ਆਪ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ਮਾਨ ਦੇ ਮੁਨਾਫ਼ੇ ਦਾ ਹੋਕਾ

Sep27,2026 | Jagrati Lahar Bureau | Chandigarh

ਆਪ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ਮਾਨ ਦੇ ਮੁਨਾਫ਼ੇ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼
 
ਜ਼ੀਰੋ ਬਿਜਲੀ ਬਿੱਲ, ਮੁਫ਼ਤ ਇਲਾਜ ਤੇ ਬਿਹਤਰ ਸਿੱਖਿਆ ਨਾਲ ਹਰ ਪਰਿਵਾਰ ਨੂੰ ਮਿਲ ਰਹੀ ਹੈ ਵੱਡੀ ਵਿੱਤੀ ਰਾਹਤ: ਰਜਿੰਦਰ ਪਾਲ ਕੌਰ
 
ਇਹ ਮਹਿਜ਼ ਚੋਣ ਪ੍ਰਚਾਰ ਨਹੀਂ, ਸਗੋਂ ਸਾਢੇ ਚਾਰ ਸਾਲਾਂ ਵਿੱਚ ਲੋਕਾਂ ਦੇ ਜੀਵਨ ਵਿੱਚ ਆਈ ਖੁਸ਼ਹਾਲੀ ਦਾ ਲੇਖਾ-ਜੋਖਾ ਹੈ: ਮੋਹਿੰਦਰ ਭਗਤ
 
ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਨੂੰ ਨਕਾਰ ਕੇ ਭਗਵੰਤ ਮਾਨ ਸਰਕਾਰ ਦੀਆਂ ਕ੍ਰਾਂਤੀਕਾਰੀ ਨੀਤੀਆਂ 'ਤੇ ਮੋਹਰ ਲਗਾ ਰਹੇ ਹਨ : ਰਣਬੀਰ ਸਿੰਘ ਭੁੱਲਰ
 
ਡੋਰ-ਟੂ-ਡੋਰ ਪ੍ਰਚਾਰ ਦੌਰਾਨ ਮਿਲ ਰਿਹਾ ਲੋਕਾਂ ਦਾ  ਪਿਆਰ ਸਿੱਧ ਕਰਦਾ ਹੈ ਕਿ ਜਨਤਾ ਮਾਨ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ: ਜੀਵਨਜੋਤ ਕੌਰ
 
ਚੰਡੀਗੜ੍ਹ, 27 ਸਤੰਬਰ
 
ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਜਨ ਸੰਪਰਕ ਮੁਹਿੰਮ ਤਹਿਤ ਐਤਵਾਰ ਨੂੰ ਪਾਰਟੀ ਦੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਹਲਕਾ ਇੰਚਾਰਜਾਂ ਨੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿੱਚ ਘਰ-ਘਰ ਜਾ ਕੇ ਭਗਵੰਤ ਮਾਨ ਸਰਕਾਰ ਦਾ ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਲੋਕਾਂ ਨਾਲ ਸਾਂਝਾ ਕੀਤਾ। ਇਸ ਦੌਰਾਨ ਆਗੂਆਂ ਨੇ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਬਿਹਤਰ ਸਿੱਖਿਆ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਵਰਗੀਆਂ ਭਲਾਈ ਸਕੀਮਾਂ ਤੋਂ ਮਿਲ ਰਹੇ ਵਿੱਤੀ ਲਾਭਾਂ ਬਾਰੇ ਲੋਕਾਂ ਨਾਲ ਗੱਲਬਾਤ ਕੀਤੀ।
 
 ਐਮਐਲਏ ਰਜਿੰਦਰ ਪਾਲ ਕੌਰ ਨੇ ਵਾਰਡ ਨੰਬਰ 43 ਵਿੱਚ ਘਰ-ਘਰ ਪ੍ਰਚਾਰ ਕਰਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨਾਲ ਅੱਜ ਹਰ ਆਮ ਪਰਿਵਾਰ ਨੂੰ ਸਲਾਨਾ ਬਚਤ ਦੇ ਰੂਪ ਵਿੱਚ ਵੱਡਾ ਆਰਥਿਕ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਗੂ ਸਰਕਾਰ ਦੀਆਂ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਲੈ ਕੇ ਸਿੱਧਾ ਲੋਕਾਂ ਦੀ ਕਚਹਿਰੀ ਵਿੱਚ ਪਹੁੰਚ ਰਹੇ ਹਨ।
 
