ਭਾਜਪਾ ਸ਼ਾਸਤ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਪੰਜਾਬ ਵਿੱਚ ਨਸ਼ੇ ਆ ਰਹੇ ਹਨ, ਭਾਜਪਾ ਨੂੰ ਨਸ਼ਿਆਂ 'ਤੇ ਬੋਲਣ ਦਾ ਕੋਈ ਹੱਕ ਨਹੀਂ: ਕੁਲਦੀਪ ਸਿੰਘ ਧਾਲੀਵਾਲ

Sep30,2026 | Jagrati Lahar Bureau | Chandigarh

ਨਸ਼ਾ ਤਸਕਰੀ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਐਸਆਈਟੀ ਨੂੰ ਬਿਕਰਮ ਸਿੰਘ ਮਜੀਠੀਆ ਅਤੇ ਜਗਦੀਸ਼ ਭੋਲਾ ਨੂੰ ਆਹਮੋ-ਸਾਹਮਣੇ ਬਠਾ ਕੇ ਪੁੱਛਗਿੱਛ ਕਰਨੀ ਚਾਹੀਦੀ ਹੈ: ਕੁਲਦੀਪ ਸਿੰਘ ਧਾਲੀਵਾਲ
 
ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹੈ, ਨਾ ਕਿ ਕਿਸੇ ਸਿਆਸੀ ਬਦਲਾਖੋਰੀ ਲਈ: ਕੁਲਦੀਪ ਸਿੰਘ ਧਾਲੀਵਾਲ
 
ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਦੀ ਪੂਰੀ ਤਿਆਰੀ ਨਾਲ ਜੰਗ ਜਾਰੀ ਹੈ, ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਵਾਲੇ ਕਿਸੇ ਵੀ ਆਗੂ ਜਾਂ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ
 
 
ਪੰਜਾਬ ਆ ਕੇ ਸਿਆਸਤ ਕਰਨ ਤੋਂ ਪਹਿਲਾਂ ਅਮਿਤ ਸ਼ਾਹ ਨੂੰ ਗੁਜਰਾਤ ਤੋਂ ਆ ਰਹੇ ਨਸ਼ਿਆਂ ਦਾ ਜਵਾਬ ਦੇਣਾ ਚਾਹੀਦਾ ਹੈ: ਕੁਲਦੀਪ ਸਿੰਘ ਧਾਲੀਵਾਲ
 
ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਐਂਟੀ-ਡਰੋਨ ਸਿਸਟਮ ਲਗਾਵੇ ਅਤੇ ਸਰਹੱਦ ਸੀਲ ਕਰੇ: ਕੁਲਦੀਪ ਸਿੰਘ ਧਾਲੀਵਾਲ
 
ਪੰਜਾਬ ਦੀ 50 ਕਿਲੋਮੀਟਰ ਸਰਹੱਦ ਬੀਐਸਐਫ ਦੇ ਅਧੀਨ ਹੋਣ ਕਰਕੇ ਰਾਜ ਵਿੱਚ ਨਸ਼ਿਆਂ ਲਈ ਕੇਂਦਰ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ: ਕੁਲਦੀਪ ਸਿੰਘ ਧਾਲੀਵਾਲ
 
ਕੇਂਦਰ ਸਰਕਾਰ ਸਰਹੱਦ ਸੀਲ ਕਰਨ ਅਤੇ ਐਂਟੀ-ਡਰੋਨ ਸਿਸਟਮ ਲਗਾਉਣ ਦੀ ਮੰਗ ਤੋਂ ਭੱਜ ਰਹੀ ਹੈ: ਕੁਲਦੀਪ ਸਿੰਘ ਧਾਲੀਵਾਲ
 
ਚੰਡੀਗੜ੍ਹ/ ਅੰਮ੍ਰਿਤਸਰ 30 ਸਤੰਬਰ
 
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਸ਼ਿਆਂ ਦੇ ਗੰਭੀਰ ਮੁੱਦੇ ’ਤੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਉੱਤੇ ਤਿੱਖੇ ਹਮਲੇ ਕੀਤੇ ਹਨ। ਇਕ ਬਿਆਨ ਵਿੱਚ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਇੱਕ ਵਿਆਪਕ 'ਯੁੱਧ' ਛੇੜਿਆ ਹੋਇਆ ਹੈ। ਮਾਨ ਸਰਕਾਰ ਹਜ਼ਾਰਾਂ ਸਮੱਗਲਰਾਂ ਨੂੰ ਜੇਲ੍ਹਾਂ ਵਿੱਚ ਡੱਕ ਚੁੱਕੀ ਹੈ।
 
