ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ ਕੀਤੀ ਜਾ ਰਹੀ ਹੈ, ਚੋਣਾਂ ਤੋਂ ਠੀਕ ਪਹਿਲਾਂ ਇਸ ਦੀ ਟਾਈਮਿੰਗ ਸਵਾਲ ਖੜ੍ਹੇ ਕਰਦੀ ਹੈ: ਅਮਨ ਅਰੋੜਾ

Sep25,2026 | Jagrati Lahar Bureau | Chandigarh


 
ਜਿੱਥੇ ਵੀ ਚੋਣਾਂ ਨੇੜੇ ਆਉਂਦੀਆਂ ਹਨ, ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ ਸਰਗਰਮ ਹੋ ਜਾਂਦੇ ਹਨ: ਅਮਨ ਅਰੋੜਾ
 
ਵਿਰੋਧੀ ਧਿਰ ਨੂੰ ਡਰਾਉਣ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰਨਾ ਲੋਕਤੰਤਰ 'ਤੇ ਹਮਲਾ ਹੈ: ਅਮਨ ਅਰੋੜਾ
 
ਅੱਜ ਵਿਰੋਧੀਆਂ ਖਿਲਾਫ ਈਡੀ ਦੀ ਕਾਰਵਾਈ ਦਾ ਸਵਾਗਤ ਕਰਨ ਵਾਲਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕੱਲ੍ਹ ਇਹ ਉਨ੍ਹਾਂ ਦੇ ਬੂਹੇ 'ਤੇ ਵੀ ਪਹੁੰਚ ਸਕਦੀ ਹੈ: ਅਮਨ ਅਰੋੜਾ
 
ਜੇਕਰ ਸਾਲਾਂ ਬੱਧੀ ਹਿਰਾਸਤ 'ਚ ਰੱਖੇ ਗਏ ਲੋਕ ਆਖਰਕਾਰ ਬਰੀ ਹੋ ਜਾਂਦੇ ਹਨ, ਤਾਂ ਉਨ੍ਹਾਂ ਦੇ ਹੋਏ ਨੁਕਸਾਨ ਦਾ ਹਰਜਾਨਾ ਕੌਣ ਭਰੇਗਾ: ਅਮਨ ਅਰੋੜਾ
 
ਭਾਜਪਾ ਜਿੰਨੀਆਂ ਮਰਜ਼ੀ ਰੈਲੀਆਂ ਕਰ ਲਵੇ, ਪਰ ਪੰਜਾਬ ਦੇ ਲੋਕ ਕੋਈ ਧਿਆਨ ਨਹੀਂ ਦੇਣਗੇ: ਅਮਨ ਅਰੋੜਾ
 
ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਬਾਰੇ ਆਪ  ਵਿੱਚ ਕੋਈ ਚਰਚਾ ਨਹੀਂ: ਅਮਨ ਅਰੋੜਾ
 
ਚੰਡੀਗੜ੍ਹ 25 ਸਤੰਬਰ
 
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਦੀ ਕਾਰਜਪ੍ਰਣਾਲੀ ਅਤੇ ਖਾਸ ਕਰਕੇ ਚੋਣਾਂ ਤੋਂ ਠੀਕ ਪਹਿਲਾਂ ਦੀ ਟਾਈਮਿੰਗ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੀ ਚੋਣਾਂ ਨੇੜੇ ਆਉਂਦੀਆਂ ਹਨ, ਜਾਂਚ ਏਜੰਸੀਆਂ ਅਚਾਨਕ ਸਰਗਰਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਡਰਾਉਣ ਅਤੇ ਦਬਾਅ ਬਣਾਉਣ ਲਈ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਵਰਤੋਂ ਕਰਨਾ ਬਿਲਕੁਲ ਜਾਇਜ਼ ਨਹੀਂ ਹੈ ਅਤੇ ਇਹ ਲੋਕਤੰਤਰ 'ਤੇ ਸਿੱਧਾ ਹਮਲਾ ਹੈ।
 
