*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207*

Sep24,2026 | Jagrati Lahar Bureau | Chandigarh



*ਮਾਨ ਸਰਕਾਰ ਪੰਜਾਬ ਨੂੰ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦਾ ਮੋਹਰੀ ਕੇਂਦਰ ਬਣਾ ਰਹੀ ਹੈ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ; 24 ਸਤੰਬਰ 2026

ਸੂਬੇ ਵਿੱਚ ਮੈਡੀਕਲ ਸਿੱਖਿਆ ਅਤੇ ਜਨਤਕ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਜੂਨੀਅਰ ਰੈਜ਼ੀਡੈਂਟਸ (ਜੇ.ਆਰ.) ਦੀਆਂ 110 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪ੍ਰਵਾਨਿਤ ਜੇ.ਆਰ. ਅਸਾਮੀਆਂ ਦੀ ਕੁੱਲ ਗਿਣਤੀ 97 ਤੋਂ ਵੱਧ ਕੇ 207 ਹੋ ਗਈ ਹੈ।

ਇਸ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਨੂੰ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦਾ ਮੋਹਰੀ ਧੁਰਾ ਬਣਾਉਣ ਲਈ ਵਚਨਬੱਧ ਹੈ। ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅਤੇ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨਜ਼ ਇਨ ਮੈਡੀਕਲ ਸਾਇੰਸਿਜ਼ ਵੱਲੋਂ 24 ਵਿਭਾਗਾਂ ਵਿੱਚ ਐਫੀਲੀਏਸ਼ਨ ਦੀ ਮਨਜ਼ੂਰੀ ਦਿੱਤੇ ਜਾਣ ਉਪਰੰਤ, ਏਮਜ਼ ਮੋਹਾਲੀ ਵਿਖੇ ਪੋਸਟ-ਗ੍ਰੈਜੂਏਟ ਦੀਆਂ ਸਾਲਾਨਾ ਸੀਟਾਂ ਵੱਧ ਕੇ 69 ਪ੍ਰਤੀ ਸਾਲ ਹੋ ਗਈਆਂ ਹਨ। ਇਸ ਕਾਰਨ ਤਿੰਨ ਸਾਲਾਂ ਦੇ ਅਕਾਦਮਿਕ ਚੱਕਰ ਦੌਰਾਨ ਕੁੱਲ 207 ਪੋਸਟ-ਗ੍ਰੈਜੂਏਟ/ਜੂਨੀਅਰ ਰੈਜ਼ੀਡੈਂਟ ਡਾਕਟਰਾਂ ਦੀ ਕਾਰਜ ਸਮਰੱਥਾ ਦੀ ਲੋੜ ਬਣ ਗਈ ਹੈ।"

ਸੰਸਥਾਗਤ ਲੋੜਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ, "ਮੌਜੂਦਾ ਸਮੇਂ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਕੋਲ ਜੂਨੀਅਰ ਰੈਜ਼ੀਡੈਂਟ ਦੀਆਂ 97 ਪ੍ਰਵਾਨਿਤ ਅਸਾਮੀਆਂ ਹਨ। ਸਾਲਾਨਾ 38 ਅਕਾਦਮਿਕ ਰੈਜ਼ੀਡੈਂਟਸ ਦੇ ਦਾਖ਼ਲੇ ਨਾਲ, ਤਿੰਨ ਸਾਲਾਂ ਦੇ ਸਿਖਲਾਈ ਚੱਕਰ ਦੌਰਾਨ ਮੌਜੂਦਾ ਗਿਣਤੀ 114 ਬਣਦੀ ਹੈ।"

ਉਨ੍ਹਾਂ ਅੱਗੇ ਕਿਹਾ, "ਨਵੇਂ ਪੋਸਟ-ਗ੍ਰੈਜੂਏਟ ਕੋਰਸਾਂ ਅਤੇ ਵਿਸਤ੍ਰਿਤ ਵਿਭਾਗਾਂ ਦੇ ਮੱਦੇਨਜ਼ਰ ਅਕਾਦਮਿਕ ਸੈਸ਼ਨ 2026–2027 ਲਈ 147, 2027–2028 ਲਈ 177 ਅਤੇ 2028–2029 ਲਈ 207 ਸੀਟਾਂ ਦੀ ਲੋੜ ਦਾ ਅੰਦਾਜ਼ਾ ਲਗਾਇਆ ਗਿਆ ਹੈ। ਮੌਜੂਦਾ ਘਾਟ ਨੂੰ ਪੂਰਾ ਕਰਨ ਅਤੇ ਮੌਜੂਦਾ ਅਕਾਦਮਿਕ ਵਰ੍ਹੇ 2026–27 ਲਈ 147 ਸੀਟਾਂ ਦੀ ਲੋੜ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਲਈ ਸਾਡੀ ਸਰਕਾਰ ਨੇ ਇਹਨਾਂ ਅਹਿਮ ਅਸਾਮੀਆਂ ਦੀ ਤੁਰੰਤ ਸਿਰਜਣਾ ਨੂੰ ਮਨਜ਼ੂਰੀ ਦੇ ਦਿੱਤੀ ਹੈ।"

ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਮੌਜੂਦਾ ਅਕਾਦਮਿਕ ਸੈਸ਼ਨ ਦੌਰਾਨ ਸੱਤ ਰੈਗੂਲਰ/ਪੋਸਟ-ਡਿਪਲੋਮਾ ਜੂਨੀਅਰ ਰੈਜ਼ੀਡੈਂਟਸ ਆਪਣਾ ਕਾਰਜਕਾਲ ਪੂਰਾ ਕਰਕੇ ਰਿਲੀਵ ਹੋਣ ਵਾਲੇ ਹਨ, ਜਿਨ੍ਹਾਂ ਵਿੱਚੋਂ ਛੇ ਅਕਤੂਬਰ 2026 ਵਿੱਚ ਅਤੇ ਇੱਕ ਦਸੰਬਰ 2026 ਵਿੱਚ ਫਾਰਗ ਹੋਵੇਗਾ। ਇਸ ਲਈ ਕਲੀਨਿਕਲ ਅਤੇ ਮਰੀਜ਼ਾਂ ਦੀ ਦੇਖਭਾਲ ਦੇ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਘਨ ਨੂੰ ਰੋਕਣ ਵਾਸਤੇ ਰੈਜ਼ੀਡੈਂਟ ਡਾਕਟਰਾਂ ਦੀ ਗਿਣਤੀ ਵਿੱਚ ਵਾਧਾ ਕਰਨਾ ਲਾਜ਼ਮੀ ਸੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਪ੍ਰਾਪਤ ਤਜਵੀਜ਼ ਨੂੰ ਇਸ ਮੰਤਵ ਨਾਲ ਪ੍ਰਵਾਨਗੀ ਦਿੱਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਦੇ ਪ੍ਰਮੁੱਖ ਸਰਕਾਰੀ ਮੈਡੀਕਲ ਕਾਲਜ ਮਾਹਿਰ ਮਨੁੱਖੀ ਵਸੀਲਿਆਂ, ਉੱਨਤ ਸਿਖਲਾਈ ਸਹੂਲਤਾਂ ਅਤੇ ਆਮ ਲੋਕਾਂ ਲਈ ਉੱਚ ਪੱਧਰੀ ਸਿਹਤ ਸੇਵਾਵਾਂ ਨਾਲ ਪੂਰੀ ਤਰ੍ਹਾਂ ਲੈਸ ਹੋਣ।
-----------

-harpalsinghcheema-aimsmohali-juniorresident-medicaleducation-punjabhealthcare



TOP HEADLINES


ਭਗਵੰਤ ਮਾਨ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ; ਮੁੱਖ ਮੰਤਰੀ ਵੱ
ਈਡੀ ਦੀ ਆਪਣੀ ਪ੍ਰੈੱਸ ਰਿਲੀਜ਼ ਨੇ ਪੋਲ ਖੋਲ੍ਹੀ, ਗਮਾਡਾ ਖ਼ਿਲਾਫ਼
ਹਮਾਰੇ ਰਾਮ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ
*ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ
ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨ
*ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀ
ਪ੍ਰਚਾਰ ਫੇਲ੍ਹ ਹੋਣ ਤੋਂ ਬਾਅਦ ਭਾਜਪਾ (ਤਾਣਾਸ਼ਾਹ ਮੋਦੀ) ਈਡੀ ਦੇ
ਮਾਮੇ ਦੀ ਵਰਦੀ ਤੋਂ ਭਾਣਜੇ ਦੀ ਕੁਰਸੀ ਤੱਕ, ਈਡੀ ਦੀ ਨਜ਼ਰ! ਰਾਜ
ਨਸ਼ਾ ਮੁਕਤ ਪੰਜਾਬ ਯਾਤਰਾ ਦਾ ਅੰਮ੍ਰਿਤਸਰ ਵਿੱਚ ਭਰਵਾਂ ਸਵਾਗਤ, ਤ
ਈ ਡੀ ਦੀ ਕਾਰਵਾਈ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ
ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ '
ਭਾਜਪਾ ਵਿਰੋਧੀਆਂ ਨੂੰ ਡਰਾਉਣ ਲਈ ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ
ਭਾਜਪਾ ਆਗੂ ਸੁਰਜੀਤ ਜਿਆਣੀ ਵਲੋਂ ਮਹਿਲਾਵਾਂ ਪ੍ਰਤੀ ਵਰਤੀ ਗਈ ਸ਼ਬ
ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬਿਨਾਂ ਕਿਸੇ ਭੇ
ਭਾਜਪਾ ਦੀਆਂ ਨਸ਼ਾ ਵਿਰੋਧੀ ਰੈਲੀਆਂ ਪੂਰੀ ਤਰ੍ਹਾਂ ਫਲਾਪ, ਈਡੀ ਦੇ
*ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾ
*ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ਆਪ ਆਗੂਆਂ ਤੇ ਵਰਕ
*ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ 'ਤੇ ਦਬਾਅ ਪਾਇਆ ਕਿ ਉਹ ਮ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52031984

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us