ਭਗਵੰਤ ਮਾਨ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

Sep24,2026 | Jagrati Lahar Bureau | Chandigarh


* ਪੰਜਾਬ ਪੁਲਿਸ ਨੂੰ ਮਜ਼ਬੂਤ ਕਰਨ ਲਈ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੜ੍ਹੇ-ਲਿਖੇ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਚੋਣ ਜ਼ਰੀਏ ਪੁਲਿਸ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮਜ਼ਬੂਤ ਪੁਲਿਸ ਫੋਰਸ ਨਾਲ ਹੇਠਲੇ ਪੱਧਰ 'ਤੇ ਪੁਲਿਸਿੰਗ ਵਿੱਚ ਸੁਧਾਰ ਹੋਵੇਗਾ ਅਤੇ ਉੱਭਰ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 24 ਸਤੰਬਰ
ਆਪਣੀ ਸਰਕਾਰ ਦੀ 'ਮਿਸ਼ਨ ਰੋਜ਼ਗਾਰ' ਮੁਹਿੰਮ ਅਤੇ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗ੍ਰਹਿ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਸੱਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ 450 ਸਹਾਇਕ ਸਬ-ਇੰਸਪੈਕਟਰਾਂ (ਏ.ਐੱਸ.ਆਈਜ਼.) ਦੀ ਸਿੱਧੀ ਭਰਤੀ ਨੂੰ ਮਨਜ਼ੂਰੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਰਤੀ ਪੜ੍ਹੇ-ਲਿਖੇ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਮੈਰਿਟ-ਆਧਾਰਿਤ ਚੋਣ ਪ੍ਰਕਿਰਿਆ ਰਾਹੀਂ ਪੁਲਿਸ ਵਿਭਾਗ ਵਿੱਚ ਸ਼ਾਮਲ ਹੋਣ ਦਾ ਮੌਕਾ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ ਵਧੇਰੇ ਪ੍ਰਭਾਵਸ਼ਾਲੀ ਪੁਲਿਸਿੰਗ ਅਤੇ ਸੂਬੇ ਭਰ ਵਿੱਚ ਕਾਨੂੰਨ-ਵਿਵਸਥਾ ਦੀਆਂ ਉੱਭਰ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਫੋਰਸ ਦੀ ਗਿਣਤੀ ਵਿੱਚ ਵਾਧਾ ਹੋਵੇਗਾ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕਾਨੂੰਨ ਵਿਵਸਥਾ ਬਣਾਈ ਰੱਖਣ, ਅਪਰਾਧਾਂ ਦਾ ਮੁਕਾਬਲਾ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੁਸ਼ਲ, ਜਵਾਬਦੇਹ ਅਤੇ ਲੋੜੀਂਦੀ ਨਫ਼ਰੀ ਵਾਲੀ ਪੁਲਿਸ ਫੋਰਸ ਬਹੁਤ ਜ਼ਰੂਰੀ ਹੈ। ਸੂਬਾ ਸਰਕਾਰ ਨਵੀਂ ਭਰਤੀ, ਸਮੇਂ ਸਿਰ ਤਰੱਕੀਆਂ, ਆਧੁਨਿਕੀਕਰਨ ਅਤੇ ਬਿਹਤਰ ਸੇਵਾ ਸ਼ਰਤਾਂ ਰਾਹੀਂ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।"