ਮੀਡੀਆ ਨਾਲ ਗੱਲਬਾਤ ਦੌਰਾਨ ਆਪ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, “ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ, ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ, ਅਤੇ ਇੱਥੋਂ ਤੱਕ ਕਿ ਚੋਣ ਕਮਿਸ਼ਨ ਵੀ ਅਚਾਨਕ ਸਰਗਰਮ ਹੋ ਜਾਂਦੇ ਹਨ। ਇਸ ਤੋਂ ਅਜਿਹਾ ਲੱਗਦਾ ਹੈ ਜਿਵੇਂ ਇਹ ਅਦਾਰੇ ਆਪਣੇ ਸਿਆਸੀ ਆਕਾਵਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਹਨ। ਵਿਰੋਧੀ ਧਿਰਾਂ ਨੂੰ ਡਰਾਉਣ-ਧਮਕਾਉਣ ਅਤੇ ਦਬਾਅ ਪਾਉਣ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰਨਾ ਜਾਇਜ਼ ਨਹੀਂ ਹੈ। ਇਹ ਲੋਕਤੰਤਰ 'ਤੇ ਹਮਲਾ ਹੈ।”
 
ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਪ੍ਰਧਾਨ ਨੇ ਕਿਹਾ, “ਅੱਜ ਜੋ ਲੋਕ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਈਡੀ ਦੀ ਕਾਰਵਾਈ ਦਾ ਸਵਾਗਤ ਕਰ ਰਹੇ ਹਨ, ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕੱਲ੍ਹ ਨੂੰ ਇਹ ਏਜੰਸੀ ਉਨ੍ਹਾਂ ਦੇ ਬੂਹੇ 'ਤੇ ਵੀ ਪਹੁੰਚ ਸਕਦੀ ਹੈ। ਕਾਂਗਰਸ ਦੇ ਸੀਨੀਅਰ ਆਗੂਆਂ ਦੇ ਖਿਲਾਫ ਵੀ ਸੰਮਨ ਅਤੇ ਮਾਮਲੇ ਪੈਂਡਿੰਗ ਹਨ। ਵੱਡਾ ਮੁੱਦਾ ਇਹ ਹੈ ਕਿ ਕੀ ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਹਿੱਤਾਂ ਲਈ ਕੀਤੀ ਜਾ ਰਹੀ ਹੈ? ਤੁਸੀਂ ਅਜਿਹੀ ਕਾਰਵਾਈ ਦਾ ਸਮਰਥਨ ਸਿਰਫ ਉਦੋਂ ਹੀ ਨਹੀਂ ਕਰ ਸਕਦੇ ਜਦੋਂ ਇਸ ਨਾਲ ਤੁਹਾਨੂੰ ਸਿਆਸੀ ਫਾਇਦਾ ਹੁੰਦਾ ਹੋਵੇ।”
 
ਜਾਂਚ ਏਜੰਸੀਆਂ ਦੀ ਕਾਰਜਪ੍ਰਣਾਲੀ ਅਤੇ ਉਨ੍ਹਾਂ ਦੀ ਸਜ਼ਾ ਦਿਵਾਉਣ ਦੀ ਦਰ  'ਤੇ ਸਵਾਲ ਚੁੱਕਦਿਆਂ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀਆਂ ਵਿਆਪਕ ਸ਼ਕਤੀਆਂ ਕਾਰਨ ਉਨ੍ਹਾਂ ਲੋਕਾਂ ਦੇ ਭਵਿੱਖ 'ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ ਜਿਨ੍ਹਾਂ ਨੂੰ ਲੰਬੇ ਸਮੇਂ ਤੱਕ ਗ੍ਰਿਫਤਾਰ ਕਰਕੇ ਹਿਰਾਸਤ 'ਚ ਰੱਖਿਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ, “ਕਿਸੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਮਹੀਨਿਆਂ ਜਾਂ ਸਾਲਾਂ ਤੱਕ ਹਿਰਾਸਤ 'ਚ ਰੱਖਿਆ ਜਾ ਸਕਦਾ ਹੈ। ਪਰ ਜੇਕਰ ਉਹ ਵਿਅਕਤੀ ਆਖਰਕਾਰ ਬਰੀ ਹੋ ਜਾਂਦਾ ਹੈ, ਤਾਂ ਉਸ ਦੇ ਹੋਏ ਨੁਕਸਾਨ ਦਾ ਹਰਜਾਨਾ ਕੌਣ ਭਰੇਗਾ? ਉਸ ਦੀ ਜ਼ਿੰਦਗੀ ਦੇ ਉਹ ਸਾਲ ਕੌਣ ਮੋੜੇਗਾ? ਇਹ ਉਹ ਗੰਭੀਰ ਸਵਾਲ ਹਨ ਜੋ ਉਦੋਂ ਪੁੱਛੇ ਜਾਣੇ ਚਾਹੀਦੇ ਹਨ ਜਦੋਂ ਜਾਂਚ ਏਜੰਸੀਆਂ ਨੂੰ ਅਜਿਹੀਆਂ ਬੇਅੰਤ ਸ਼ਕਤੀਆਂ ਦਿੱਤੀਆਂ ਜਾਂਦੀਆਂ ਹਨ।”
 
