ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਨੀਤੀਆਂ ਅਤੇ ਸੰਗਤ ਨਾਲ ਰਾਬਤਾ ਤੇਜ ਕਰਦੇ ਹੋਏ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

Oct3,2026 | Jagrati Lahar Bureau | Sas Nagar (mohali)


ਪੰਜਾਬ ਪ੍ਰਸਤ ਅਤੇ ਪੰਥ ਦਰਦੀ ਸਖਸ਼ੀਅਤਾਂ ਨੂੰ ਜੱਥੇਬੰਦੀ ਨਾਲ ਜੁੜਨ ਦੀ ਅਪੀਲ

ਐੱਸ.ਏ.ਐੱਸ. ਨਗਰ (ਮੁਹਾਲੀ) ਅਕਾਲੀ ਦਲ "ਵਾਰਿਸ ਪੰਜਾਬ ਦੇ" ਵਲੋਂ ਆਪਣੀਆਂ ਰਾਜਸੀ ਸਰਗਰਮੀਆਂ ਨੂੰ ਵਧਾਉਂਦੇ ਹੋਏ, ਪਾਰਟੀ ਨੀਤੀਆਂ ਅਤੇ ਪ੍ਰੋਗਰਾਮ ਨੂੰ ਸੰਗਤ ਤੱਕ ਲੈਕੇ ਜਾਣ ਦੇ ਮਕਸਦ ਹੇਠ ਅੱਜ ਮੁਹਾਲੀ ਵਿਖੇ ਪੁਆਧ ਇਕਾਈ ਲਈ ਦਫਤਰ ਦਾ ਸ਼ੁੱਭ ਆਰੰਭ ਕੀਤਾ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰੇ ਨਾਲ ਸੰਗਤ ਦੇ ਜੈਕਾਰਿਆਂ ਦੀ ਗੂੰਜ ਹੇਠ ਦਫਤਰ ਨੂੰ ਸੰਗਤ ਲਈ ਖੋਲਿਆ ਗਿਆ। ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਦਫਤਰ ਦੀ ਸ਼ੁਰੂਆਤ ਦਾ ਸ਼ੁੱਭ ਆਰੰਭ ਹੋਇਆ।

ਇਸ ਮੌਕੇ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਸਮੁੱਚੀ ਲੀਡਰਸ਼ਿਪ ਨੂੰ ਨਵੇਂ ਦਫ਼ਤਰ ਦੀ ਵਧਾਈ ਦਿੰਦੇ ਕਿਹਾ ਕਿ, ਅੱਜ ਸਮੁੱਚੀ ਲੀਡਰਸ਼ਿਪ ਸਮੇਤ ਵਰਕਰ ਸਾਹਿਬਾਨ ਦੀਆਂ ਜ਼ਿੰਮੇਵਾਰੀ ਅਤੇ ਸੇਵਾਵਾਂ ਵਧ ਗਈਆਂ ਹਨ। ਓਹਨਾ ਕਿਹਾ ਕਿ ਅੱਜ ਸਮੁੱਚਾ ਪੰਥ ਅਤੇ ਪੰਜਾਬ ਆਪਣੀ ਖੇਤਰੀ ਪਾਰਟੀ ਵੱਲ ਇੱਕ ਆਸ ਨਾਲ ਵੇਖ ਰਿਹਾ ਹੈ। ਨੌਜਵਾਨ ਸ਼ਕਤੀ ਨੂੰ ਸੰਬੋਧਨ ਹੁੰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ, ਅੱਜ ਵੱਡੀ ਗਿਣਤੀ ਵਿੱਚ ਪੰਜਾਬ ਦਾ ਨੌਜਵਾਨ ਵਾਰਿਸ ਪੰਜਾਬ ਦੇ ਨਾਲ ਜੁੜ ਰਿਹਾ ਹੈ। ਪਿਛਲੇ ਸਮੇਂ ਹੋਈਆਂ ਦੋ ਵੱਡੀਆਂ ਕਾਨਫਰੰਸਾਂ ਵਿੱਚ ਹੋਏ ਬੇਮਿਸਾਲ ਇਕੱਠ ਨੇ ਇਸ ਗੱਲ ਤੇ ਮੋਹਰ ਲਗਾ ਦਿੱਤੀ ਹੈ ਕਿ, ਪੰਜਾਬ ਪ੍ਰਸਤ ਲੋਕ ਅਤੇ ਪੰਥ ਦਰਦੀ ਆਪਣੀ ਸਰਕਾਰ ਬਣਾਉਣ ਜਾ ਰਹੇ ਹਨ।

