*ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ 'ਜਸ਼ਨ-ਏ-ਇਨਕਲਾਬ': ਪਰਮਿੰਦਰ ਸਿੰਘ ਗੋਲਡੀ*

Sep25,2026 | Jagrati Lahar Bureau | Chandigarh / Ludhiana


 
*ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਖੇਡ ਮੈਦਾਨ ਅਤੇ ਜਿੱਮ ਦੇ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ: ਪਰਮਿੰਦਰ ਗੋਲਡੀ*
 
*ਵਿਰੋਧੀ ਧਿਰਾਂ ਦੇ ਦੋਸ਼ਾਂ ਦਾ ਨੌਜਵਾਨਾਂ ਨੇ ਮੈਰਾਥਨ 'ਚ ਪਹੁੰਚ ਕੇ ਦਿੱਤਾ ਠੋਕਵਾਂ ਜਵਾਬ: ਮਨਜਿੰਦਰ ਸਿੰਘ ਲਾਲਪੁਰਾ*
 
*ਲੁਧਿਆਣਾ 'ਚ 28 ਸਤੰਬਰ ਨੂੰ ਗੂੰਜੇਗਾ 'ਜਸ਼ਨ-ਏ-ਇਨਕਲਾਬ', ਹੁਣ ਤੱਕ 1.25 ਲੱਖ ਤੋਂ ਵੱਧ ਨੌਜਵਾਨਾਂ ਨੇ ਕਰਵਾਈ ਰਜਿਸਟ੍ਰੇਸ਼ਨ: ਲਾਲਪੁਰਾ*
 
*ਪੰਜਾਬ ਦੇ ਨੌਜਵਾਨਾਂ ਨੂੰ 'ਉੱਡਦਾ ਪੰਜਾਬ' ਕਹਿ ਕੇ ਬਦਨਾਮ ਕਰਨ ਵਾਲਿਆਂ ਨੂੰ ਨੌਜਵਾਨਾਂ ਨੇ ਦਿੱਤਾ ਕਰਾਰਾ ਜਵਾਬ: ਸ਼ੈਰੀ ਕਲਸੀ*
 
*ਆਪ ਸਰਕਾਰ ਨੇ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਦਿੱਤੀ ਪਹਿਲ, ਅਕਾਲੀ, ਕਾਂਗਰਸ ਅਤੇ ਭਾਜਪਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਕਹਿ ਕੇ ਸਿਰਫ਼ ਬਦਨਾਮ ਕੀਤਾ: ਅਮਨ ਸ਼ੇਰ ਸਿੰਘ ਸ਼ੈਰੀ ਕਲਸੀ*
 
*ਮੋਹਾਲੀ ਤੋਂ ਬਠਿੰਡਾ ਤੱਕ ਹੋਈ ਮੈਰਾਥਨ 'ਚ ਨੌਜਵਾਨਾਂ ਨੇ ਰਚਿਆ ਇਤਿਹਾਸ, ਹੁਣ ਲੁਧਿਆਣਾ 'ਚ 'ਜਸ਼ਨ-ਏ-ਇਨਕਲਾਬ': ਬੀਰ ਦਵਿੰਦਰ ਸਿੰਘ*
 
*ਲਾਖਾਂ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦਾ ਭਵਿੱਖ ਸੁਰੱਖਿਅਤ ਹੱਥਾਂ 'ਚ ਹੈ: ਬੀਰ ਦਵਿੰਦਰ*
 
 
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਅਵਸਰ 'ਤੇ ਆਉਂਦੀ 28 ਸਤੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਮੈਦਾਨ 'ਚ ਵਿਸ਼ਾਲ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
 