ਐਸਆਈਟੀ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਤਲਬ ਕੀਤੇ ਜਾਣ ਦੇ ਮਾਮਲੇ 'ਤੇ  ਧਾਲੀਵਾਲ ਨੇ ਕਿਹਾ ਕਿ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਜਗਦੀਸ਼ ਭੋਲਾ ਅਤੇ ਬਿਕਰਮ ਮਜੀਠੀਆ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਨਾਗਰਿਕ ਜਾਣਦਾ ਹੈ ਕਿ ਸਾਲ 2007 ਤੋਂ 2017 ਤੱਕ ਦੀ ਅਕਾਲੀ-ਭਾਜਪਾ ਸਰਕਾਰ ਦੇ ਸ਼ਾਸਨਕਾਲ ਦੌਰਾਨ ਸੂਬੇ ਵਿੱਚ ਨਸ਼ੇ ਦਾ ਜਾਲ ਵਿਛਿਆ ਸੀ, ਜਿਸ ਵਿੱਚ ਮਜੀਠੀਆ ਅਤੇ ਉਨ੍ਹਾਂ ਦੀ ਟੀਮ ਦੀ ਮੁੱਖ ਭੂਮਿਕਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਨਸ਼ਾ ਲਿਆਉਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
 
ਵਿਰੋਧੀ ਧਿਰਾਂ ਵੱਲੋਂ ਨਸ਼ੇ ਦੇ ਮੁੱਦੇ 'ਤੇ ਕੀਤੀ ਜਾ ਰਹੀ ਰਾਜਨੀਤੀ ਅਤੇ ਕੇਂਦਰੀ ਦਖ਼ਲਅੰਦਾਜ਼ੀ 'ਤੇ ਬੋਲਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਵਿਰੋਧੀ ਧਿਰਾਂ ਕੇਵਲ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਲਈ ਸਿਆਸਤ ਕਰ ਰਹੀਆਂ ਹਨ, ਜਦਕਿ ਪੰਜਾਬ ਦੇ ਲੋਕ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਅਸਲ ਮੁਹਿੰਮ ਤੋਂ ਚੰਗੀ ਤਰ੍ਹਾਂ ਵਾਕਫ਼ ਹਨ।
 
ਅਕਾਲੀ ਦਲ ਵੱਲੋਂ ਬਦਲਾਖੋਰੀ ਦੀ ਰਾਜਨੀਤੀ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਖਾਰਜ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਸਿਆਸੀ ਬਦਲਾਖੋਰੀ ਨਹੀਂ, ਸਗੋਂ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ। ਜੇਕਰ ਝੂਠਾ ਕੇਸ ਦਰਜ ਕਰਨਾ ਹੁੰਦਾ ਤਾਂ ਸਰਕਾਰ ਪਹਿਲਾਂ ਹੀ ਕਰ ਸਕਦੀ ਸੀ, ਪਰ ਜਾਂਚ ਪੂਰੀ ਸ਼ਫ਼ਾਫ਼ਤ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹੇ ਕੋਈ ਰਾਜਨੇਤਾ ਹੋਵੇ ਜਾਂ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਵਰਗਾ ਉੱਚ ਅਧਿਕਾਰੀ, ਜਿਨ੍ਹਾਂ ਨੇ ਵੀ ਪੰਜਾਬ ਦੀ ਜਵਾਨੀ ਨੂੰ ਮੌਤ ਦੇ ਮੂੰਹ 'ਚ ਧੱਕਿਆ ਹੈ, ਉਨ੍ਹਾਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਸਜ਼ਾ ਅੱਜ ਨਹੀਂ ਤਾਂ ਕੱਲ੍ਹ ਮਿਲ ਕੇ ਹੀ ਰਹੇਗੀ।
 
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ 'ਤੇ ਸਵਾਲ ਚੁੱਕਦਿਆਂ ਧਾਲੀਵਾਲ ਨੇ ਕਿਹਾ ਕਿ ਬੀਜੇਪੀ ਨੂੰ ਨਸ਼ਿਆਂ ਖ਼ਿਲਾਫ਼ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ ਕਿਉਂਕਿ ਬੀਜੇਪੀ ਇਸ ਦੀ ਮੁੱਖ ਦੋਸ਼ੀ ਹੈ। ਅੱਜ ਦੇਸ਼ ਵਿੱਚ ਵੱਡੀ ਮਾਤਰਾ ਵਿੱਚ ਨਸ਼ਾ ਬੀਜੇਪੀ ਸ਼ਾਸਤ ਗੁਜਰਾਤ ਦੀਆਂ ਬੰਦਰਗਾਹਾਂ (ਜਿਵੇਂ ਅਡਾਨੀ ਪੋਰਟ) ਰਾਹੀਂ ਆ ਰਿਹਾ ਹੈ ਅਤੇ ਰਾਜਸਥਾਨ ਦੇ ਰਸਤੇ ਪੰਜਾਬ ਭੇਜਿਆ ਜਾ ਰਿਹਾ ਹੈ। ਅਮਿਤ ਸ਼ਾਹ ਨੂੰ ਪੰਜਾਬ ਆ ਕੇ ਸਿਆਸਤ ਕਰਨ ਤੋਂ ਪਹਿਲਾਂ ਗੁਜਰਾਤ ਤੋਂ ਟਨਾਂ ਦੇ ਹਿਸਾਬ ਨਾਲ ਆ ਰਹੇ ਨਸ਼ੇ 'ਤੇ ਜਵਾਬ ਦੇਣਾ ਚਾਹੀਦਾ ਹੈ।
 