ਮੁੱਖ ਮੰਤਰੀ ਨੇ ਦੱਸਿਆ, "450 ਏ.ਐੱਸ.ਆਈਜ਼. ਦੀ ਭਰਤੀ ਨਾਲ ਸੂਬੇ ਭਰ ਵਿੱਚ ਪ੍ਰਭਾਵਸ਼ਾਲੀ ਪੁਲਿਸਿੰਗ ਲਈ ਲੋੜੀਂਦੀ ਨਫ਼ਰੀ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ। ਪੁਲਿਸ ਫੋਰਸ ਨੂੰ ਮਜ਼ਬੂਤ ਕਰਨਾ ਸੂਬਾ ਸਰਕਾਰ ਦੀ ਅਹਿਮ ਤਰਜੀਹ ਹੈ। ਪੰਜਾਬ ਪੁਲਿਸ ਦੇ ਪੰਜ ਕੇਡਰਾਂ, ਜਿਨ੍ਹਾਂ ਵਿੱਚ ਜ਼ਿਲ੍ਹਾ ਪੁਲਿਸ, ਆਰਮਡ ਪੁਲਿਸ, ਬਿਊਰੋ ਆਫ਼ ਇਨਵੈਸਟੀਗੇਸ਼ਨ, ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਸਰਵਿਸ ਸ਼ਾਮਲ ਹਨ, ਵਿੱਚ ਏ.ਐੱਸ.ਆਈ. ਦੀਆਂ 6,810 ਪ੍ਰਵਾਨਿਤ ਅਸਾਮੀਆਂ ਹਨ। ਸਰਕਾਰ ਨੇ ਮੌਜੂਦਾ ਅਤੇ ਸੰਭਾਵਿਤ ਖਾਲੀ ਪੋਸਟਾਂ ਦਾ ਵਿਸਤ੍ਰਿਤ ਮੁਲਾਂਕਣ ਕੀਤਾ ਹੈ ਤਾਂ ਜੋ ਭਰਤੀ ਅਤੇ ਤਰੱਕੀਆਂ ਯੋਜਨਾਬੱਧ ਤਰੀਕੇ ਨਾਲ ਕੀਤੀਆਂ ਜਾ ਸਕਣ।"

ਉਨ੍ਹਾਂ ਕਿਹਾ, "ਚਾਰ ਕੇਡਰਾਂ ਵਿੱਚ ਲਗਪਗ 70 ਫ਼ੀਸਦੀ ਖਾਲੀ ਅਸਾਮੀਆਂ ਤਰੱਕੀਆਂ ਰਾਹੀਂ ਭਰਨ ਦੀ ਸੰਭਾਵਨਾ ਹੈ, ਜਦੋਂ ਕਿ ਆਰਮਡ ਕੇਡਰ ਵਿੱਚ ਇਹ ਹਿੱਸਾ ਲਗਪਗ 90 ਪ੍ਰਤੀਸ਼ਤ ਹੈ। ਇਨ੍ਹਾਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ ਦਿੱਤੀ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਭਰਤੀ ਪੰਜਾਬ ਦੇ ਪੜ੍ਹੇ-ਲਿਖੇ ਅਤੇ ਯੋਗ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਚੋਣ ਪ੍ਰਕਿਰਿਆ ਜ਼ਰੀਏ ਪੁਲਿਸ ਵਿਭਾਗ ਵਿੱਚ ਸ਼ਾਮਲ ਹੋਣ ਦਾ ਮਹੱਤਵਪੂਰਨ ਮੌਕਾ ਦੇਵੇਗੀ। ਸਬੰਧਤ ਵਿਭਾਗਾਂ ਨੂੰ ਭਰਤੀ ਲਈ ਸਾਰੀਆਂ ਜ਼ਰੂਰੀ ਰਸਮੀ ਕਾਰਵਾਈਆਂ ਜਲਦੀ ਮੁਕੰਮਲ ਕਰਨ ਲਈ ਕਿਹਾ ਗਿਆ ਹੈ।"

ਉਨ੍ਹਾਂ ਜ਼ੋਰ ਦੇ ਕੇ ਕਿਹਾ, "ਭਰਤੀ ਪ੍ਰਕਿਰਿਆ ਨਿਰਪੱਖ, ਪਾਰਦਰਸ਼ੀ ਅਤੇ ਨਿਰਧਾਰਤ ਨਿਯਮਾਂ ਦੇ ਬਿਲਕੁਲ ਅਨੁਕੂਲ ਰਹੇਗੀ। ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਦਾ ਮਤਲਬ ਸਿਰਫ਼ ਗਿਣਤੀ ਵਧਾਉਣਾ ਨਹੀਂ ਹੈ, ਸਗੋਂ ਇਹ ਵੀ ਯਕੀਨੀ ਬਣਾਉਣਾ ਹੈ ਕਿ ਪੁਲਿਸ ਕਰਮਚਾਰੀਆਂ ਕੋਲ ਆਪਣੀਆਂ ਜ਼ਿੰਮੇਵਾਰੀਆਂ ਕੁਸ਼ਲਤਾ ਨਾਲ ਨਿਭਾਉਣ ਲਈ ਲੋੜੀਂਦੀ ਨਫ਼ਰੀ ਅਤੇ ਸੰਸਥਾਗਤ ਸਹਿਯੋਗ ਹੋਵੇ।"

