ਹੈ, ਇਸ ਲਈ ਉਹ ਡਰ ਦਾ ਮਾਹੌਲ ਬਣਾ ਕੇ, ਵਿਰੋਧੀ ਪਾਰਟੀਆਂ ਨੂੰ ਤੋੜ ਕੇ ਅਤੇ ਆਗੂਆਂ 'ਤੇ ਦਬਾਅ ਪਾ ਕੇ ਸੱਤਾ ਹਥਿਆਉਣਾ ਚਾਹੁੰਦੀ ਹੈ।
 
ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਈਡੀ ਦੀਆਂ ਕਾਰਵਾਈਆਂ ਦਾ ਜ਼ਿਕਰ ਕਰਦਿਆਂ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਇਸ ਦਾ ਅਸਲ ਮਕਸਦ 'ਆਪ' ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਡਰਾਉਣਾ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਮਹਿਜ਼ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਈਡੀ ਦਾ ਛਾਪਾ ਨਹੀਂ ਹੈ, ਸਗੋਂ ਇਹ 'ਦਿੱਲੀ ਦਾ ਪੰਜਾਬ 'ਤੇ ਹਮਲਾ' ਹੈ। ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਕਿਸੇ ਬਾਹਰੀ ਤਾਕਤ ਨੇ ਪੰਜਾਬ ਨੂੰ ਦਬਾਉਣ ਜਾਂ ਝੁਕਾਉਣ ਦੀ ਕੋਸ਼ਿਸ਼ ਕੀਤੀ ਹੈ, ਪੰਜਾਬੀਆਂ ਨੇ ਹਮੇਸ਼ਾ ਉਸ ਦਾ ਡਟ ਕੇ ਮੁਕਾਬਲਾ ਕੀਤਾ ਹੈ।
 
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਭਾਜਪਾ ਨੇ ਇਹੋ ਫਾਰਮੂਲਾ ਮਹਾਰਾਸ਼ਟਰ, ਦਿੱਲੀ, ਬਿਹਾਰ, ਪੱਛਮੀ ਬੰਗਾਲ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਅਪਣਾਇਆ ਹੈ, ਜਿੱਥੇ ਏਜੰਸੀਆਂ ਰਾਹੀਂ ਵਿਰੋਧੀ ਧਿਰਾਂ ਦੀਆਂ ਸਰਕਾਰਾਂ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਹੁਣ ਉਹੀ ਖੇਡ ਪੰਜਾਬ ਵਿੱਚ ਦੁਹਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਭਾਜਪਾ ਇਹ ਭੁੱਲ ਰਹੀ ਹੈ ਕਿ ਨਾ ਤਾਂ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਨਾ ਹੀ ਪੰਜਾਬ ਦੇ ਲੋਕ ਉਨ੍ਹਾਂ ਦੀਆਂ ਅਜਿਹੀਆਂ ਗਿੱਦੜ ਭਬਕੀਆਂ ਤੋਂ ਡਰਨ ਵਾਲੇ ਹਨ।
 
ਭਾਜਪਾ ਦੀ ਹਾਲੀਆ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ ਤਨਜ਼ ਕੱਸਦਿਆਂ ਧਾਲੀਵਾਲ ਨੇ ਕਿਹਾ ਕਿ ਇਸ ਯਾਤਰਾ ਨੂੰ ਪੰਜਾਬ ਦੇ ਲੋਕਾਂ ਵੱਲੋਂ ਨਕਾਰ ਦਿੱਤੇ ਜਾਣ ਨਾਲ ਭਾਜਪਾ ਦੇ ਦਾਅਵਿਆਂ ਦੀ ਹਵਾ ਨਿਕਲ ਚੁੱਕੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੋ ਭਾਜਪਾ ਪੰਜਾਬ ਵਿੱਚ ਨਸ਼ਾ ਮੁਕਤੀ ਦੇ ਡਰਾਮੇ ਕਰ ਰਹੀ ਹੈ, ਉਹ ਗੁਜਰਾਤ ਵੱਲ ਧਿਆਨ ਕਿਉਂ ਨਹੀਂ ਦਿੰਦੀ, ਜਿੱਥੇ ਆਏ ਦਿਨ ਹਜ਼ਾਰਾਂ ਕਰੋੜ ਰੁਪਏ ਦੇ ਨਸ਼ੇ ਫੜੇ ਜਾ ਰਹੇ ਹਨ? ਜੇਕਰ ਭਾਜਪਾ ਸੱਚਮੁੱਚ ਨਸ਼ਾ ਖ਼ਤਮ ਕਰਨ ਲਈ ਗੰਭੀਰ ਹੈ, ਤਾਂ ਉਸ ਨੂੰ ਆਪਣੀ ਇਹ ਯਾਤਰਾ ਗੁਜਰਾਤ ਵਿੱਚ ਕੱਢਣੀ ਚਾਹੀਦੀ ਹੈ।
 
