ਵੋਟ ਚੋਰਾਂ ਨੂੰ ਅੰਦਰ ਕਰਨਾ ਹੈ ਤੇ ਮਹਾਭ੍ਰਿਸ਼ਟ ਮਾਨ ਸਰਕਾਰ ਨੂੰ ਪੰਜਾਬ ਤੋਂ ਬਾਹਰ: ਰੰਧਾਵਾ

Sep25,2026 | Jagrati Lahar Bureau | Chandigarh


ਵਾਇਰਲ ਫੀਵਰ ਦੇ ਬਾਵਜੂਦ ਧਰਨੇ ’ਚ ਪਹੁੰਚੇ ਸਾਬਕਾ ਡਿਪਟੀ ਸੀਐਮ, ਕਿਹਾ-ਅਸਲ ਵੋਟ ਚੋਰ ਤਾਂ ਮੁੱਖ ਚੋਣ ਕਮਿਸ਼ਨਰ ਨਿਕਲਿਆ

“ਲੋਕ ਤੈਅ ਕਰਦੇ ਸਨ ਕਿਸ ਨੂੰ ਵੋਟ ਪਾਉਣੀ ਹੈ, ਹੁਣ ਚੋਣ ਕਮਿਸ਼ਨ ਤੈਅ ਕਰ ਰਿਹਾ ਹੈ ਕਿਸ ਨੂੰ ਵੋਟ ਪਾਉਣ ਦੇਣੀ ਹੈ”

ਭਾਜਪਾ ਤੇ ਆਰਐੱਸਐੱਸ ਬਣੇ ਈਸਟ ਇੰਡੀਆ ਕੰਪਨੀ, ਦੇਸ਼ ਨੂੰ ਮੁੜ ਗੁਲਾਮੀ ਵੱਲ ਧੱਕ ਰਹੇ

ਚੰਡੀਗੜ੍ਹ, 25 ਸਤੰਬਰ

ਵਾਇਰਲ ਫੀਵਰ ਤੋਂ ਪੀੜਤ ਹੋਣ ਦੇ ਬਾਵਜੂਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅੱਜ ਚੰਡੀਗੜ੍ਹ ਵਿੱਚ ਕਾਂਗਰਸ ਵੱਲੋਂ ਵੋਟ ਦੇ ਅਧਿਕਾਰ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਕੀਤੇ ਗਏ ਧਰਨੇ ਵਿੱਚ ਪਹੁੰਚੇ। ਇਸ ਮੌਕੇ ਰੰਧਾਵਾ ਨੇ ਕੇਂਦਰ ਸਰਕਾਰ, ਮੁੱਖ ਚੋਣ ਕਮਿਸ਼ਨਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ।

ਰੰਧਾਵਾ ਨੇ ਕਿਹਾ ਕਿ “ਅਸਲ ਵੋਟ ਚੋਰ ਤਾਂ ਮੁੱਖ ਚੋਣ ਕਮਿਸ਼ਨਰ ਨਿਕਲਿਆ।” ਉਨ੍ਹਾਂ ਕਿਹਾ ਕਿ ਕਾਂਗਰਸ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਲਈ ਪੂਰੀ ਮਜ਼ਬੂਤੀ ਨਾਲ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਵੋਟ ਚੋਰਾਂ ਨੂੰ ਅੰਦਰ ਕਰਵਾਉਣਾ ਹੈ ਅਤੇ ਪੰਜਾਬ ਦੀ ਮਹਾਭ੍ਰਿਸ਼ਟ ਮਾਨ ਸਰਕਾਰ ਨੂੰ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾਉਣਾ ਹੈ।

ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਲੰਮੇ ਸਮੇਂ ਤੋਂ ਵੋਟਰ ਸੂਚੀਆਂ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਸਵਾਲ ਲਗਾਤਾਰ ਉਠਾਉਂਦੇ ਆ ਰਹੇ ਹਨ। ਹਰ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਰੱਖਿਆ ਕਰਨਾ ਕਾਂਗਰਸ ਦੀ ਸਭ ਤੋਂ ਵੱਡੀ ਤਰਜੀਹ ਹੈ। ਰੰਧਾਵਾ ਨੇ ਦੋਸ਼ ਲਾਇਆ ਕਿ ਪਹਿਲਾਂ ਲੋਕ ਤੈਅ ਕਰਦੇ ਸਨ ਕਿ ਵੋਟ ਕਿਸ ਨੂੰ ਪਾਉਣੀ ਹੈ, ਹੁਣ ਚੋਣ ਕਮਿਸ਼ਨ ਤੈਅ ਕਰ ਰਿਹਾ ਹੈ ਕਿ ਕਿਸ ਨੂੰ ਵੋਟ ਪਾਉਣ ਦੇਣੀ ਹੈ। ਕਿਸ ਦੀ ਵੋਟ ਕੱਟਣੀ ਹੈ ਤੇ ਕਿਸ ਦੀ ਬਚਾਉਣੀ ਹੈ, ਇਹ ਸਭ ਕੁਝ ਮੁੱਖ ਚੋਣ ਕਮਿਸ਼ਨਰ ਨੇ ਆਪਣੇ ਹੱਥ ਵਿੱਚ ਲੈ ਲਿਆ ਹੈ।

ਰੰਧਾਵਾ ਨੇ ਕਿਹਾ ਕਿ ਕਾਂਗਰਸ ਪਿਛਲੇ ਦੋ ਸਾਲਾਂ ਤੋਂ ਸੰਸਦ ਦੇ ਅੰਦਰ “ਵੋਟ ਚੋਰ, ਗੱਦੀ ਛੱਡ” ਦਾ ਨਾਅਰਾ ਲਗਾ ਕੇ ਕੇਂਦਰ ਸਰਕਾਰ ਨੂੰ ਘੇਰਦੀ ਰਹੀ ਹੈ, ਪਰ ਹੁਣ ਅਸਲ ਵੋਟ ਚੋਰ ਮੁੱਖ ਚੋਣ ਕਮਿਸ਼ਨਰ ਹੀ ਨਿਕਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵੋਟ ਚੋਰ ਨੂੰ ਫੜ ਲਿਆ ਹੈ ਅਤੇ ਹੁਣ ਵੋਟ ਦੀ ਚੋਰੀ ਵੀ ਰੋਕਾਂਗੇ।

ਦੇਸ਼ ਦੀ ਆਜ਼ਾਦੀ ਦਾ ਜ਼ਿਕਰ ਤੇ ਭਾਜਪਾ-ਆਰਐੱਸਐੱਸ ’ਤੇ ਤਿੱਖਾ ਹਮਲਾ ਕਰਦਿਆਂ ਰੰਧਾਵਾ ਨੇ ਕਿਹਾ ਕਿ ਭਾਰਤ ਨੇ ਬਹੁਤ ਵੱਡੀਆਂ ਕੁਰਬਾਨੀਆਂ ਦੇ ਕੇ ਆਜ਼ਾਦੀ ਹਾਸਲ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਉਸ ਵੇਲੇ ਈਸਟ ਇੰਡੀਆ ਕੰਪਨੀ ਆਈ ਸੀ ਅਤੇ ਹੁਣ ਭਾਜਪਾ ਤੇ ਆਰਐੱਸਐੱਸ ਈਸਟ ਇੰਡੀਆ ਕੰਪਨੀ ਬਣੇ ਹੋਏ ਹਨ। ਇਹ ਲੋਕ ਦੇਸ਼ ਨੂੰ ਮੁੜ ਗੁਲਾਮੀ ਵੱਲ ਲੈ ਕੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸੰਸਦ ਵਿੱਚ ਨਹੀਂ ਆਉਂਦੇ ਅਤੇ ਲੋਕਤੰਤਰਿਕ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਵਰ੍ਹਦਿਆਂ ਰੰਧਾਵਾ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਕਾਨੂੰਨ-ਵਿਵਸਥਾ ਸੁਧਾਰਨ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਲੋਕਾਂ ਵਿੱਚ ਗੰਭੀਰ ਚਿੰਤਾ ਹੈ ਅਤੇ ਸਰਕਾਰ ਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ।

ਰੰਧਾਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇੱਕੋ ਟੀਚਾ ਹੈ-ਪੰਜਾਬ ਵਿੱਚੋਂ ਗੈਂਗਸਟਰਵਾਦ ਨੂੰ ਖ਼ਤਮ ਕਰਨਾ ਅਤੇ ਭਗਵੰਤ ਮਾਨ ਸਰਕਾਰ ਦਾ ਸਿਆਸੀ ਤੌਰ ’ਤੇ ਮੁਕਾਬਲਾ ਕਰਨਾ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਅਤੇ ਉਸ ਦੀ ਪੁਲਿਸ ਗੈਂਗਸਟਰਾਂ ਨਾਲ ਮਿਲੀ ਹੋਈ ਹੈ। ਉਨ੍ਹਾਂ ਕਿਹਾ ਕਿ ਅਸੀਂ ਵੋਟ ਚੋਰਾਂ ਨੂੰ ਅੰਦਰ ਕਰਵਾਉਣਾ ਹੈ ਅਤੇ ਭ੍ਰਿਸ਼ਟ ਸਰਕਾਰ ਨੂੰ ਬਾਹਰ ਦਾ ਰਸਤਾ ਦਿਖਾਉਣਾ ਹੈ।

ਅੰਤ ਵਿੱਚ ਰੰਧਾਵਾ ਨੇ ਕਿਹਾ ਕਿ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਹਨ। ਜੇਕਰ ਵੋਟਰ ਦੇ ਅਧਿਕਾਰ ’ਤੇ ਸਵਾਲ ਖੜ੍ਹੇ ਹੁੰਦੇ ਹਨ ਤਾਂ ਇਹ ਪੂਰੇ ਲੋਕਤੰਤਰਿਕ ਢਾਂਚੇ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਰ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਰੱਖਿਆ ਲਈ ਸੜਕ ਤੋਂ ਸੰਸਦ ਤੱਕ ਆਪਣਾ ਲੋਕਤੰਤਰਿਕ ਸੰਘਰਸ਼ ਜਾਰੀ ਰੱਖੇਗੀ।

-sukhjindersinghrandhawa-punjabcongress-electioncommission-votingrights-punjabpolitics



TOP HEADLINES


ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਹੋਈ ਨੰਗੀ, ਪ
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ;
ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ
*ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਵੱਲੋਂ ਪੁਲਿਸ ਸ਼ਹੀਦਾਂ ਦੇ ਪ
*ਹਮਾਰੇ ਰਾਮ ਦੀ ਦਿਲਕਸ਼ ਪੇਸ਼ਕਾਰੀ ਨੇ ਲੁਧਿਆਣਾ ਵਾਸੀਆਂ ਨੂੰ ਕੀ
ਮਾਨ ਦੇ ਮੁਨਾਫ਼ੇ ਮੁਹਿੰਮ: ਆਪ ਨੇ ਭਗਵੰਤ ਮਾਨ ਸਰਕਾਰ ਦਾ ਸਾਢੇ-ਚ
ਸਿਸੋਦੀਆ ਨਾਲ ਮਿਲੇ ਸਵਨਾ, ਸਰਹੱਦੀ ਕਿਸਾਨਾਂ ਦੀ ਕੱਚੀ ਜ਼ਮੀਨ ਪੱ
*ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁ
ਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ
ਵੋਟ ਚੋਰਾਂ ਨੂੰ ਅੰਦਰ ਕਰਨਾ ਹੈ ਤੇ ਮਹਾਭ੍ਰਿਸ਼ਟ ਮਾਨ ਸਰਕਾਰ ਨੂੰ
ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕੀਤ
*ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪੀਏਯੂ ਲੁਧਿਆਣਾ ਵਿਖੇ 28 ਸ
*ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 1
ਚੀਨ ਦੇ 77ਵੇਂ ਸਥਾਪਨਾ ਦਿਵਸ ਮੌਕੇ ਨਵੀਂ ਦਿੱਲੀ ਵਿੱਚ ਕਰਵਾਏ ਗਏ
ਭਗਵੰਤ ਮਾਨ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ; ਮੁੱਖ ਮੰਤਰੀ ਵੱ
ਈਡੀ ਦੀ ਆਪਣੀ ਪ੍ਰੈੱਸ ਰਿਲੀਜ਼ ਨੇ ਪੋਲ ਖੋਲ੍ਹੀ, ਗਮਾਡਾ ਖ਼ਿਲਾਫ਼
ਹਮਾਰੇ ਰਾਮ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ
*ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ
ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52052144

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us