*ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ*

Sep29,2026 | Jagrati Lahar Bureau | Chandigarh


*ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ*

*ਇਤਿਹਾਸਕ ਕਾਨੂੰਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ: ਬਾਬਾ ਲੱਖਾ ਸਿੰਘ*

*ਸ਼ਬਦ ਗੁਰੂ ਦੀ ਮਰਿਆਦਾ ਤੇ ਪਵਿੱਤਰਤਾ ਨੂੰ ਕਾਇਮ ਰੱਖਣਾ ਸਾਡਾ ਮੁੱਢਲਾ ਫਰਜ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਵਾਹਿਗੁਰੂ ਨੇ ਇਸ ਸੇਵਾ ਲਈ ਮੈਨੂੰ ਵਿਸ਼ੇਸ਼ ਤੌਰ 'ਤੇ ਚੁਣਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ; 29 ਸਤੰਬਰ :

ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ। ਬਾਬਾ ਲੱਖਾ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਫਰਜ਼ ਹੈ ਅਤੇ ਉਹ ਇਸ ਸੇਵਾ ਨੂੰ ਵਾਹਿਗੁਰੂ ਵੱਲੋਂ ਸੌਂਪੀ ਗਈ ਬਖਸ਼ਿਸ਼ ਮੰਨਦੇ ਹਨ। 

ਇਸ ਦੌਰਾਨ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਕਿਹਾ, "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦਾ ਪਾਸ ਹੋਣਾ ਬੇਹੱਦ ਅਹਿਮ ਅਤੇ ਮਿਸਾਲੀ ਕਦਮ ਹੈ, ਜਿਸ ਨੇ ਬੇਅਦਬੀ ਦੀਆਂ ਵਾਰ-ਵਾਰ ਵਾਪਰਨ ਵਾਲੀਆਂ ਘਟਨਾਵਾਂ ਕਾਰਨ ਸਮੁੱਚੇ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਈ ਹੈ। ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਪਵਿੱਤਰਤਾ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"

ਉਨ੍ਹਾਂ ਕਿਹਾ, "ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਕਾਨੂੰਨ ਨੂੰ ਮਜ਼ਬੂਤ ਕਰਕੇ ਮਹੱਤਵਪੂਰਨ ਕਦਮ ਚੁੱਕਿਆ ਹੈ। ਅਜਿਹਾ ਕਾਨੂੰਨ 'ਸ਼ਬਦ ਗੁਰੂ' ਦੀ ਮਰਿਆਦਾ ਨੂੰ ਕਾਇਮ ਰੱਖਣ ਅਤੇ ਅਜਿਹੀਆਂ ਘਟਨਾਵਾਂ ਨਾਲ ਸਖ਼ਤੀ ਨਾਲ ਨਜਿੱਠਣ ਵਿੱਚ ਮਦਦਗਾਰ ਸਾਬਿਤ ਹੋਵੇਗਾ ਜਿਸ ਨਾਲ ਸਿੱਖ ਭਾਈਚਾਰੇ ਦਾ ਭਰੋਸਾ ਹੋਰ ਵੀ ਮਜ਼ਬੂਤ ਹੋਵੇਗਾ।"

ਬਾਬਾ ਲੱਖਾ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਮੁੱਚੀ ਮਨੁੱਖਤਾ ਅਤੇ ਖਾਸ ਤੌਰ 'ਤੇ ਸਿੱਖ ਪੰਥ ਦੀ ਕੀਤੀ ਗਈ ਸੇਵਾ ਬਦਲੇ ਸਨਮਾਨ ਵਜੋਂ ਸਿਰੋਪਾਓ ਭੇਟ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਬਾਬਾ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੂੰ ਮੈਨੂੰ ਆਪਣਾ ਆਸ਼ਿਰਵਾਦ ਦਿੱਤਾ ਹੈ। ਸ਼ਬਦ ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਹੈ।"

ਮੁੱਖ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਸੂਬੇ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਬਰਕਰਾਰ ਰੱਖਣ ਅਤੇ ਫਿਰਕੂ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਾਹਿਗੁਰੂ ਨੇ ਮੈਨੂੰ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026' ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੁਭਾਗ ਬਖਸ਼ਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਮੈਨੂੰ ਉਮੀਦ ਹੈ ਕਿ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ ਅਤੇ ਕੋਈ ਵੀ ਵਿਅਕਤੀ ਅਜਿਹਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ।"

ਉਨ੍ਹਾਂ ਕਿਹਾ, "ਮੈਂ ਇਹ ਦਾਅਵਾ ਕਰਨ ਵਾਲਾ ਕੌਣ ਹਾਂ ਕਿ ਇਹ ਕਾਨੂੰਨ ਮੈਂ ਪਾਸ ਕੀਤਾ ਹੈ? ਇਹ ਸੇਵਾ ਤਾਂ ਗੁਰੂ ਸਾਹਿਬ ਨੇ ਮੇਰੇ ਕੋਲੋਂ ਲਈ ਹੈ, ਜੋ ਸਰਬ-ਸ਼ਕਤੀਮਾਨ ਅਤੇ ਸਰਬ-ਵਿਆਪਕ ਹਨ। ਪ੍ਰਮਾਤਮਾ ਆਪਣੇ ਚੁਣੇ ਹੋਏ ਵਿਅਕਤੀ ਕੋਲੋਂ ਹੀ ਅਜਿਹੀ ਸੇਵਾ ਲੈਂਦੇ ਹਨ ਅਤੇ ਮੈਂ ਖੁਦ ਨੂੰ ਗੁਰੂ ਸਾਹਿਬ ਦਾ ਇੱਕ ਨਿਮਾਣਾ ਸੇਵਕ ਮੰਨਦਾ ਹਾਂ ਜਿਸ ਨੂੰ ਇਹ ਕਾਰਜ ਸੌਂਪਿਆ ਗਿਆ ਹੈ।"

