ਤਰਨ ਤਾਰਨ ਵਿੱਚ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਨਸ਼ੇ ਖ਼ਿਲਾਫ਼ ਜਾਗਰੂਕਤਾ ’ਤੇ ਜ਼ੋਰ
Sep26,2026
| Jagrati Lahar Bureau | Tarantaran
‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ 9ਵੇਂ ਦਿਨ ਤਰਨ ਤਾਰਨ ਵਿਖੇ ਹੋਈ ਰੈਲੀ ਦੌਰਾਨ ਭਾਜਪਾ ਆਗੂਆਂ ਨੇ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਲੋਕਾਂ ਦੀ ਭਾਗੀਦਾਰੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ।
ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਬਲਦੇਵ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਪਲਾਈ ਰੋਕਣ ਦੇ ਨਾਲ-ਨਾਲ ਪੁਲਿਸ ਕਾਰਵਾਈ, ਇਲਾਜ ਅਤੇ ਮੁੜ ਵਸੇਬੇ ਵੱਲ ਵੀ ਧਿਆਨ ਦੇਣਾ ਜ਼ਰੂਰੀ ਹੈ।
ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਨੇ ਨਸ਼ੇ ਦੇ ਮੁੱਦੇ ਨੂੰ ਨੌਜਵਾਨਾਂ ਅਤੇ ਸੁਰੱਖਿਆ ਨਾਲ ਜੁੜਿਆ ਵਿਸ਼ਾ ਦੱਸਦਿਆਂ ਲੋਕਾਂ ਨੂੰ ਇਸ ਖ਼ਿਲਾਫ਼ ਇਕੱਠੇ ਹੋਣ ਦੀ ਅਪੀਲ ਕੀਤੀ। ਰਵੀਕਰਨ ਸਿੰਘ ਕਾਹਲੋਂ ਅਤੇ ਹਰਜੀਤ ਸਿੰਘ ਸੰਧੂ ਨੇ ਵੀ ਨਸ਼ਾ ਮੁਕਤ ਪੰਜਾਬ ਲਈ ਜਨ-ਭਾਗੀਦਾਰੀ ਅਤੇ ਪ੍ਰਭਾਵਸ਼ਾਲੀ ਉਪਰਾਲਿਆਂ ਦੀ ਲੋੜ ਦੱਸੀ।
ਰੈਲੀ ਦੌਰਾਨ ਇੱਕ ਮਾਂ ਨੇ ਨਸ਼ੇ ਕਾਰਨ ਆਪਣੇ ਪਰਿਵਾਰ ਨੂੰ ਹੋਏ ਨੁਕਸਾਨ ਦਾ ਦਰਦ ਸਾਂਝਾ ਕਰਦਿਆਂ ਨਸ਼ਿਆਂ ’ਤੇ ਰੋਕ ਅਤੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਸਾਂਝੇ ਯਤਨਾਂ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
-barunpreetsinghahuja-newswanmultitech-agriculturalmachinery-punjabindustry-entrepreneurship