 ਐਮਐਲਏ ਜਸਵੀਰ ਸਿੰਘ ਨੇ ਪਿੰਡ ਮਸਤੀਵਾਲ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਜ਼ੀਰੋ ਬਿਜਲੀ ਬਿਲ ਅਤੇ ਹੋਰ ਸਰਕਾਰੀ ਯੋਜਨਾਵਾਂ ਨੇ ਹਰ ਘਰ ਦੇ ਬਜਟ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਇਲਾਕੇ ਦੇ ਲੋਕ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਹਿੱਤੂ ਕੰਮਾਂ ਤੋਂ ਬਹੁਤ ਖੁਸ਼ ਹਨ।
 
ਐਮਐਲਏ ਮੋਹਿੰਦਰ ਭਗਤ ਨੇ ਵਾਰਡ ਨੰਬਰ 58 ਵਿੱਚ ਪ੍ਰਚਾਰ ਦੌਰਾਨ ਕਿਹਾ ਕਿ ਇਹ ਕੋਈ ਆਮ ਚੋਣ ਪ੍ਰਚਾਰ ਨਹੀਂ, ਸਗੋਂ ਬੀਤੇ ਸਾਢੇ 4 ਸਾਲਾਂ ਵਿੱਚ ਲੋਕਾਂ ਦੇ ਜੀਵਨ 'ਚ ਆਏ ਬਦਲਾਅ ਦਾ ਲੇਖਾ-ਜੋਖਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸੁਵਿਧਾਵਾਂ ਨਾਲ ਲੋਕਾਂ ਦਾ ਜੀਵਨ ਸੁਖਾਲਾ ਹੋਇਆ ਹੈ।
 
ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਖਲਵਾੜਾ ਕਾਲੋਨੀ ਵਿੱਚ ਮੁਹਿੰਮ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਸ਼ਹਿਰੀ ਅਤੇ ਗ੍ਰਾਮੀਣ ਦੋਵਾਂ ਖੇਤਰਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਹੋਏ ਕ੍ਰਾਂਤੀਕਾਰੀ ਸੁਧਾਰਾਂ ਦਾ ਸਿੱਧਾ ਲਾਭ ਹਰ ਵਰਗ ਤੱਕ ਪਹੁੰਚਿਆ ਹੈ।
 
 ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਵਾਰਡ ਨੰਬਰ 17, ਅਲੀਪੁਰ ਅੁਰੈਹਾ ਵਿੱਚ ਲੋਕਾਂ ਨਾਲ ਸੰਪਰਕ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਸਿੱਧੇ ਤੌਰ 'ਤੇ ਆਮ ਪਰਿਵਾਰਾਂ ਦੀ ਮਾਲੀ ਮਦਦ ਕਰ ਰਹੀਆਂ ਹਨ। ਆਮ ਆਦਮੀ ਕਲੀਨਿਕਾਂ ਅਤੇ ਮੁਫ਼ਤ ਬਿਜਲੀ ਨਾਲ ਹਰ ਪਰਿਵਾਰ ਦੇ ਹਜ਼ਾਰਾਂ ਰੁਪਏ ਬਚ ਰਹੇ ਹਨ।
 
ਐਮਐਲਏ ਨੀਨਾ ਮਿੱਤਲ ਨੇ ਪਿੰਡ ਜੰਸਲਾ ਵਿੱਚ ਜਨ ਸੰਪਰਕ ਕੀਤਾ। ਉਨ੍ਹਾਂ ਕਿਹਾ ਕਿ ਘਰ-ਘਰ ਪ੍ਰਚਾਰ ਦੌਰਾਨ ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ ਉਹ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਨੂੰ ਨਕਾਰ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ 'ਤੇ ਮੁਹਰ ਲਗਾ ਰਹੇ ਹਨ।
 
