ਸਿਸੋਦੀਆ ਨਾਲ ਮਿਲੇ ਸਵਨਾ, ਸਰਹੱਦੀ ਕਿਸਾਨਾਂ ਦੀ ਕੱਚੀ ਜ਼ਮੀਨ ਪੱਕੀ ਕਰਨ ਦਾ ਮੁੱਦਾ ਉਠਾਇਆ

Sep25,2026 | Jagrati Lahar Bureau | Fazilka




ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਹਲਕੇ ਵਿੱਚ ਚੱਲ ਰਹੀਆਂ ਬੂਥ ਪੱਧਰੀ ਪਾਰਟੀ ਗਤੀਵਿਧੀਆਂ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
​ਮੀਟਿੰਗ ਦੌਰਾਨ ਵਿਧਾਇਕ ਸਵਨਾ ਨੇ ਫਾਜ਼ਿਲਕਾ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਬਾਰਡਰ ਇਲਾਕੇ ਦੇ ਕਿਸਾਨਾਂ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਦੇ ਅਹਿਮ ਮੁੱਦੇ ਨੂੰ ਵਿਸ਼ੇਸ਼ ਤੌਰ 'ਤੇ ਉਠਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਜਲਦੀ ਕਿਸਾਨਾਂ ਦੀ ਇਹ ਮੰਗ ਪੂਰੀ ਕੀਤੀ ਜਾ ਰਹੀ ਹੈ, ਜਿਸ ਨਾਲ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।
​ ਇਸ ਦੌਰਾਨ ਉਹਨਾਂ ਕਿਹਾ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਦੀ ਭਲਾਈ ਅਤੇ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਬਾਰਡਰ ਇਲਾਕੇ ਵਿੱਚ ਖੇਤੀਬਾੜੀ ਨੂੰ ਪ੍ਰਫੁੱਲਤ ਕਰਨ ਲਈ ਸਿੰਜਾਈ ਲਈ ਨਹਿਰੀ ਪਾਣੀ ਦੀ ਪਹੁੰਚ ਨੂੰ ਬਿਹਤਰ ਬਣਾਉਣ, ਖਰਾਬ ਹੋਏ ਖੇਤੀਬਾੜੀ ਰਸਤਿਆਂ ਅਤੇ ਕੰਢਿਆਂ ਦੀ ਮੁਰੰਮਤ ਕਰਨ, ਅਤੇ ਬਿਜਲੀ ਸਪਲਾਈ ਨੂੰ ਸੁਧਾਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਤਾਂ ਜੋ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
​ਇਸ ਮੌਕੇ ਉਹਨਾਂ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਲੋਕ ਹਿੱਤ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਅਤੇ ਪ੍ਰਾਪਤੀਆਂ 'ਤੇ ਵੀ ਚਰਚਾ ਕੀਤੀ। ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਵਿੱਚ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕਰਦਿਆਂ 'ਆਮ ਆਦਮੀ ਕਲੀਨਿਕ' ਅਤੇ 'ਸਕੂਲ ਆਫ਼ ਐਮੀਨੈਂਸ' ਬਣਾਏ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਂਦਿਆਂ ਸਖ਼ਤ ਕਦਮ ਚੁੱਕੇ ਗਏ ਹਨ।
​ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਵਚਨਬੱਧ ਹੋ ਕੇ ਕੰਮ ਕਰ ਰਹੀ ਹੈ।

-manishsisodia-amanarora-borderfarmers-punjabfarmers-punjabpolitics



TOP HEADLINES


ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਹੋਈ ਨੰਗੀ, ਪ
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ;
ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ
*ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਵੱਲੋਂ ਪੁਲਿਸ ਸ਼ਹੀਦਾਂ ਦੇ ਪ
*ਹਮਾਰੇ ਰਾਮ ਦੀ ਦਿਲਕਸ਼ ਪੇਸ਼ਕਾਰੀ ਨੇ ਲੁਧਿਆਣਾ ਵਾਸੀਆਂ ਨੂੰ ਕੀ
ਮਾਨ ਦੇ ਮੁਨਾਫ਼ੇ ਮੁਹਿੰਮ: ਆਪ ਨੇ ਭਗਵੰਤ ਮਾਨ ਸਰਕਾਰ ਦਾ ਸਾਢੇ-ਚ
ਸਿਸੋਦੀਆ ਨਾਲ ਮਿਲੇ ਸਵਨਾ, ਸਰਹੱਦੀ ਕਿਸਾਨਾਂ ਦੀ ਕੱਚੀ ਜ਼ਮੀਨ ਪੱ
*ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁ
ਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ
ਵੋਟ ਚੋਰਾਂ ਨੂੰ ਅੰਦਰ ਕਰਨਾ ਹੈ ਤੇ ਮਹਾਭ੍ਰਿਸ਼ਟ ਮਾਨ ਸਰਕਾਰ ਨੂੰ
ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕੀਤ
*ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪੀਏਯੂ ਲੁਧਿਆਣਾ ਵਿਖੇ 28 ਸ
*ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 1
ਚੀਨ ਦੇ 77ਵੇਂ ਸਥਾਪਨਾ ਦਿਵਸ ਮੌਕੇ ਨਵੀਂ ਦਿੱਲੀ ਵਿੱਚ ਕਰਵਾਏ ਗਏ
ਭਗਵੰਤ ਮਾਨ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ; ਮੁੱਖ ਮੰਤਰੀ ਵੱ
ਈਡੀ ਦੀ ਆਪਣੀ ਪ੍ਰੈੱਸ ਰਿਲੀਜ਼ ਨੇ ਪੋਲ ਖੋਲ੍ਹੀ, ਗਮਾਡਾ ਖ਼ਿਲਾਫ਼
ਹਮਾਰੇ ਰਾਮ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ
*ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ
ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52052169

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us