ਸ਼ੁੱਕਰਵਾਰ ਨੂੰ ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਸ਼ੈਰੀ ਕਲਸੀ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਨੌਜਵਾਨਾਂ ਨੂੰ ਲਾਮਬੰਦ ਕੀਤਾ ਗਿਆ ਹੈ। ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਯੂਥ ਕਲੱਬਾਂ ਨਾਲ ਜੋੜਿਆ ਗਿਆ ਹੈ। ਲੰਮੇ ਸਮੇਂ ਤੋਂ ਜੋ ਨੌਜਵਾਨ ਰਾਹ ਤੋਂ ਭਟਕੇ ਹੋਏ ਸਨ, ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡ ਮੈਦਾਨ, ਇਨਡੋਰ ਵਾ ਆਊਟਡੋਰ ਜਿੱਮ, 'ਖੇਡਾਂ ਵਤਨ ਪੰਜਾਬ ਦੀਆਂ' ਅਤੇ 'ਯੂਥ ਮੈਰਾਥਨ' ਵਰਗੇ ਇਤਿਹਾਸਕ ਮੰਚ ਦਿੱਤੇ ਹਨ। ਅੱਜ ਇਹਨਾਂ ਸਾਰੇ ਯਤਨਾਂ 'ਚ ਸਾਡਾ ਹੱਸਦਾ-ਵੱਸਦਾ ਪੰਜਾਬ ਸਾਫ਼ ਨਜ਼ਰ ਆ ਰਿਹਾ ਹੈ। ਇਸ ਮੌਕੇ ਸਾਰੇ ਆਗੂਆਂ ਨੇ ਮਿਲ ਕੇ ਪ੍ਰੋਗਰਾਮ ਨਾਲ ਸਬੰਧਤ ਪੋਸਟਰ ਵੀ ਲਾਂਚ ਕੀਤਾ।
 
ਉੱਥੇ ਹੀ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੋਸ਼ ਲਾਉਂਦੀਆਂ ਸਨ ਕਿ ਪੰਜਾਬ ਦੀ ਜਵਾਨੀ ਭਟਕ ਚੁੱਕੀ ਹੈ, ਪਰ ਜਦੋਂ ਅਸੀਂ ਮੈਰਾਥਨ ਦੀ ਸ਼ੁਰੂਆਤ ਕੀਤੀ ਤਾਂ ਹਜ਼ਾਰਾਂ ਨੌਜਵਾਨਾਂ ਨੇ ਖ਼ੁਦ ਅੱਗੇ ਆ ਕੇ ਰਜਿਸਟ੍ਰੇਸ਼ਨ ਕਰਵਾਈ। ਬਠਿੰਡਾ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨਾਂ ਨੇ ਹਿੱਸਾ ਲਿਆ ਸੀ। ਜੋ ਲੋਕ ਕਹਿੰਦੇ ਸਨ ਕਿ ਪੰਜਾਬ ਦੀ ਜਵਾਨੀ ਬਰਬਾਦ ਹੋ ਗਈ ਹੈ, ਅੱਜ ਵੀ ਪੰਜਾਬ ਦਾ ਨੌਜਵਾਨ ਸ਼ਹੀਦ ਭਗਤ ਸਿੰਘ ਦੇ ਦਰਸਾਏ ਮਾਰਗ 'ਤੇ ਚੱਲ ਰਿਹਾ ਹੈ।
 
ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਪੀਏਯੂ ਲੁਧਿਆਣਾ ਵਿਖੇ ਦੁਪਹਿਰ 3:00 ਵਜੇ ਮੁੱਖ ਸਮਾਗਮ ਸ਼ੁਰੂ ਹੋਵੇਗਾ। ਉਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਵਿਦਿਆਰਥੀ ਆਪਣੀ ਕਲਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਨਗੇ। ਸ਼ਾਮ ਨੂੰ ਪ੍ਰਸਿੱਧ ਗਾਇਕ ਰਣਜੀਤ ਬਾਵਾ ਜੀ ਦਾ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਮੰਚ ਤੋਂ ਪੰਜਾਬ ਦੇ ਨੌਜਵਾਨਾਂ ਦੇ ਨਾਂ ਵਿਸ਼ੇਸ਼ ਸੰਦੇਸ਼ ਦੇਣਗੇ। ਇਸ ਈਵੈਂਟ ਲਈ ਹੁਣ ਤੱਕ 1 ਲੱਖ 25 ਹਜ਼ਾਰ ਤੋਂ ਵੱਧ ਨੌਜਵਾਨ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।
 
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੀ ਸੋਚ ਨੇ ਦੇਸ਼ ਨੂੰ ਆਜ਼ਾਦ ਕਰਵਾਇਆ ਸੀ ਅਤੇ ਉਸ ਸੋਚ ਨੂੰ ਅੱਗੇ ਵਧਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਡਾ. ਭੀਮਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਜੀ ਦੀ ਵਿਚਾਰਧਾਰਾ ਨੂੰ ਪਹਿਲ ਦਿੱਤੀ ਗਈ।
 
ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਵਰਗੀਆਂ ਵਿਰੋਧੀ ਧਿਰਾਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਪਾਰਟੀਆਂ ਨੇ ਪੰਜਾਬ ਨੂੰ 'ਉੱਡਦਾ ਪੰਜਾਬ' ਅਤੇ ਸਾਡੇ ਨੌਜਵਾਨਾਂ ਨੂੰ ਨਸ਼ੇੜੀ ਕਹਿ ਕੇ ਬਦਨਾਮ ਕੀਤਾ ਹੈ। ਪਰ ਮੈਰਾਥਨ ਅਤੇ ਖੇਡ ਸਮਾਗਮਾਂ 'ਚ ਨੌਜਵਾਨਾਂ ਦੀ ਭਾਰੀ ਗਿਣਤੀ ਦੇਖ ਕੇ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਦਾ ਨੌਜਵਾਨ ਨਸ਼ਿਆਂ ਵਿਰੁੱਧ ਇਕਜੁੱਟ ਹੈ। ਲੁਧਿਆਣਾ 'ਚ ਹੋਣ ਵਾਲੇ 'ਜਸ਼ਨ-ਏ-ਇਨਕਲਾਬ' ਪ੍ਰੋਗਰਾਮ ਨੂੰ ਲੈ ਕੇ ਸੂਬੇ ਭਰ ਦੇ ਨੌਜਵਾਨਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
 
ਆਮ ਆਦਮੀ ਪਾਰਟੀ ਯੂਥ ਵਿੰਗ ਦੇ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ ਯੂਥ ਵਿੰਗ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਜੋੜਨ ਦੀ ਸ਼ੁਰੂਆਤ ਮੋਹਾਲੀ ਤੋਂ ਯੂਥ ਮੈਰਾਥਨ ਰਾਹੀਂ ਹੋਈ ਸੀ, ਜਿੱਥੇ 10,000 ਨੌਜਵਾਨਾਂ ਨੇ ਭਾਗ ਲਿਆ। ਇਸ ਤੋਂ ਬਾਅਦ ਜਲੰਧਰ ਅਤੇ ਬਠਿੰਡਾ (25,000 ਨੌਜਵਾਨਾਂ ਦੀ ਸ਼ਮੂਲੀਅਤ) 'ਚ ਮੈਰਾਥਨ ਕਰਵਾ ਕੇ ਨੌਜਵਾਨਾਂ ਨੇ ਨਵਾਂ ਇਤਿਹਾਸ ਰਚਿਆ।
 
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਦੇ ਨੌਜਵਾਨਾਂ ਨੂੰ ਬਦਨਾਮ ਕਰਨ 'ਚ ਲੱਗੀਆਂ ਹੋਈਆਂ ਸਨ, ਪਰ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਯੂਥ ਵਿੰਗ ਦੀ ਟੀਮ ਨਾਲ ਬੈਠਕ ਕਰਕੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ 'ਤੇ 'ਜਸ਼ਨ-ਏ-ਇਨਕਲਾਬ' ਰਾਹੀਂ ਪੰਜਾਬ ਦੀ ਚੜ੍ਹਦੀ ਕਲਾ ਦਾ ਸੰਦੇਸ਼ ਦੇਣ ਦਾ ਫੈਸਲਾ ਕੀਤਾ ਹੈ। ਇਸ ਪ੍ਰੋਗਰਾਮ ਲਈ ਲੱਖਾਂ ਦੀ ਗਿਣਤੀ 'ਚ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦਾ ਭਵਿੱਖ ਸੁਰੱਖਿਅਤ ਅਤੇ ਪ੍ਰਗਤੀਸ਼ੀਲ ਹੱਥਾਂ 'ਚ ਹੈ।

-jashaneinquilab-bhagatsingh-pauludhiana-punjabyouth-punjabpolitics



TOP HEADLINES


ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ
ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜ
*ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱ
*ਯੁੱਧ ਨਸ਼ਿਆਂ ਵਿਰੁੱਧ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱ
*ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁ
ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ
*ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤ
ਪੰਜਾਬ ਬੰਦ ਦੌਰਾਨ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਮੁਸਤੈਦੀ ਦ
ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ
ਫਾਜ਼ਿਲਕਾ ਵਿੱਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵ
ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ: ਹਥਿਆਰ ਤਸਕਰੀ ਗਿਰੋਹ ਦੇ 3 ਮੈਂ
*ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ
*ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾ
*ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰ
*ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋ
ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾ
ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਲੜਾਈ ਲੜੇ
*ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰ
ਮਾਲੇਰਕੋਟਲਾ ਪੁਲਿਸ ਵੱਲੋਂ ਦੇਹਲੀਜ਼ ਕਲਾਂ ਵਿੱਚ ਗੈਰ-ਕਾਨੂੰਨੀ ਪ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52449322

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us