ਇਸ ਮੌਕੇ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਪੂਰੇ ਪੰਜਾਬ ਭਰ ਤੋਂ ਮਿਲ ਰਿਹਾ ਹੁੰਗਾਰਾ, ਸਾਬਿਤ ਕਰਦਾ ਹੈ ਕਿ ਪੰਜਾਬ ਆਪਣਾ ਰਸਤਾ ਚੁਣ ਚੁੱਕਾ ਹੈ। ਓਹਨਾਂ ਕਿਹਾ ਕਿ ਪੰਜਾਬ ਦੇ ਲੋਕ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਪੂਰੀ ਤਰਾਂ ਨਕਾਰ ਚੁੱਕੇ ਹਨ। ਪੰਜਾਬ ਦੇ ਲੋਕ ਜਵਾਬਦੇਹੀ ਵਾਲੀ ਸਰਕਾਰ ਚੁਣਨਾ ਚਾਹੁੰਦੇ ਹਨ, ਜਿਹੜੀ ਸਰਕਾਰ ਪੰਜਾਬ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਹੱਲ ਕਰਨ ਦੇ ਸਮਰੱਥ ਹੋਵੇ।

ਫਰੀਦਕੋਟ ਤੋਂ ਮੈਬਰ ਪਾਰਲੀਮੈਟ ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ, ਅੱਜ ਸਮੁੱਚੀ ਪੰਥਕ ਸ਼ਕਤੀ ਇਕਜੁਟ ਹੋ ਰਹੀ ਹੈ। ਸਮੁੱਚੀਆਂ ਪੰਥਕ ਸ਼ਖਸ਼ੀਅਤਾਂ ਅਤੇ ਪੰਥ ਦਰਦੀ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਹਿੱਸਾ ਬਣ ਰਹੇ ਹਨ। ਓਹਨਾ ਕਿਹਾ ਕਿ, ਅੱਜ ਲੋੜ ਹੈ ਆਪਣੀ ਸਰਕਾਰ ਨੂੰ ਚੁਣਿਆ ਜਾਵੇ, ਜਿਹੜੀ ਸਰਕਾਰ ਪੰਜਾਬ ਅਤੇ ਪੰਥ ਦੀ ਗੱਲ ਕਰਦੀ ਹੋਵੇ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੇ ਸਮਰੱਥ ਹੋਵੇ।

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਕਾਬਿਲ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਤਾਂ ਜੱਥੇਬੰਦੀ ਦੇ ਜ਼ਿਲਾ ਪ੍ਰਧਾਨ ਜਗਦੀਪ ਸਿੰਘ ਕੰਸਾਲਾ ਨੇ ਵਿਸ਼ਵਾਸ ਦਿਵਾਇਆ ਕਿ ਦਫਤਰ ਨੂੰ ਸੁਚਾਰੂ ਢੰਗ ਨਾਲ ਚਲਾਉਂਦੇ ਹੋਏ ਪਾਰਟੀ ਨੀਤੀਆਂ ਨੂੰ ਘਰ ਘਰ ਤੱਕ ਲਿਜਾਣ ਲਈ ਦਿਨ ਰਾਤ ਇੱਕ ਕੀਤਾ ਜਾਵੇਗਾ।