'ਆਪ' ਵਿਧਾਇਕ ਨੇ ਯਾਦ ਕਰਵਾਇਆ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਲਗਾਤਾਰ ਲੋਕ ਭਲਾਈ ਦੀਆਂ ਇਤਿਹਾਸਕ ਯੋਜਨਾਵਾਂ ਲਾਗੂ ਕਰ ਰਹੀ ਹੈ, ਜਿਸ ਕਰਕੇ ਜਨਤਾ ਦਾ ਸਮਰਥਨ ਪਾਰਟੀ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵਰਗੇ ਸਾਡੇ ਸੀਨੀਅਰ ਆਗੂਆਂ ਨੂੰ ਕੇਂਦਰੀ ਏਜੰਸੀਆਂ ਨੇ ਝੂਠੇ ਕੇਸਾਂ ਵਿੱਚ ਜੇਲ੍ਹਾਂ ਵਿੱਚ ਡੱਕਿਆ, ਪਰ ਪਾਰਟੀ ਦਾ ਇੱਕ ਵੀ ਸਿਪਾਹੀ ਨਾ ਤਾਂ ਝੁਕਿਆ ਅਤੇ ਨਾ ਹੀ ਵਿਕਿਆ।
 
ਭਾਜਪਾ ਦੀ ਸਿਆਸੀ ਸਥਿਤੀ 'ਤੇ ਚੋਟ ਕਰਦਿਆਂ ਧਾਲੀਵਾਲ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਭਾਜਪਾ ਨੂੰ ਮਹਿਜ਼ 2 ਸੀਟਾਂ 'ਤੇ ਸਮੇਟ ਦਿੱਤਾ ਸੀ। ਭਾਜਪਾ ਨੇਤਾ ਇਹ ਭੁਲੇਖਾ ਕੱਢ ਦੇਣ ਕਿ ਉਹ ਏਜੰਸੀਆਂ ਦੇ ਜ਼ੋਰ 'ਤੇ ਪੰਜਾਬ ਵਿੱਚ ਆਪਣੀ ਸਿਆਸੀ ਜ਼ਮੀਨ ਤਲਾਸ਼ ਸਕਦੇ ਹਨ।
 
ਕੁਲਦੀਪ ਸਿੰਘ ਧਾਲੀਵਾਲ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਕੇਂਦਰ ਦੀ ਇਸ ਧੱਕੇਸ਼ਾਹੀ ਵਿਰੁੱਧ ਆਪਣੀ ਸਿਆਸੀ ਅਤੇ ਕਾਨੂੰਨੀ ਲੜਾਈ ਜਾਰੀ ਰੱਖੇਗੀ। ਈਡੀ ਜਾਂ ਕਿਸੇ ਵੀ ਹੋਰ ਏਜੰਸੀ ਦੇ ਡਰ ਤੋਂ ਬਿਨਾਂ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ ਅਤੇ ਪੰਜਾਬ ਦੇ ਸੂਝਵਾਨ ਲੋਕ ਭਾਜਪਾ ਦੇ ਇਸ ਹੰਕਾਰ ਦਾ ਜਮਹੂਰੀ ਤਰੀਕੇ ਨਾਲ ਠੋਕਵਾਂ ਜਵਾਬ ਦੇਣਗੇ।

-kuldeepsinghdhaliwal-aappunjab-edraid-punjabpolitics-bjpvsaap



TOP HEADLINES


ਭਗਵੰਤ ਮਾਨ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ; ਮੁੱਖ ਮੰਤਰੀ ਵੱ
ਈਡੀ ਦੀ ਆਪਣੀ ਪ੍ਰੈੱਸ ਰਿਲੀਜ਼ ਨੇ ਪੋਲ ਖੋਲ੍ਹੀ, ਗਮਾਡਾ ਖ਼ਿਲਾਫ਼
ਹਮਾਰੇ ਰਾਮ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ
*ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ
ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨ
*ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀ
ਪ੍ਰਚਾਰ ਫੇਲ੍ਹ ਹੋਣ ਤੋਂ ਬਾਅਦ ਭਾਜਪਾ (ਤਾਣਾਸ਼ਾਹ ਮੋਦੀ) ਈਡੀ ਦੇ
ਮਾਮੇ ਦੀ ਵਰਦੀ ਤੋਂ ਭਾਣਜੇ ਦੀ ਕੁਰਸੀ ਤੱਕ, ਈਡੀ ਦੀ ਨਜ਼ਰ! ਰਾਜ
ਨਸ਼ਾ ਮੁਕਤ ਪੰਜਾਬ ਯਾਤਰਾ ਦਾ ਅੰਮ੍ਰਿਤਸਰ ਵਿੱਚ ਭਰਵਾਂ ਸਵਾਗਤ, ਤ
ਈ ਡੀ ਦੀ ਕਾਰਵਾਈ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ
ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ '
ਭਾਜਪਾ ਵਿਰੋਧੀਆਂ ਨੂੰ ਡਰਾਉਣ ਲਈ ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ
ਭਾਜਪਾ ਆਗੂ ਸੁਰਜੀਤ ਜਿਆਣੀ ਵਲੋਂ ਮਹਿਲਾਵਾਂ ਪ੍ਰਤੀ ਵਰਤੀ ਗਈ ਸ਼ਬ
ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬਿਨਾਂ ਕਿਸੇ ਭੇ
ਭਾਜਪਾ ਦੀਆਂ ਨਸ਼ਾ ਵਿਰੋਧੀ ਰੈਲੀਆਂ ਪੂਰੀ ਤਰ੍ਹਾਂ ਫਲਾਪ, ਈਡੀ ਦੇ
*ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾ
*ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ਆਪ ਆਗੂਆਂ ਤੇ ਵਰਕ
*ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ 'ਤੇ ਦਬਾਅ ਪਾਇਆ ਕਿ ਉਹ ਮ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52031966

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us