ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਾਨਸਾ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਭਾਜਪਾ ਦੇ ਜੁਝਾਰੂ ਆਗੂ ਸ੍ਰੀ ਵਿਨੋਦ ਕਾਲੀ ਦਾ ਡੀਐਮਸੀ ਹੀਰੋ ਹਾਰਟ, ਲੁਧਿਆਣਾ ਵਿਖੇ ਪਹੁੰਚ ਕੇ ਹਾਲ ਜਾਣਿਆ।
ਇਸ ਮੌਕੇ ਸ੍ਰੀ ਢਿੱਲੋਂ ਨੇ ਹਸਪਤਾਲ ਵਿੱਚ ਮੌਜੂਦ ਡਾਕਟਰਾਂ ਨਾਲ ਮੁਲਾਕਾਤ ਕਰਕੇ ਸ੍ਰੀ ਵਿਨੋਦ ਕਾਲੀ ਦੇ ਚੱਲ ਰਹੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਡਾਕਟਰਾਂ ਨੂੰ ਸ੍ਰੀ ਵਿਨੋਦ ਕਾਲੀ ਦੇ ਇਲਾਜ ਵਿੱਚ ਹਰ ਸੰਭਵ ਸਹੂਲਤ ਯਕੀਨੀ ਬਣਾਉਣ ਲਈ ਕਿਹਾ ਅਤੇ ਭਰੋਸਾ ਦਿੱਤਾ ਕਿ ਇਲਾਜ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਜਾਂ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰੀ ਕੇਵਲ ਸਿੰਘ ਢਿੱਲੋਂ ਨੇ ਸ੍ਰੀ ਵਿਨੋਦ ਕਾਲੀ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਭਾਰਤੀ ਜਨਤਾ ਪਾਰਟੀ ਦਾ ਪੂਰਾ ਪਰਿਵਾਰ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸ੍ਰੀ ਵਿਨੋਦ ਕਾਲੀ ਦੇ ਇਲਾਜ ਅਤੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਸ੍ਰੀ ਢਿੱਲੋਂ ਨੇ ਕਿਹਾ ਕਿ ਸ੍ਰੀ ਵਿਨੋਦ ਕਾਲੀ ਨੇ ਪਾਰਟੀ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸਰਗਰਮੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ ਅਤੇ ਇਸ ਦੌਰਾਨ ਵਾਪਰੇ ਹਾਦਸੇ ਵਿੱਚ ਉਹ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਵਰਕਰ ਅਤੇ ਆਗੂ ਦੀ ਸੁਰੱਖਿਆ ਤੇ ਸਿਹਤ ਸਾਡੇ ਲਈ ਮਹੱਤਵਪੂਰਨ ਹੈ।
ਸੂਬਾ ਪ੍ਰਧਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਸ੍ਰੀ ਵਿਨੋਦ ਕਾਲੀ ਨੂੰ ਜਲਦ ਸਿਹਤਯਾਬੀ ਬਖ਼ਸ਼ਣ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਆਪਣੇ ਪਰਿਵਾਰ ਅਤੇ ਪਾਰਟੀ ਦੇ ਸਾਥੀਆਂ ਵਿਚਕਾਰ ਵਾਪਸ ਆਉਣ।
ਇਸ ਮੌਕੇ ਉਹਨਾਂ ਨਾਲ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਤੇ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ।
-kewalsinghdhillon-nashamuktpunjabyatra-vinodkali-dmcheroheart-ludhiananews
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)