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵਾਰਡ ਨੰਬਰ 4 ਵਿੱਚ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹਰ ਘਰ ਤੱਕ ਪਹੁੰਚ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਲੱਖਾਂ ਰੁਪਏ ਦੀਆਂ ਸਾਲਾਨਾ ਰਿਆਇਤਾਂ ਅਤੇ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਨੂੰ ਨਕਾਰ ਕੇ ਭਗਵੰਤ ਮਾਨ ਸਰਕਾਰ ਦੀਆਂ ਕ੍ਰਾਂਤੀਕਾਰੀ ਨੀਤੀਆਂ 'ਤੇ ਮੋਹਰ ਲਗਾ ਰਹੇ ਹਨ।
 
 ਐਮਐਲਏ ਜੀਵਨਜੋਤ ਕੌਰ ਨੇ ਵਾਰਡ ਨੰਬਰ 18 ਵਿੱਚ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਘਰ-ਘਰ ਪ੍ਰਚਾਰ ਦੌਰਾਨ ਮਿਲ ਰਿਹਾ ਪਿਆਰ ਇਹ ਸਾਫ਼ ਦਰਸਾਉਂਦਾ ਹੈ ਕਿ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਖੁਸ਼ ਹਨ।
 

-punjabnews-aamaadmiparty-manngovernment-punjabpolitics-mandemunafe



TOP HEADLINES


ਆਪ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ਮਾਨ ਦੇ ਮੁਨਾਫ਼ੇ ਦਾ ਹ
*ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗ
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ
ਚੋਣ ਕਮਿਸ਼ਨ ਦੇ ਸਾਂਝੇ ਬਿਆਨ ਨੇ ਕਾਂਗਰਸ ਤੇ ‘ਆਪ’ਦੇ ਝੂਠ ਦਾ ਭਾ
Eci’s Joint Statement Has Exposed Congress’ ‘manufactu
ਮਲੇਰਕੋਟਲਾ ਪੁਲਿਸ ਵੱਲੋਂ ਭਰਾਵਾਂ ’ਤੇ ਕਿਰਪਾਨ ਨਾਲ ਹਮਲਾ ਕਰਨ ਅ
ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ
ਫਰਜ਼ੀ ਡੀਐਸਪੀ ਬਣ ਕੇਕੁੜੀ ਨੂੰ ਕਥਿਤ ਤੌਰ ਉਤੇ ਆਪਣੇ ਜਾਲ ਵਿੱਚ
ਨਾ ’ਚ ਡੋਪ ਟੈਸਟ ’ਤੇ ਘਮਾਸਾਨ: Smo ਦੇ ਕਮਰੇ ਚ ਜ਼ਬਰਦਸਤ ਹੰਗਾਮ
*ਵਿਧਾਇਕ ਬੱਗਾ, ਵਿਧਾਇਕ ਪਰਾਸ਼ਰ ਅਤੇ ਸੀਨੀਅਰ ਡਿਪਟੀ ਮੇਅਰ ਪਰਾਸ
ਮੋਹਾਲੀ ’ਚ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ, ਦੋਵੇਂ ਮੁਲਜ
ਆਪ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਪੂਰੇ ਪੰਜਾਬ ਵਿੱਚ ਘਰ-ਘਰ
ਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹ
ਮੁੱਖ ਮੰਤਰੀ ਭਗਵੰਤ ਮਾਨ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿ
ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਨੇ ਕੋਟਾ ਕੀਤਾ ਪਾਰ, ਦੂਜੇ ਸਥ
ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦ
*ਝੂਠੇ ਵੀਜ਼ੇ ਅਤੇ ਨਕਲੀ ਆਫਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰ
ਖੇਡਾਂ ਵਤਨ ਪੰਜਾਬ ਦੀਆਂ-2026: ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧ
ਛੱਪੜ ਮੇਲੇ ਵਿੱਚ ਸੁਖਬੀਰ ਬਾਦਲ ਦਾ ‘ਆਪ’, ਅਯਾਲੀ ਅਤੇ ‘ਵਾਰਿਸ ਪ
ਤਰਨ ਤਾਰਨ ਵਿੱਚ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਨਸ਼ੇ ਖ਼ਿਲਾਫ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52088053

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us