ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ-ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 3 ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ
Sep30,2026
| Jagrati Lahar Bureau | Chandigarh
ਅੰਮ੍ਰਿਤਸਰ, 29 ਸਤੰਬਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋਂ 13 ਪਿਸਤੌਲ, 3.267 ਕਿਲੋਗ੍ਰਾਮ ਹੈਰੋਇਨ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਸਨ। ਇਸ ਸਬੰਧੀ ਥਾਣਾ ਡੀ-ਡਿਵੀਜ਼ਨ ਅਤੇ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਵੱਖ-ਵੱਖ FIR ਦਰਜ ਕੀਤੀਆਂ ਗਈਆਂ ਹਨ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਦਿਆਂ ਨੈੱਟਵਰਕ ਦੀਆਂ ਬੈਕਵਰਡ ਅਤੇ ਫਾਰਵਰਡ ਲਿੰਕੇਜ ਖੰਗਾਲੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਸਮੇਤ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਵੀ ਜਾਂਚ ਜਾਰੀ ਹੈ।
ਬਰਾਮਦਗੀ:
🔹 13 ਪਿਸਤੌਲ
🔹 3.267 ਕਿਲੋਗ੍ਰਾਮ ਹੈਰੋਇਨ
🔹 22 ਜ਼ਿੰਦਾ ਕਾਰਤੂਸ
🔹 5 ਮੁਲਜ਼ਮ ਗ੍ਰਿਫ਼ਤਾਰ
-amritsarpolice-punjabpolice-drugtrafficking-illegalarms-amritsarnews