ਉਨ੍ਹਾਂ ਕਿਹਾ, "ਇੱਕ ਮਜ਼ਬੂਤ ਪੁਲਿਸ ਫੋਰਸ ਹੇਠਲੇ ਪੱਧਰ 'ਤੇ ਪੁਲਿਸਿੰਗ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ ਅਤੇ ਵਿਭਾਗ ਨੂੰ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਦੀਆਂ ਉੱਭਰ ਰਹੀਆਂ ਚੁਣੌਤੀਆਂ ਦਾ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਸਾਹਮਣਾ ਕਰਨ ਦੇ ਸਮਰੱਥ ਬਣਾਏਗੀ। ਸੀਨੀਅਰ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਬਣਾਈ ਰੱਖਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਭਰਤੀ ਪ੍ਰਕਿਰਿਆ ਬਿਨਾਂ ਕਿਸੇ ਦੇਰੀ ਦੇ ਅੱਗੇ ਵਧੇ।"

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ, "ਭਰਤੀ ਅਤੇ ਤਰੱਕੀਆਂ ਯੋਜਨਾਬੱਧ, ਪਾਰਦਰਸ਼ੀ ਅਤੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਕੀਤੀਆਂ ਜਾਣਗੀਆਂ। ਇਸ ਦਾ ਮਨੋਰਥ ਇੱਕ ਮਜ਼ਬੂਤ ਅਤੇ ਵਧੇਰੇ ਜਵਾਬਦੇਹ ਪੁਲਿਸ ਫੋਰਸ ਦਾ ਨਿਰਮਾਣ ਕਰਨਾ ਹੈ, ਜੋ ਪੰਜਾਬ ਦੇ ਲੋਕਾਂ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਸਕੇ।"

-punjabpolice-asirecruitment-missionrozgar-bhagwantmann-punjabnews



TOP HEADLINES


ਭਗਵੰਤ ਮਾਨ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ; ਮੁੱਖ ਮੰਤਰੀ ਵੱ
ਈਡੀ ਦੀ ਆਪਣੀ ਪ੍ਰੈੱਸ ਰਿਲੀਜ਼ ਨੇ ਪੋਲ ਖੋਲ੍ਹੀ, ਗਮਾਡਾ ਖ਼ਿਲਾਫ਼
ਹਮਾਰੇ ਰਾਮ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ
*ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ
ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨ
*ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀ
ਪ੍ਰਚਾਰ ਫੇਲ੍ਹ ਹੋਣ ਤੋਂ ਬਾਅਦ ਭਾਜਪਾ (ਤਾਣਾਸ਼ਾਹ ਮੋਦੀ) ਈਡੀ ਦੇ
ਮਾਮੇ ਦੀ ਵਰਦੀ ਤੋਂ ਭਾਣਜੇ ਦੀ ਕੁਰਸੀ ਤੱਕ, ਈਡੀ ਦੀ ਨਜ਼ਰ! ਰਾਜ
ਨਸ਼ਾ ਮੁਕਤ ਪੰਜਾਬ ਯਾਤਰਾ ਦਾ ਅੰਮ੍ਰਿਤਸਰ ਵਿੱਚ ਭਰਵਾਂ ਸਵਾਗਤ, ਤ
ਈ ਡੀ ਦੀ ਕਾਰਵਾਈ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ
ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ '
ਭਾਜਪਾ ਵਿਰੋਧੀਆਂ ਨੂੰ ਡਰਾਉਣ ਲਈ ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ
ਭਾਜਪਾ ਆਗੂ ਸੁਰਜੀਤ ਜਿਆਣੀ ਵਲੋਂ ਮਹਿਲਾਵਾਂ ਪ੍ਰਤੀ ਵਰਤੀ ਗਈ ਸ਼ਬ
ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬਿਨਾਂ ਕਿਸੇ ਭੇ
ਭਾਜਪਾ ਦੀਆਂ ਨਸ਼ਾ ਵਿਰੋਧੀ ਰੈਲੀਆਂ ਪੂਰੀ ਤਰ੍ਹਾਂ ਫਲਾਪ, ਈਡੀ ਦੇ
*ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾ
*ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ਆਪ ਆਗੂਆਂ ਤੇ ਵਰਕ
*ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ 'ਤੇ ਦਬਾਅ ਪਾਇਆ ਕਿ ਉਹ ਮ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52031992

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us