ਆਪ ਆਗੂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤਯੇਂਦਰ ਜੈਨ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਲੰਬੇ ਸਮੇਂ ਦੀ ਹਿਰਾਸਤ ਅਤੇ ਬਾਅਦ ਵਿੱਚ ਅਜਿਹੇ ਮਾਮਲਿਆਂ ਵਿੱਚ ਮਿਲ ਰਹੀਆਂ ਰਾਹਤਾਂ ਹੋਣ ਦੀਆਂ ਘਟਨਾਵਾਂ ਨੇ ਇਨ੍ਹਾਂ ਮਾਮਲਿਆਂ ਦੀ ਟਾਈਮਿੰਗ ਅਤੇ ਇਨ੍ਹਾਂ ਨੂੰ ਚਲਾਉਣ ਦੇ ਢੰਗ 'ਤੇ ਸਵਾਲ ਖੜ੍ਹੇ ਕੀਤੇ ਹਨ।
 
ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਦੀ ਕਾਰਵਾਈ ਦੀ ਟਾਈਮਿੰਗ ਖਾਸ ਕਰਕੇ ਉਦੋਂ ਸਵਾਲਾਂ ਦੇ ਘੇਰੇ 'ਚ ਆਉਂਦੀ ਹੈ ਜਦੋਂ ਚੋਣਾਂ ਨੇੜੇ ਹੁੰਦੀਆਂ ਹਨ ਅਤੇ ਵਿਰੋਧੀ ਆਗੂਆਂ ਤੇ ਪਾਰਟੀਆਂ ਨੂੰ ਵੱਧ ਤੋਂ ਵੱਧ ਨਿਸ਼ਾਨਾ ਬਣਾਇਆ ਜਾਂਦਾ ਹੈ।
 
ਭਾਜਪਾ ਦੀਆਂ ਰੈਲੀਆਂ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਬਾਰੇ ਗੱਲ ਕਰਦਿਆਂ ਅਮਨ ਅਰੋੜਾ ਨੇ ਕਿਹਾ, “ਭਾਜਪਾ ਜਿੰਨੀਆਂ ਚਾਹੇ ਰੈਲੀਆਂ ਕਰ ਲਵੇ ਅਤੇ ਜਿੰਨੀਆਂ ਚਾਹੇ ਸਿਆਸੀ ਗਤੀਵਿਧੀਆਂ ਕਰ ਲਵੇ। ਪਰ ਪੰਜਾਬ ਦੇ ਲੋਕ ਇਨ੍ਹਾਂ ਸਿਆਸੀ ਡਰਾਮਿਆਂ ਵੱਲ ਕੋਈ ਧਿਆਨ ਨਹੀਂ ਦੇਣਗੇ।”
 