ਧਾਲੀਵਾਲ ਨੇ ਅੱਗੇ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ 532 ਕਿਲੋਮੀਟਰ ਦੀ ਸਰਹੱਦ ਹੈ। ਜਿਸ ਦਾ 50 ਕਿਲੋਮੀਟਰ ਦਾ ਬਾਰਡਰ ਏਰੀਆ ਕੇਂਦਰ ਸਰਕਾਰ   ਦੀ ਬੀਐਸਐਫ ਦੇ ਅਧੀਨ ਆਉਂਦਾ ਹੈ। ਸਰਹੱਦ ਪਾਰ ਤੋਂ ਆਉਂਦੇ ਡਰੋਨਾਂ, ਹਥਿਆਰਾਂ ਅਤੇ ਨਸ਼ਿਆਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਤੋਂ ਐਂਟੀ-ਡਰੋਨ ਸਿਸਟਮ ਲਗਾਉਣ ਅਤੇ ਬਾਰਡਰ ਸੀਲ ਕਰਨ ਦੀ ਮੰਗ ਕੀਤੀ ਸੀ, ਪਰ ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ।
 

-punjabdrugs-kuldipsinghdhaliwal-drugsmuggling-sitinvestigation-warondrugs



TOP HEADLINES


ਅਮਿਤ ਸ਼ਾਹ ਨੂੰ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਗੁਜਰਾਤ ਤੋਂ ਨ
*ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨ
ਦੀਵਾਨ ਤੇ ਸਤਵੀਰ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ, ਪੰਜਾਬ ਕ
ਭਾਜਪਾ ਸ਼ਾਸਤ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਪੰਜਾਬ ਵਿੱਚ ਨਸ਼ੇ
ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕ
ਸਾਊਂਡ ਪ੍ਰਦੂਸ਼ਣ ਖ਼ਿਲਾਫ਼ ਖੰਨਾ ਪੁਲਿਸ ਦਾ ਵੱਡਾ ਐਕਸ਼ਨ ਸੈਂਕੜ
ਦੋਰਾਹਾ ਨੇੜੇ ਪੀਆਰਟੀਸੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਕੰਡਕਟਰ
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ-ਨਸ਼ਾ ਤਸਕਰੀ ਅਤੇ ਗੈਰ-ਕਾਨੂ
ਸਮਰਾਲਾ ਪੁਲਿਸ ਵੱਲੋਂ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ’ਤੇ ਛਾ
*ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ.
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀ
*ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ
*ਪ੍ਰਾਪਰਟੀ ਟੈਕਸ 'ਤੇ 10 ਫੀਸਦੀ ਛੋਟ ਲੈਣ ਦਾ ਅੱਜ ਆਖਰੀ ਦਿਨ;
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤ
ਵੜਿੰਗ ਨੇ ਪਹਿਲੀ ਵਾਰ ਵੋਟਰ ਬਣਨ ਜਾ ਰਹੇ ਵੋਟਰਾਂ ਨੂੰ Sir ਦੌਰਾ
*ਗੈਂਗਸਟਰਾਂ ਵਿਰੁੱਧ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਲੁਧਿਆਣਾ ਪੁਲ
ਸੁਰੱਖਿਆ ਦੇਣ 'ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ 'ਤੇ ਲਗ
*ਨਸ਼ਾ ਮੁਕਤ ਪੰਜਾਬ ਲਈ ਭਾਜਪਾ ਦੀ ਯਾਤਰਾ, ਸ਼ਾਹਕੋਟ ਵਿੱਚ ਆਗੂਆਂ
ਪੂਨਮ ਅਰੋੜਾ ਨੇ ਪਨਬਸ ਦੇ ਡਾਇਰੈਕਟਰ ਵਜੋਂ ਸੰਭਾਲਿਆ ਅਹੁੱਦਾ -
ਨਸ਼ਿਆਂ ਖ਼ਿਲਾਫ਼ ਯਾਤਰਾ ਦੌਰਾਨ ਮਨੋਜ ਤਿਵਾੜੀ ਦਾ ਲੁਧਿਆਣਾ ਪਹੁੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52141420

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us