ਇਸ ਮੌਕੇ ਕਾਬਲ ਸਿੰਘ (ਕਨਵੀਨਰ ਪਾਰਲੀਮੈਂਟਰੀ ਬੋਰਡ), ਬਾਬੂ ਸਿੰਘ ਬਰਾੜ (ਮੈਂਬਰ ਪਾਰਲੀਮੈਂਟਰੀ ਬੋਰਡ), ਸੁਖਵਿੰਦਰ ਸਿੰਘ ਅਗਵਾਨ (ਮੈਂਬਰ ਪਾਰਲੀਮੈਂਟਰੀ ਬੋਰਡ), ਪਰਗਟ ਸਿੰਘ ਸੰਧੂ (ਮੈਂਬਰ ਪਾਰਲੀਮੈਂਟਰੀ ਬੋਰਡ), ਅਮਰਜੀਤ ਸਿੰਘ ਵੰਨਚਿੜੀ (ਮੈਂਬਰ ਪੰਚ ਪ੍ਰਧਾਨੀ), ਹਰਪ੍ਰੀਤ ਕੌਰ (ਪ੍ਰਧਾਨ ਮਹਿਲਾ ਵਿੰਗ), ਜਗਦੀਪ ਸਿੰਘ ਕੰਸਾਲਾ (ਜ਼ਿਲ੍ਹਾ ਪ੍ਰਧਾਨ ਮੋਹਾਲੀ), ਦਲੇਰ ਸਿੰਘ ਡੋਡ (ਮੈਂਬਰ ਪੀ.ਏ.ਸੀ.), ਸੰਦੀਪ ਸਿੰਘ ਰੁਪਾਲੋਂ (ਬੁਲਾਰਾ), ਕਰਨਵੀਰ ਸਿੰਘ ਫ਼ਿਰੋਜ਼ਪੁਰ, ਸ਼ਮਸ਼ੇਰ ਸਿੰਘ ਪਧਰੀ (ਮੀਡੀਆ ਇੰਚਾਰਜ), ਹਰਜਿੰਦਰ ਸਿੰਘ ਦੇਸੁਮਾਜਰਾ (ਜ਼ਿਲ੍ਹਾ ਯੂਥ ਪ੍ਰਧਾਨ), ਜਸਵਿੰਦਰ ਸਿੰਘ ਡਰੋਲੀ (ਜ਼ਿਲ੍ਹਾ ਪ੍ਰਧਾਨ ਪਟਿਆਲਾ), ਨਿਰਮੈਲ ਸਿੰਘ ਜੌਲਾ (ਮੈਂਬਰ ਐੱਸ.ਜੀ.ਪੀ.ਸੀ.), ਗੁਰਪ੍ਰੀਤ ਸਿੰਘ ਭੱਟੀ, ਸਰਬਜੀਤ ਸਿੰਘ ਬੈਂਸ (ਕੋਆਰਡੀਨੇਟਰ ਰੋਪੜ), ਹਰਜਿੰਦਰ ਸਿੰਘ ਮੁਧੋ ਅਤੇ ਗੁਰਮੀਤ ਸਿੰਘ ਸ਼ਾਂਟੂ ਸਮੇਤ ਪੁਆਧ ਤੋਂ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ।


ਉੱਘੇ ਗੀਤਕਾਰ "ਗਿੱਲ ਰੌਂਤਾ" ਅਕਾਲੀ ਦਲ "ਵਾਰਿਸ ਪੰਜਾਬ ਦੇ" ਵਿੱਚ ਸ਼ਾਮਲ

ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਕੀਤੀ ਸ਼ਮੂਲੀਅਤ

ਮੋਹਾਲੀ () ਪੰਜਾਬੀ ਸੰਗੀਤ ਜਗਤ ਦੀ ਉੱਘੀ ਸ਼ਖ਼ਸੀਅਤ ਗੁਰਬਿੰਦਰ ਸਿੰਘ "ਗਿੱਲ ਰੌਂਤਾ" ਨੇ ਅੱਜ ਰਸਮੀ ਤੌਰ ਤੇ ਅਕਾਲੀ ਦਲ "ਵਾਰਿਸ ਪੰਜਾਬ ਦੇ" ਵਿੱਚ ਸ਼ਮੂਲੀਅਤ ਕੀਤੀ। ਮੁਹਾਲੀ ਸਥਿਤ ਪਾਰਟੀ ਦਫਤਰ ਵਿਖੇ ਜੱਥੇਬੰਦੀ ਦੇ  ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਅਤੇ ਫਰੀਦਕੋਟ ਤੋ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਗਿੱਲ ਰੌਂਤਾ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

ਆਪਣੀ ਸ਼ਮੂਲੀਅਤ ਮੌਕੇ ਗਿੱਲ ਰੌਂਤਾ ਨੇ ਕਿਹਾ ਕਿ, ਅੱਜ ਪੰਜਾਬ ਇੱਕ ਸੁਹਿਰਦ ਖੇਤਰੀ ਰਾਜਸੀ ਧਿਰ ਵੱਲ ਵੇਖ ਰਿਹਾ ਹੈ। ਅਕਾਲੀ ਦਲ "ਵਾਰਿਸ ਪੰਜਾਬ ਦੇ" ਦਾ ਪੰਥ ਪੰਜਾਬ ਅਤੇ ਪੰਜਾਬੀਅਤ ਨੂੰ ਸਮਰਪਿਤ ਏਜੰਡਾ ਸਾਫ ਕਰਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਵਰਗ ਜੱਥੇਬੰਦੀ ਦਾ ਹਿੱਸਾ ਬਣਨਗੇ। ਓਹਨਾ ਕਿਹਾ ਕਿ ਪਾਰਟੀ ਜਿਹੜੀ ਵੀ ਓਹਨਾ ਨੂੰ ਸੇਵਾ ਦੇਵੇਗੀ ਓਹ ਪੂਰਨ ਇਮਾਨਦਾਰੀ ਅਤੇ ਤਨਦੇਹੀ ਨਾਲ ਉਸ ਨੂੰ ਨਿਭਾਉਣਗੇ।