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਵਿੱਚ ਆਪਣੀ ਸਿਆਸੀ ਸਥਿਤੀ ਬਾਰੇ ਦਿੱਤੇ ਹਾਲੀਆ ਬਿਆਨਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਆਪਣੀ ਨਿਰਾਸ਼ਾ ਪ੍ਰਗਟ ਕੀਤੀ ਹੈ ਅਤੇ ਆਪਣੀ ਹਾਲਤ ਬਾਰੇ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੈਪਟਨ ਸਾਹਿਬ ਨਾਲ ਹਮਦਰਦੀ ਹੈ ਅਤੇ ਉਹ ਉਨ੍ਹਾਂ ਲਈ ਨੇਕ ਦਿਲ ਨਾਲ ਸ਼ੁੱਭਕਾਮਨਾਵਾਂ ਦਿੰਦੇ ਹਨ, ਨਾਲ ਹੀ ਉਨ੍ਹਾਂ ਚੇਤੇ ਕਰਵਾਇਆ ਕਿ ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਆਪਣੀ ਗੱਲ ਬੇਬਾਕੀ ਨਾਲ ਕਹਿਣ ਲਈ ਜਾਣੇ ਜਾਂਦੇ ਹਨ।
 
ਜਦੋਂ ਅਮਨ ਅਰੋੜਾ ਤੋਂ ਪੁੱਛਿਆ ਗਿਆ ਕਿ ਕੀ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਨਿਓਤਾ ਦੇ ਸਕਦੀ ਹੈ, ਤਾਂ ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਪਾਰਟੀ ਵਿੱਚ ਅਜਿਹੀ ਕੋਈ ਵੀ ਚਰਚਾ ਨਹੀਂ ਹੋਈ ਹੈ।

-amanarora-edaction-punjabpolitics-aappunjab-politicalnews



TOP HEADLINES


ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਹੋਈ ਨੰਗੀ, ਪ
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ;
ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ
*ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਵੱਲੋਂ ਪੁਲਿਸ ਸ਼ਹੀਦਾਂ ਦੇ ਪ
*ਹਮਾਰੇ ਰਾਮ ਦੀ ਦਿਲਕਸ਼ ਪੇਸ਼ਕਾਰੀ ਨੇ ਲੁਧਿਆਣਾ ਵਾਸੀਆਂ ਨੂੰ ਕੀ
ਮਾਨ ਦੇ ਮੁਨਾਫ਼ੇ ਮੁਹਿੰਮ: ਆਪ ਨੇ ਭਗਵੰਤ ਮਾਨ ਸਰਕਾਰ ਦਾ ਸਾਢੇ-ਚ
ਸਿਸੋਦੀਆ ਨਾਲ ਮਿਲੇ ਸਵਨਾ, ਸਰਹੱਦੀ ਕਿਸਾਨਾਂ ਦੀ ਕੱਚੀ ਜ਼ਮੀਨ ਪੱ
*ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁ
ਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ
ਵੋਟ ਚੋਰਾਂ ਨੂੰ ਅੰਦਰ ਕਰਨਾ ਹੈ ਤੇ ਮਹਾਭ੍ਰਿਸ਼ਟ ਮਾਨ ਸਰਕਾਰ ਨੂੰ
ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕੀਤ
*ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪੀਏਯੂ ਲੁਧਿਆਣਾ ਵਿਖੇ 28 ਸ
*ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 1
ਚੀਨ ਦੇ 77ਵੇਂ ਸਥਾਪਨਾ ਦਿਵਸ ਮੌਕੇ ਨਵੀਂ ਦਿੱਲੀ ਵਿੱਚ ਕਰਵਾਏ ਗਏ
ਭਗਵੰਤ ਮਾਨ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ; ਮੁੱਖ ਮੰਤਰੀ ਵੱ
ਈਡੀ ਦੀ ਆਪਣੀ ਪ੍ਰੈੱਸ ਰਿਲੀਜ਼ ਨੇ ਪੋਲ ਖੋਲ੍ਹੀ, ਗਮਾਡਾ ਖ਼ਿਲਾਫ਼
ਹਮਾਰੇ ਰਾਮ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ
*ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ
ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52052160

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us