ਮੁੱਖ ਮੰਤਰੀ ਨੇ ਕਿਹਾ, "ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਇਨ੍ਹਾਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣਾ ਸਾਡਾ ਫਰਜ਼ ਹੈ। ਜੇਕਰ ਸੂਬਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਯਕੀਨੀ ਨਹੀਂ ਬਣਾ ਸਕਦੀ ਤਾਂ ਹੋਰ ਕੋਈ ਅਜਿਹਾ ਨਹੀਂ ਕਰ ਸਕਦਾ। ਇਸ ਲਈ, ਅਸੀਂ 'ਸ਼ਬਦ ਗੁਰੂ ਸਾਹਿਬ' ਦੀ ਪਵਿੱਤਰਤਾ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਣ ਲਈ ਵਚਨਬੱਧ ਹਾਂ।"

ਉਨ੍ਹਾਂ ਕਿਹਾ, "ਅਸੀਂ ਖੁਸ਼ਕਿਸਮਤ ਹਾਂ ਕਿ ਅਜਿਹਾ ਇਤਿਹਾਸਕ ਕਾਨੂੰਨ ਪਾਸ ਕਰਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਨੂੰ ਸੌਂਪੀ ਗਈ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ 'ਤੇ ਮੁਕੰਮਲ ਰੋਕ ਲਗਾਏਗਾ।"

ਇਸ ਮੁਲਾਕਾਤ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: "ਚੰਡੀਗੜ੍ਹ ਵਿਖੇ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਾਡੀ ਸਰਕਾਰ ਵੱਲੋਂ ਪਾਸ ਕੀਤੇ ਗਏ 'ਜਾਗਤ ਜੋਤ ਸਤਿਕਾਰ ਐਕਟ, 2026' ਦੀ ਸ਼ਲਾਘਾ ਕੀਤੀ ਅਤੇ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਮੈਨੂੰ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਮੈਂ ਬਾਬਾ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ। ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਸਾਡੀ ਸਰਕਾਰ ਦਾ ਮੁੱਢਲਾ ਫਰਜ਼ ਹੈ। ਸਾਡੀ ਸਰਕਾਰ ਸੂਬੇ ਦੀ ਤਰੱਕੀ, ਸ਼ਾਂਤੀ ਤੇ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਗੁਰੂਆਂ ਅਤੇ ਪੀਰਾਂ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"


-punjabnews-gurugranthsahib-jagtjotact2026-bhagwantmann-nanaksarsampraday



TOP HEADLINES


*ਨਸ਼ਿਆਂ ਖ਼ਿਲਾਫ਼ ਖੰਨਾ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰੀ
*ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋ
*ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ
ਬੀਜੇਪੀ ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ
*ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਖੰਨਾ ਪੁਲਿਸ ਜ਼ਿਲ੍ਹੇ ਅਧ
*ਐਸ.ਐਸ.ਪੀ. ਖੰਨਾ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖ
*ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨ
*ਲੁਧਿਆਣਾ 'ਚ ਅਗਨੀਵੀਰ ਭਰਤੀ ਰੈਲੀ 04-10 ਅਕਤੂਬਰ ਤੱਕ*
ਜਲੰਧਰ 'ਚ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਲੱਗੇ ਪੋਸਟਰ, ਨਸ਼ਿ
*ਕੇਸਗੜ੍ਹ ਸਾਹਿਬ ਮਾਮਲਾ: ਆਗੂਆਂ ਵੱਲੋਂ ਦੋਸ਼ਾਂ ਦੀ ਸੁਤੰਤਰ ਪੰਥ
ਅਮਿਤ ਸ਼ਾਹ ਨੂੰ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਗੁਜਰਾਤ ਤੋਂ ਨ
*ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨ
ਦੀਵਾਨ ਤੇ ਸਤਵੀਰ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ, ਪੰਜਾਬ ਕ
ਭਾਜਪਾ ਸ਼ਾਸਤ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਪੰਜਾਬ ਵਿੱਚ ਨਸ਼ੇ
ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕ
ਸਾਊਂਡ ਪ੍ਰਦੂਸ਼ਣ ਖ਼ਿਲਾਫ਼ ਖੰਨਾ ਪੁਲਿਸ ਦਾ ਵੱਡਾ ਐਕਸ਼ਨ ਸੈਂਕੜ
ਦੋਰਾਹਾ ਨੇੜੇ ਪੀਆਰਟੀਸੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਕੰਡਕਟਰ
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ-ਨਸ਼ਾ ਤਸਕਰੀ ਅਤੇ ਗੈਰ-ਕਾਨੂ
ਸਮਰਾਲਾ ਪੁਲਿਸ ਵੱਲੋਂ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ’ਤੇ ਛਾ
*ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ.

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52149525

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us