ਇਸ ਮੌਕੇ ਜੱਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਜਿੱਥੇ ਗਿੱਲ ਰੌਂਤਾ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਤੇ ਵਧਾਈ ਦਿੱਤੀ ਉਥੇ ਹੀ ਪੰਜਾਬ ਪ੍ਰਸਤ ਨੌਜਵਾਨਾਂ ਨੂੰ ਅਪੀਲ ਕੀਤੀ ਓਹ ਆਪਣੀ ਵਾਰਿਸ ਜੱਥੇਬੰਦੀ ਦਾ ਹਿੱਸਾ ਬਣਨ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਵਰਗ ਪਾਰਟੀ ਦਾ ਹਿੱਸਾ ਬਣ ਰਹੇ ਹਨ, ਨੌਜਵਾਨ ਵਰਗ ਦਾ ਮਿਲ ਰਿਹਾ ਸਮਰਥਨ ਸਾਬਿਤ ਕਰਦਾ ਹੈ ਕਿ ਪੰਜਾਬ ਦਾ ਨੌਜਵਾਨ ਆਪਣਾ ਸਿਆਸੀ ਫੈਸਲਾ ਕਰ ਚੁੱਕਾ ਹੈ ।

ਇਸ ਮੌਕੇ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਗਿੱਲ ਰੌਂਤਾ ਦਾ ਜੱਥੇਬੰਦੀ ਵਿੱਚ ਸ਼ਾਮਲ ਹੋਣ ਤੇ ਸਵਾਗਤ ਕਰਦਿਆਂ ਕਿਹਾ ਕਿ, ਇਹ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਪੰਜਾਬ ਦਾ ਭਵਿੱਖ ਨੌਜਵਾਨਾਂ ਦੇ ਹੱਥ ਵਿੱਚ ਹੈ। ਸਰਦਾਰ ਇਯਾਲੀ ਨੇ ਕਿਹਾ ਕਿ ਅੱਜ ਹਰ ਵਰਗ ਤੋ ਵੱਡੀ ਗਿਣਤੀ ਵਿੱਚ ਨੌਜਵਾਨ ਜੱਥੇਬੰਦੀ ਦਾ ਹਿੱਸਾ ਬਣ ਰਹੇ ਹਨ। ਸਰਦਾਰ ਇਯਾਲੀ ਨੇ ਕਿਹਾ ਕਿ, ਅੱਜ ਪੰਜਾਬ ਦਿਸ਼ਾ ਹੀਣ ਹੋ ਚੁੱਕਾ ਹੈ। ਨੌਜਵਾਨ ਵਰਗ ਅੱਗੇ ਆ ਕੇ ਪੰਜਾਬ ਦੀ ਸੁਹਰਿਦ ਅਗਵਾਈ ਕਰੇ।

ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ, ਗਿੱਲ ਰੌਂਤਾ ਵਰਗੇ ਨੌਜਵਾਨਾਂ ਦਾ ਜੱਥੇਬੰਦੀ ਦਾ ਹਿੱਸਾ ਬਣਨਾ, ਪਾਰਟੀ ਦੀਆਂ ਨੀਤੀਆਂ ਤੇ ਲੱਗ ਰਹੀ ਮੋਹਰ ਹੈ। ਵੱਖ ਵੱਖ ਵਰਗਾਂ ਅਤੇ ਖੇਤਰਾਂ ਨਾਲ ਜੁੜੀਆਂ ਅਹਿਮ ਸਖਸ਼ੀਅਤਾਂ ਦਾ ਜੱਥੇਬੰਦੀ ਵਿੱਚ ਸ਼ਾਮਲ ਹੋਣਾ, ਸਾਫ ਕਰਦਾ ਹੈ ਕਿ ਲੋਕ ਪਾਰਟੀ ਨੀਤੀਆਂ ਨਾਲ ਸਹਿਮਤੀ ਜਤਾਉਂਦੇ ਹੋਏ, ਆਪਣੀ ਸਿਆਸੀ ਦਿਸ਼ਾ ਅਤੇ ਦਸ਼ਾ ਨੂੰ ਤੈਅ ਕਰ ਰਹੇ ਹਨ।

ਇਸ ਮੌਕੇ ਕਾਬਲ ਸਿੰਘ (ਕਨਵੀਨਰ ਪਾਰਲੀਮੈਂਟਰੀ ਬੋਰਡ), ਬਾਬੂ ਸਿੰਘ ਬਰਾੜ (ਮੈਂਬਰ ਪਾਰਲੀਮੈਂਟਰੀ ਬੋਰਡ), ਸੁਖਵਿੰਦਰ ਸਿੰਘ ਅਗਵਾਨ (ਮੈਂਬਰ ਪਾਰਲੀਮੈਂਟਰੀ ਬੋਰਡ), ਪਰਗਟ ਸਿੰਘ ਸੰਧੂ (ਮੈਂਬਰ ਪਾਰਲੀਮੈਂਟਰੀ ਬੋਰਡ), ਅਮਰਜੀਤ ਸਿੰਘ ਵੰਨਚਿੜੀ (ਮੈਂਬਰ ਪੰਚ ਪ੍ਰਧਾਨੀ), ਹਰਪ੍ਰੀਤ ਕੌਰ (ਪ੍ਰਧਾਨ ਮਹਿਲਾ ਵਿੰਗ), ਜਗਦੀਪ ਸਿੰਘ ਕੰਸਾਲਾ (ਜ਼ਿਲ੍ਹਾ ਪ੍ਰਧਾਨ ਮੋਹਾਲੀ), ਦਲੇਰ ਸਿੰਘ ਡੋਡ (ਮੈਂਬਰ ਪੀ.ਏ.ਸੀ.), ਸੰਦੀਪ ਸਿੰਘ ਰੁਪਾਲੋਂ (ਬੁਲਾਰਾ), ਕਰਨਵੀਰ ਸਿੰਘ ਫ਼ਿਰੋਜ਼ਪੁਰ, ਸ਼ਮਸ਼ੇਰ ਸਿੰਘ ਪਧਰੀ (ਮੀਡੀਆ ਇੰਚਾਰਜ), ਹਰਜਿੰਦਰ ਸਿੰਘ ਦੇਸੁਮਾਜਰਾ (ਜ਼ਿਲ੍ਹਾ ਯੂਥ ਪ੍ਰਧਾਨ), ਜਸਵਿੰਦਰ ਸਿੰਘ ਡਰੋਲੀ (ਜ਼ਿਲ੍ਹਾ ਪ੍ਰਧਾਨ ਪਟਿਆਲਾ), ਨਿਰਮੈਲ ਸਿੰਘ ਜੌਲਾ (ਮੈਂਬਰ ਐੱਸ.ਜੀ.ਪੀ.ਸੀ.), ਗੁਰਪ੍ਰੀਤ ਸਿੰਘ ਭੱਟੀ, ਸਰਬਜੀਤ ਸਿੰਘ ਬੈਂਸ (ਕੋਆਰਡੀਨੇਟਰ ਰੋਪੜ), ਹਰਜਿੰਦਰ ਸਿੰਘ ਮੁਧੋ ਅਤੇ ਗੁਰਮੀਤ ਸਿੰਘ ਸ਼ਾਂਟੂ ਸਮੇਤ ਪੁਆਧ ਤੋਂ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ।


-warispunjabde-akalidalwarispunjabde-mohalinews-punjabpolitics-panthicissues



TOP HEADLINES


ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਨੀਤੀਆਂ ਅਤੇ ਸੰਗਤ ਨਾ
*ਲੁਧਿਆਣਾ ਦੇ ਸਨਅਤਕਾਰਾਂ ‘ਤੇ ਦਰਜ ਐੱਫਆਈਆਰ ਵਾਪਸ ਲਓ- ਅਨਿਲ ਸਰ
*ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ
ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿ
*ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰ
*ਇੰਨੋਸੈਂਟ ਹਾਰਟਸ ਸਕੂਲ, ਨੂਰਪੁਰ ਵਿਖੇ ਜ਼ਿਲ੍ਹਾ ਪੱਧਰੀ ਹੈਂਡਬਾ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ
ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ
*ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰ
*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ
*ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤ
ਗਾਂਧੀ ਜਯੰਤੀ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨ
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ
ਅਮਰਜੀਤ ਚਾਵਲਾ 'ਤੇ 8 ਮਹੀਨੇ ਸਰਾਂ 'ਚ ਸ਼ੋਸ਼ਣ ਦੇ ਦੋਸ਼, ਲੱਖਾਂ
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026'
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52196674

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us